AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸ਼ਹੀਦ ਸੁਖਦੇਵ ਥਾਪਰ ਦਾ ਮਨਾਇਆ ਗਿਆ 119ਵਾਂ ਜਨਮ ਦਿਹਾੜਾ, ਲੁਧਿਆਣਾ ਰੇਲਵੇ ਸਟੇਸ਼ਨ ਦਾ ਨਾਮ ਬਦਲਣ ਦੀ ਉੱਠੀ ਮੰਗ

ਲੁਧਿਆਣਾ ਦੇ ਨੌਘਰਾ ਸਥਿਤ ਮਹਾਨ ਕ੍ਰਾਂਤੀਕਾਰੀ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ ਵਿਖੇ ਉਨ੍ਹਾਂ ਦਾ 119ਵਾਂ ਜਨਮ ਦਿਹਾੜਾ ਬਹੁਤ ਹੀ ਉਤਸ਼ਾਹ, ਸਤਿਕਾਰ ਅਤੇ ਸ਼ਰਧਾਪੂਰਵਕ ਮਨਾਇਆ ਗਿਆ। ਇਸ ਸ਼ੁਭ ਦਿਹਾੜੇ ਦੇ ਸਬੰਧ ਵਿੱਚ ਪ੍ਰਬੰਧਕ ਕਮੇਟੀ ਅਤੇ ਥਾਪਰ ਪਰਿਵਾਰ ਵੱਲੋਂ ਵਿਸ਼ੇਸ਼ ਤੌਰ 'ਤੇ ਹਵਨ ਯੱਗ ਕਰਵਾਇਆ ਗਿਆ, ਜਿਸ ਵਿੱਚ ਆਹੁਤੀ ਪਾ ਕੇ ਸ਼ਹੀਦ ਦੀ ਆਤਮਿਕ ਸ਼ਾਂਤੀ ਅਤੇ ਦੇਸ਼ ਦੀ ਚੜ੍ਹਦੀ ਕਲਾ ਲਈ ਪ੍ਰਾਰਥਨਾ ਕੀਤੀ ਗਈ।

ਸ਼ਹੀਦ ਸੁਖਦੇਵ ਥਾਪਰ ਦਾ ਮਨਾਇਆ ਗਿਆ 119ਵਾਂ ਜਨਮ ਦਿਹਾੜਾ, ਲੁਧਿਆਣਾ ਰੇਲਵੇ ਸਟੇਸ਼ਨ ਦਾ ਨਾਮ ਬਦਲਣ ਦੀ ਉੱਠੀ ਮੰਗ
rajinder-arora-ludhiana
| Updated On: 15 May 2026 22:01 PM IST
Share

ਲੁਧਿਆਣਾ ਦੇ ਨੌਘਰਾ ਸਥਿਤ ਮਹਾਨ ਕ੍ਰਾਂਤੀਕਾਰੀ ਸ਼ਹੀਦ ਸੁਖਦੇਵ ਥਾਪਰ ਦੇ ਜੱਦੀ ਘਰ ਵਿਖੇ ਉਨ੍ਹਾਂ ਦਾ 119ਵਾਂ ਜਨਮ ਦਿਹਾੜਾ ਬਹੁਤ ਹੀ ਉਤਸ਼ਾਹ, ਸਤਿਕਾਰ ਅਤੇ ਸ਼ਰਧਾਪੂਰਵਕ ਮਨਾਇਆ ਗਿਆ। ਇਸ ਸ਼ੁਭ ਦਿਹਾੜੇ ਦੇ ਸਬੰਧ ਵਿੱਚ ਪ੍ਰਬੰਧਕ ਕਮੇਟੀ ਅਤੇ ਥਾਪਰ ਪਰਿਵਾਰ ਵੱਲੋਂ ਵਿਸ਼ੇਸ਼ ਤੌਰ ‘ਤੇ ਹਵਨ ਯੱਗ ਕਰਵਾਇਆ ਗਿਆ, ਜਿਸ ਵਿੱਚ ਆਹੁਤੀ ਪਾ ਕੇ ਸ਼ਹੀਦ ਦੀ ਆਤਮਿਕ ਸ਼ਾਂਤੀ ਅਤੇ ਦੇਸ਼ ਦੀ ਚੜ੍ਹਦੀ ਕਲਾ ਲਈ ਪ੍ਰਾਰਥਨਾ ਕੀਤੀ ਗਈ। ਇਸ ਸਮਾਗਮ ਦੌਰਾਨ ਟਰਸਟ ਅਤੇ ਪਰਿਵਾਰਿਕ ਮੈਂਬਰਾਂ ਵੱਲੋਂ ਲੁਧਿਆਣਾ ਪ੍ਰਸ਼ਾਸਨ ਅਤੇ ਸਰਕਾਰ ਸਾਹਮਣੇ ਕੁਝ ਅਹਿਮ ਮੰਗਾਂ ਵੀ ਜ਼ੋਰ-ਸ਼ੋਰ ਨਾਲ ਰੱਖੀਆਂ ਗਈਆਂ।

ਰੇਲਵੇ ਸਟੇਸ਼ਨ ਦਾ ਨਾਮ ਸ਼ਹੀਦ ਸੁਖਦੇਵ ਥਾਪਰ ਦੇ ਨਾਮ ‘ਤੇ ਰੱਖਣ ਦੀ ਮੰਗ

ਸਮਾਗਮ ਦੌਰਾਨ ਸ਼ਹੀਦ ਸੁਖਦੇਵ ਥਾਪਰ ਮੈਮੋਰੀਅਲ ਟਰਸਟ ਅਤੇ ਪਰਿਵਾਰਿਕ ਮੈਂਬਰਾਂ ਨੇ ਲੁਧਿਆਣਾ ਪ੍ਰਸ਼ਾਸਨ ਅਤੇ ਕੇਂਦਰ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਕਿ ਲੁਧਿਆਣਾ ਦੇ ਰੇਲਵੇ ਸਟੇਸ਼ਨ ਦਾ ਨਾਮ ਬਦਲ ਕੇ ਸ਼ਹੀਦ ਸੁਖਦੇਵ ਥਾਪਰ ਜੀ ਦੇ ਨਾਮ ‘ਤੇ ਰੱਖਿਆ ਜਾਵੇ। ਪਰਿਵਾਰਿਕ ਮੈਂਬਰਾਂ ਨੇ ਭਾਵੁਕ ਹੁੰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ‘ਤਿੰਨ ਜਿਸਮ ਇੱਕ ਜਾਨ’ ਦੇ ਰੂਪ ਵਿੱਚ ਜਾਣਿਆ ਜਾਂਦਾ ਹੈ, ਕਿਉਂਕਿ ਦੇਸ਼ ਦੀ ਆਜ਼ਾਦੀ ਲਈ ਤਿੰਨਾਂ ਨੇ ਇੱਕਠਿਆਂ ਹੱਸਦੇ-ਹੱਸਦੇ ਫਾਂਸੀ ਦੇ ਰੱਸੇ ਨੂੰ ਚੁੰਮਿਆ ਸੀ। ਉਨ੍ਹਾਂ ਮੰਗ ਕੀਤੀ ਕਿ ਜਿਸ ਤਰ੍ਹਾਂ ਬਾਕੀ ਮਹਾਨ ਸ਼ਹੀਦਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ, ਉਵੇਂ ਹੀ ਸ਼ਹੀਦ ਸੁਖਦੇਵ ਥਾਪਰ ਜੀ ਦੀ ਫੋਟੋ ਵੀ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਲਾਜ਼ਮੀ ਤੌਰ ‘ਤੇ ਲਗਾਈ ਜਾਣੀ ਚਾਹੀਦੀ ਹੈ।

ਏਡੀਸੀ ਪੂਨਮ ਸਿੰਘ ਨੇ ਦਿੱਤਾ ਮੰਗਾਂ ਪੂਰੀਆਂ ਕਰਨ ਦਾ ਭਰੋਸਾ

ਇਸ ਜਨਮ ਦਿਹਾੜੇ ਦੇ ਸਮਾਗਮ ਵਿੱਚ ਲੁਧਿਆਣਾ ਦੀ ਵਧੀਕ ਡਿਪਟੀ ਕਮਿਸ਼ਨਰ (ADC) ਮੈਡਮ ਪੂਨਮ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨ ਪਹੁੰਚੇ। ਉਨ੍ਹਾਂ ਨੇ ਸ਼ਹੀਦ ਸੁਖਦੇਵ ਥਾਪਰ ਜੀ ਦੀ ਪ੍ਰਤਿਮਾ ਅੱਗੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਮੀਡੀਆ ਨਾਲ ਗੱਲਬਾਤ ਕਰਦਿਆਂ ਏਡੀਸੀ ਪੂਨਮ ਸਿੰਘ ਨੇ ਕਿਹਾ ਕਿ ਅੱਜ ਦੇਸ਼ ਦੇ ਮਹਾਨ ਸਪੂਤ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ ਅਤੇ ਉਹ ਇੱਥੇ ਸ਼ਹੀਦ ਨੂੰ ਨਮਨ ਕਰਨ ਆਏ ਹਨ।

ਉਨ੍ਹਾਂ ਕਿਹਾ ਕਿ ਅੱਜ ਪਰਿਵਾਰ ਵੱਲੋਂ ਸ਼ਹੀਦਾਂ ਨੂੰ ਯਾਦ ਕਰਦਿਆਂ ਪ੍ਰਸ਼ਾਸਨ ਅੱਗੇ ਕੁਝ ਮੰਗਾਂ (ਡਿਮਾਂਡਸ) ਰੱਖੀਆਂ ਗਈਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਇਨ੍ਹਾਂ ਮੰਗਾਂ ਨੂੰ ਉੱਚ ਪੱਧਰ ‘ਤੇ ਸਰਕਾਰ ਅਤੇ ਪ੍ਰਸ਼ਾਸਨਿਕ ਸਹਿਯੋਗ ਦੇ ਨਾਲ ਅੱਗੇ ਪਹੁੰਚਾਇਆ ਜਾਵੇਗਾ ਤਾਂ ਜੋ ਇਨ੍ਹਾਂ ‘ਤੇ ਜਲਦ ਕਾਰਵਾਈ ਹੋ ਸਕੇ।

ਸ਼ਹੀਦ ਦੇ ਜੱਦੀ ਘਰ ਨੂੰ ਸਿੱਧਾ ਰਸਤਾ ਦੇਣ ਦੀ ਮੁੜ ਉੱਠੀ ਮੰਗ

ਸ਼ਹੀਦ ਸੁਖਦੇਵ ਥਾਪਰ ਮੈਮੋਰੀਅਲ ਟਰਸਟ ਦੇ ਰਾਸ਼ਟਰੀ ਪ੍ਰਧਾਨ ਅਸ਼ੋਕ ਥਾਪਰ ਨੇ ਇਸ ਮੌਕੇ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਸੁਖਦੇਵ ਥਾਪਰ ਨੇ ਦੇਸ਼ ਦੀ ਖ਼ਾਤਰ ਆਪਣੀ ਜਾਨ ਨਿਛਾਵਰ ਕਰ ਦਿੱਤੀ ਸੀ। ਉਨ੍ਹਾਂ ਦੀ ਕੁਰਬਾਨੀ ਬੇਮਿਸਾਲ ਹੈ। ਉਨ੍ਹਾਂ ਅਫ਼ਸੋਸ ਜਤਾਉਂਦਿਆਂ ਕਿਹਾ ਕਿ ਜਿੱਥੇ ਅੱਜ ਬਾਕੀ ਸ਼ਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ, ਉੱਥੇ ਹੀ ਸ਼ਹੀਦ ਸੁਖਦੇਵ ਥਾਪਰ ਜੀ ਨੂੰ ਵੀ ਬਣਦਾ ਪੂਰਾ ਮਾਣ-ਸਤਿਕਾਰ ਮਿਲਣਾ ਚਾਹੀਦਾ ਹੈ।

ਟਰਸਟ ਦੇ ਪ੍ਰਧਾਨ ਨੇ ਅੱਗੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਵੀ ਕਈ ਵਾਰ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਸੀ ਕਿ ਸ਼ਹੀਦ ਸੁਖਦੇਵ ਥਾਪਰ ਜੀ ਦੇ ਜੱਦੀ ਘਰ ਨੂੰ ਜਾਣ ਵਾਲੇ ਰਸਤੇ ਨੂੰ ਚੌੜਾ ਕਰਕੇ ਸਿੱਧਾ ਲਿੰਕ ਰਸਤਾ ਦਿੱਤਾ ਜਾਵੇ, ਤਾਂ ਜੋ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਕਿਹਾ ਕਿ ਅੱਜ ਜਨਮ ਦਿਹਾੜੇ ਦੇ ਮੌਕੇ ‘ਤੇ ਉਨ੍ਹਾਂ ਵੱਲੋਂ ਇਹ ਮੰਗਾਂ ਦੁਬਾਰਾ ਪ੍ਰਸ਼ਾਸਨ ਦੇ ਸਾਹਮਣੇ ਦੁਹਰਾਈਆਂ ਗਈਆਂ ਹਨ ਅਤੇ ਉਹ ਉਮੀਦ ਕਰਦੇ ਹਨ ਕਿ ਪ੍ਰਸ਼ਾਸਨ ਇਸ ਵਾਰ ਇਨ੍ਹਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦੀ ਪੂਰਾ ਕਰੇਗਾ।

Follow Us
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ......
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ...
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ...
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ...
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?...
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ
PSEB 12th Result: 12ਵੀਂ ਜਮਾਤ ਦੇ ਨਤੀਜਿਆਂ 'ਚ ਟਾਪ-3 'ਤੇ ਕੁੜੀਆਂ ਦਾ ਕਬਜਾ...
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ
PSEB 12th Result: 12ਵੀਂ 'ਚ ਤੀਜਾ ਸਥਾਨ ਹਾਸਿਲ ਕਰਨ ਵਾਲੀ ਦਿਵਾਂਸ਼ੀ ਨੇ ਦੱਸਿਆ ਕਾਮਯਾਬੀ ਦਾ ਰਾਜ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ...
ਪੀਐਮ ਮੋਦੀ ਦੀ ਸੋਨਾ ਨਾ ਖਰੀਦਣ ਦੀ ਅਪੀਲ ਤੋਂ ਬਾਅਦ ਸਰਾਫਾ ਬਜਾਰ ਵਿੱਚ ਮਾਯੂਸੀ, ਕੀ ਕਹਿ ਰਹੇ ਹਨ ਜੁਲਰਸ, ਜਾਣੋ......
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ
PM MODI ਦੀ ਅਪੀਲ ਦਾ ਅਸਰ, ਮੁੰਬਈ ਦਾ ਸਾਹਨੀ ਪਰਿਵਾਰ ਬਣਿਆ ਮਿਸਾਲ, ਘੱਟ ਕਰ ਰਿਹਾ ਗੱਡੀਆਂ ਦਾ ਇਸਤੇਮਾਲ...