ਇਸਲਾਮ ‘ਚ ਬੇਕਸੂਰ ਦਾ ਕਤਲ ਪੂਰੀ ਇਨਸਾਨਿਅਤ ਦਾ ਕਤਲ, ਲੁਧਿਆਣਾ ਚ ਸ਼ਾਹੀ ਇਮਾਮ ਨੇ ਕੀਤੀ ਹਮਲੇ ਦੀ ਨਿੰਦਾ

rajinder-arora-ludhiana
Updated On: 

23 Apr 2025 18:11 PM

ਅੱਤਵਾਦੀ ਹਮਲੇ ਦੇ ਖਿਲਾਫ਼ ਅੱਜ ਇੱਥੇ ਇਤਿਹਾਸਿਕ ਜਾਮਾ ਮਸਜ਼ਿਦ ਦੇ ਬਾਹਰ ਅੱਤਵਾਦ ਦਾ ਪੁਤਲਾ ਫੂਕ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਅੱਤਵਾਦੀ ਹਮਲੇ 'ਚ ਮਾਰੇ ਗਏ ਲੋਕਾਂ ਦੇ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਗਿਆ। ਇਸ ਮੌਕੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਧਰਮ ਪੁੱਛ ਕੇ ਬੇਕਸੂਰ ਲੋਕਾਂ ਨੂੰ ਮਾਰਨਾ ਬਹੁਤ ਹੀ ਮੰਦਭਾਗੀ ਗੱਲ ਹੈ।

ਇਸਲਾਮ ਚ ਬੇਕਸੂਰ ਦਾ ਕਤਲ ਪੂਰੀ ਇਨਸਾਨਿਅਤ ਦਾ ਕਤਲ, ਲੁਧਿਆਣਾ ਚ ਸ਼ਾਹੀ ਇਮਾਮ ਨੇ ਕੀਤੀ ਹਮਲੇ ਦੀ ਨਿੰਦਾ
Follow Us On

Pahalgam Terror Attack: ਕਸ਼ਮੀਰ ਦੇ ਪਹਿਲਗਾਮ ‘ਚ ਬੀਤੇ ਦਿਨ ਹੋਏ ਸੈਲਾਨੀਆਂ ਤੇ ਅੱਤਵਾਦੀ ਹਮਲੇ ਦੀ ਪੰਜਾਬ ਦੇ ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਸਖਤ ਸ਼ਬਦਾਂ ਚ ਨਿਖੇਦੀ ਕੀਤੀ ਹੈ। ਉਨ੍ਹਾਂ ਇਸ ਨੂੰ ਇਨਸਾਨੀਅਤ ਦੇ ਲਈ ਸ਼ਰਮਨਾਕ ਦੱਸਿਆ ਹੈ।

ਕਸ਼ਮੀਰ ‘ਚ ਅੱਤਵਾਦੀ ਹਮਲੇ ਦੇ ਖਿਲਾਫ਼ ਅੱਜ ਇੱਥੇ ਇਤਿਹਾਸਿਕ ਜਾਮਾ ਮਸਜ਼ਿਦ ਦੇ ਬਾਹਰ ਅੱਤਵਾਦ ਦਾ ਪੁਤਲਾ ਫੂਕ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਅੱਤਵਾਦੀ ਹਮਲੇ ‘ਚ ਮਾਰੇ ਗਏ ਲੋਕਾਂ ਦੇ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਗਿਆ। ਇਸ ਮੌਕੇ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕਿਹਾ ਕਿ ਧਰਮ ਪੁੱਛ ਕੇ ਬੇਕਸੂਰ ਲੋਕਾਂ ਨੂੰ ਮਾਰਨਾ ਬਹੁਤ ਹੀ ਮੰਦਭਾਗੀ ਗੱਲ ਹੈ।

ਮੌਲਾਨਾ ਲੁਧਿਆਣਵੀ ਨੇ ਕਿਹਾ ਕਿ ਕੁਰਾਨ ਪਾਕ ਵਿੱਚ ਸਪਸ਼ਟ ਸ਼ਬਦਾਂ ‘ਚ ਕਿਹਾ ਗਿਆ ਹੈ ਕਿ ਕਿਸੇ ਇੱਕ ਵੀ ਬੇਕਸੂਰ ਇਨਸਾਨ ਦਾ ਕਤਲ ਪੂਰੀ ਇਨਸਾਨੀਅਤ ਦਾ ਕਤਲ ਹੈ। ਉਹਨਾਂ ਕਿਹਾ ਕਿ ਆਪਣੇ ਆਪ ਨੂੰ ਮੁਸਲਮਾਨ ਕਹਿਣ ਵਾਲੇ ਇਹ ਅੱਤਵਾਦੀ ਕਿਸੇ ਕੀਮਤ ‘ਤੇ ਇਸਲਾਮ ਦੇ ਪੈਰੋਕਾਰ ਨਹੀਂ ਹੋ ਸਕਦੇ।

ਮੁਸਲਮਾਨ ਤੇ ਹਿੰਦੂਆਂ ‘ਚ ਨਫ਼ਰਤ ਦੀ ਸਾਜਿਸ਼

ਦੇਸ਼ ਭਰ ‘ਚ ਮੁਸਲਮਾਨ ਤੇ ਹਿੰਦੂਆਂ ‘ਚ ਨਫ਼ਰਤ ਦੀ ਨਾ ਸਿਰਫ ਇੱਕ ਵੱਡੀ ਸਾਜਿਸ਼ ਹੈ। ਨਿਹੱਤੇ ਸੈਲਾਨੀਆਂ ਦੇ ਖਿਲਾਫ ਕੀਤਾ ਗਿਆ ਇੱਕ ਘਿਨੌਨਾ ਕੰਮ ਹੈ। ਇਸ ਦੀ ਸਜ਼ਾ ਉਹਨਾਂ ਨੂੰ ਮਿਲ ਕੇ ਰਹੇਗੀ। ਸ਼ਾਹੀ ਇਮਾਮ ਨੇ ਕਿਹਾ ਕਿ ਇਸ ਮਾਮਲੇ ਦੀ ਸਿਰਫ ਜਾਂਚ ਹੀ ਨਹੀਂ ਹੋਣੀ ਚਾਹੀਦੀ ਇਸ ਦੇ ਮੁਲਜ਼ਮਾਂ ਸਰੇ ਬਾਜ਼ਾਰ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ।

ਸ਼ਾਹੀ ਇਮਾਮ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਕਜੁੱਟਤਾ ਬਣਾ ਕੇ ਰੱਖਣੀ ਹੈ। ਅੱਤਵਾਦ ਦਾ ਮਕਸਦ ਏਕਤਾ ਤੇ ਅਖੰਡਤਾ ਨੂੰ ਤੋੜਨਾ ਹੈ। ਉਹਨਾਂ ਕਿਹਾ ਕਿ ਬਦਕਿਸਮਤੀ ਦੇ ਨਾਲ 1947 ‘ਚ ਪਾਕਿਸਤਾਨ ਦੀ ਸਥਾਪਨਾ ਕੀਤੀ ਗਈ। ਉਸ ਸਮੇਂ ਤੋਂ ਲੈ ਕੇ ਹੁਣ ਤੱਕ ਉਹ ਇੱਕ ਚੰਗਾ ਗੁਆਂਢੀ ਨਹੀਂ ਬਣ ਸਕਿਆ ਹੈ। ਇਸ ਦਾ ਨਤੀਜਾ ਇਹ ਹੈ ਕਿ ਉਹ ਖੁਦ ਵੀ ਅੱਜ ਨਫਰਤ ਦੀ ਅੱਗ ਵਿੱਚ ਜਲ ਰਿਹਾ ਹੈ।

ਸ਼ਾਹੀ ਇਮਾਮ ਨੇ ਕਿਹਾ ਕਿ ਦੇਸ਼ ਦੀ ਸਰਕਾਰ ਨੂੰ ਚਾਹੀਦਾ ਕੀ ਇਸ ਦਾ ਮੂੰਹਤੋੜ ਜਵਾਬ ਦਿੱਤਾ ਜਾਵੇ। ਇਸ ਅੱਤਵਾਦੀ ਹਮਲੇ ‘ਚ ਮਾਰੇ ਗਏ ਸਾਰੇ ਲੋਕਾਂ ਨੂੰ ਇੱਕ-ਇਕ ਕਰੋੜ ਰੁਪਏ ਦੀ ਸਹਾਇਤਾ ਦਿੱਤੀ ਜਾਵੇ। ਇਸ ਸਾਜਿਸ਼ ਦਾ ਪਰਦਾਫਾਸ਼ ਕੀਤਾ ਜਾਵੇ ਤਾਂ ਕਿ ਕਸ਼ਮੀਰ ‘ਚ ਜੋ ਸਦਭਾਵਨਾ ਦਾ ਮਾਹੌਲ ਬਣਿਆ ਹੋਇਆ ਹੈ। ਉਸ ਨੂੰ ਦੁਬਾਰਾ ਤੋਂ ਸਥਾਪਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ।