AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Shahi Imam Protest: ਈਰਾਨੀ ਲੀਡਰ ਦੀ ਮੌਤ ‘ਤੇ ਲੁਧਿਆਣਾ ‘ਚ ਰੋਸ ਮਾਰਚ, ਸ਼ਾਹੀ ਇਮਾਮ ਦੀ ਅਗਵਾਈ ‘ਚ ਫੂਕਿਆ ਇਜ਼ਰਾਈਲੀ ਪ੍ਰਧਾਨ ਮੰਤਰੀ ਦਾ ਪੁਤਲਾ

Shahi Imam Protest: ਇਜ਼ਰਾਈਲ ਅਤੇ ਅਮਰੀਕਾ ਵੱਲੋਂ ਕੀਤੇ ਗਏ ਹਮਲੇ ਵਿੱਚ ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੀ ਮੌਤ ਦੇ ਵਿਰੋਧ ਵਿੱਚ ਅੱਜ ਲੁਧਿਆਣਾ ਦੀ ਇਤਿਹਾਸਕ ਜਾਮਾ ਮਸਜਿਦ ਵਿਖੇ ਮੁਸਲਿਮ ਭਾਈਚਾਰੇ ਵੱਲੋਂ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਮਾਰਚ ਸ਼ਾਹੀ ਇਮਾਮ ਪੰਜਾਬ, ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਦੀ ਅਗਵਾਈ ਹੇਠ ਕੱਢਿਆ ਗਿਆ, ਜਿਸ ਵਿੱਚ ਵੱਡੀ ਗਿਣਤੀ 'ਚ ਲੋਕਾਂ ਨੇ ਸ਼ਮੂਲੀਅਤ ਕੀਤੀ।

Shahi Imam Protest: ਈਰਾਨੀ ਲੀਡਰ ਦੀ ਮੌਤ 'ਤੇ ਲੁਧਿਆਣਾ 'ਚ ਰੋਸ ਮਾਰਚ, ਸ਼ਾਹੀ ਇਮਾਮ ਦੀ ਅਗਵਾਈ 'ਚ ਫੂਕਿਆ ਇਜ਼ਰਾਈਲੀ ਪ੍ਰਧਾਨ ਮੰਤਰੀ ਦਾ ਪੁਤਲਾ
ਈਰਾਨੀ ਲੀਡਰ ਦੀ ਮੌਤ ‘ਤੇ ਰੋਸ, ਲੁਧਿਆਣਾ ‘ਚ ਫੂਕਿਆ ਇਜ਼ਰਾਈਲੀ PM ਦਾ ਪੁਤਲਾ
rajinder-arora-ludhiana
| Updated On: 02 Mar 2026 10:53 AM IST

ਇਜ਼ਰਾਈਲ ਅਤੇ ਅਮਰੀਕਾ ਵੱਲੋਂ ਕੀਤੇ ਗਏ ਹਮਲੇ ਵਿੱਚ ਈਰਾਨ ਦੇ ਸੁਪਰੀਮ ਲੀਡਰ ਅਯਾਤੁੱਲਾ ਅਲੀ ਖਾਮੇਨੇਈ ਦੀ ਮੌਤ ਦੇ ਵਿਰੋਧ ਵਿੱਚ ਅੱਜ ਲੁਧਿਆਣਾ ਦੀ ਇਤਿਹਾਸਕ ਜਾਮਾ ਮਸਜਿਦ ਵਿਖੇ ਮੁਸਲਿਮ ਭਾਈਚਾਰੇ ਵੱਲੋਂ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਮਾਰਚ ਸ਼ਾਹੀ ਇਮਾਮ ਪੰਜਾਬ, ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਦੀ ਅਗਵਾਈ ਹੇਠ ਕੱਢਿਆ ਗਿਆ, ਜਿਸ ਵਿੱਚ ਵੱਡੀ ਗਿਣਤੀ ‘ਚ ਲੋਕਾਂ ਨੇ ਸ਼ਮੂਲੀਅਤ ਕੀਤੀ।

ਇਜ਼ਰਾਈਲੀ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ

ਰੋਸ ਮਾਰਚ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਇਜ਼ਰਾਈਲ ਅਤੇ ਅਮਰੀਕਾ ਦੀਆਂ ਨੀਤੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਰੋਸ ਮਾਰਚ ਦੇ ਅੰਤ ਵਿੱਚ ਗੁੱਸੇ ਵਿੱਚ ਆਏ ਲੋਕਾਂ ਵੱਲੋਂ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਤੋਂ ਪਹਿਲਾਂ ਜਾਮਾ ਮਸਜਿਦ ਵਿਖੇ ਈਰਾਨ ਦੇ ਸੁਪਰੀਮ ਲੀਡਰ ਦੀ ਆਤਮਿਕ ਸ਼ਾਂਤੀ ਲਈ ਵਿਸ਼ੇਸ਼ ਤੌਰ ‘ਤੇ ਦੁਆ ਕੀਤੀ ਗਈ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ।

ਸ਼ਾਹੀ ਇਮਾਮ ਨੇ ‘ਧੱਕੇਸ਼ਾਹੀ’ ਵਿਰੁੱਧ ਕੱਢੀ ਭੜਾਸ

ਇਸ ਮੌਕੇ ਸੰਬੋਧਨ ਕਰਦਿਆਂ ਸ਼ਾਹੀ ਇਮਾਮ ਪੰਜਾਬ ਨੇ ਕਿਹਾ ਕਿ ਅਮਰੀਕਾ ਅਤੇ ਇਜ਼ਰਾਈਲ ਵੱਲੋਂ ਕੀਤੀ ਜਾ ਰਹੀ ਇਹ ਧੱਕੇਸ਼ਾਹੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਸੂਮਾਂ ਅਤੇ ਰਹਿਬਰਾਂ ਨੂੰ ਨਿਸ਼ਾਨਾ ਬਣਾਉਣਾ ਮਨੁੱਖੀ ਅਧਿਕਾਰਾਂ ਦੀ ਸ਼ਰੇਆਮ ਉਲੰਘਣਾ ਹੈ ਅਤੇ ਇਸ ਨਾਲ ਦੁਨੀਆ ਭਰ ਦੇ ਮੁਸਲਮਾਨਾਂ ਵਿੱਚ ਭਾਰੀ ਰੋਸ ਹੈ।

ਭਾਰਤ ਸਰਕਾਰ ਤੋਂ ਤਿੰਨ ਦਿਨਾਂ ਸ਼ੋਕ ਦੀ ਮੰਗ

ਸ਼ਾਹੀ ਇਮਾਮ ਨੇ ਭਾਰਤ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਦੁਖਦਾਈ ਘਟਨਾ ਦੇ ਮੱਦੇਨਜ਼ਰ ਦੇਸ਼ ਵਿੱਚ ਤਿੰਨ ਦਿਨਾਂ ਦੇ ਸਰਕਾਰੀ ਸ਼ੋਕ ਦਾ ਐਲਾਨ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਨੂੰ ਇੱਕ ਵੱਡੀ ਲੋਕਤੰਤਰੀ ਤਾਕਤ ਹੋਣ ਦੇ ਨਾਤੇ ਇਸ ਗੰਭੀਰ ਮਾਮਲੇ ਨੂੰ ਸੰਯੁਕਤ ਰਾਸ਼ਟਰ ਸੰਘ (UNO) ਵਿੱਚ ਪੂਰੀ ਮਜ਼ਬੂਤੀ ਨਾਲ ਚੁੱਕਣਾ ਚਾਹੀਦਾ ਹੈ ਤਾਂ ਜੋ ਅੰਤਰਰਾਸ਼ਟਰੀ ਪੱਧਰ ‘ਤੇ ਅਜਿਹੀਆਂ ਕਾਰਵਾਈਆਂ ਨੂੰ ਰੋਕਿਆ ਜਾ ਸਕੇ।

Follow Us
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ
ਸਤੰਬਰ ਵਿੱਚ ਭਾਰਤ ਦੇ ਦੌਰੇ 'ਤੇ ਆਉਣਗੇ ਪੁਤਿਨ, BRICS ਸੰਮੇਲਨ ਵਿੱਚ ਹੋਣਗੇ ਸ਼ਾਮਲ...
Womens Reservation Bill: "543 ਸੀਟਾਂ 'ਤੇ 33% ਰਾਖਵਾਂਕਰਨ ਦੇਣ ਵਿੱਚ ਕੀ ਸਮੱਸਿਆ?" CM ਮਾਨ ਦਾ BJP ਤੇ ਹਮਲਾ
Womens Reservation Bill:
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ
ਮੁਸਲਿਮ ਔਰਤਾਂ ਦੇ ਰਾਖਵਾਂਕਰਨ 'ਤੇ ਸੰਸਦ 'ਚ ਅਮਿਤ ਸ਼ਾਹ ਅਤੇ ਅਖਿਲੇਸ਼ ਵਿਚਾਲੇ ਬਹਿਸ...
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ
ਲਖਨਊ ਵਿੱਚ ਭਿਆਨਕ ਅੱਗ, 1,200 ਝੁੱਗੀਆਂ ਸੜ ਕੇ ਸੁਆਹ, 100 ਸਿਲੰਡਰ ਫਟੇ...
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ
ਅੰਮ੍ਰਿਤਸਰ ਦੇ ਮੁਦਿਤ ਜੈਨ ਨੇ ਹਾਸਿਲ ਕੀਤੇ 500 ਚੋਂ 500 ਅੰਕ, ਸਕੂਲ 'ਚ ਜਸ਼ਨ ਦਾ ਮਾਹੌਲ, ਅਧਿਆਪਕਾਂ ਤੇ ਮਾਪਿਆਂ ਨੇ ਮਨਾਈ ਖੁਸ਼ੀ...
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ
Strait of Hormuz: ਈਰਾਨ-ਅਮਰੀਕਾ ਤਣਾਅ, ਹੋਰਮੁਜ਼ ਵਿੱਚ ਅਮਰੀਕੀ ਘੇਰਾਬੰਦੀ ਅਤੇ ਸ਼ਾਂਤੀ ਵਾਰਤਾ ਦੀਆਂ ਸੰਭਾਵਨਾਵਾਂ...
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ
AAP ਦੇ ਰਾਜ ਸਭਾ MP ਅਸ਼ੋਕ ਮਿੱਤਲ ਤੇ ED ਦੀ ਰੇਡ, CM ਮਾਨ ਦਾ BJP 'ਤੇ ਤਿੱਖਾ ਹਮਲਾ...
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ
ਫਤਿਹਗੜ੍ਹ ਸਾਹਿਬ 'ਚ ਦਰਦਨਾਕ ਹਾਦਸਾ, ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ, 6 ਦੀ ਮੌਤ, 20 ਤੋਂ ਵੱਧ ਜਖ਼ਮੀ...
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ
Women Reservation Bill 'ਤੇ ਪੀਐਮ ਮੋਦੀ ਨੇ ਮੰਗਿਆ ਖੜਗੇ ਦਾ ਸਮਰਥਨ, ਸੰਸਦ ਵਿੱਚ ਹੋਈ ਮੁਲਾਕਾਤ...