AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ 'ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈ.ਐੱਸ.ਆਈ. (ISI) ਸਮਰਥਿਤ ਅੱਤਵਾਦੀ ਸਮੂਹ 'ਸ਼ਹਿਜ਼ਾਦ ਭੱਟੀ ਨੈੱਟਵਰਕ' ਖ਼ਿਲਾਫ਼ ਦੇਸ਼ ਵਿਆਪੀ ਪੱਧਰ 'ਤੇ ਵੱਡਾ ਕਰੈਕਡਾਊਨ ਕੀਤਾ ਹੈ। ਸੁਰੱਖਿਆ ਏਜੰਸੀਆਂ ਨੇ ਸਾਂਝੇ ਅਪ੍ਰੇਸ਼ਨ ਦੌਰਾਨ ਦੇਸ਼ ਦੇ 14 ਵੱਖ-ਵੱਖ ਸੂਬਿਆਂ ਵਿੱਚੋਂ 253 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ।

ਸ਼ਹਿਜ਼ਾਦ ਭੱਟੀ ਨੈੱਟਵਰਕ 'ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ 'ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ
tv9-punjabi
| Updated On: 17 Aug 2026 18:05 PM IST
Share

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈ.ਐੱਸ.ਆਈ. (ISI) ਸਮਰਥਿਤ ਅੱਤਵਾਦੀ ਸਮੂਹ ‘ਸ਼ਹਿਜ਼ਾਦ ਭੱਟੀ ਨੈੱਟਵਰਕ’ ਖ਼ਿਲਾਫ਼ ਦੇਸ਼ ਵਿਆਪੀ ਪੱਧਰ ‘ਤੇ ਵੱਡਾ ਕਰੈਕਡਾਊਨ ਕੀਤਾ ਹੈ। ਸੁਰੱਖਿਆ ਏਜੰਸੀਆਂ ਨੇ ਸਾਂਝੇ ਅਪ੍ਰੇਸ਼ਨ ਦੌਰਾਨ ਦੇਸ਼ ਦੇ 14 ਵੱਖ-ਵੱਖ ਸੂਬਿਆਂ ਵਿੱਚੋਂ 253 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਇਸ ਵੱਡੀ ਕਾਰਵਾਈ ਦੌਰਾਨ ਇਕੱਲੇ ਪੰਜਾਬ ਵਿੱਚੋਂ ਹੀ 44 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਸ ਦੇ ਨਾਲ ਹੀ ਕਾਬੂ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਗੰਭੀਰ ਧਾਰਾਵਾਂ ਤਹਿਤ ਐੱਫ.ਆਈ.ਆਰ. (FIR) ਦਰਜ ਕੀਤੀਆਂ ਗਈਆਂ ਹਨ।

ਜਾਂਚ ਏਜੰਸੀਆਂ ਅਨੁਸਾਰ ਮੁਲਜ਼ਮਾਂ ਖ਼ਿਲਾਫ਼ ਗ਼ੈਰ-ਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (UAPA), ਭਾਰਤੀ ਨਿਆਂ ਸੰਹਿਤਾ (BNS), ਆਰਮਜ਼ ਐਕਟ, ਐੱਨ.ਡੀ.ਪੀ.ਐੱਸ. (NDPS) ਐਕਟ ਅਤੇ ਵਿਸਫੋਟਕ ਪਦਾਰਥ ਐਕਟ ਤਹਿਤ ਕੇਸ ਦਰਜ ਕੀਤੇ ਗਏ ਹਨ। ਛਾਪੇਮਾਰੀ ਦੌਰਾਨ ਸ਼ੱਕੀਆਂ ਦੇ ਕਬਜ਼ੇ ਵਿੱਚੋਂ ਆਈ.ਈ.ਡੀ. (IED), ਪਾਕਿਸਤਾਨ ਆਰਡੀਨੈਂਸ ਫ਼ੈਕਟਰੀ (POF) ਦੀ ਮਾਰਕਿੰਗ ਵਾਲੇ ਹੈਂਡ ਗ੍ਰਨੇਡ, ਆਧੁਨਿਕ ਪਿਸਤੌਲਾਂ, ਜ਼ਿੰਦਾ ਕਾਰਤੂਸ ਅਤੇ ਜਾਸੂਸੀ ਲਈ ਵਰਤੇ ਜਾਣ ਵਾਲੇ ਸੀ.ਸੀ.ਟੀ.ਵੀ. (CCTV) ਕੈਮਰੇ ਬਰਾਮਦ ਹੋਏ ਹਨ। ਹਥਿਆਰਾਂ ਅਤੇ ਵਿਸਫੋਟਕਾਂ ਦੀ ਇਸ ਬਰਾਮਦਗੀ ਨਾਲ ਨੈੱਟਵਰਕ ਦੇ ਸਿੱਧੇ ਸਰਹੱਦ ਪਾਰਲੇ ਸਬੰਧਾਂ ਦੀ ਪੁਖ਼ਤਾ ਪੁਸ਼ਟੀ ਹੁੰਦੀ ਹੈ।

14 ਸੂਬਿਆਂ ‘ਚ ਇੱਕੋ ਸਮੇਂ ਚੱਲਿਆ ਦੇਸ਼ ਵਿਆਪੀ ਆਪ੍ਰੇਸ਼ਨ

ਸੁਤੰਤਰਤਾ ਦਿਵਸ ਤੋਂ ਠੀਕ ਪਹਿਲਾਂ ਆਈ.ਐੱਸ.ਆਈ. ਸਮਰਥਿਤ ਸ਼ਹਿਜ਼ਾਦ ਭੱਟੀ ਨੈੱਟਵਰਕ ਨੂੰ ਤਹਿਸ-ਨਹਿਸ ਕਰਨ ਲਈ 14 ਸੂਬਿਆਂ ਵਿੱਚ ਇੱਕੋ ਸਮੇਂ ਤਾਲਮੇਲ ਨਾਲ ਵੱਡਾ ਸਰਚ ਆਪ੍ਰੇਸ਼ਨ ਚਲਾਇਆ ਗਿਆ। ਇਸ ਕਾਰਵਾਈ ਵਿੱਚ ਕੁੱਲ 253 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਇਸ ਅੱਤਵਾਦੀ ਨੈੱਟਵਰਕ ਖ਼ਿਲਾਫ਼ ਹੁਣ ਤੱਕ 80 ਤੋਂ ਵੱਧ ਐੱਫ.ਆਈ.ਆਰ. ਦਰਜ ਕੀਤੀਆਂ ਜਾ ਚੁੱਕੀਆਂ ਹਨ ਅਤੇ 200 ਤੋਂ ਵੱਧ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਰਾਜਵਾਰ ਅੰਕੜਿਆਂ ਮੁਤਾਬਕ ਸਭ ਤੋਂ ਵੱਧ ਉੱਤਰ ਪ੍ਰਦੇਸ਼ ਵਿੱਚੋਂ 62, ਹਰਿਆਣਾ ਵਿੱਚੋਂ 52, ਦਿੱਲੀ ਵਿੱਚੋਂ 51 ਅਤੇ ਪੰਜਾਬ ਵਿੱਚੋਂ 44 ਵਿਅਕਤੀਆਂ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਪੰਜਾਬ ਅੰਦਰ ਇਸ ਤਰ੍ਹਾਂ ਪੈਰ ਪਸਾਰ ਰਿਹਾ ਸੀ ਭੱਟੀ ਨੈੱਟਵਰਕ

ਸੋਸ਼ਲ ਮੀਡੀਆ ਰਾਹੀਂ ਰਾਬਤਾ: ਜਾਂਚ ਏਜੰਸੀਆਂ ਦੀ ਪੜਤਾਲ ਮੁਤਾਬਕ ਸ਼ਹਿਜ਼ਾਦ ਭੱਟੀ ਵਿਦੇਸ਼ ਵਿੱਚ ਬੈਠ ਕੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਅਤੇ ਵ੍ਹਟਸਐਪ (WhatsApp) ਜ਼ਰੀਏ ਪੰਜਾਬ ਵਿੱਚ ਆਪਣੇ ਸਥਾਨਕ ਕਾਰਕੁਨਾਂ ਨਾਲ ਸੰਪਰਕ ਬਣਾਉਂਦਾ ਸੀ।

ਸਥਾਨਕ ਨੌਜਵਾਨਾਂ ਦੀ ਵਰਤੋਂ: ਨੈੱਟਵਰਕ ਨਾਲ ਸਥਾਨਕ ਭੋਲੇ-ਭਾਲੇ ਜਾਂ ਗੁਮਰਾਹਕੁੰਨ ਨੌਜਵਾਨਾਂ ਨੂੰ ਜੋੜ ਕੇ ਉਨ੍ਹਾਂ ਕੋਲੋਂ ਟਾਰਗੈੱਟਾਂ ਦੀ ਰੇਕੀ ਕਰਵਾਉਣ, ਲੌਜਿਸਟਿਕਸ ਸਹਾਇਤਾ ਮੁਹੱਈਆ ਕਰਵਾਉਣ ਅਤੇ ਵਾਰਦਾਤਾਂ ਨੂੰ ਅੰਜਾਮ ਦਿਵਾਉਣ ਦੇ ਦੋਸ਼ ਹਨ।

ਗ੍ਰਨੇਡ ਹਮਲਿਆਂ ‘ਚ ਸ਼ਮੂਲੀਅਤ: ਜਲੰਧਰ ਵਿਖੇ ਮਾਰਚ 2025 ਵਿੱਚ ਯੂਟਿਊਬਰ ਰੋਜ਼ਰ ਸੰਧੂ ਦੇ ਘਰ ਹੋਏ ਗ੍ਰਨੇਡ ਹਮਲੇ ਵਿੱਚ ਕੌਮੀ ਜਾਂਚ ਏਜੰਸੀ (NIA) ਨੇ ਸ਼ਹਿਜ਼ਾਦ ਭੱਟੀ ਨੂੰ ਮੁੱਖ ਸਾਜ਼ਿਸ਼ਘਾੜੇ ਵਜੋਂ ਨਾਮਜ਼ਦ ਕਰਦਿਆਂ ਮੁਲਜ਼ਮ ਬਣਾਇਆ ਹੈ।

ਪੰਜਾਬ ‘ਚ ਦਰਜਨਾਂ ਕੇਸ ਦਰਜ: ਐੱਨ.ਆਈ.ਏ. (NIA) ਮੁਤਾਬਕ ਭੱਟੀ ਖ਼ਿਲਾਫ਼ ਪੰਜਾਬ ਭਰ ਵਿੱਚ ਕਰੀਬ 15 ਗੰਭੀਰ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਅੱਤਵਾਦ ਫੈਲਾਉਣ, ਅਪਰਾਧਿਕ ਸਾਜ਼ਿਸ਼ ਰਚਣ ਅਤੇ ਫਿਰੌਤੀਆਂ ਮੰਗਣ ਵਰਗੇ ਸੰਗੀਨ ਦੋਸ਼ ਸ਼ਾਮਲ ਹਨ।

ਪਾਕਿਸਤਾਨ ਤੋਂ ਸੰਚਾਲਨ: ਜਾਂਚ ਏਜੰਸੀਆਂ ਦੇ ਦਾਅਵੇ ਅਨੁਸਾਰ ਭੱਟੀ ਪਾਕਿਸਤਾਨ ਵਿੱਚ ਪਨਾਹ ਲੈ ਕੇ ਆਪਣੇ ਆਕਾਵਾਂ ਦੇ ਇਸ਼ਾਰੇ ‘ਤੇ ਨੈੱਟਵਰਕ ਨੂੰ ਦਿਸ਼ਾ-ਨਿਰਦੇਸ਼ ਦਿੰਦਾ ਹੈ ਅਤੇ ਸਥਾਨਕ ਸਲੀਪਰ ਸੈੱਲਾਂ ਰਾਹੀਂ ਪੰਜਾਬ ਅੰਦਰ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦਿੰਦਾ ਹੈ।

Follow Us
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਖਨੌਰੀ ਬਾਰਡਰ 'ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ...
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ
ਵੰਦੇ ਮਾਤਰਮ ਤੇ ਸਿਆਸੀ ਜੰਗ, BJP-Congress ਆਹਮੋ-ਸਾਹਮਣੇ...
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ
PM ਮੋਦੀ ਦਾ ਵੱਡਾ ਐਲਾਨ: AI, ਚਿਪਸ ਤੇ ਪ੍ਰਮਾਣੂ ਊਰਜਾ 'ਤੇ ਫੋਕਸ...
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼
ਲਾਲ ਚੌਕ 'ਤੇ ਲਹਿਰਾਇਆ ਤਿਰੰਗਾ, ਕਸ਼ਮੀਰ 'ਚ ਦੇਖਣ ਨੂੰ ਮਿਲਿਆ 80ਵੇਂ ਆਜ਼ਾਦੀ ਦਿਵਸ ਦਾ ਜੋਸ਼...
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ
ਹਰ ਕੁਰਬਾਨੀ ਦੇਣ ਨੂੰ ਤਿਆਰ ਅਕਾਲੀ ਦਲ... ਅਸੀਂ ਡਰਨ ਵਾਲੇ ਨਹੀਂ...ਹਸਪਤਾਲ ਤੋਂ ਨਿਕਲੇ ਸੁਖਬੀਰ ਬਾਦਲ ਦਾ ਪਹਿਲਾ ਬਿਆਨ...
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ
ਡੂੰਘੀ ਜਾਂਚ ਕਰ ਰਹੀ ਮਹਾਰਾਸ਼ਟਰ ਸਰਕਾਰ, ਤੰਦਰੁਸਤੀ ਦੀ ਕਰਦਾ ਹਾਂ ਕਾਮਨਾ, ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਢਿੱਲੋਂ ਨੇ ਕੀਤੀ ਨਿੰਦਾ...
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!
ਘਰ ਖਰੀਦਣ ਤੋਂ ਪਹਿਲਾਂ ਜਾਣ ਲਵੋ ਇਹ 7 ਲੁਕੇ ਹੋਏ ਖਰਚ, ਵਿਗਾੜ ਸਕਦੇ ਹਨ ਤੁਹਾਡਾ ਬਜਟ!...
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ
Sukhbir Badal: ਸੁਖਬੀਰ ਬਾਦਲ 'ਤੇ ਸ੍ਰੀ ਨਾਂਦੇੜ ਸਾਹਿਬ 'ਚ ਹਮਲਾ, ਮੁਲਜ਼ਮ ਕਾਬੂ...
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ
Independence Day: CRPF ਦੇ ਜਵਾਨਾਂ ਨੇ ਸੁਖਣਾ ਲੇਕ 'ਤੇ ਦਿੱਤੀ ਬ੍ਰਾਸ ਬੈਂਡ ਪਰਫਾਰਮੈਂਸ, ਦੇਸ਼ ਭਗਤੀ ਦੇ ਰੰਗ 'ਚ ਡੁੱਬੇ ਲੋਕ...