15 ਅਗਸਤ ਨੂੰ ਟਰੈਕਟਰ ਮਾਰਚ ਕਰਨਗੇ ਕਿਸਾਨ, ਸਰਵਣ ਪੰਧੇਰ ਨੇ ਕੀਤਾ ਐਲਾਨ | shambhu border farmers protest sarwan singh pandher 15 august tractor march know full in punjabi Punjabi news - TV9 Punjabi

15 ਅਗਸਤ ਨੂੰ ਟਰੈਕਟਰ ਮਾਰਚ ਕਢਣਗੇ ਕਿਸਾਨ, ਸਰਵਣ ਪੰਧੇਰ ਨੇ ਕੀਤਾ ਐਲਾਨ

Updated On: 

22 Jul 2024 21:57 PM

ਸਰਵਣ ਸਿੰਘ ਪੰਧੇਰ ਨੇ ਹਰਿਆਣਾ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਨੇ ਕਿਸਾਨ ਅੰਦੋਲਨ ਵਿੱਚ ਕਿਸਾਨਾਂ ਤੇ ਹਮਲੇ ਕੀਤੇ। ਹਰਿਆਣਾ ਸਰਕਾਰ ਉਹਨਾਂ ਅਫ਼ਸਰਾਂ ਨੂੰ ਸਨਮਾਨਿਤ ਕਰ ਰਹੀ ਹੈ। ਜੋ ਸਰਕਾਰ ਦੇ ਕਿਸਾਨਾਂ ਪ੍ਰਤੀ ਰਵੱਈਏ ਨੂੰ ਦਿਖਾਉਂਦਾ ਹੈ।

15 ਅਗਸਤ ਨੂੰ ਟਰੈਕਟਰ ਮਾਰਚ ਕਢਣਗੇ ਕਿਸਾਨ, ਸਰਵਣ ਪੰਧੇਰ ਨੇ ਕੀਤਾ ਐਲਾਨ

ਕਿਸਾਨ ਆਗੂ ਸਰਵਣ ਸਿੰਘ ਪੰਧੇਰ (FILE)

Follow Us On

ਕਿਸਾਨ ਮਜ਼ਦੂਰ ਮੋਰਚਾ ਵੱਲੋਂ ਆਪਣੇ ਅੰਦੋਲਨ ਦੀ ਅਗਲੀ ਰੂਪ ਰੇਖਾ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨਾਂ ਦਾ ਅੰਦੋਲਨ ਆਪਣੀਆਂ ਮੰਗਾਂ ਨੂੰ ਲੈਕੇ ਜਾਰੀ ਰਹੇਗਾ। ਇਸ ਦੇ ਨਾਲ ਹੀ ਉਹਨਾਂ ਨੇ ਹਰਿਆਣਾ ਦੇ ਭਾਜਪਾ ਸਰਕਾਰ ਤੇ ਵੀ ਤਿੱਖਾ ਨਿਸ਼ਾਨਾ ਸਾਧਿਆ।

ਪੰਧੇਰ ਨੇ ਕਿਹਾ ਕਿ ਸੰਭੂ ਬਾਰਡਰ ਤੇ ਚੱਲ ਰਹੇ ਧਰਨੇ ਵਿੱਚ ਹੁਣ ਤੱਕ ਕਰੀਬ 433 ਕਿਸਾਨ ਜ਼ਖ਼ਮੀ ਹੋਏ ਸਨ। ਪੰਧੇਰ ਨੇ ਲਖੀਮਪੁਰ ਖੀਰੀ ਕਤਲਕਾਂਡ ਦੇ ਮੁਲਜ਼ਮ ਅਸ਼ੀਸ ਮਿਸ਼ਰਾ ਦੀ ਜ਼ਮਾਨਤ ਤੇ ਬੋਲਦਿਆਂ ਕਿਹਾ ਕਿ ਮੁਲਜ਼ਮਾਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

ਮੁਲਜ਼ਮਾਂ ਨੂੰ ਸਨਮਾਨਿਤ ਰਹੀ ਹੈ ਸਰਕਾਰ

ਸਰਵਣ ਸਿੰਘ ਪੰਧੇਰ ਨੇ ਹਰਿਆਣਾ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਨੇ ਕਿਸਾਨ ਅੰਦੋਲਨ ਵਿੱਚ ਕਿਸਾਨਾਂ ਤੇ ਹਮਲੇ ਕੀਤੇ। ਹਰਿਆਣਾ ਸਰਕਾਰ ਉਹਨਾਂ ਅਫ਼ਸਰਾਂ ਨੂੰ ਸਨਮਾਨਿਤ ਕਰ ਰਹੀ ਹੈ। ਜੋ ਸਰਕਾਰ ਦੇ ਕਿਸਾਨਾਂ ਪ੍ਰਤੀ ਰਵੱਈਏ ਨੂੰ ਦਿਖਾਉਂਦਾ ਹੈ।

15 ਅਗਸਤ ਨੂੰ ਟਰੈਕਟਰ ਮਾਰਚ

ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾਲ ਮੰਨੇ ਜਾਣ ਦੇ ਵਿਰੋਧ ਵਿੱਚ 1 ਅਗਸਤ ਨੂੰ ਪੂਰੇ ਭਾਰਤ ਵਿੱਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ। ਇਸ ਤੋਂ ਬਾਅਦ ਅਜਾਦੀ ਦਿਹਾੜੇ ਮੌਕੇ ਕਿਸਾਨਾਂ ਵੱਲੋਂ ਪੂਰੇ ਭਾਰਤ ਵਿੱਚ ਟਰੈਕਟਰ ਮਾਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਨਵੇਂ ਅਪਰਾਧਿਕ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।

31 ਅਗਸਤ ਨੂੰ 200 ਦਿਨ ਪੂਰੇ

ਪੰਧੇਰ ਨੇ ਕਿਹਾ ਕਿ ਸ਼ੰਭੂ ਬਾਰਡਰ ਤੇ ਚੱਲ ਰਹੇ ਅੰਦੋਲਨ ਨੂੰ 31 ਅਗਸਤ ਨੂੰ 200 ਦਿਨ ਪੂਰੇ ਹੋ ਜਾਣਗੇ। ਇਸ ਦਿਨ ਵੱਡੀ ਗਿਣਤੀ ਵਿੱਚ ਲੋਕ ਬਾਰਡਰ ਤੇ ਇਕੱਠੇ ਹੋਣਗੇ ਅਤੇ ਰੈਲੀ ਕੀਤੀ ਜਾਵੇਗੀ ਤਾਂ ਜੋ ਸਰਕਾਰ ਤੇ ਦਬਾਅ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਕਿਸਾਨ ਹਰਿਆਣਾ ਵਿੱਚ 2 ਵੱਡੀਆਂ ਰੈਲੀਆਂ ਕਰਨਗੇ। ਇੱਕ ਰੈਲੀ 15 ਸਤੰਬਰ ਨੂੰ ਜੀਂਦ ਜ਼ਿਲ੍ਹੇ ਵਿੱਚ ਹੋਵੇਗੀ। ਜਦੋਂਕਿ ਦੂਜੀ ਰੈਲੀ ਕੁਰੂਕਸ਼ੇਤਰ ਦੇ ਪਿੱਪਲੀ ਵਿੱਚ ਕੀਤੀ ਜਾਵੇਗੀ।

ਅਸ਼ੀਸ ਮਿਸ਼ਰਾ ਦੀ ਜ਼ਮਾਨਤ ਦਾ ਵਿਰੋਧ

ਉੱਤਰਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਗੱਡੀ ਨਾਲ ਕੁਚਲਣ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਮੁਲਜ਼ਮ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਬਰਕਰਾਰ ਰੱਖਣ ਦੇ ਫੈਸਲੇ ਦੀ ਕਿਸਾਨ ਆਗੂਆਂ ਨੇ ਨਿਖੇਧੀ ਕੀਤੀ। ਪੰਧੇਰ ਨੇ ਕਿਹਾ ਕਿ ਮਾਮਲੇ ਵਿੱਚ ਕਿਸਾਨਾਂ ਨੂੰ ਨਿਆਂ ਮਿਲਣਾ ਚਾਹੀਦਾ ਹੈ।

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version