ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕਿਸਾਨਾਂ ਦੀ ਅੱਜ ਕੇਂਦਰ ਨਾਲ ਗੱਲਬਾਤ ਦੀ ਸੰਭਾਵਨਾ, ਜਾਣੋ ਕਿਉਂ ਟਲਿਆ ਦਿੱਲੀ ਕੂਚ

ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪ੍ਰਧਾਨ ਅਤੇ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਹੈ ਕਿ ਅਸੀਂ ਬਿਨਾਂ ਸੱਦੇ ਅੰਦੋਲਨ ਵਿੱਚ ਸ਼ਾਮਲ ਨਹੀਂ ਹੋਵਾਂਗੇ। ਜੇ ਕੱਲ੍ਹ ਨੂੰ ਕੁਝ ਗਲਤ ਹੋਇਆ, ਤਾਂ ਹਫੜਾ-ਦਫੜੀ ਮਚ ਜਾਵੇਗੀ।

ਕਿਸਾਨਾਂ ਦੀ ਅੱਜ ਕੇਂਦਰ ਨਾਲ ਗੱਲਬਾਤ ਦੀ ਸੰਭਾਵਨਾ, ਜਾਣੋ ਕਿਉਂ ਟਲਿਆ ਦਿੱਲੀ ਕੂਚ
ਕਿਸਾਨਾਂ ਵੱਲੋਂ ਦਿੱਲੀ ਜਾਣ ਨੂੰ ਲੈ ਕੇ ਹਰਿਆਣਾ ਪੁਲਿਸ ਨਾਲ ਬਹਿਸ ਹੋਈ, ਜਿਸ ਪਿੱਛੋ ਕਿਸਾਨਾਂ ਨੂੰ ਪਿੱਛੇ ਕਰਨ ਦੇ ਲਈ ਹਰਿਆਣਾ ਪੁਲਿਸ ਨੇ ਹੰਝੂ ਗੈਸ ਦਾ ਇਤੇਮਾਲ ਵੀ ਕੀਤਾ ਹੈ। ਪਰ ਕਿਸਾਨ ਆਪਣੀ ਜ਼ਿਦ ਤੇ ਬਰਕਰਾਰ ਹਨ। Photo Credit: PTI
Follow Us
tv9-punjabi
| Updated On: 07 Dec 2024 10:52 AM

ਪੰਜਾਬ ਦੇ ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਇੱਕ ਦਿਨ ਦਾ ਅਲਟੀਮੇਟਮ ਦਿੱਤਾ ਹੈ। ਜੇਕਰ ਅੱਜ ਖੇਤੀ ਮੰਤਰੀ ਨੇ ਕਿਸਾਨਾਂ ਨਾਲ ਗੱਲ ਨਹੀਂ ਕੀਤੀ ਤਾਂ ਕੱਲ੍ਹ ਯਾਨੀ ਕਿ 8 ਦਸੰਬਰ ਨੂੰ ਦੁਪਹਿਰ 12 ਵਜੇ ਕਿਸਾਨ ਮੁੜ ਦਿੱਲੀ ਕੂਚ ਕਰਨਗੇ। ਕਿਸਾਨ ਆਗੂ ਅੱਜ ਸ਼ੰਭੂ ਬਾਰਡਰ ‘ਤੇ ਦਿੱਲੀ ਕੂਚ ਕਰਨ ਦੀ ਰਣਨੀਤੀ ਬਣਾਉਣਗੇ। ਬੀਤੇ ਕੱਲ੍ਹ ਕਿਸਾਨਾਂ ਵੱਲੋਂ ਦੁਪਹਿਰ 1 ਵਜੇ ਦਿੱਲੀ ਕੂਚ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਹਰਿਆਣਾ ਪੁਲਿਸ ਨੇ ਉਨ੍ਹਾਂ ਨੂੰ ਹਰਿਆਣਾ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ। ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ, ਜਿਸ ‘ਚ ਕਈ ਕਿਸਾਨ ਜ਼ਖਮੀ ਹੋ ਗਏ। ਇਸ ਮਗਰੋਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੇ ਕਹਿਣ ‘ਤੇ ਕਿਸਾਨਾਂ ਦਾ ਧੜਾ ਪਿੱਛੇ ਹਟ ਗਿਆ।

ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪ੍ਰਧਾਨ ਅਤੇ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਹੈ ਕਿ ਅਸੀਂ ਬਿਨਾਂ ਸੱਦੇ ਅੰਦੋਲਨ ਵਿੱਚ ਸ਼ਾਮਲ ਨਹੀਂ ਹੋਵਾਂਗੇ। ਜੇ ਕੱਲ੍ਹ ਨੂੰ ਕੁਝ ਗਲਤ ਹੋਇਆ, ਤਾਂ ਹਫੜਾ-ਦਫੜੀ ਮਚ ਜਾਵੇਗੀ। ਸਾਡਾ ਨੈਤਿਕ ਸਮਰਥਨ ਉਨ੍ਹਾਂ ਦੇ ਨਾਲ ਹੈ। ਜੇਕਰ ਸਾਰੀਆਂ ਜਥੇਬੰਦੀਆਂ ਇਕੱਠੀਆਂ ਹੋ ਜਾਂਦੀਆਂ ਤਾਂ ਉਹ ਸਰਕਾਰ ‘ਤੇ ਹਾਵੀ ਹੋ ਸਕਦੀਆਂ ਸਨ, ਪਰ ਉਨ੍ਹਾਂ (ਸਰਵਨ ਪੰਧੇਰ ਅਤੇ ਜਗਜੀਤ ਡੱਲੇਵਾਲ) ਨੇ ਗੱਲ ਨਹੀਂ ਸੁਣੀ। ਹਾਲਾਂਕਿ ਉਨ੍ਹਾਂ ਦੀਆਂ ਮੰਗਾਂ ਜਾਇਜ਼ ਹਨ।

ਦੂਜੇ ਪਾਸੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ‘ਤੇ ਲਾਠੀਚਾਰਜ ਕਰਨਾ ਅਤੇ ਅੱਥਰੂ ਗੈਸ ਦੇ ਗੋਲੇ ਛੱਡਣੇ ਇਸ ਮਸਲੇ ਦਾ ਹੱਲ ਨਹੀਂ ਹਨ। ਸਰਕਾਰ ਨੂੰ ਸਾਰੀਆਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਕੋਈ ਹੱਲ ਕੱਢਣਾ ਚਾਹੀਦਾ ਹੈ।

ਢਾਈ ਘੰਟੇ ਵਿੱਚ ਕਿਸਾਨ ਪਿੱਛੇ ਹਟੇ

ਕਿਸਾਨਾਂ ਨੇ ਸ਼ੁੱਕਰਵਾਰ ਨੂੰ ਸ਼ੰਭੂ ਸਰਹੱਦ ਤੋਂ ਦਿੱਲੀ ਵੱਲ ਦੀ ਤਿਆਰੀ ਕੀਤਾ ਸੀ। ਸਵੇਰੇ ਕਿਸਾਨਾਂ ਨੇ ਸ਼ੰਭੂ ਸਰਹੱਦ ‘ਤੇ ਜਾਪ ਕੀਤਾ। ਇਸ ਉਪਰੰਤ 101 ਕਿਸਾਨਾਂ ਦੇ ਜਥੇ ਨੂੰ ਲੰਗਰ ਵਰਤਾਇਆ ਗਿਆ। ਦੁਪਹਿਰ 1 ਵਜੇ ਕਿਸਾਨਾਂ ਦਾ ਸਮੂਹ ਅੱਗੇ ਵਧਿਆ। ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ 3-ਪੱਧਰੀ ਸੁਰੱਖਿਆ ਘੇਰਾ ਬਣਾਇਆ ਹੋਇਆ ਸੀ।

ਪਹਿਲਾਂ ਕਿਸਾਨਾਂ ਨੇ ਬੈਰੀਕੇਡ ਉਖਾੜ ਦਿੱਤੇ। ਇਸ ਤੋਂ ਬਾਅਦ ਕੰਡਿਆਲੀ ਤਾਰਾਂ ਨੂੰ ਉਖਾੜ ਦਿੱਤਾ ਗਿਆ ਅਤੇ ਅੰਤ ਵਿੱਚ ਸੀਮਿੰਟ ਵਿੱਚ ਲੱਗੇ ਕਿੱਲਾਂ ਨੂੰ ਹਟਾ ਦਿੱਤਾ ਗਿਆ। ਕਿਸਾਨਾਂ ਨੇ ਸੀਮਿੰਟ ਦੇ ਬੈਰੀਕੇਡ ਚੁੱਕ ਕੇ ਘੱਗਰ ਦਰਿਆ ਵਿੱਚ ਸੁੱਟ ਦਿੱਤੇ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ। ਇਸ ਵਿੱਚ ਕਈ ਕਿਸਾਨ ਜ਼ਖ਼ਮੀ ਹੋ ਗਏ।

ਕੁਝ ਕਿਸਾਨ ਇਸ ਦੇ ਬਾਵਜ਼ੂਦ ਵੀ ਪੁਲਿਸ ਅਧਿਕਾਰੀਆਂ ਤੱਕ ਪਹੁੰਚ ਗਏ। ਇੱਥੇ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਰੋਕਣ ਲਈ ਮਿਰਚ ਸਪਰੇਅ ਦੀ ਵਰਤੋਂ ਕੀਤੀ। ਇੱਕ ਵਾਰ ਕਿਸਾਨ ਪਿੱਛੇ ਹਟ ਗਏ। ਜਦੋਂ ਕਿਸਾਨਾਂ ਨੇ ਮੁੜ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਇਸ ਵਿੱਚ ਕਰੀਬ 8 ਕਿਸਾਨ ਜ਼ਖ਼ਮੀ ਹੋ ਗਏ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਸਾਨਾਂ ਦੇ ਜਥੇ ਨੂੰ ਵਾਪਸ ਬੁਲਾ ਲਿਆ। ਢਾਈ ਘੰਟੇ ਤੱਕ ਚੱਲੀ ਇਸ ਸੰਘਰਸ਼ ਤੋਂ ਬਾਅਦ ਕਿਸਾਨ ਵਾਪਸ ਧਰਨੇ ਵਾਲੀ ਥਾਂ ਵੱਲ ਮੁੜਨ ਲੱਗੇ। ਉਹ ਆਪਣੇ ਨਾਲ ਕੰਡਿਆਲੀ ਤਾਰ ਅਤੇ ਬੈਰੀਕੇਡ ਵੀ ਲੈ ਆਏ।

ਕਿਸਾਨਾਂ ਦੇ ਦਿੱਲੀ ਕੂਚ ਦੌਰਾਨ ਕਿਸ ਨੇ ਕੀ ਕਿਹਾ…

ਰਾਹੁਲ ਗਾਂਧੀ: ਕਿਸਾਨ ਦਿੱਲੀ ਆ ਕੇ ਸਰਕਾਰ ਅੱਗੇ ਆਪਣੀਆਂ ਮੰਗਾਂ ਰੱਖਣ ਅਤੇ ਆਪਣਾ ਦਰਦ ਜ਼ਾਹਰ ਕਰਨਾ ਚਾਹੁੰਦੇ ਹਨ। ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਦਾਗਣੇ ਅਤੇ ਉਨ੍ਹਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਰੋਕਣ ਦੀ ਕੋਸ਼ਿਸ਼ ਨਿੰਦਣਯੋਗ ਹੈ।

ਨਾਇਬ ਸੈਣੀ: ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਸੁਣੇ। ਭਗਵੰਤ ਮਾਨ ਨੂੰ ਕਿਸਾਨਾਂ ਨਾਲ ਮਿਲਣਾ ਚਾਹੀਦਾ ਹੈ। ਕਿਸਾਨਾਂ ਦੀ ਹਾਲਤ ਲਈ ਕਾਂਗਰਸ ਜ਼ਿੰਮੇਵਾਰ ਹੈ। ਮੁੱਖ ਮੰਤਰੀ ਮਾਨ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਕਿਸਾਨਾਂ ਲਈ ਕੀ ਕੀਤਾ ਹੈ।

ਅਨਿਲ ਵਿੱਜ: ਕਿਸਾਨਾਂ ਨੂੰ ਦਿੱਲੀ ਜਾ ਕੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਲਈ ਕੁਝ ਨਹੀਂ ਕੀਤਾ। ਸਰਕਾਰ ਨੂੰ ਜਾ ਕੇ ਉਨ੍ਹਾਂ ਨਾਲ ਗੱਲ ਕਰਨੀ ਚਾਹੀਦੀ ਹੈ।

ਸਰਵਨ ਪੰਧੇਰ: ਅਸੀਂ ਪਿੱਛੇ ਹਟ ਗਏ ਹਾਂ ਕਿਉਂਕਿ ਸਾਨੂੰ ਦੱਸਿਆ ਗਿਆ ਹੈ ਕਿ ਉਹ (ਸਰਕਾਰ) ਗੱਲਬਾਤ ਲਈ ਤਿਆਰ ਹਨ। ਅਸੀਂ ਸਰਕਾਰ ਨਾਲ ਟਕਰਾਅ ਨਹੀਂ ਚਾਹੁੰਦੇ। ਜੇਕਰ ਕੱਲ੍ਹ ਗੱਲਬਾਤ ਨਾ ਹੋਈ ਤਾਂ ਅਸੀਂ ਦਿੱਲੀ ਵੱਲ ਮਾਰਚ ਕਰਾਂਗੇ।

Supreme Court On Stray Dogs: ਜਿਨ੍ਹਾਂ ਲੋਕਾਂ ਨੂੰ ਕੁੱਤਿਆਂ ਨੇ ਕੱਟਿਆ, ਜਾਣੋ ਸੁਪਰੀਮ ਕੋਰਟ ਦੇ ਫੈਸਲੇ 'ਤੇ ਉਨ੍ਹਾਂ ਦੇ ਵਿਚਾਰ
Supreme Court On Stray Dogs: ਜਿਨ੍ਹਾਂ ਲੋਕਾਂ ਨੂੰ ਕੁੱਤਿਆਂ ਨੇ ਕੱਟਿਆ, ਜਾਣੋ ਸੁਪਰੀਮ ਕੋਰਟ ਦੇ ਫੈਸਲੇ 'ਤੇ ਉਨ੍ਹਾਂ ਦੇ ਵਿਚਾਰ...
ਪੁਲ ਤੋਂ ਹੇਠਾਂ ਡਿੱਗੀ ਵੈਸ਼ਨੋ ਦੇਵੀ ਜਾ ਰਹੀ ਬੱਸ, 1 ਸ਼ਰਧਾਲੂ ਦੀ ਮੌਤ, 40 ਜ਼ਖ਼ਮੀ, ਜਾਣੋਂ ਕਿਵੇਂ ਹੋਇਆ ਹਾਦਸਾ
ਪੁਲ ਤੋਂ ਹੇਠਾਂ ਡਿੱਗੀ ਵੈਸ਼ਨੋ ਦੇਵੀ ਜਾ ਰਹੀ ਬੱਸ, 1 ਸ਼ਰਧਾਲੂ ਦੀ ਮੌਤ, 40 ਜ਼ਖ਼ਮੀ, ਜਾਣੋਂ ਕਿਵੇਂ ਹੋਇਆ ਹਾਦਸਾ...
Bhiwani ਦੀ Teacher Manisha ਕਤਲ ਕੇਸ ਵਿੱਚ Lawrence Bishnoi ਨੇ ਇਸ ਲਈ ਮਾਰੀ Entry
Bhiwani ਦੀ Teacher Manisha ਕਤਲ ਕੇਸ ਵਿੱਚ Lawrence Bishnoi ਨੇ ਇਸ ਲਈ ਮਾਰੀ Entry...
Situationship ਤੋਂ Ghosting ਤੱਕ, ਸਮਝੋ Gen Z ਦੇ ਨਵੇਂ ਰਿਲੇਸ਼ਨਸ਼ਿਪ ਸ਼ਬਦ
Situationship ਤੋਂ Ghosting ਤੱਕ, ਸਮਝੋ Gen Z ਦੇ ਨਵੇਂ ਰਿਲੇਸ਼ਨਸ਼ਿਪ ਸ਼ਬਦ...
ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?
ਚੰਡੀਗੜ੍ਹ ਦੀ ਕੁੜੀ ਨਾਲ ਦੂਜਾ ਵਿਆਹ ਕਰਵਾਉਣ ਜਾ ਰਹੇ ਹਿਮਾਚਲ ਦੇ ਮੰਤਰੀ ਵਿਕਰਮਾਦਿਤਿਆ ਸਿੰਘ, ਜਾਣੋ...ਕੌਣ ਹੈ ਹੋਣ ਵਾਲੀ ਲਾੜੀ?...
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ
Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ...
ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ......
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?
FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?...
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ
ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ...