ਸ਼ੀਲ ਨਾਗੂ ਹੋਣਗੇ ਪੰਜਾਬ-ਹਰਿਆਣਾ HC ਦੇ ਚੀਫ਼ ਜਸਟਿਸ, SC ਕੌਲੀਜੀਆਮ ਨੇ ਜਤਾਈ ਸਹਿਮਤੀ

Published: 

29 Dec 2023 12:25 PM

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਕੌਲਿਜੀਅਮ ਨੇ ਮੱਧ ਪ੍ਰਦੇਸ਼ ਦੇ ਹਾਈ ਕੋਰਟ ਦੇ ਸੀਨੀਅਰ ਜਸਟਿਸ ਸ਼ੀਲ ਨਾਗੂ ਦੇ ਨਾਂਅ ਤੇ ਸਹਿਮਤੀ ਪ੍ਰਗਟਾਈ ਹੈ। ਸੇਵਾਮੁਕਤੀ ਤੋਂ ਬਾਅਦ ਹਾਈ ਕੋਰਟ ਦੇ ਸੀਨੀਅਰ ਜੱਜ ਜਸਟਿਸ ਰਿਤੂ ਬਾਹਰੀ ਕਾਰਜਕਾਰੀ ਚੀਫ਼ ਜਸਟਿਸ ਵਜੋਂ ਅਹੁਦਾ ਸੰਭਾਲ ਰਹੇ ਹਨ। ਹਾਲਾਂਕਿ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਉੱਤਰਾਖੰਡ ਹਾਈ ਕੋਰਟ ਦੇ ਚੀਫ਼ ਜਸਟਿਸ ਦੇ ਅਹੁਦੇ 'ਤੇ ਨਿਯੁਕਤੀ ਕੀਤੇ ਜਾਣ ਦੀ ਸਿਫਾਰਿਸ਼ ਕੀਤੀ ਗਈ ਹੈ।

ਸ਼ੀਲ ਨਾਗੂ ਹੋਣਗੇ ਪੰਜਾਬ-ਹਰਿਆਣਾ HC ਦੇ ਚੀਫ਼ ਜਸਟਿਸ, SC ਕੌਲੀਜੀਆਮ ਨੇ ਜਤਾਈ ਸਹਿਮਤੀ
Follow Us On

ਸੁਪਰੀਮ ਕੋਰਟ ਕੌਲਿਜੀਅਮ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਕੌਲਿਜੀਅਮ ਨੇ ਮੱਧ ਪ੍ਰਦੇਸ਼ ਦੇ ਹਾਈ ਕੋਰਟ ਦੇ ਸੀਨੀਅਰ ਜਸਟਿਸ ਸ਼ੀਲ ਨਾਗੂ ਦੇ ਨਾਂਅ ਤੇ ਸਹਿਮਤੀ ਪ੍ਰਗਟਾਈ ਹੈ। ਉਨ੍ਹਾਂ ਦੀ ਨਿਯੁਕਤੀ ਦੀ ਸਿਫਾਰਿਸ਼ ਰਾਸ਼ਟਰਪਤੀ ਨੂੰ ਭੇਜ ਦਿੱਤੀ ਗਈ ਹੈ। ਹੁਣ ਰਾਸ਼ਟਰਪਤੀ ਦੀ ਇਜਾਜ਼ਤ ਤੋਂ ਬਾਅਦ ਉਨ੍ਹਾਂ ਦੀ ਨਿਯੁਕਤੀ ਦੇ ਹੁਕਮ ਜਾਰੀ ਕਰ ਦਿੱਤੇ ਜਾਣਗੇ।

ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ ਪਿਛਲੇ ਕੁਝ ਸਮੇਂ ਤੋਂ ਖਾਲੀ ਹੈ। ਇਸ ਸਾਲ 13 ਅਕਤੂਬਰ ਨੂੰ ਚੀਫ਼ ਜਸਟਿਸ ਰਵੀਸ਼ੰਕਰ ਝਾਅ ਦੇ ਸੇਵਾਮੁਕਤ ਹੋ ਗਏ ਸਨ। ਉਨ੍ਹਾਂ ਦੀ ਸੇਵਾਮੁਕਤੀ ਤੋਂ ਬਾਅਦ ਹਾਈ ਕੋਰਟ ਦੇ ਸੀਨੀਅਰ ਜੱਜ ਜਸਟਿਸ ਰਿਤੂ ਬਾਹਰੀ ਕਾਰਜਕਾਰੀ ਚੀਫ਼ ਜਸਟਿਸ ਵਜੋਂ ਅਹੁਦਾ ਸੰਭਾਲ ਰਹੇ ਹਨ। ਹਾਲਾਂਕਿ ਸੁਪਰੀਮ ਕੋਰਟ ਨੇ ਉਨ੍ਹਾਂ ਦੀ ਉੱਤਰਾਖੰਡ ਹਾਈ ਕੋਰਟ ਦੇ ਚੀਫ਼ ਜਸਟਿਸ ਦੇ ਅਹੁਦੇ ‘ਤੇ ਨਿਯੁਕਤੀ ਕੀਤੇ ਜਾਣ ਦੀ ਸਿਫਾਰਿਸ਼ ਕੀਤੀ ਗਈ ਹੈ।

SC ਨੇ ਕੀਤੀ ਸਿਫਾਰਿਸ਼

ਹੁਣ ਸੁਪਰੀਮ ਕੋਰਟ ਨੇ ਮੱਧ ਪ੍ਰਦੇਸ਼ ਹਾਈ ਕੋਰਟ ਦੇ ਸੀਨੀਅਰ ਮੋਸਟ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਰਾਸ਼ਟਰਪਤੀ ਦੀ ਸਹਿਮਤੀ ਮਿਲਣੀ ਬਾਕੀ ਹੈ। ਇਸ ਤੋਂ ਬਾਅਦ ਜਲਦੀ ਹੀ ਉਨ੍ਹਾਂ ਦੀ ਨਿਯੁਕਤੀ ਦੇ ਹੁਕਮ ਜਾਰੀ ਕਰ ਦਿੱਤੇ ਜਾਣਗੇ।