BJP ਪੰਜਾਬ SC ਮੋਰਚਾ ਦੇ ਨਵੇਂ ਪ੍ਰਧਾਨ ਬਣੇ ਸ਼ੀਤਲ ਅੰਗੁਰਾਲ, ਸਾਂਭਿਆ ਆਪਣਾ ਅਹੁਦਾ
BJP ਪੰਜਾਬ SC ਮੋਰਚਾ ਦੇ ਵੱਲੋਂ ਸ਼ੀਤਲ ਅੰਗੁਰਾਲ ਨੂੰ ਨਵਾਂ ਪ੍ਰਧਾਨ ਬਣਾਇਆ ਗਿਆ ਹੈ। ਸ਼ੀਤਲ ਅੰਗੁਰਾਲ ਨੇ ਆਪਣਾ ਅਹੁਦਾ ਸੰਭਾਲਿਆ ਹੈ। ਇਸ ਦੌਰਾਨ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਭਾਜਪਾ ਵੱਲੋਂ ਮੇਰੇ ਉੱਤੇ ਭਰੋਸਾ ਜਤਾਉਂਦਿਆਂ ਅਨੁਸੂਚਿਤ ਜਾਤੀ ਮੋਰਚੇ ਦੇ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਦੇਣਾ ਮੇਰੇ ਲਈ ਮਾਣ ਦੀ ਗੱਲ ਹੈ।

ਕੇਂਦਰ ਦੀਆਂ ਸਕੀਮਾਂ ਨੂੰ ਪਿੰਡਾਂ ਤੱਕ ਪਹੁੰਚਾਇਆ ਜਾਵੇਗਾ- ਸ਼ੀਤਲ ਅੰਗੁਰਾਲ
ਉਨ੍ਹਾਂ ਨੇ ਕਿਹਾ ਕਿ ਮੈਂ ਇੱਕ ਛੋਟੇ ਜਿਹੇ ਗਰੀਬ ਪਰਿਵਾਰ ਵਿੱਚ ਪੈਦਾ ਹੋਇਆ, ਪੋਸਟਰ ਲਗਾਉਣ ਵਾਲੇ ਪਾਰਟੀ ਵਰਕਰ ਸ਼ੀਤਲ ਅੰਗੂਰਾਲ ਨੂੰ BJP ਪੰਜਾਬ SC ਮੋਰਚਾ ਦਾ ਨਵਾਂ ਪ੍ਰਧਾਨ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੇਰੇ ਸਮਾਜ, ਮੇਰੇ ਲੋਕ 117 ਵਿਧਾਨਸਭਾ ਦੇ ਲੋਕ ਇੱਥੇ ਆਏ ਹਨ। ਉਨ੍ਹਾਂ ਨੇ ਕਿਹਾ ਕਿ ਕੇਂਦਰ ਦੀਆਂ ਵਿਕਾਸ ਦੀਆਂ ਨੀਤੀਆਂ ਨੂੰ ਪੰਜਾਬ ਦੇ ਪਿੰਡਾਂ ਤੱਕ ਪਹੁੰਚਿਆ ਜਾਵੇਗਾ।
ਸ਼ੀਤਲ ਅੰਗੂਰਾਲ ਨੇ ਕਿਹਾ ਮੇਰੇ ਸਮਾਜ ਦੇ ਲੋਕਾਂ ਨੂੰ ਕੇਂਦਰ ਦੀਆਂ ਸਕੀਮਾਂ ਦਾ ਲਾਭ ਨਹੀਂ ਮਿਲ ਰਿਹਾ। ਉਨ੍ਹਾਂ ਕਿਹਾ ਕਿ ਮੇਰੇ ਸਮਾਜ ਦੇ ਲੋਕ ਕਈ ਸਕੀਮਾਂ ਤੋਂ ਵਾਂਜੇ ਹਨ। ਉਨ੍ਹਾਂ ਕਿਹਾ ਕਿ ਸਿਰਫ 90 ਦਿਨਾਂ ਦਾ ਇੰਤਜ਼ਾਰ ਹੈ। ਪੂਰੇ 90 ਦਿਨਾਂ ਵਿੱਚ ਪੰਜਾਬ ਵਿੱਚ ਡਬਲ ਇੰਜਨ ਦੀ ਸਰਕਾਰ ਹੋਵੇਗੀ।
2027 ਪੰਜਾਬ ਵਿਧਾਨ ਸਭਾ ਚੋਣਾਂ ਲਈ ਅਹਿਮ ਨਿਯੁਕਤੀ
ਭਾਜਪਾ ਪੰਜਾਬ ਨੇ ਸੰਗਠਨਾਤਮਕ ਪੱਧਰ ਤੇ ਵੱਡਾ ਫੇਰਬਦਲ ਕਰਦਿਆਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਪੰਜਾਬ ਭਾਜਪਾ ਦੇ SC ਮੋਰਚਾ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਭਾਜਪਾ ਦੀ 2027 ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੰਗਠਨ ਨੂੰ ਮਜ਼ਬੂਤ ਕਰਨ ਦੀ ਰਣਨੀਤੀ ਦਾ ਹਿੱਸਾ ਮੰਨੀ ਜਾ ਰਹੀ ਹੈ। ਸ਼ੀਤਲ ਅੰਗੁਰਾਲ ਜਲੰਧਰ ਪੱਛਮੀ ਤੋਂ ਸਾਬਕਾ ਵਿਧਾਇਕ ਰਹਿ ਚੁੱਕੇ ਹਨ ਅਤੇ ਮਾਰਚ 2024 ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ। ਨਵੀਂ ਜ਼ਿੰਮੇਵਾਰੀ ਰਾਹੀਂ ਪਾਰਟੀ ਵੱਲੋਂ ਅਨੁਸੂਚਿਤ ਜਾਤੀ ਭਾਈਚਾਰੇ ਵਿੱਚ ਆਪਣੀ ਪਕੜ ਅਤੇ ਜਨ ਸੰਪਰਕ ਵਧਾਉਣ ਤੇ ਜ਼ੋਰ ਦਿੱਤਾ ਜਾ ਸਕਦਾ ਹੈ।