ਸ਼ੀਤਲ ਅੰਗੁਰਾਲ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਪਿਛਲੇ ਦਿਨੀਂ AAP ਛੱਡ ਭਾਜਪਾ ਵਿੱਚ ਹੋਏ ਸੀ ਸ਼ਾਮਿਲ | Sheetal Angural MLA from Jalandhar West resigned after joining BJP full in punjabi Punjabi news - TV9 Punjabi

ਸ਼ੀਤਲ ਅੰਗੁਰਾਲ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ, AAP ਛੱਡ ਭਾਜਪਾ ਵਿੱਚ ਹੋਏ ਸਨ ਸ਼ਾਮਲ

Updated On: 

02 Apr 2024 11:51 AM

ਜਲੰਧਰ ਵੈਸਟ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਪਣੇ ਆਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਇਹ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜਿਆ ਹੈ। ਤੁਹਾਨੂੰ ਦਸ ਦਈਏ ਕਿ ਕੁੱਝ ਦਿਨ ਪਹਿਲਾਂ ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿਕੇ ਭਾਜਪਾ ਦਾ ਪੱਲਾ ਫੜ੍ਹ ਲਿਆ ਸੀ। ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਉਹਨਾਂ ਦੀ ਸੁਰੱਖਿਆ ਨੂੰ ਵੀ ਵਾਪਸ ਲੈ ਲਿਆ ਸੀ।

ਸ਼ੀਤਲ ਅੰਗੁਰਾਲ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ, AAP ਛੱਡ ਭਾਜਪਾ ਵਿੱਚ ਹੋਏ ਸਨ ਸ਼ਾਮਲ

ਭਾਜਪਾ ਵਿੱਚ ਸ਼ਾਮਿਲ ਹੋਣ ਸਮੇਂ ਸ਼ੀਤਲ ਅੰਗੁਰਾਲ ਦੀ ਤਸਵੀਰ

Follow Us On

2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ਤੇ ਚੋਣ ਜਿੱਤ ਕੇ ਵਿਧਾਨ ਸਭਾ ਪਹੁੰਚੇ ਜਲੰਧਰ ਵੈਸਟ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜੇ ਗਏ ਅਸਤੀਫੇ ਵਿੱਚ ਉਹਨਾਂ ਨੇ ਲਿਖਿਆ ਹੈ ਕਿ ਉਹ ਤਰੁੰਤ ਪ੍ਰਭਾਵ ਨਾਲ ਵਿਧਾਨ ਸਭਾ ਦੀ ਮੈਂਬਰਸ਼ਿਪ ਛੱਡ ਰਹੇ ਹਨ।

ਸ਼ੀਤਲ ਅੰਗੁਰਾਲ 27 ਮਾਰਚ ਨੂੰ ਸਾਂਸਦ ਸੁਸ਼ੀਲ ਰਿੰਕੂ ਦੇ ਨਾਲ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ। ਜਿਸ ਤੋਂ ਬਾਅਦ ਸਵਾਲ ਉੱਠ ਰਿਹਾ ਸੀ ਕਿ ਸ਼ੀਤਲ ਆਪਣਾ ਅਸਤੀਫਾ ਕਦੋਂ ਦੇਣਗੇ। ਪਰ ਹੁਣ ਸ਼ੀਤਲ ਅੰਗੁਰਾਲ ਵੱਲੋਂ ਇਹ ਅਸਤੀਫਾ ਵਿਧਾਨ ਸਭਾ ਸਪੀਕਰ ਨੂੰ ਭੇਜ ਦਿੱਤਾ ਗਿਆ ਹੈ। ਹਾਲਾਂਕਿ, ਭਾਜਪਾ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਅਸਤੀਫ਼ਾ ਦੇਣ ਦਾ ਫੈਸਲਾ ਸ਼ੇਅਰ ਕੀਤਾ ਸੀ।

ਅੰਗੂਰਾਲ ਵੱਲੋਂ ਭੇਜੇ ਗਏ ਅਸਤੀਫੇ ਦੀ ਕਾਪੀ

ਸਪੀਕਰ ਨੂੰ ਭੇਜੇ ਗਏ ਅਸਤੀਫੇ ਦੀ ਕਾਪੀ

ਚੋਣਾਂ ਵਿੱਚ ਸ਼ੁਸੀਲ ਰਿੰਕੂ ਨੂੰ ਦਿੱਤੀ ਸੀ ਮਾਤ

ਸ਼ੀਤਲ ਅੰਗੁਰਾਲ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਚੋਣ ਲੜੀ ਸੀ। ਪਾਰਟੀ ਨੇ ਉਹਨਾਂ ਨੂੰ ਜਲੰਧਰ ਵੈਸਟ ਉਮੀਦਵਾਰ ਬਣਾਇਆ ਸੀ। ਵਿਧਾਨ ਸਭਾ ਚੋਣਾਂ ਦੌਰਾਨ ਉਸ ਵੇਲੇ ਕਾਂਗਰਸੀ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਚਾਲੇ ਫ਼ਸਵਾਂ ਮੁਕਾਬਲਾ ਹੋਇਆ ਸੀ। ਜਿਸ ਵਿੱਚ ਅੰਗੁਰਾਲ ਨੇ ਸ਼ੁਸੀਲ ਰਿੰਕੂ ਨੂੰ ਹਰਾਕੇ ਜਿੱਤ ਹਾਸਿਲ ਕੀਤੀ ਸੀ।

2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ੀਤਲ ਅੰਗੁਰਾਲ ਨੂੰ 39213 ਵੋਟਾਂ ਮਿਲੀਆਂ ਸਨ ਜਦੋਂਕਿ ਕਾਂਗਰਸੀ ਉਮੀਦਵਾਰ ਸ਼ੁਸੀਲ ਰਿੰਕੂ ਨੂੰ 34,960 ਵੋਟਾਂ ਹੀ ਪ੍ਰਾਪਤ ਹੋਈਆਂ ਸੀ। ਜਦੋਂਕਿ ਭਾਜਪਾ ਦੇ ਮੋਹਿੰਦਰ ਭਗਤ 33,486 ਵੋਟਾਂ ਲੈਕੇ ਤੀਜੇ ਨੰਬਰ ਤੇ ਰਹੇ ਸਨ।

ਭਾਜਪਾ ਵਿੱਚ ਹੋਈ ਘਰ ਵਾਪਸੀ

ਸ਼ੀਤਲ ਅੰਗੂਰਾਲ ਨੇ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਭਾਰਤੀ ਜਨਤਾ ਪਾਰਟੀ ਦੇ ਵਰਕਰ ਵਜੋਂ ਕੀਤੀ ਸੀ। ਉਹ ਯੁਵਾ ਵਿੰਗ ਵਿੱਚ ਐਕਟਿਵ ਆਗੂ ਵੀ ਰਹੇ ਪਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹ ਆਮ ਆਦਮੀ ਪਾਰਟੀ ਵਿੱਚ ਸਾਮਿਲ ਹੋ ਗਏ ਸਨ। ਹੁਣ ਦੋ ਸਾਲ ਬਾਅਦ ਉਨ੍ਹਾਂ ਦੀ ਘਰ ਵਾਪਸੀ ਹੋਈ ਹੈ।

ਇਹ ਵੀ ਪੜ੍ਹੋ- ਸੁਖਬੀਰ ਸਿੰਘ ਬਾਦਲ ਦਾ ਵੱਡਾ ਐਲਾਨ, ਨਹੀਂ ਲੜਣਗੇ ਲੋਕ ਸਭਾ ਦੀਆਂ ਚੋਣਾਂ

Exit mobile version