ਸੁਖਬੀਰ ਬਾਦਲ ਦੀ ਸੀਐੱਮ ਮਾਨ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ, SYL ਦੇ ਮੁੱਦੇ ‘ਤੇ ਚੰਡੀਗੜ੍ਹ ‘ਚ ਅਕਾਲੀ ਦਲ ਦਾ ਪ੍ਰਦਰਸ਼ਨ

Updated On: 

12 Oct 2023 19:24 PM

SAD Vs AAP: ਪੰਜਾਬ ਦੇ ਮੁੱਖ ਮੰਤਰੀ ਭਗਵਤ ਮਾਨ ਨੇ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਸਮੇਤ ਭਾਜਪਾ ਅਤੇ ਕਾਂਗਰਸ ਦੇ ਆਗੂਆਂ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਹਰ ਰੋਜ਼ ਦੀ ਬਜਾਏ ਇਕ ਦਿਨ ਆ ਕੇ ਪੰਜਾਬ ਦੇ ਸਾਰੇ ਮੁੱਦਿਆਂ 'ਤੇ ਬਹਿਸ ਕਰੋ। ਮੈਂ ਸਾਰਿਆਂ ਦੇ ਸਵਾਲਾਂ ਦਾ ਜਵਾਬ ਦਿਆਂਗਾ।

ਸੁਖਬੀਰ ਬਾਦਲ ਦੀ ਸੀਐੱਮ ਮਾਨ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ, SYL ਦੇ ਮੁੱਦੇ ਤੇ ਚੰਡੀਗੜ੍ਹ ਚ ਅਕਾਲੀ ਦਲ ਦਾ ਪ੍ਰਦਰਸ਼ਨ
Follow Us On

ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਡੀਗੜ੍ਹ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਸੁਖਬੀਰ ਬਾਦਲ ਦੀ ਅਗਵਾਈ ‘ਚ ਅਕਾਲੀਆਂ ਦਾ ਮੁੱਖ ਮੰਤਰੀ ਨਿਵਾਸ ਵੱਲ ਵੱਧਣ ਦੀ ਕੋਸ਼ਿਸ਼ ਕਰ ਰਿਹਾ ਸੀ, ਪਰ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ। ਸੁਖਬੀਰ ਬਾਦਲ ਆਪਣੇ ਨਾਲ ਦੋ ਕੁਰਸੀਆਂ ਵੀ ਲੈ ਕੇ ਆਏ ਸਨ, ਜਿਨ੍ਹਾਂ ‘ਚੋਂ ਇਕ ‘ਤੇ ਮੁੱਖ ਮੰਤਰੀ ਪੰਜਾਬ ਦਾ ਨਾਂ ਲਿਖਿਆ ਹੋਇਆ ਸੀ।

ਸੁਖਬੀਰ ਬਾਦਲ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ 1 ਨਵੰਬਰ ਨੂੰ ਖੁੱਲ੍ਹੀ ਬਹਿਸ ਕਰਨ ਦੀ ਚੁਣੌਤੀ ਦਿੱਤੀ ਸੀ। ਅਕਾਲੀ ਦਲ ਅੱਜ ਖੁਦ ਉਸ ਨਾਲ ਬਹਿਸ ਕਰਨ ਆਇਆ ਹੈ। ਪਰ ਸੀਐਮ ਭਗਵੰਤ ਮਾਨ ਅੱਜ ਚੰਡੀਗੜ੍ਹ ਵਿੱਚ ਨਹੀਂ ਹਨ। ਉਹ ਮੱਧ ਪ੍ਰਦੇਸ਼ ਵਿੱਚ ਪਾਰਟੀ ਦੇ ਇੱਕ ਪ੍ਰੋਗਰਾਮ ਵਿੱਚ ਗਏ ਹੋਏ ਹਨ।

SYL ਮੁੱਦੇ ਨੂੰ ਲੈ ਕੇ ਰੋਸ ਪ੍ਰਦਰਸ਼ਨ

ਸ਼੍ਰੋਮਣੀ ਅਕਾਲੀ ਦਲ ਤੋਂ ਆਮ ਆਦਮੀ ਪਾਰਟੀ ਦਾ ਵਿਰੋਧ ਐਸਵਾਈਐਲ ਦੇ ਪਾਣੀ ਨੂੰ ਲੈ ਕੇ ਹੈ। ਪਾਰਟੀ ਦਾ ਕਹਿਣਾ ਹੈ ਕਿ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤੀ ਜਾਵੇਗੀ। ਆਮ ਆਦਮੀ ਪਾਰਟੀ ਦੀ ਸਰਕਾਰ ਇਸ ਵਿੱਚ ਦੋਹਰੀ ਪਹੁੰਚ ਅਪਣਾ ਰਹੀ ਹੈ। ਉਹ ਅਦਾਲਤ ਵਿੱਚ ਸਰਕਾਰ ਦਾ ਪੱਖ ਸਹੀ ਢੰਗ ਨਾਲ ਪੇਸ਼ ਨਹੀਂ ਕਰ ਰਹੀ ਹੈ। ਆਮ ਆਦਮੀ ਪਾਰਟੀ ਹਰਿਆਣਾ ਚੋਣਾਂ ਵਿੱਚ ਫਾਇਦਾ ਲੈਣ ਲਈ ਅਜਿਹਾ ਕਰ ਰਹੀ ਹੈ।

ਸੁਖਬੀਰ ਬਾਦਲ ਨੇ ਸਵੀਕਾਰ ਕੀਤੀ ਚੁਣੌਤੀ

ਮੁੱਖ ਮੰਤਰੀ ਭਗਵੰਤ ਮਾਨ ਦੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ 1 ਨਵੰਬਰ ਅਜੇ ਦੂਰ ਹੈ। ਮੈਂ 10 ਅਕਤੂਬਰ ਨੂੰ ਹੀ ਤੁਹਾਡੇ ਘਰ ਆ ਰਿਹਾ ਹਾਂ। ਹਿੰਮਤ ਹੈ ਤਾਂ ਬਾਹਰ ਆ ਕੇ ਗੱਲ ਕਰੋ। ਮੀਡੀਆ ਦੇ ਸਾਹਮਣੇ ਪੰਜਾਬ ਦੇ ਹਰ ਮੁੱਦੇ ‘ਤੇ ਖੁੱਲ੍ਹੀ ਬਹਿਸ ਹੋਵੇਗੀ।