ਅਕਾਲੀ ਦਲ ਵੱਲੋਂ ਰੂਪ ਕੌਰ ਸੰਧੂ ਖ਼ਿਲਾਫ਼ ਵੱਡੀ ਕਾਰਵਾਈ, ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਾਹਰ
ਇਸਤਰੀ ਅਕਾਲੀ ਦਲ ਦੀ ਪ੍ਰਧਾਨ ਹਰਗੋਬਿੰਦ ਕੌਰ ਮੁਤਾਬਕ ਰੂਪ ਕੌਰ ਸੰਧੂ ਖ਼ਿਲਾਫ਼ ਇਹ ਫ਼ੈਸਲਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੰਧੂ ਵੱਲੋਂ ਪਾਰਟੀ ਅਨੁਸ਼ਾਸਨ ਦੇ ਉਲਟ ਲਗਾਤਾਰ ਕੀਤੀਆਂ ਜਾ ਰਹੀਆਂ ਕਾਰਵਾਈਆਂ ਨੂੰ ਧਿਆਨ 'ਚ ਰੱਖਦਿਆਂ ਇਹ ਕਦਮ ਚੁੱਕਿਆ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕਰ ਦਿੱਤਾ ਹੈ। ਪਾਰਟੀ ਵੱਲੋਂ ਇਹ ਕਾਰਵਾਈ ਵਾਰ-ਵਾਰ ਅਨੁਸ਼ਾਸਨਹੀਣਤਾ ਤੇ ਦੁਰਵਿਹਾਰ ਦੇ ਹਵਾਲੇ ਨਾਲ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਹਰਗੋਬਿੰਦ ਕੌਰ ਨੇ ਦਿੱਤੀ।
ਹਰਗੋਬਿੰਦ ਕੌਰ ਮੁਤਾਬਕ ਰੂਪ ਕੌਰ ਸੰਧੂ ਖ਼ਿਲਾਫ਼ ਇਹ ਫ਼ੈਸਲਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੰਧੂ ਵੱਲੋਂ ਪਾਰਟੀ ਅਨੁਸ਼ਾਸਨ ਦੇ ਉਲਟ ਲਗਾਤਾਰ ਕੀਤੀਆਂ ਜਾ ਰਹੀਆਂ ਕਾਰਵਾਈਆਂ ਨੂੰ ਧਿਆਨ ‘ਚ ਰੱਖਦਿਆਂ ਇਹ ਕਦਮ ਚੁੱਕਿਆ ਗਿਆ ਹੈ।
The Shiromani Akali Dal has expelled Ms Roop Kaur Sandhu from the partys primary membership for committing repeated acts of indiscipline and misconduct. Disclosing this, Istri Akali Dal president Bibi Hargobind Kaur said a decision in this regard had been taken after due
— Shiromani Akali Dal (@Akali_Dal_) September 28, 2026
ਇਹ ਕਾਰਵਾਈ ਅਜਿਹੇ ਸਮੇਂ ਹੋਈ ਹੈ ਜਦੋਂ ਰੂਪ ਕੌਰ ਸੰਧੂ ਨੇ ਹਾਲ ਹੀ ‘ਚ ਬਹਿਰੀਨ ਵਾਲੀ ਮਹਿਲਾ ਦਾ ਮਾਮਲਾ ਸਾਹਮਣੇ ਲਿਆਂਦਾ ਸੀ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਥਕ ਤੇ ਧਾਰਮਿਕ ਹਲਕਿਆਂ ‘ਚ ਔਰਤਾਂ ਦੇ ਕਥਿਤ ਸ਼ੋਸ਼ਣ ਤੇ ਦੁਰਵਿਹਾਰ ਨਾਲ ਸਬੰਧਤ ਮਾਮਲਿਆਂ ਬਾਰੇ ਜਨਤਕ ਤੌਰ ਤੇ ਗੱਲ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਕੁਝ ਔਰਤਾਂ ਨੇ ਉਨ੍ਹਾਂ ਨਾਲ ਸੰਪਰਕ ਕਰਕੇ ਆਪਣੀਆਂ ਸ਼ਿਕਾਇਤਾਂ ਸਾਂਝੀਆਂ ਕੀਤੀਆਂ ਹਨ ਤੇ ਉਹ ਆਉਣ ਵਾਲੇ ਦਿਨਾਂ ‘ਚ ਇਸ ਸਬੰਧੀ ਵੱਡੇ ਖੁਲਾਸੇ ਕਰਨਗੇ।
ਸੰਧੂ ਨੇ ਆਪਣੇ ਬਿਆਨਾਂ ‘ਚ ਕਿਹਾ ਸੀ ਕਿ ਉਹ ਕਥਿਤ ਮਾਮਲਿਆਂ ਨਾਲ ਸਬੰਧਤ ਜਾਣਕਾਰੀ ਤੇ ਸਬੂਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅੱਗੇ ਪੇਸ਼ ਕਰਨ ਦੀ ਕੋਸ਼ਿਸ਼ ਕਰਨਗੇ।
ਇਹ ਵੀ ਪੜ੍ਹੋ
ਹੁਣ ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢੇ ਜਾਣ ਤੋਂ ਬਾਅਦ ਇਹ ਮਾਮਲਾ ਸਿਆਸੀ ਅਤੇ ਪੰਥਕ ਹਲਕਿਆਂ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਅਕਾਲੀ ਦਲ ਵੱਲੋਂ ਕਾਰਵਾਈ ਦਾ ਮੁੱਖ ਆਧਾਰ ਅਨੁਸ਼ਾਸਨਹੀਣਤਾ ਤੇ ਦੁਰਵਿਹਾਰ ਦੱਸਿਆ ਗਿਆ ਹੈ।
