ਅਕਾਲੀ ਦਲ (ਯੂਨਾਈਟਿਡ)-SAD ਦਾ ਅੱਜ ਹੋਵੇਗਾ ਰਲੇਵਾਂ! ਅੱਜ ਹੋ ਸਕਦਾ ਹੈ ਰਸਮੀ ਐਲਾਨ

Updated On: 

05 Mar 2024 17:59 PM

Akali Dal United-SAD Merger: ਦੋਵਾਂ ਪਾਰਟੀਆਂ ਦੇ ਰਲੇਵੇਂ ਨੂੰ ਲੈ ਕੇ ਪਿਛਲੇ ਸਾਲ 24 ਦਸੰਬਰ ਤੋਂ ਗੱਲਬਾਤ ਚੱਲ ਰਹੀ ਸੀ। ਉਸਤੋਂ ਬਾਅਦ ਸੁਖਬੀਰ ਬਾਦਲ ਨੇ ਆਪਣੀ ਪਾਰਟੀ ਦੇ ਆਗੂਆਂ ਦੀਆਂ ਸਾਰੀਆਂ ਕਥਿਤ ਗਲਤੀਆਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਜਨਤਕ ਤੌਰ 'ਤੇ ਮੁਆਫੀ ਮੰਗੀ ਸੀ। ਜਿਸ ਤੋਂ ਬਾਅਦ ਢੀਂਡਸਾ ਨੇ ਆਪਣੀ ਪਾਰਟੀ ਦੇ ਆਗੂਆਂ ਨਾਲ ਗੱਲਬਾਤ ਕਰਨ ਦੀ ਗੱਲ ਕਹੀ ਸੀ। ਇਸ ਦੇ ਨਾਲ ਹੀ 5 ਮੈਂਬਰੀ ਕਮੇਟੀ ਵੀ ਬਣਾਈ ਗਈ ਸੀ, ਜਿਸ ਨੇ ਰਲੇਵੇਂ ਬਾਰੇ ਰਿਪੋਰਟ ਤਿਆਰ ਕਰਕੇ ਸੌਂਪਣੀ ਸੀ।

ਅਕਾਲੀ ਦਲ (ਯੂਨਾਈਟਿਡ)-SAD ਦਾ ਅੱਜ ਹੋਵੇਗਾ ਰਲੇਵਾਂ! ਅੱਜ ਹੋ ਸਕਦਾ ਹੈ ਰਸਮੀ ਐਲਾਨ

ਅਕਾਲੀ ਦਲ (ਯੂਨਾਈਟਿਡ)-SAD ਦਾ ਅੱਜ ਹੋਵੇਗਾ ਰਲੇਵਾ

Follow Us On

ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਅਤੇ ਸ਼੍ਰੋਮਣੀ ਅਕਾਲੀ ਦਲ ਦਾ ਅੱਜ ਰਲੇਵਾ ਹੋਣ ਜਾ ਰਿਹਾ ਹੈ। ਜਾਣਕਾਰੀ ਮੁਤਾਬਕ, ਸੁਖਦੇਵ ਸਿੰਘ ਢੀਂਡਸਾ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਾਲ ਚੰਡੀਗੜ੍ਹ ਚ ਮੀਡੀਆ ਮਿਲਣੀ ਦੌਰਾਨ ਰਸਮੀ ਐਲਾਨ ਕਰਨ ਜਾ ਰਹੇ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਢੀਂਡਸਾ ਨੂੰ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋਣ ਲਈ ਪਾਰਟੀ ਦੀ ਜ਼ਿਲ੍ਹਾ ਇਕਾਈ ਦੇ ਆਗੂਆਂ ਤੋਂ ਪ੍ਰਵਾਨਗੀ ਮਿਲ ਗਈ ਹੈ। ਜਦੋਂ ਕਿ ਰਲੇਵੇਂ ਬਾਰੇ ਸਲਾਹ ਦੇਣ ਲਈ ਉਨ੍ਹਾਂ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ ਅਜੇ ਤੱਕ ਆਪਣੀ ਰਿਪੋਰਟ ਪੇਸ਼ ਨਹੀਂ ਕੀਤੀ ਹੈ। ਦੋਵਾਂ ਪਾਰਟੀਆਂ ਵਿਚਾਲੇ ਪਹਿਲਾਂ ਵੀ ਗੱਲਬਾਤ ਹੋਈ ਸੀ, ਪਰ ਉਹ ਅਕਾਲੀ ਦਲ ਅਤੇ ਭਾਜਪਾ ਨਾਲ ਮੁੜ ਗਠਜੋੜ ਦੀ ਸੰਭਾਵਨਾ ਦਾ ਹਿੱਸਾ ਸੀ।

ਇਹ ਵੀ ਪੜ੍ਹੋ – ਸਾਂਸਦ ਰਵਨੀਤ ਬਿੱਟੂ ਅੱਜ ਦੇਣਗੇ ਗ੍ਰਿਫ਼ਤਾਰੀ, ਵਰਕਰਾਂ ਨੂੰ ਡੀਸੀ ਦਫ਼ਤਰ ਪਹੁੰਚਣ ਦੀ ਕੀਤੀ ਅਪੀਲ

ਸੰਗਰੂਰ ਤੋਂ ਚੋਣ ਲੜ ਸਕਦੇ ਹਨ ਪਰਮਿੰਦਰ ਢੀਂਡਸਾ

ਪਰਮਿੰਦਰ ਢੀਂਡਸਾ ਸੰਗਰੂਰ ਤੋਂ ਚੋਣ ਲੜ ਸਕਦੇ ਹਨ। ਸੁਖਦੇਵ ਸਿੰਘ ਢੀਂਡਸਾ ਦੇ ਪੁੱਤਰ ਪਰਮਿੰਦਰ ਸਿੰਘ ਪਿਛਲੀ ਅਕਾਲੀ-ਭਾਜਪਾ ਸਰਕਾਰ ਵਿੱਚ 2012-2017 ਵਿੱਚ ਵਿੱਤ ਮੰਤਰੀ ਸਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ, ਅਕਾਲੀ ਦਲ ਜਲਦ ਹੀ ਪਰਮਿੰਦਰ ਢੀਂਡਸਾ ਨੂੰ ਸੰਗਰੂਰ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਐਲਾਨ ਸਕਦਾ ਹੈ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਇਸ ‘ਤੇ ਵਿਚਾਰ ਕਰ ਰਹੀ ਹੈ ਅਤੇ ਰਲੇਵੇਂ ਤੋਂ ਬਾਅਦ ਭਾਜਪਾ ਨਾਲ ਗਠਜੋੜ ਦੀ ਦਿਸ਼ਾ ਸਪੱਸ਼ਟ ਹੋਣ ‘ਤੇ ਇਸ ਦਾ ਐਲਾਨ ਕਰ ਸਕਦੀ ਹੈ।