Jalandhar Bypoll:ਅਕਾਲੀ-ਬਸਪਾ ਅੱਜ ਕਰ ਸਕਦੀ ਹੈ ਆਪਣੇ ਉਮੀਦਵਾਰ ਦਾ ਐਲਾਨ ! Punjabi news - TV9 Punjabi

Jalandhar Bypoll: ਅਕਾਲੀ-ਬਸਪਾ ਅੱਜ ਕਰ ਸਕਦੀ ਹੈ ਆਪਣੇ ਉਮੀਦਵਾਰ ਦਾ ਐਲਾਨ !

Updated On: 

08 Apr 2023 11:00 AM

Jalandhar Bypoll Election: ਅੱਜ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਕਾਲੀ ਦਲ- ਬਸਪਾ ਤਾਲਮੇਲ ਕਮੇਟੀ ਨਾਲ ਬੈਠਕ ਕਰਨਗੇ ਜਿਸ ਤੋਂ ਬਾਅਦ ਜਲੰਧਰ ਜ਼ਿਮਨੀ ਚੋਣਾਂ ਨੂੰ ਲੈ ਕੇ ਉਮੀਦਵਾਰ ਦੇ ਨਾਂ ਦਾ ਐਲਾਨ ਹੋ ਸਕਦਾ ਹੈ।

Follow Us On

Candidate Announce:ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਇਸ ਦੀ ਭਾਈਵਾਲ ਬਹੁਜਨ ਸਮਾਜ ਪਾਰਟੀ (BSP) ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਨੇ ਨਾਂ ਦਾ ਐਲਾਨ ਕਰ ਸਕਦੀ ਹੈ। ਦਰਅਸਲ, ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਕਾਲੀ ਦਲ- ਬਸਪਾ ਤਾਲਮੇਲ ਕਮੇਟੀ ਨਾਲ ਬੈਠਕ ਕਰਨਗੇ ਜਿਸ ਤੋਂ ਬਾਅਦ ਉਮੀਦਵਾਰ ਦੇ ਨਾਂ ਦਾ ਐਲਾਨ ਹੋ ਸਕਦਾ ਹੈ।

ਜਲੰਧਰ ਜ਼ਿਮਨੀ ਚੋਣਾਂ ਲਈ ਉਮੀਦਵਾਰ ਦਾ ਐਲਾਨ

ਅਕਾਲੀ ਦਲ-ਬਸਪਾ ਗਠਜੋੜ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਲਈ ਕਿਸੇ ਵੀ ਉਮੀਦਵਾਰ ਦੇ ਨਾਂ ਦਾ ਐਲਾਨ ਨਹੀਂ ਕੀਤਾ ਹੈ। ਅਕਾਲੀ ਦਲ- ਬਸਪਾ ਦੀ ਬੈਠਕ ਤੋਂ ਬਾਅਦ ਅੱਜ ਉਮੀਦਵਾਰ ਦੇ ਨਾਂ ਦਾ ਐਲਾਨ ਹੋ ਸਕਦਾ ਹੈ। ਵੇਖਣ ਵਾਲੀ ਗੱਲ ਇਹ ਹੋਵੇਗੀ ਕੀ ਬੀਤੇ 10 ਸਾਲ ਤੋਂ ਸਿਆਸਤ ਤੋਂ ਬਾਹਰ ਅਕਾਲੀ ਦਲ ਪਾਰਟੀ ਕਿਸ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ (Jalandhar By Poll Election) ਲਈ ਉਮੀਦਵਾਰ ਵਜੋ ਟਿਕਟ ਦਿੰਦੀ ਹੈ।

‘ਆਪ’ ਤੇ ਕਾਂਗਰਸ ਵੱਲੋਂ ਉਮੀਦਵਾਰਾਂ ਦਾ ਐਲਾਨ

ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸੁਸ਼ੀਲ ਕੁਮਾਰ ਰਿੰਕੂ ਨੂੰ ਆਮ ਆਦਮੀ ਪਾਰਟੀ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨ ਦਿੱਤਾ ਹੈ। ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਚੌਧਰੀ ਦਾ ਜਨਵਰੀ ‘ਚ ਭਾਰਤ ਜੋੜੋ ਯਾਤਰਾ ਦੌਰਾਨ ਦਿਹਾਂਤ ਹੋ ਗਿਆ ਸੀ। ਜਿਸ ਤੋਂ ਬਾਅਦ ਕਾਂਗਰਸ ਪਾਰਟੀ ਵੱਲੋਂ ਮਰਹੂਮ ਚੌਧਰੀ ਸੰਤੋਖ ਸਿੰਘ (Santokh Singh Chaudhary) ਦੀ ਪਤਨੀ ਕਰਮੀਤ ਕੌਰ ਨੂੰ ਟਿਕਟ ਦਿੱਤੀ ਗਈ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Exit mobile version