ਅਕਾਲੀ ਗਠਜੋੜ ਨੂੰ ਲੈ ਕੇ ਭਾਜਪਾ ਦੇ ਦੋ ਸੁਰ, ਪ੍ਰਧਾਨ ਜਾਖੜ ਤੇ ਅਸ਼ਵਨੀ ਸ਼ਰਮਾ ਦੇ ਬਿਆਨਾਂ ‘ਚ ਟਕਰਾਅ
ਪੰਜਾਬ ਵਿਧਾਨ ਸਭਾ ਚੋਣਾਂ, 2027 ਤੋਂ ਪਹਿਲਾਂ ਭਾਜਪਾ ਅੰਦਰ ਦੇ ਮਤਭੇਦ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਜਿੱਥੇ ਭਾਜਪਾ-ਅਕਾਲੀ ਗਠਜੋੜ ਦੀ ਵਕਾਲਤ ਕੀਤੀ ਹੈ, ਉੱਥੇ ਹੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਇਸ ਗੱਲ ਤੋਂ ਸਹਿਮਤ ਨਹੀਂ ਹਨ।
ਪੰਜਾਬ ਵਿਧਾਨ ਸਭਾ ਚੋਣਾਂ, 2027 ਤੋਂ ਪਹਿਲਾਂ ਭਾਜਪਾ ਅੰਦਰ ਦੇ ਮਤਭੇਦ ਖੁੱਲ੍ਹ ਕੇ ਸਾਹਮਣੇ ਆ ਗਏ ਹਨ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਜਿੱਥੇ ਭਾਜਪਾ-ਅਕਾਲੀ ਗਠਜੋੜ ਦੀ ਵਕਾਲਤ ਕੀਤੀ ਹੈ, ਉੱਥੇ ਹੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਇਸ ਗੱਲ ਤੋਂ ਸਹਿਮਤ ਨਹੀਂ ਹਨ।
ਅਸ਼ਵਨੀ ਸ਼ਰਮਾ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਪਾਰਟੀ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ‘ਤੇ ਇਕੱਲੇ ਹੀ ਲੜਣ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ 2022 ਵਿਧਾਨ ਸਭਾ ਚੋਣਾਂ ‘ਚ ਭਾਜਪਾ ਇਕੱਲੇ ਹੀ ਸਾਰੀਆਂ ਸੀਟਾਂ ‘ਤੇ ਲੜੀ ਸੀ। ਕਾਰਜਕਾਰੀ ਪ੍ਰਧਾਨ ਦਾ ਕਹਿਣਾ ਹੈ ਕਿ ਪਾਰਟੀ ਵਰਕਰ ਪੂਰੇ ਜੋਸ਼ ‘ਚ ਹਨ ਤੇ ਪੂਰੇ ਸੂਬੇ ‘ਚ ਕਮਲ ਖਿੜਾਉਣ ਲਈ ਤਿਆਰ ਹਨ। ਅਸ਼ਵਨੀ ਸ਼ਰਮਾ ਨੇ ਕੀ ਕਿਹਾ?
ਅਸ਼ਵਨੀ ਸ਼ਰਮਾ ਨੇ ਇਹ ਗੱਲ ਆਪਣੇ ਬਠਿੰਡਾ ਦੌਰੇ ‘ਚ ਕਹੀ ਹੈ। ਉਨ੍ਹਾਂ ਨੇ ਦੱਸਿਆ ਕਿ ਕਾਰਜਕਾਰੀ ਪ੍ਰਧਾਨ ਬਣਨ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੈ। ਇਸ ਦੌਰਾਨ ਉਨ੍ਹਾਂ ਤੋਂ ਸੁਨੀਲ ਜਾਖੜ ਤੇ ਹੋਰ ਆਗੂਆਂ ਦੇ ਭਾਜਪਾ-ਅਕਾਲੀ ਗਠਜੋੜ ਦੇ ਬਿਆਨਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਜਵਾਬ ਦਿੱਤਾ ਕਿ ਬਿਆਨਾਂ ਨੂੰ ਧਿਆਨ ਨਾਲ ਦੇਖੋ। ਕਾਂਗਰਸ ਦਾ ਕੰਮ ਲੋਕਾਂ ਨੇ ਦੇਖ ਲਿਆ ਤੇ ਅਕਾਲੀ ਦਲ ਨੂੰ ਵੀ ਪਰਖ ਲਿਆ।
ਉਨ੍ਹਾਂ ਨੇ ਕਿਹਾ ਕਿ ਹੁਣ ਜੇਕਰ ਕੋਈ ਪੁੱਛੇ ਕਿ ਤੁਸੀਂ ਵੀ ਅਕਾਲੀ ਦਲ ਨਾਲ ਹੋ ਤਾਂ ਮੈਂ ਕਹਿਣਾ ਚਾਹੁੰਦਾ ਹਾਂ ਕਿ ਅਸੀਂ ਸਮਝੌਤਾ ਕੀਤਾ ਸੀ। ਉਹ 85 ਤੇ 15 ਦਾ ਵੀ ਕੋਈ ਸਮਝੌਤਾ ਸੀ। ਉਸ ਸਮੇਂ ਪੰਜਾਬ ਅੱਤਵਾਦ ਦੇ ਦੌਰ ਤੋਂ ਬਾਹਰ ਨਿਕਲ ਰਿਹਾ ਸੀ, ਅਸੀਂ ਸੂਬੇ ਦੀ ਅਮਨ-ਸ਼ਾਂਤੀ ਦੇ ਹੱਕ ‘ਚ ਫੈਸਲਾ ਲਿਆ। ਅਸੀਂ 2022 ‘ਚ ਵਿਧਾਨ ਸਭਾ ਦੀਆਂ ਚੋਣਾਂ ‘ਚ 117 ਸੀਟਾਂ ‘ਤੇ ਲੜੇ ਸੀ ਤੇ ਲੋਕ ਸਭਾ ਸੀਟਾਂ ਚ 13 ਸੀਟਾਂ ਤੇ ਲੜ ਚੁੱਕ ਹਨ। ਇਸ ਤੋਂ ਇਲਾਵਾ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਆਉਣ ਵਾਲੀ ਤਰਨਤਾਰਨ ਜ਼ਿਮਨੀ ਚੋਣ ਲਈ ਵੀ ਪੂਰੀ ਤਰ੍ਹਾਂ ਤਿਆਰ ਹੈ।
