ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ, ਜਥੇਦਾਰ ਨਾਲ ਕਰਨਗੇ ਮੁਲਾਕਾਤ, ਝੋਨੇ ਦੀ ਖਰੀਦ ਨੂੰ ਲੈ ਕੇ ਦਿੱਤਾ ਅਲਟੀਮੇਟਮ

Updated On: 

13 Oct 2024 21:57 PM IST

ਦਲਜੀਤ ਚੀਮਾ ਨੇ ਦੱਸਿਆ ਕਿ 11 ਮੈਂਬਰੀ ਕਮੇਟੀ ਹੁਣ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਪਾਰਟੀ ਦੇ ਕਾਰਜ਼ਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗੁਵਾਈ ਵਿੱਚ ਮੁਲਾਕਾਤ ਕਰੇਗੀ। ਇਸ ਸਬੰਧੀ ਜਥੇਦਾਰ ਤੋਂ ਸਮੇਂ ਮੰਗਿਆ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਮੀਟਿੰਗ, ਜਥੇਦਾਰ ਨਾਲ ਕਰਨਗੇ ਮੁਲਾਕਾਤ, ਝੋਨੇ ਦੀ ਖਰੀਦ ਨੂੰ ਲੈ ਕੇ ਦਿੱਤਾ ਅਲਟੀਮੇਟਮ

ਸ਼੍ਰੋਮਣੀ ਅਕਾਲੀ ਦਲ ਕਮੇਟੀ ਦੀ ਮੀਟਿੰਗ (ਪੁਰਾਣੀ ਤਸਵੀਰ)

Follow Us On

ਪੰਚਾਇਤੀ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਹੋਈ। ਇਸ ਮੀਟਿੰਗ ਵਿੱਚ ਪੰਚਾਇਤੀ ਚੋਣਾਂ ਤੋਂ ਲੈ ਕੇ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਸਬੰਧੀ ਦੇਰੀ ਨੂੰ ਲੈ ਕੇ ਚਰਚਾ ਕੀਤੀ ਗਈ। ਇਸ ਮੀਟਿੰਗ ਤੋਂ ਬਾਅਦ ਅਕਾਲੀ ਦਲ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਚ ਇੱਕ ਕੇਸ ਦੀ ਸੁਣਵਾਈ ਚੱਲ ਰਹੀ ਹੈ, ਜਿਸ ਦੇ ਸਬੰਧ ਵਿੱਚ ਅਕਾਲੀ ਦਲ ਪ੍ਰਧਾਨ ਤੇ ਹੋਰ ਆਗੂਆਂ ਨੇ ਸਪੱਸ਼ਟੀਕਰਨ ਦੇ ਦਿੱਤਾ ਹੈ।

ਦਲਜੀਤ ਚੀਮਾ ਨੇ ਦੱਸਿਆ ਕਿ 11 ਮੈਂਬਰੀ ਕਮੇਟੀ ਹੁਣ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਪਾਰਟੀ ਦੇ ਕਾਰਜ਼ਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗੁਵਾਈ ਵਿੱਚ ਮੁਲਾਕਾਤ ਕਰੇਗੀ। ਇਸ ਸਬੰਧੀ ਜਥੇਦਾਰ ਤੋਂ ਸਮੇਂ ਮੰਗਿਆ ਗਿਆ ਹੈ।

ਚੀਮਾ ਨੇ ਕਿਹਾ ਹੈ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਢੇਰ ਲੱਗੇ ਹੋਏ ਹਨ, ਪਰ ਲਿਫਟਿੰਗ ਨਹੀਂ ਹੋ ਰਹੀ। ਸੂਬਾ ਸਰਕਾਰ ਇਸ ਵੱਲ ਧਿਆਨ ਨਹੀਂ ਦੇ ਰਹੀ। ਸੂਬੇ ਦੀ ਅਰਥਵਿਵਸਥਾ ਦੀ ਰੀੜ ਦੀ ਹੱਡੀ ਕਿਸਾਨ ਸੜਕਾਂ ‘ਤੇ ਧੱਕੇ ਖਾ ਰਹੇ ਹਨ। ਸ਼ੈਲਰ ਮਾਲਿਕ ਵੀ ਸੰਤੁਸ਼ਟ ਨਹੀਂ ਹਨ। ਸ਼੍ਰੋਮਣੀ ਅਕਾਲੀ ਦਲ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਅਗਲੇ 72 ਘੰਟਿਆਂ ਵਿੱਚ ਕਿਸਾਨਾਂ ਦੀ ਫਸਲ ਦੀ ਖਰੀਦ ਨਹੀਂ ਕੀਤੀ ਤਾਂ ਉਹ ਵੀ ਕਿਸਾਨਾਂ ਦੇ ਹੱਕਾਂ ਨੂੰ ਲੈ ਕੇ ਪ੍ਰਦਰਸ਼ਨ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਦੀ ਫਸਲ ਖਰੀਦ ਨੂੰ ਲੈ ਕੇ ਸਮਰੱਥ ਨਹੀਂ ਤਾ ਉਨ੍ਹਾਂ ਨੂੰ ਸੱਤਾ ਛੱਡ ਦੇਣ ਚਾਹੀਦੀ ਹੈ।