ਚੰਡੀਗੜ੍ਹ ‘ਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਅੱਜ, ਸੁਖਬੀਰ ਬਾਦਲ ਕਰਨਗੇ ਪ੍ਰਧਾਨਗੀ

Published: 

30 Jun 2025 09:29 AM IST

Shiromani Akali Dal Core Committee Meeting: ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਬੈਠਕ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਜਾਵੇਗਾ ਕਿ ਪਾਰਟੀ ਭਵਿੱਖ ਵਿੱਚ ਲੋਕਾਂ ਵਿੱਚ ਕਿਵੇਂ ਜਾਵੇਗੀ। ਨਾਲ ਹੀ ਸੂਬੇ ਦੀ ਮੌਜੂਦਾ ਰਾਜਨੀਤਿਕ ਸਥਿਤੀ 'ਤੇ ਵੀ ਚਰਚਾ ਕੀਤੀ ਜਾਵੇਗੀ। ਲੁਧਿਆਣਾ ਜ਼ਿਮਨੀ ਚੋਣ ਦੇ ਨਤੀਜਿਆਂ 'ਤੇ ਵੀ ਚਰਚਾ ਕੀਤੀ ਜਾਵੇਗੀ।

ਚੰਡੀਗੜ੍ਹ ਚ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਅੱਜ, ਸੁਖਬੀਰ ਬਾਦਲ ਕਰਨਗੇ ਪ੍ਰਧਾਨਗੀ

ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਅੱਜ, ਸੁਖਬੀਰ ਬਾਦਲ ਕਰਨਗੇ ਪ੍ਰਧਾਨਗੀ

Follow Us On

ਸ਼੍ਰੋਮਣੀ ਅਕਾਲੀ ਦਲ ਵੱਲੋਂ ਬਣਾਈ ਗਈ ਕੋਰ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਦੁਪਹਿਰ 2 ਵਜੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਇਹ ਮੀਟਿੰਗ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਹੋ ਰਹੀ ਹੈ।

ਇਸ ਮੀਟਿੰਗ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਜਾਵੇਗਾ ਕਿ ਪਾਰਟੀ ਭਵਿੱਖ ਵਿੱਚ ਲੋਕਾਂ ਵਿੱਚ ਕਿਵੇਂ ਜਾਵੇਗੀ। ਨਾਲ ਹੀ ਸੂਬੇ ਦੀ ਮੌਜੂਦਾ ਰਾਜਨੀਤਿਕ ਸਥਿਤੀ ‘ਤੇ ਵੀ ਚਰਚਾ ਕੀਤੀ ਜਾਵੇਗੀ। ਲੁਧਿਆਣਾ ਜ਼ਿਮਨੀ ਚੋਣ ਦੇ ਨਤੀਜਿਆਂ ‘ਤੇ ਵੀ ਚਰਚਾ ਕੀਤੀ ਜਾਵੇਗੀ।

ਦਲਜੀਤ ਚੀਮਾ ਨੇ ਸਾਂਝੀ ਕੀਤੀ ਜਾਣਕਾਰੀ

ਮੀਟਿੰਗ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਪੋਸਟ ਕਰਕੇ ਲਿਖਿਆ ਹੈ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਮਵਾਰ, 30 ਜੂਨ ਨੂੰ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਪਾਰਟੀ ਦੀ ਨਵ-ਨਿਯੁਕਤ ਕੋਰ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਮੌਜੂਦਾ ਰਾਜਨੀਤਿਕ ਸਥਿਤੀ ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ ਅਤੇ ਭਵਿੱਖ ਦੀ ਰਣਨੀਤੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।

ਕੋਰ ਕਮੇਟੀ ਵਿੱਚ ਮਜੀਠੀਆ ਸਣੇ 31 ਹੋਰ ਮੈਂਬਰ

ਦੋ ਦਿਨ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ 31 ਸੀਨੀਅਰ ਆਗੂਆਂ ਦੀ ਕੋਰ ਕਮੇਟੀ ਦਾ ਐਲਾਨ ਕੀਤਾ ਸੀ, ਜਿਸ ਵਿਚ ਬਲਵਿੰਦਰ ਸਿੰਘ ਭੂੰਦੜ, ਹਰਜਿੰਦਰ ਸਿੰਘ ਧਾਮੀ, ਨਰੇਸ਼ ਗੁਜਰਾਲ, ਪਰਮਜੀਤ ਸਿੰਘ ਸਰਨਾ, ਹੀਰਾ ਸਿੰਘ ਗਾਬਦੀਆ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ: ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ,

ਬੀਬੀ ਹਰਸਿਮਰਤ ਕੌਰ ਬਾਦਲ, ਮਨਜੀਤ ਸਿੰਘ ਜੀ.ਕੇ., ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਸੁੱਚਾ ਸਿੰਘ ਲੰਗਾਹ, ਗੁਰਬਚਨ ਸਿੰਘ ਬੱਬੇਹਾਲੀ, ਲਖਬੀਰ ਸਿੰਘ ਲੋਧੀਨੰਗਲ, ਸ੍ਰੀ ਐਨ.ਕੇ. ਸ਼ਰਮਾ, ਮਨਤਾਰ ਸਿੰਘ ਬਰਾੜ, ਬਲਦੇਵ ਸਿੰਘ ਖਹਿਰਾ, ਸ੍ਰੀ ਐਸ.ਆਰ. ਕਲੇਰ, ਜੋਗਿੰਦਰ ਸਿੰਘ ਜਿੰਦੂ, ਤੀਰਥ ਸਿੰਘ ਮਾਹਲਾ, ਰਣਜੀਤ ਸਿੰਘ ਢਿੱਲੋਂ, ਵਰਦੇਵ ਸਿੰਘ ਮਾਨ, ਗੁਰਪ੍ਰੀਤ ਸਿੰਘ ਰਾਜੂਖੰਨਾ, ਕਮਲ ਚੇਤਲੀ, ਹਰਪ੍ਰੀਤ ਸਿੰਘ ਕੋਟਭਾਈ, ਸੁਖਦੀਪ ਸਿੰਘ ਸ਼ੁਕਰ ਅਤੇ ਦਰਬਾਰਾ ਸਿੰਘ ਸ਼ਾਮਲ ਹਨ।