ਸ਼੍ਰੋਮਣੀ ਅਕਾਲੀ ਦਲ ਨੇ 13 ਅਕਤੂਬਰ ਨੂੰ ਬੁਲਾਈ ਕੋਰ ਕਮੇਟੀ ਦੀ ਮੀਟਿੰਗ, ਪੰਚਾਇਤੀ ਚੋਣਾਂ ਲਈ ਬਣੇਗੀ ਰਣਨੀਤੀ, ਵਿਧਾਨ ਸਭਾ ਜ਼ਿਮਨੀ ਚੋਣਾਂ ‘ਤੇ ਵੀ ਹੋਵੇਗੀ ਚਰਚਾ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਦਿੱਤੀ। ਉਨ੍ਹਾਂ ਪੋਸਟ ਵਿੱਚ ਲਿਖਿਆ ਹੈ ਕਿ ਪੰਚਾਇਤੀ ਚੋਣਾਂ ਵਿੱਚ ਲੋਕਤੰਤਰ ਦੀ ਹੱਤਿਆ ਹੋ ਰਹੀ ਹੈ, ਝੋਨੇ ਦੀ ਖਰੀਦ ਵਿੱਚ ਆਏ ਵੱਡੇ ਸੰਕਟ ਅਤੇ ਸੂਬੇ ਅਤੇ ਦੇਸ਼ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਚਰਚਾ ਕੀਤੀ ਜਾਵੇਗੀ।
ਪੰਚਾਇਤੀ ਚੋਣਾਂ ਲਈ ਵੋਟਾਂ ਪੈਣ ਤੋਂ ਠੀਕ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਰ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ 13 ਅਕਤੂਬਰ ਨੂੰ ਦੁਪਹਿਰ 12 ਵਜੇ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਹੋਵੇਗੀ। ਇਸ ਮੀਟਿੰਗ ਦੀ ਪ੍ਰਧਾਨਗੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ: ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਦਿੱਤੀ। ਉਨ੍ਹਾਂ ਪੋਸਟ ਵਿੱਚ ਲਿਖਿਆ ਹੈ ਕਿ ਪੰਚਾਇਤੀ ਚੋਣਾਂ ਵਿੱਚ ਲੋਕਤੰਤਰ ਦੀ ਹੱਤਿਆ ਹੋ ਰਹੀ ਹੈ, ਝੋਨੇ ਦੀ ਖਰੀਦ ਵਿੱਚ ਆਏ ਵੱਡੇ ਸੰਕਟ ਅਤੇ ਸੂਬੇ ਅਤੇ ਦੇਸ਼ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਚਰਚਾ ਕੀਤੀ ਜਾਵੇਗੀ।
ਪੰਜਾਬ ਵਿੱਚ ਪੰਚਾਇਤੀ ਚੋਣਾਂ ਵਿੱਚ ਲੋਕਤੰਤਰ ਦੇ ਹੋਏ ਕਤਲ ਦੇ ਖਿਲਾਫ ਹਜ਼ਾਰਾਂ ਪ੍ਰਭਾਵਿਤ ਲੋਕ ਹਾਈ ਕੋਰਟ ਵਿੱਚ ਇਨਸਾਫ ਲੈਣ ਲਈ ਪਟੀਸ਼ਨਾਂ ਦਾਖਲ ਕਰਵਾ ਰਹੇ ਹਨ।
ਚਾਹੀਦਾ ਸੀ ਕੀ ਮੁੱਖ ਮੰਤਰੀ ਸਾਹਿਬ ਆਪਣੇ ਸਰਕਾਰੀ ਵਕੀਲਾਂ ਨੂੰ ਹਦਾਇਤ ਕਰਦੇ ਕੀ ਉਹ ਪੀੜਿਤ ਉਮੀਦਵਾਰਾਂ ਦਾ ਸਾਥ ਦੇਣ ਅਤੇ ਅਦਾਲਤਾਂ ਵਿੱਚ ਜਾ ਕੇ ਖੁੱਲ ਖੁੱਲ ਕੇ ਇਹ ਗੱਲ ਕਹਿਣ
— Dr Daljit S Cheema (@drcheemasad) October 11, 2024
ਇਹ ਵੀ ਪੜ੍ਹੋ
15 ਅਕਤੂਬਰ ਨੂੰ ਹੋਣੀਆਂ ਹਨਪੰਚਾਇਤੀ ਚੋਣਾਂ
ਸੂਬੇ ‘ਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਕਈ ਥਾਵਾਂ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਨ ਵਾਲੇ ਕਈ ਲੋਕਾਂ ਦੀਆਂ ਨਾਮਜ਼ਦਗੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਅਦਾਲਤ ਨੇ ਕੁਝ ਪਿੰਡਾਂ ਦੀ ਚੋਣ ਪ੍ਰਕਿਰਿਆ ‘ਤੇ ਰੋਕ ਲਗਾ ਦਿੱਤੀ ਹੈ। ਜਦਕਿ ਕੁਝ ਪਟੀਸ਼ਨਾਂ ‘ਤੇ ਸੋਮਵਾਰ ਨੂੰ ਸੁਣਵਾਈ ਹੋਵੇਗੀ। ਅਜਿਹੇ ‘ਚ ਇਸ ਚੋਣ ਪ੍ਰਕਿਰਿਆ ਨੂੰ ਕਿਵੇਂ ਪੂਰਾ ਕੀਤਾ ਜਾਵੇ? ਇਸ ਸਬੰਧੀ ਰਣਨੀਤੀ ਬਣਾਈ ਜਾਵੇਗੀ।
ਵਿਧਾਨ ਸਭਾ ਜ਼ਿਮਨੀ ਚੋਣਾਂ ਨੂੰ ਲੈ ਕੇ ਬਣਾਈ ਜਾਵੇਗੀ ਰਣਨੀਤੀ
ਇਸ ਵਾਰ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਦੀ ਬੈਠਕ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਚਾਰ ਸੀਟਾਂ ਲਈ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਹੋਣੀਆਂ ਹਨ। ਇਨ੍ਹਾਂ ਸੀਟਾਂ ਵਿੱਚ ਬਰਨਾਲਾ, ਚੱਬੇਵਾਲ, ਗਿੱਦੜਬਾਹਾ ਅਤੇ ਡੇਰਾ ਬਾਬਾ ਨਾਨਕ ਸ਼ਾਮਲ ਹਨ। ਇਸ ਮੀਟਿੰਗ ਵਿੱਚ ਇਨ੍ਹਾਂ ਸੀਟਾਂ ਬਾਰੇ ਵੀ ਚਰਚਾ ਕੀਤੀ ਜਾਵੇਗੀ। ਕਿਉਂਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੀਆਂ ਸੀਟਾਂ ‘ਤੇ ਲੋਕਾਂ ਤੋਂ ਫੀਡਬੈਕ ਲਈ ਗਈ ਸੀ। ਇਸ ਦੌਰਾਨ ਉਨ੍ਹਾਂ ਦੇ ਨਾਂ ਵੀ ਕਮੇਟੀ ਮੈਂਬਰਾਂ ਦੇ ਸਾਹਮਣੇ ਰੱਖੇ ਜਾਣਗੇ।