ਜਥੇਦਾਰ ਰਘਬੀਰ ਸਿੰਘ ਨੂੰ ਮਿਲਿਆ ਅਕਾਲੀ ਦਲ ਦਾ ਵਫ਼ਦ, ਜ਼ਿਮਨੀ ਚੋਣ ਲਈ ਸੁਖਬੀਰ ਬਾਦਲ ਲਈ ਮੰਗੀ ਰਾਹਤ

Updated On: 

23 Oct 2024 10:56 AM

ਮੁਲਾਕਾਤ ਕਰਨ ਤੋਂ ਬਾਅਦ ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਉਹਨਾਂ ਦਾ ਵਫਦ ਨੇ ਜਥੇਦਾਰ ਸਾਹਿਬ ਨਾਲ ਮੁਲਾਕਾਤ ਕੀਤੀ ਹੈ। ਉਹਨਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਿੱਖ ਸੰਸਥਾਵਾਂ 'ਤੇ ਵੱਡੇ ਹਮਲੇ ਹੋ ਰਹੇ ਹਨ। ਜਿੰਨੇ ਵੀ ਤਖਤ ਸਾਹਿਬਾਨ ਹਨ ਭਾਵੇਂ ਦਿੱਲੀ ਸਿੱਖ ਕਮੇਟੀ ਹੈ ਉਸ ਦੇ ਉੱਪਰ ਆਰਐਸਐਸ ਵੱਲੋਂ ਵੱਡੀ ਸਾਜਿਸ਼ ਰਚੀ ਜਾ ਰਹੀ ਹੈ।

ਜਥੇਦਾਰ ਰਘਬੀਰ ਸਿੰਘ ਨੂੰ ਮਿਲਿਆ ਅਕਾਲੀ ਦਲ ਦਾ ਵਫ਼ਦ, ਜ਼ਿਮਨੀ ਚੋਣ ਲਈ ਸੁਖਬੀਰ ਬਾਦਲ ਲਈ ਮੰਗੀ ਰਾਹਤ
Follow Us On

ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਜਿਮਣੀ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਦੇ ਚਲਦੇ ਅਕਾਲੀ ਦਲ ਦਾ ਇੱਕ ਵਫਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਨ ਪਹੁੰਚਿਆ ਹੈ। ਇਸ ਮੌਕੇ ਉਨ੍ਹਾਂ ਅਕਾਲੀ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਇਆ ਕਰਾਰ ਦੇਣ ਤੋਂ ਬਾਅਦ ਹੋਣ ਵਾਲੀਆਂ ਮੁਸ਼ਕਲਾਂ ਸਬੰਧਤ ਗੱਲ ਕਹੀ ਗਈ।

ਮੁਲਾਕਾਤ ਕਰਨ ਤੋਂ ਬਾਅਦ ਅਕਾਲੀ ਦਲ ਦੇ ਬੁਲਾਰੇ ਦਲਜੀਤ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਉਹਨਾਂ ਦਾ ਵਫਦ ਨੇ ਜਥੇਦਾਰ ਸਾਹਿਬ ਨਾਲ ਮੁਲਾਕਾਤ ਕੀਤੀ ਹੈ। ਉਹਨਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਿੱਖ ਸੰਸਥਾਵਾਂ ‘ਤੇ ਵੱਡੇ ਹਮਲੇ ਹੋ ਰਹੇ ਹਨ। ਜਿੰਨੇ ਵੀ ਤਖਤ ਸਾਹਿਬਾਨ ਹਨ ਭਾਵੇਂ ਦਿੱਲੀ ਸਿੱਖ ਕਮੇਟੀ ਹੈ ਉਸ ਦੇ ਉੱਪਰ ਆਰਐਸਐਸ ਵੱਲੋਂ ਵੱਡੀ ਸਾਜਿਸ਼ ਰਚੀ ਜਾ ਰਹੀ ਹੈ। ਐਸਜੀਪੀਸੀ ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਚੀਮਾ ਨੇ ਕਿਹਾ ਕਿ ਹਰਿਆਣੇ ‘ਚ ਵੀ ਐਸਜੀਪੀਸੀ ਭੰਗ ਕੀਤੀ ਗਈ ਸੀ। ਇਸ ਤੋਂ ਪਹਿਲਾਂ ਐਸਜੀਪੀਸੀ ‘ਚ ਦਖਲਅੰਦਾਜ਼ੀ ਕਰਨ ਦੀ ਸਰਕਾਰ ਵੱਲੋਂ ਕੋਸ਼ਿਸ਼ ਕੀਤੀ ਗਈ। ਹੁਣ ਉਹਨਾਂ ਵੱਲੋਂ ਵਿਰੋਧੀ ਧਿਰ ਤੋਂ ਬੀਬੀ ਜਗੀਰ ਕੌਰ ਨੂੰ ਐਸਜੀਪੀਸੀ ਦੀਆਂ ਚੋਣਾਂ ‘ਚ ਖੜੇ ਕਰਕੇ ਉਨ੍ਹਾਂ ਦਾ ਸਾਥ ਦੇਣ ਲਈ ਆਪ ਵਿਧਾਇਕਾਂ ਵੱਲੋਂ ਐਸਜੀਪੀਸੀ ਦੇ ਮੈਂਬਰਾਂ ਤੇ ਦਬਾਵ ਵੀ ਪਾਇਆ ਜਾ ਰਿਹਾ ਹੈ। ਜਿਸ ਦੇ ਕਿ ਉਹਨਾਂ ਕੋਲੋਂ ਕਈ ਸਬੂਤ ਹਨ।

ਚੀਮਾ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਤੇ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਰਲ ਕੇ ਐਸਜੀਪੀਸੀ ‘ਚ ਦਖਲ ਅੰਦਾਜ਼ੀਆਂ ਕਰਕੇ ਹਮਲੇ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਇਹਨਾਂ ਸਾਜ਼ਿਸ਼ਾਂ ਦੇ ਖਿਲਾਫ ਲੜਦਾ ਆਇਆ ਹੈ ਅਤੇ ਅਗਲੇ ਸਮੇਂ ਵੀ ਲੜਦਾ ਰਹੇਗਾ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੈ। ਅਕਾਲ ਤਖਤ ਸਾਹਿਬ ਦੇ ਫੈਸਲਿਆਂ ਤੋਂ ਬਿਨਾਂ ਕੋਈ ਵੀ ਕੰਮ ਨਹੀਂ ਕਰਦਾ ਉਹਨਾਂ ਕਿਹਾ ਕਿ ਹੁਣ ਪੰਜਾਬ ਵਿੱਚ ਅਚਾਨਕ ਜਿਮਨੀ ਚੋਣਾਂ ਦਾ ਐਲਾਨ ਹੋਇਆ ਹੈ। ਜਿਸ ਬਾਬਤ ਉਹ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੀਟਿੰਗ ਕਰਨ ਪਹੁੰਚੇ ਸਨ।

ਸੀਨੀਅਰ ਆਗੂ ਚੀਮਾ ਨੇ ਕਿਹਾ ਕਿ ਅਕਾਲੀ ਦਲ ਦੇ ਵੱਡੇ ਆਗੂ ਸੁਖਬੀਰ ਬਾਦਲ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਹੋਣ ਤੋਂ ਬਾਅਦ ਉਹ ਘਰ ਵਿੱਚ ਬੈਠ ਗਏ ਅਤੇ ਕਿਸੇ ਵੀ ਪ੍ਰੋਗਰਾਮ ਵਿੱਚ ਉਹਨਾਂ ਨੇ ਹਿੱਸਾ ਨਹੀਂ ਲਿਆ ਪਰ ਪੰਜਾਬ ਵਾਸੀ ਚਾਹੁੰਦੇ ਹਨ ਕਿ ਇਹ ਸਰਕਾਰੀ ਤੰਤਰ ਦੇ ਖਿਲਾਫ ਲੜਿਆ ਜਾਵੇ। ਉਹਨਾਂ ਕਿਹਾ ਕਿ ਸਾਨੂੰ ਇਕੱਲਿਆਂ ਇਹ ਲੜਾਈ ਲੜਨ ਦੇ ਵਿੱਚ ਮੁਸ਼ਕਿਲ ਆ ਰਹੀ ਹੈ। ਇਸ ਦੇ ਲਈ ਅਸੀਂ ਜਿਮਨੀ ਚੋਣਾਂ ਲੜਨ ਦੇ ਲਈ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਬੇਨਤੀ ਕਰਨ ਪਹੁੰਚੇ ਹਾਂ ਉਹਨਾਂ ਕਿਹਾ ਕਿ ਜਦੋਂ ਸਾਡਾ ਜਰਨੈਲ ਸਾਡੇ ਪਿੱਛੇ ਹੋਵੇਗਾ ਤੇ ਪਾਰਟੀ ਪੂਰੀ ਡੱਟ ਕੇ ਮੁਕਾਬਲਾ ਕਰੇਗੀ।

ਇਸ ਤੋਂ ਇਲਾਵਾ ਚੀਮਾ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਜਨਮ ਅਸਥਾਨ ਅਕਾਲ ਤਖਤ ਸਾਹਿਬ ਤੋਂ ਸ਼ੁਰੂ ਹੋਇਆ ਸੀ। ਇੱਕ ਵਾਰ ਫਿਰ ਸਾਨੂੰ ਇੱਥੋਂ ਆਸ਼ੀਰਵਾਦ ਮਿਲੇ ਅਜਿਹੀ ਅਸੀਂ ਕਾਮਨਾ ਕਰਦੇ ਹਾਂ। ਉਹਨਾਂ ਅੱਗੇ ਬੋਲਦੇ ਹੋਏ ਕਿਹਾ ਕਿ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਤੋਂ ਬਿਨਾਂ ਪੁੱਛੇ ਅਸੀਂ ਕੋਈ ਵੀ ਫੈਸਲਾ ਨਹੀਂ ਲਵਾਂਗੇ।