ਹਾਈਕੋਰਟ ਪਹੁੰਚਿਆ ਨਗਰ ਨਿਗਮ ਚੋਣਾਂ ਦਾ ਮਾਮਲਾ, ਅਕਾਲੀ ਦਲ ਨੇ ਪਾਈ ਪਟੀਸ਼ਨ
Municipal Corporation Elections: ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ 12 ਦਸੰਬਰ ਆਖਰੀ ਮਿਤੀ ਸੀ। ਪਰ ਇਸ ਦੌਰਾਨ ਪਟਿਆਲਾ ਵਿੱਚ ਕਾਫੀ ਹੰਗਾਮਾ ਹੋਇਆ। ਉਸ ਸਮੇਂ ਲੋਕ ਲਾਈਨਾਂ ਵਿੱਚ ਖੜ੍ਹੇ ਸਨ। ਫਿਰ ਕੁਝ ਲੋਕ ਕਾਂਗਰਸ ਅਤੇ ਭਾਜਪਾ ਉਮੀਦਵਾਰਾਂ ਤੋਂ ਫਾਈਲਾਂ ਖੋਹ ਕੇ ਭੱਜ ਗਏ। ਜਿਸ ਕਾਰਨ ਕਈ ਲੋਕ ਆਪਣੇ ਨਾਮਜ਼ਦਗੀ ਪੱਤਰ ਵੀ ਦਾਖਲ ਨਹੀਂ ਕਰ ਸਕੇ।
Municipal Corporation Elections: ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਹੁੰਚ ਗਿਆ ਹੈ। ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਚ ਅਕਾਲੀ ਦਲ ਨੇ ਪਟਿਆਲਾ ਸਮੇਤ ਕਈ ਥਾਵਾਂ ‘ਤੇ ਨਾਮਜ਼ਦਗੀ ਦੌਰਾਨ ਹੋਈ ਧੱਕੇਸ਼ਾਹੀ ਦਾ ਮੁੱਦਾ ਉਠਾਇਆ ਹੈ।
ਇਸ ਸਬੰਧੀ ਕਈ ਤੱਥ ਪੇਸ਼ ਕੀਤੇ ਹਨ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 18 ਦਸੰਬਰ ਲਈ ਤੈਅ ਕੀਤੀ ਹੈ। ਜਦੋਂ ਕਿ ਇਸ ਵਾਰ ਨਗਰ ਨਿਗਮ ਚੋਣਾਂ 21 ਦਸੰਬਰ ਨੂੰ ਹੋਣੀਆਂ ਹਨ।
ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ 12 ਦਸੰਬਰ ਆਖਰੀ ਮਿਤੀ ਸੀ। ਪਰ ਇਸ ਦੌਰਾਨ ਪਟਿਆਲਾ ਵਿੱਚ ਕਾਫੀ ਹੰਗਾਮਾ ਹੋਇਆ। ਉਸ ਸਮੇਂ ਲੋਕ ਲਾਈਨਾਂ ਵਿੱਚ ਖੜ੍ਹੇ ਸਨ। ਫਿਰ ਕੁਝ ਲੋਕ ਕਾਂਗਰਸ ਅਤੇ ਭਾਜਪਾ ਉਮੀਦਵਾਰਾਂ ਤੋਂ ਫਾਈਲਾਂ ਖੋਹ ਕੇ ਭੱਜ ਗਏ। ਜਿਸ ਕਾਰਨ ਕਈ ਲੋਕ ਆਪਣੇ ਨਾਮਜ਼ਦਗੀ ਪੱਤਰ ਵੀ ਦਾਖਲ ਨਹੀਂ ਕਰ ਸਕੇ।
ਭਾਜਪਾ ਤੇ ਕਾਂਗਰਸ ਦੇ ਸੀਨੀਅਰ ਆਗੂ ਵੀ ਮੌਕੇ ਤੇ ਪੁੱਜੇ। ਉਨ੍ਹਾਂ ਇਸ ਮਾਮਲੇ ਵਿੱਚ ਚੋਣ ਕਮਿਸ਼ਨ ਤੋਂ ਕਾਰਵਾਈ ਦੀ ਮੰਗ ਵੀ ਕੀਤੀ। ਹਾਲਾਂਕਿ ਉਸ ਸਮੇਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਸੀ ਕਿ ਭਾਜਪਾ ਅਤੇ ਕਾਂਗਰਸ ਨੂੰ ਹਾਰ ਦਾ ਡਰ ਹੈ। ਇਸੇ ਲਈ ਉਹ ਇਸ ਤਰ੍ਹਾਂ ਦਾ ਡਰਾਮਾ ਕਰ ਰਹੇ ਹਨ।
EVM ਰਾਹੀਂ ਹੋਵੇਗੀ ਵੋਟਿੰਗ
ਕਮਿਸ਼ਨ ਨੇ ਫੈਸਲਾ ਕੀਤਾ ਹੈ ਕਿ ਇਸ ਵਾਰ ਚੋਣਾਂ ਈਵੀਐਮ ਰਾਹੀਂ ਕਰਵਾਈਆਂ ਜਾਣਗੀਆਂ, ਇਸ ਲਈ ਮਸ਼ੀਨਾਂ ਤਿਆਰ ਕਰ ਲਈਆਂ ਗਈਆਂ ਹਨ। ਕਮਿਸ਼ਨ ਨੇ ਨਵੀਨਤਮ ਮਸ਼ੀਨਾਂ ਖਰੀਦੀਆਂ ਹਨ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਫਗਵਾੜਾ ਅਤੇ ਪਟਿਆਲਾ ਵਿੱਚ ਨਗਰ ਨਿਗਮ ਚੋਣਾਂ ਹੋ ਰਹੀਆਂ ਹਨ। ਇਨ੍ਹਾਂ 5 ਸ਼ਹਿਰਾਂ ਵਿੱਚ 37 ਲੱਖ 32 ਹਜ਼ਾਰ ਵੋਟਰ ਹਨ। ਇਨ੍ਹਾਂ ਵਿੱਚੋਂ 19.50 ਲੱਖ ਮਰਦ ਅਤੇ 17 ਲੱਖ ਮਹਿਲਾ ਵੋਟਰ ਹਨ। ਵੋਟਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ।
ਇਹ ਵੀ ਪੜ੍ਹੋ
ਪਹਿਲਾਂ ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੁੰਦੀ ਸੀ ਪਰ ਇਸ ਵਾਰ 1 ਘੰਟਾ ਹੋਰ ਵਧਾ ਦਿੱਤੀ ਗਈ ਹੈ। ਚੋਣਾਂ ਤੋਂ ਬਾਅਦ ਨਗਰ ਨਿਗਮ ਵਿੱਚ 381 ਮੈਂਬਰ ਚੁਣੇ ਜਾਣਗੇ। ਜਦੋਂਕਿ ਨਗਰ ਕੌਂਸਲਾਂ ਵਿੱਚ 598 ਮੈਂਬਰ ਚੁਣੇ ਜਾਣਗੇ। ਅਮਨ-ਕਾਨੂੰਨ ਲਈ ਵੀ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇੱਕ ਪੋਲਿੰਗ ਸਟੇਸ਼ਨ ‘ਤੇ 3 ਵਿਅਕਤੀ ਹੋਣਗੇ। ਜੇਕਰ 2 ਪੋਲਿੰਗ ਸਟੇਸ਼ਨ ਹਨ ਤਾਂ ਉੱਥੇ 2 ਅਧਿਕਾਰੀ ਤਾਇਨਾਤ ਕੀਤੇ ਜਾਣਗੇ।