ਸੁਖਬੀਰ ਬਾਦਲ ਦੀ ਧੀ ਹਰਕੀਰਤ ਦਾ ਵਿਆਹ ਤੈਅ, ਦੁਆਬੇ ਦੇ ਕਾਰੋਬਾਰੀ ਨਾਲ ਹੋਇਆ ਰਿਸ਼ਤਾ, ਅਗਲੇ ਸਾਲ ਫਰਵਰੀ 'ਚ ਹੋਵੇਗਾ ਵਿਆਹ | Shiromani Akali Dal President Sukhbir daughter Harkirat marriage fixed Know details in Punjabi Punjabi news - TV9 Punjabi

ਸੁਖਬੀਰ ਬਾਦਲ ਦੀ ਧੀ ਹਰਕੀਰਤ ਦਾ ਵਿਆਹ ਤੈਅ, ਦੁਆਬੇ ਦੇ ਕਾਰੋਬਾਰੀ ਨਾਲ ਹੋਇਆ ਰਿਸ਼ਤਾ, ਅਗਲੇ ਸਾਲ ਫਰਵਰੀ ‘ਚ ਹੋਵੇਗਾ ਵਿਆਹ

Updated On: 

16 Oct 2024 17:24 PM

ਮਿਲੀ ਜਾਣਕਾਰੀ ਮੁਤਾਬਕ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧੀ ਹਰਕੀਰਤ ਦਾ ਵਿਆਹ ਅੰਤਰਰਾਸ਼ਟਰੀ ਕਾਰੋਬਾਰੀ ਨਾਲ ਹੋ ਰਿਹਾ ਹੈ। ਜੋ ਮੂਲ ਰੂਪ ਵਿੱਚ ਦੋਆਬਾ ਖੇਤਰ ਦਾ ਰਹਿਣ ਵਾਲਾ ਹੈ ਅਤੇ ਉਸ ਦਾ ਪੂਰਾ ਪਰਿਵਾਰ ਵਿਦੇਸ਼ ਵਿੱਚ ਰਹਿੰਦਾ ਹੈ। ਸਾਰਾ ਕਾਰੋਬਾਰ ਵੀ ਉਥੋਂ ਹੀ ਚੱਲਦਾ ਹੈ। ਹਾਲਾਂਕਿ ਪਤੀ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ।

ਸੁਖਬੀਰ ਬਾਦਲ ਦੀ ਧੀ ਹਰਕੀਰਤ ਦਾ ਵਿਆਹ ਤੈਅ, ਦੁਆਬੇ ਦੇ ਕਾਰੋਬਾਰੀ ਨਾਲ ਹੋਇਆ ਰਿਸ਼ਤਾ, ਅਗਲੇ ਸਾਲ ਫਰਵਰੀ ਚ ਹੋਵੇਗਾ ਵਿਆਹ

ਸੁਖਬੀਰ ਬਾਦਲ ਦੀ ਧੀ ਹਰਕੀਰਤ ਦਾ ਵਿਆਹ ਤੈਅ,

Follow Us On

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਮੌਜੂਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧੀ ਦਾ ਵਿਆਹ ਤੈਅ ਹੋ ਗਿਆ ਹੈ। ਇਹ ਜਾਣਕਾਰੀ ਅਕਾਲੀ ਦਲ ਛੱਡ ਕੇ ਆਏ ਵਿਰਸਾ ਸਿੰਘ ਵਲਟੋਹਾ ਨੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਧੀ ਹਰਕੀਰਤ ਕੌਰ ਦਾ ਵਿਆਹ ਅਗਲੇ ਸਾਲ ਫਰਵਰੀ ਮਹੀਨੇ ਵਿੱਚ ਤੈਅ ਹੋ ਗਿਆ ਹੈ, ਇਸ ਨੂੰ ਲੈ ਕੇ ਘਰ ਤਿਆਰੀਆਂ ਚੱਲ ਰਹੀਆਂ ਹਨ।

ਮਿਲੀ ਜਾਣਕਾਰੀ ਮੁਤਾਬਕ ਸੁਖਬੀਰ ਸਿੰਘ ਬਾਦਲ ਦੀ ਧੀ ਹਰਕੀਰਤ ਦਾ ਵਿਆਹ ਅੰਤਰਰਾਸ਼ਟਰੀ ਕਾਰੋਬਾਰੀ ਨਾਲ ਹੋ ਰਿਹਾ ਹੈ। ਜੋ ਮੂਲ ਰੂਪ ਵਿੱਚ ਦੋਆਬਾ ਖੇਤਰ ਦਾ ਰਹਿਣ ਵਾਲਾ ਹੈ ਅਤੇ ਉਸ ਦਾ ਪੂਰਾ ਪਰਿਵਾਰ ਵਿਦੇਸ਼ ਵਿੱਚ ਰਹਿੰਦਾ ਹੈ। ਸਾਰਾ ਕਾਰੋਬਾਰ ਵੀ ਉਥੋਂ ਹੀ ਚੱਲਦਾ ਹੈ। ਹਾਲਾਂਕਿ ਪਤੀ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ।

ਅਕਾਲੀ ਦਲ ਝੇਲ ਰਿਹਾ ਸਿਆਸਤ ਵਿੱਚ ਦੋਹਰੀ ਮਾਰ

ਤੁਹਾਨੂੰ ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇਸ਼ ਦੀ ਸਭ ਤੋਂ ਪੁਰਾਣੀ ਖੇਤਰੀ ਪਾਰਟੀ ਹੈ। ਇਸ ਤੋਂ ਪਹਿਲਾਂ ਪਾਰਟੀ ਦਾ ਭਾਜਪਾ ਨਾਲ ਗਠਜੋੜ ਸੀ। ਪਰ ਕਿਸਾਨ ਅੰਦੋਲਨ ਦੌਰਾਨ ਭਾਜਪਾ ਨਾਲ ਅਕਾਲੀ ਦਲ ਦਾ ਗਠਜੋੜ ਟੁੱਟ ਗਿਆ ਸੀ। ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਧਾਨ ਸਭਾ ਹੋਣ ਜਾਂ ਫਿਰ ਲੋਕ ਸਭਾ ਆਪਣੇ ਦਮ ‘ਤੇ ਹੀ ਚੋਣਾਂ ਲੜ ਰਿਹਾ ਹੈ। ਜਦੋਂ ਪੰਜਾਬ ‘ਤੇ ਰਾਜ ਕਰਨ ਵਾਲਾ ਅਕਾਲੀ ਦਲ ਹੁਣ ਸਿਰਫ਼ ਇੱਕ ਲੋਕ ਸਭਾ ਸੀਟ ਤੱਕ ਸਿਮਟ ਕੇ ਰਹਿ ਗਿਆ ਹੈ। ਦੱਸ ਦੇਈਏ ਕਿ ਬਾਦਲ ਖੁਦ ਪੰਜਾਬ ਦੇ ਵੱਡੇ ਕਾਰੋਬਾਰੀ ਹਨ। ਜਿਨ੍ਹਾਂ ਦਾ ਟਰਾਂਸਪੋਰਟ ਅਤੇ ਹੋਰ ਕਈ ਸੈਕਟਰਾਂ ਵਿੱਚ ਵੀ ਵੱਡਾ ਕਾਰੋਬਾਰ ਚੱਲ ਰਿਹਾ ਹੈ।

ਬੀਤੇ ਦਿਨ ਸ਼੍ਰੀ ਅਕਾਲ ਤਖ਼ਤ ਦੇ ਹੁਕਮਾਂ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਖੁਦ ਹੀ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਨੂੰ ਮਨਜ਼ੂਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਅਕਾਲੀ ਦਲ ਨੇ ਵਲਟੋਹਾ ਦਾ ਅਸਤੀਫਾ ਕੀਤਾ ਮਨਜਰੂ, ਸ਼੍ਰੀ ਅਕਾਲ ਤਖਤ ਦੀ ਕਾਰਵਾਈ ਤੇ ਛੱਡੀ ਪਾਰਟੀ

Exit mobile version