ਪੁਨਰ ਸੁਰਜੀਤ ਦੇ ਰਤਨ ਸਿੰਘ ਅਜਨਾਲਾ ਦੀ ਪ੍ਰੈੱਸ ਕਾਨਫਰੰਸ ਨੇ ਛੇੜੀ ਨਵੀਂ ਚਰਚਾ, ਪਿੱਛੇ ਲੱਗਾ ਭਾਜਪਾ ਦਾ ਬੋਰਡ

Updated On: 

01 Sep 2026 14:38 PM IST

ਡਾਕਟਰ ਰਤਨ ਸਿੰਘ ਅਜਨਾਲਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੂੰ ਹਲਕਾ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਸੌਂਪਣ ਲਈ ਗਿਆਨੀ ਸਿੰਘ ਦਾ ਧੰਨਵਾਦ ਕੀਤਾ। ਇਸ ਦੌਰਾਨ ਉਨ੍ਹਾਂ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਅਕਾਲੀ ਦਲ ਦੀ ਰਣਨੀਤੀ ਤੇ ਨਸ਼ਿਆਂ ਦੇ ਮੁੱਦੇ ਤੇ ਖੁੱਲ੍ਹ ਕੇ ਆਪਣੇ ਵਿਚਾਰ ਸਾਂਝੇ ਕੀਤੇ।

ਪੁਨਰ ਸੁਰਜੀਤ ਦੇ ਰਤਨ ਸਿੰਘ ਅਜਨਾਲਾ ਦੀ ਪ੍ਰੈੱਸ ਕਾਨਫਰੰਸ ਨੇ ਛੇੜੀ ਨਵੀਂ ਚਰਚਾ, ਪਿੱਛੇ ਲੱਗਾ ਭਾਜਪਾ ਦਾ ਬੋਰਡ

ਪੰਜਾਬ ਦੀ ਸਿਆਸਤ ‘ਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੇ ਭਾਜਪਾ ਦੇ ਸੰਭਾਵਿਤ ਗੱਠਜੋੜ ਨੂੰ ਲੈ ਕੇ ਚਰਚਾਵਾਂ ਲਗਾਤਾਰ ਤੇਜ਼ ਹੋ ਰਹੀਆਂ ਹਨ। ਇਸੇ ਦਰਮਿਆਨ, ਬੀਤੇ ਦਿਨ ਅਜਨਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਹਲਕਾ ਕੋਆਰਡੀਨੇਟਰ ਡਾਕਟਰ ਰਤਨ ਸਿੰਘ ਅਜਨਾਲਾ ਦੀ ਪ੍ਰੈੱਸ ਕਾਨਫਰੰਸ ਨੇ ਸਿਆਸੀ ਹਲਕਿਆਂ ‘ਚ ਨਵੀਂ ਚਰਚਾ ਛੇੜ ਦਿੱਤੀ ਹੈ। ਖਾਸ ਗੱਲ ਇਹ ਰਹੀ ਕਿ ਪ੍ਰੈੱਸ ਕਾਨਫਰੰਸ ਦੇ ਪਿੱਛੇ ਭਾਜਪਾ ਦਾ ਬੋਰਡ ਵੀ ਨਜ਼ਰ ਆਇਆ, ਜਿਸ ਤੋਂ ਬਾਅਦ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਦੀਆਂ ਚਰਚਾਵਾਂ ਹੋਰ ਤੇਜ਼ ਹੋ ਗਈਆਂ ਹਨ।

“ਦੋਵੇਂ ਪਾਰਟੀਆਂ ਇਕੱਠੇ ਹੋ ਕੇ ਚੋਣਾਂ ਲੜਨਗੀਆਂ”

ਡਾਕਟਰ ਰਤਨ ਸਿੰਘ ਅਜਨਾਲਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਨੂੰ ਹਲਕਾ ਕੋਆਰਡੀਨੇਟਰ ਦੀ ਜ਼ਿੰਮੇਵਾਰੀ ਸੌਂਪਣ ਲਈ ਗਿਆਨੀ ਸਿੰਘ ਦਾ ਧੰਨਵਾਦ ਕੀਤਾ। ਇਸ ਦੌਰਾਨ ਉਨ੍ਹਾਂ ਪੰਜਾਬ ਦੀ ਮੌਜੂਦਾ ਸਿਆਸੀ ਸਥਿਤੀ, ਅਕਾਲੀ ਦਲ ਦੀ ਰਣਨੀਤੀ ਤੇ ਨਸ਼ਿਆਂ ਦੇ ਮੁੱਦੇ ਤੇ ਖੁੱਲ੍ਹ ਕੇ ਆਪਣੇ ਵਿਚਾਰ ਸਾਂਝੇ ਕੀਤੇ।

ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਸਬੰਧੀ ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਦੋਵੇਂ ਪਾਰਟੀਆਂ ਇਕੱਠੇ ਹੋ ਕੇ ਚੋਣਾਂ ਲੜਨਗੀਆਂ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਪਾਰਟੀ ਪ੍ਰਧਾਨ ਵੱਲੋਂ ਜੋ ਗੱਲ ਕਹੀ ਗਈ ਹੈ, ਉਹ ਸਪੱਸ਼ਟ ਤੇ ਗੰਭੀਰ ਹੈ। ਰਤਨ ਸਿੰਘ ਅਜਨਾਲਾ ਨੇ ਪੰਜਾਬ ਦੇ ਪਿਛਲੇ 10-15 ਸਾਲਾਂ ਦੇ ਹਾਲਾਤ ਤੇ ਵੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਪੰਜਾਬ ਨੂੰ ਵੱਡਾ ਨੁਕਸਾਨ ਹੋਇਆ ਹੈ ਤੇ ਇਸ ਨੁਕਸਾਨ ਦਾ ਸਭ ਤੋਂ ਵੱਡਾ ਕਾਰਨ ਨਸ਼ਿਆਂ ਦੀ ਸਮੱਸਿਆ ਹੈ।

“ਪੰਜਾਬ ‘ਚ ਨਸ਼ਿਆਂ ਦੀ ਸਮੱਸਿਆ ਅਜੇ ਵੀ ਗੰਭੀਰ”

ਉਨ੍ਹਾਂ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਨਸ਼ੇ ਖ਼ਤਮ ਕਰਨ ਦਾ ਨਾਅਰਾ ਦਿੱਤਾ ਗਿਆ ਤੇ ਇਸ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਵੀ ਨਸ਼ਿਆਂ ਨੂੰ ਖ਼ਤਮ ਕਰਨ ਦੇ ਦਾਅਵੇ ਕੀਤੇ ਗਏ, ਪਰ ਪੰਜਾਬ ‘ਚ ਨਸ਼ਿਆਂ ਦੀ ਸਮੱਸਿਆ ਅਜੇ ਵੀ ਗੰਭੀਰ ਬਣੀ ਹੋਈ ਹੈ। ਰਤਨ ਸਿੰਘ ਅਜਨਾਲਾ ਨੇ ਇਹ ਵੀ ਕਿਹਾ ਕਿ ਅੱਜ ਦਾ ਵੋਟਰ ਪਹਿਲਾਂ ਦੇ ਮੁਕਾਬਲੇ ਕਾਫ਼ੀ ਜਾਗਰੂਕ ਅਤੇ ਸਮਝਦਾਰ ਹੋ ਚੁੱਕਾ ਹੈ। ਸੋਸ਼ਲ ਮੀਡੀਆ ਤੇ ਆਧੁਨਿਕ ਤਕਨਾਲੋਜੀ ਦੇ ਦੌਰ ‘ਚ ਕੋਈ ਵੀ ਗੱਲ ਲੋਕਾਂ ਤੋਂ ਲੁਕਾਉਣੀ ਆਸਾਨ ਨਹੀਂ ਰਹੀ ਤੇ ਹਰ ਮੁੱਦਾ ਤੁਰੰਤ ਲੋਕਾਂ ਤੱਕ ਪਹੁੰਚ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਅੱਜ ਹਲਕੇ ‘ਚ ਇੱਕ ਹੀ ਉਮੀਦਵਾਰ ਨੂੰ ਚੋਣ ਮੈਦਾਨ ‘ਚ ਉਤਾਰੇਗਾ। ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਜਿਸ ਦਿਨ ਪੰਜਾਬ ‘ਚ ਚੋਣ ਜ਼ਾਬਤਾ ਲਾਗੂ ਹੋਵੇਗਾ, ਉਸ ਦਿਨ ਲੋਕ ਖੁੱਲ੍ਹ ਕੇ ਆਪਣੀ ਗੱਲ ਸਾਹਮਣੇ ਰੱਖਣਗੇ। ਪ੍ਰੈੱਸ ਕਾਨਫਰੰਸ ਦੌਰਾਨ ਅਕਾਲੀ ਦਲ ਤੇ ਭਾਜਪਾ ਦੇ ਗੱਠਜੋੜ ਸਬੰਧੀ ਦਿੱਤੇ ਗਏ ਬਿਆਨਾਂ ਤੇ ਪਿੱਛੇ ਨਜ਼ਰ ਆ ਰਹੇ ਭਾਜਪਾ ਦੇ ਬੋਰਡ ਨੂੰ ਲੈ ਕੇ ਅਜਨਾਲਾ ਦੀ ਸਿਆਸਤ ‘ਚ ਚਰਚਾ ਹੋਰ ਤੇਜ਼ ਹੋ ਗਈ ਹੈ।

Loading...
Unable to load recommendations.
Follow Us
Related Stories