ਅਕਾਲੀ ਦਲ ਨੇ ਨਗਰ ਨਿਗਮ ਚੋਣ ਲਈ ਜਾਰੀ ਕੀਤੀ ਪਹਿਲੀ ਲਿਸਟ, 37 ਉਮੀਦਵਾਰਾਂ ਦੇ ਨਾਮ
Shiromani Akali Dal: ਪੰਜਾਬ ਦੇ ਲੁਧਿਆਣਾ ਵਿੱਚ 21 ਦਸੰਬਰ ਨੂੰ ਨਗਰ ਨਿਗਮ ਚੋਣਾਂ ਹੋਣੀਆਂ ਹਨ। ਅੱਜ ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਇਸ ਵਾਰ ਅਕਾਲੀ ਦਲ ਇਕੱਲਿਆਂ ਹੀ ਨਿਗਮ ਚੋਣਾਂ ਲੜ ਰਿਹਾ ਹੈ। ਇਸ ਵਾਰ ਨਿਗਮ ਦਾ ਮੇਅਰ ਅਕਾਲੀ ਦਲ ਦਾ ਹੀ ਬਣੇਗਾ।
Shiromani Akali Dal: ਪੰਜਾਬ ਦੇ ਲੁਧਿਆਣਾ ਵਿੱਚ 21 ਦਸੰਬਰ ਨੂੰ ਨਗਰ ਨਿਗਮ ਚੋਣਾਂ ਹੋਣੀਆਂ ਹਨ। ਅੱਜ ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ ਨਗਰ ਨਿਗਮ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਇਸ ਵਾਰ ਅਕਾਲੀ ਦਲ ਇਕੱਲਿਆਂ ਹੀ ਨਿਗਮ ਚੋਣਾਂ ਲੜ ਰਿਹਾ ਹੈ। ਇਸ ਵਾਰ ਨਿਗਮ ਦਾ ਮੇਅਰ ਅਕਾਲੀ ਦਲ ਦਾ ਹੀ ਬਣੇਗਾ।
ਸ਼੍ਰੋਮਣੀ ਅਕਾਲੀ ਦਲ ਨੇ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਅਕਾਲੀ ਆਪਣੇ ਉਮੀਦਵਾਰ ਚੋਣ ਨਿਸ਼ਾਨ ‘ਤੇ ਉਤਾਰੇਗੀ। ਪਾਰਟੀ ਵੱਲੋਂ 6 ਅਬਜ਼ਰਵਰ ਤਾਇਨਾਤ ਕੀਤੇ ਗਏ ਹਨ। ਇਸ ਸਬੰਧੀ ਫੈਸਲਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਲਿਆ ਸੀ।
ਪੰਜਾਬ ਦੀਆਂ ਪੰਜ ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ 21 ਦਸੰਬਰ ਨੂੰ ਵੋਟਾਂ ਪੈਣਗੀਆਂ। ਪੋਲਿੰਗ ਖਤਮ ਹੋਣ ਤੋਂ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਰਾਜ ਚੋਣ ਕਮਿਸ਼ਨ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਕਮਿਸ਼ਨ ਅਨੁਸਾਰ ਨਗਰ ਨਿਗਮ ਚੋਣਾਂ ਲਈ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।