ਅਕਾਲੀ ਦਲ ਨੇ ਤੇਜ਼ ਕੀਤੀ ਚੋਣ ਮੁਹਿੰਮ, ਅੱਜ ਤੋਂ 117 ਹਲਕਿਆਂ ‘ਚ ਡੋਰ-ਟੂ-ਡੋਰ ਕੈਂਪੇਨ

Updated On: 

06 Oct 2026 10:11 AM IST

ਅਕਾਲੀ ਦਲ ਮੁਤਾਬਕ ਡੋਰ-ਟੂ-ਡੋਰ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਤੇ ਉਮੀਦਾਂ ਬਾਰੇ ਸਿੱਧਾ ਫੀਡਬੈਕ ਲੈਣਾ ਹੈ। ਪਾਰਟੀ ਦਾ ਕਹਿਣਾ ਹੈ ਕਿ ਕਿਸਾਨਾਂ, ਵਪਾਰੀਆਂ, ਨੌਜਵਾਨਾਂ, ਸਰਕਾਰੀ ਮੁਲਾਜ਼ਮਾਂ, ਅਨੁਸੂਚਿਤ ਜਾਤੀਆਂ ਤੇ ਪੱਛੜੇ ਵਰਗਾਂ ਸਮੇਤ ਵੱਖ-ਵੱਖ ਵਰਗਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਸੁਝਾਵਾਂ ਨੂੰ ਮੈਨੀਫੈਸਟੋ 'ਚ ਸ਼ਾਮਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਅਕਾਲੀ ਦਲ ਨੇ ਤੇਜ਼ ਕੀਤੀ ਚੋਣ ਮੁਹਿੰਮ, ਅੱਜ ਤੋਂ 117 ਹਲਕਿਆਂ ਚ ਡੋਰ-ਟੂ-ਡੋਰ ਕੈਂਪੇਨ

2027 ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਜਨਸੰਪਰਕ ਮੁਹਿੰਮ ਤੇਜ਼ ਕਰ ਦਿੱਤੀ ਹੈ। ਪਾਰਟੀ ਵੱਲੋਂ ਅੱਜ, 6 ਅਕਤੂਬਰ ਤੋਂ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ‘ਚ ਡੋਰ-ਟੂ-ਡੋਰ ਜਨਸੰਪਰਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਮੁਹਿੰਮ ਰਾਹੀਂ ਲੋਕਾਂ ਤੋਂ ਸਿੱਧੇ ਸੁਝਾਅ ਲੈ ਕੇ ਪਾਰਟੀ ਦਾ ਇਲੈਕਸ਼ਨ ਮੈਨੀਫੈਸਟੋ (ਚੋਣ ਮਨੋਰਥ ਪੱਤਰ) ਤਿਆਰ ਕੀਤਾ ਜਾਵੇਗਾ।

ਪਾਰਟੀ ਦੇ ਐਲਾਨੇ ਪ੍ਰੋਗਰਾਮ ਮੁਤਾਬਕ ਇਹ ਮੁਹਿੰਮ ਅਟਾਰੀ ਤੋਂ ਸ਼ੁਰੂ ਹੋਵੇਗੀ ਤੇ ਇਸ ਦੇ ਨਾਲ ਹੀ ਸਾਰੇ ਵਿਧਾਨ ਸਭਾ ਹਲਕਿਆਂ ‘ਚ ਪਾਰਟੀ ਆਗੂ ਤੇ ਵਰਕਰ ਲੋਕਾਂ ਤੱਕ ਪਹੁੰਚ ਕਰਨਗੇ। ਮੁਹਿੰਮ ਨੂੰ 25 ਅਕਤੂਬਰ ਤੱਕ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਲੋਕਾਂ ਤੋਂ ਲਏ ਜਾਣਗੇ ਮੈਨੀਫੈਸਟੋ ਲਈ ਸੁਝਾਅ

ਅਕਾਲੀ ਦਲ ਮੁਤਾਬਕ ਡੋਰ-ਟੂ-ਡੋਰ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਦੀਆਂ ਸਮੱਸਿਆਵਾਂ ਤੇ ਉਮੀਦਾਂ ਬਾਰੇ ਸਿੱਧਾ ਫੀਡਬੈਕ ਲੈਣਾ ਹੈ। ਪਾਰਟੀ ਦਾ ਕਹਿਣਾ ਹੈ ਕਿ ਕਿਸਾਨਾਂ, ਵਪਾਰੀਆਂ, ਨੌਜਵਾਨਾਂ, ਸਰਕਾਰੀ ਮੁਲਾਜ਼ਮਾਂ, ਅਨੁਸੂਚਿਤ ਜਾਤੀਆਂ ਤੇ ਪੱਛੜੇ ਵਰਗਾਂ ਸਮੇਤ ਵੱਖ-ਵੱਖ ਵਰਗਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਸੁਝਾਵਾਂ ਨੂੰ ਮੈਨੀਫੈਸਟੋ ‘ਚ ਸ਼ਾਮਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਪਾਰਟੀ ਪਹਿਲਾਂ ਹੀ ਕਈ ਵਰਗਾਂ ਨਾਲ ਸਬੰਧਤ ਜਥੇਬੰਦੀਆਂ ਨਾਲ ਮੀਟਿੰਗਾਂ ਕਰ ਚੁੱਕੀ ਹੈ। ਆਉਣ ਵਾਲੇ ਦਿਨਾਂ ‘ਚ ਹੋਰ ਵਰਗਾਂ ਨਾਲ ਵੀ ਸੰਪਰਕ ਵਧਾਉਣ ਦੀ ਗੱਲ ਪਾਰਟੀ ਵੱਲੋਂ ਕਹੀ ਗਈ ਹੈ।

1 ਨਵੰਬਰ ਨੂੰ ਜਾਰੀ ਹੋਵੇਗਾ ਮੈਨੀਫੈਸਟੋ

ਅਕਾਲੀ ਦਲ ਨੇ ਆਪਣੇ ਮੈਨੀਫੈਸਟੋ ਦੀ ਤਾਰੀਖ ਵੀ ਤੈਅ ਕਰ ਦਿੱਤੀ ਹੈ। ਪਾਰਟੀ ਵੱਲੋਂ 1 ਨਵੰਬਰ ਨੂੰ ਮੈਨੀਫੈਸਟੋ ਜਾਰੀ ਕੀਤਾ ਜਾਵੇਗਾ। ਪਾਰਟੀ ਆਗੂਆਂ ਮੁਤਾਬਕ ਡੋਰ-ਟੂ-ਡੋਰ ਮੁਹਿੰਮ ਦੌਰਾਨ ਮਿਲਣ ਵਾਲੇ ਸੁਝਾਅ ਇਸ ਦਸਤਾਵੇਜ਼ ਨੂੰ ਤਿਆਰ ਕਰਨ ‘ਚ ਅਹਿਮ ਭੂਮਿਕਾ ਨਿਭਾਉਣਗੇ।

10 ਨਵੰਬਰ ਤੋਂ ਸੁਖਬੀਰ ਬਾਦਲ ਦੀ ਬੱਸ ਯਾਤਰਾ

ਚੋਣ ਮੁਹਿੰਮ ਦੇ ਅਗਲੇ ਪੜਾਅ ਵਜੋਂ 10 ਨਵੰਬਰ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੂਬਾ ਪੱਧਰੀ ਬੱਸ ਯਾਤਰਾ ਸ਼ੁਰੂ ਹੋਵੇਗੀ। ਇਸ ਦੀ ਸ਼ੁਰੂਆਤ ਤਲਵੰਡੀ ਸਾਬੋ ਤੋਂ ਕੀਤੀ ਜਾਵੇਗੀ। ਪਾਰਟੀ ਮੁਤਾਬਕ ਇਹ ਯਾਤਰਾ ਮੁੱਖ ਤੌਰ ‘ਤੇ ਜਨਸੰਪਰਕ ਪ੍ਰੋਗਰਾਮ ਹੋਵੇਗੀ। ਸੁਖਬੀਰ ਬਾਦਲ ਹਰ ਰੋਜ਼ ਕਰੀਬ ਦੋ ਤੋਂ ਤਿੰਨ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਨਗੇ ਤੇ ਵਰਕਰਾਂ ਤੇ ਲੋਕਾਂ ਨਾਲ ਮੁਲਾਕਾਤ ਕਰਨਗੇ।

ਯੂਥ ਤੇ ਮਹਿਲਾ ਵੋਟਰਾਂ ਤੱਕ ਵੀ ਪਹੁੰਚ ਬਣਾਉਣ ਦੀ ਕੋਸ਼ਿਸ਼

ਅਕਾਲੀ ਦਲ ਵੱਲੋਂ ਚੋਣਾਂ ਤੋਂ ਪਹਿਲਾਂ ਵੱਖ-ਵੱਖ ਵਰਗਾਂ ਨਾਲ ਸੰਪਰਕ ਵਧਾਉਣ ਲਈ ਹੋਰ ਪ੍ਰੋਗਰਾਮ ਵੀ ਕੀਤੇ ਜਾ ਰਹੇ ਹਨ। ਪਾਰਟੀ ਵੱਲੋਂ ਨੌਜਵਾਨਾਂ ਨਾਲ ਸੰਪਰਕ ਲਈ ‘Vibe ਪੰਜਾਬ ਦੀ’ ਵਰਗਾ ਪ੍ਰੋਗਰਾਮ ਵੀ ਕੀਤਾ ਗਿਆ ਹੈ, ਜਿਸ ‘ਚ ਸੁਖਬੀਰ ਸਿੰਘ ਬਾਦਲ ਨੇ ਵਿਦਿਆਰਥੀਆਂ ਨਾਲ ਸਿੱਧੀ ਗੱਲਬਾਤ ਕੀਤੀ। ਇਸ ਤੋਂ ਇਲਾਵਾ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਮਹਿਲਾ ਕੇਂਦਰਿਤ ਮੁਹਿੰਮ ਦਾ ਵੀ ਸ਼ੁਰੂ ਕੀਤਾ ਗਿਆ ਹੈ।

Loading...
Unable to load recommendations.
Follow Us