ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੁਖਬੀਰ ਬਾਦਲ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ, ਸਪੱਸ਼ਟੀਕਰਨ ਨਾ ਦੇਣ ਤੋਂ ਬਾਅਦ ਫੈਸਲਾ

Sukhbir Badal Tankhaiya: ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਚ ਇੱਕ ਹੁਕਮਨਾਮੇ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ।ਜਾਣਕਾਰੀ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇੱਕ ਹੁਕਮ ਜਾਰੀ ਕੀਤਾ ਸੀ, ਜਿਸ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਦੇ ਫੈਸਲਿਆ ਵਿਰੁੱਧ ਰਾਜਨੀਤੀ ਤੋਂ ਪ੍ਰੇਰਿਤ ਇੱਕ ਗੈਰ-ਸੰਵਿਧਾਨਕ ਤੇ ਗੈਰ ਸਿਧਾਂਤਕ ਹੁਕਮ ਦੱਸਿਆ ਗਿਆ। ਇਸ ਮਾਮਲੇ 'ਚ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨਾਂ ਨੇ ਸੁਖਬੀਰ ਬਾਦਲ ਦੀ ਸ਼ਮੂਲੀਅਤ ਇੱਕ ਸਾਜ਼ਿਸ਼ਕਰਤਾ ਵਜੋਂ ਦੇਖੀ।

ਸੁਖਬੀਰ ਬਾਦਲ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ, ਸਪੱਸ਼ਟੀਕਰਨ ਨਾ ਦੇਣ ਤੋਂ ਬਾਅਦ ਫੈਸਲਾ
Follow Us
lalit-sharma
| Updated On: 05 Jul 2025 10:54 AM

ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪੰਜ ਪਿਆਰੇ ਸਿੰਘ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ ਹੋਈ, ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਘੋਸ਼ਿਤ ਕਰ ਦਿੱਤਾ ਗਿਆ। ਇਹ ਫੈਸਲਾ 21 ਮਈ 2025 ਨੂੰ ਸ਼ੁਰੂ ਹੋਏ ਉਸ ਘਟਨਾ ਕ੍ਰਮ ਦੇ ਮੱਦੇਨਜ਼ਰ ਲਿਆ ਗਿਆ, ਜਿਸ ਦੌਰਾਨ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਕੁਲਦੀਪ ਸਿੰਘ ਗੜਗੱਜ ਅਤੇ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਟੇਕ ਸਿੰਘ ਵੱਲੋਂ ਤਖ਼ਤ ਪਟਨਾ ਸਾਹਿਬ ਦੀ ਮਰਿਆਦਾ, ਸੰਵਿਧਾਨ ਅਤੇ ਉਪ-ਨਿਯਮਾਂ ਨੂੰ ਚੁਣੌਤੀ ਦਿੰਦਿਆਂ ਗੈਰ-ਸੰਵਿਧਾਨਿਕ ਹਸਤਾਖੇਪ ਕੀਤੇ ਗਏ।

ਇਨ੍ਹਾਂ ਆਦੇਸ਼ਾਂ ਅਤੇ ਫੈਸਲਿਆਂ ਵਿੱਚ ਦਖ਼ਲ ਅੰਦਾਜ਼ੀ ਕਰਨ, ਅਤੇ ਪਟਨਾ ਸਾਹਿਬ ਦੇ ਕਾਨੂੰਨੀ ਅਧਿਕਾਰਾਂ ਨੂੰ ਨਜ਼ਰਅੰਦਾਜ਼ ਕਰਨ ਦੀ ਸਾਜ਼ਿਸ਼ ਵਿੱਚ ਸੁਖਬੀਰ ਸਿੰਘ ਬਾਦਲ ਦੇ ਵੀ ਸ਼ਾਮਿਲ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ। ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਲਈ ਦੋ ਵਾਰ ਮੌਕਾ ਦਿੱਤਾ ਗਿਆ ਸੀ, ਪਰ ਉਹ ਪੇਸ਼ ਨਹੀਂ ਹੋਏ।

ਤੀਸਰੀ ਵਾਰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਬੇਨਤੀ ਕੀਤੀ ਗਈ ‘ਤੇ 20 ਦਿਨ ਦਾ ਹੋਰ ਸਮਾਂ ਦਿੱਤਾ ਗਿਆ, ਪਰ ਫਿਰ ਵੀ ਹਾਜ਼ਰ ਨਾ ਹੋਣ ਕਾਰਨ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨਾਂ ਅਨੁਸਾਰ, ਇਹ ਸਪੱਸ਼ਟ ਹੋ ਗਿਆ ਕਿ ਉਹ ਘਟਨਾ ਕ੍ਰਮ ਵਿੱਚ ਸ਼ਾਮਿਲ ਰਹੇ। ਇਸ ਲਈ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਇਹ ਫੈਸਲਾ ਲਿਆ ਗਿਆ ਕਿ ਸੁਖਬੀਰ ਸਿੰਘ ਬਾਦਲ ਨੇ ਤਖ਼ਤ ਸਾਹਿਬ ਦੇ ਆਦੇਸ਼ ਦੀ ਉਲੰਘਣਾ ਕੀਤੀ ਹੈ ਅਤੇ ਇਸ ਕਰਕੇ ਉਨ੍ਹਾਂ ਨੂੰ ਤਨਖ਼ਾਹੀਆ ਘੋਸ਼ਿਤ ਕੀਤਾ ਜਾਂਦਾ ਹੈ।

ਹੁਕਮਨਾਮਾ ‘ਚ ਕੀ ਕਿਹਾ ਗਿਆ?

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵੱਲੋਂ ਜਾਰੀ ਹੁਕਮਨਾਮੇ ‘ਚ ਕਿਹਾ ਗਿਆ 21 ਮਈ 2025 ਨੂੰ, ਸ੍ਰੀ ਅਕਾਲ ਤਖ਼ਤ ਸਾਹਿਬ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਦੇ ਫੈਸਲਿਆਂ (9 ਅਤੇ 10 ਮਈ 2023 ਦੀ ਮੀਟਿੰਗ ਵਿੱਚ ਲਏ ਗਏ ਫੈਸਲੇ) ਵਿਰੁੱਧ ਰਾਜਨੀਤੀ ਤੋਂ ਪ੍ਰੇਰਿਤ ਇੱਕ ਗੈਰ-ਸੰਵਿਧਾਨਕ, ਗੈਰ-ਸਿਧਾਂਤਕ ਹੁਕਮ ਜਾਰੀ ਕੀਤਾ, ਜੋ ਭਾਈ ਕੁਲਦੀਪ ਸਿੰਘ ਗੜਗੱਜ ਅਤੇ ਭਾਈ ਟੇਕ ਸਿੰਘ ਦੁਆਰਾ ਜਾਰੀ ਕੀਤਾ ਗਿਆ ਸੀ। ਇਸ ਪੂਰੀ ਘਟਨਾ ਵਿੱਚ ਇੱਕ ਸਾਜ਼ਿਸ਼ ਅਤੇ ਸਾਜ਼ਿਸ਼ਕਰਤਾ ਵਜੋਂ ਤੁਹਾਡੀ ਸ਼ਮੂਲੀਅਤ ਸਾਹਮਣੇ ਆਈ।

ਇਸ ਕਾਰਨ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨਾਂ ਦੁਆਰਾ ਜਾਰੀ ਹੁਕਮ ਅਨੁਸਾਰ, ਤੁਹਾਨੂੰ ਆਪਣਾ ਪੱਖ ਪੇਸ਼ ਕਰਨ ਲਈ ਦੋ ਮੌਕੇ ਦਿੱਤੇ ਗਏ ਸਨ ਪਰ ਤੁਸੀਂ ਪੇਸ਼ ਨਹੀਂ ਹੋਏ। ਤੀਜੀ ਵਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀ ਹਰਜਿੰਦਰ ਸਿੰਘ ਧਾਮੀ ਦੀ ਬੇਨਤੀ ‘ਤੇ 20 ਦਿਨ ਹੋਰ ਦਿੱਤੇ ਗਏ ਸਨ, ਪਰ ਫਿਰ ਵੀ ਤੁਸੀਂ ਪੇਸ਼ ਨਹੀਂ ਹੋਏ। ਇਸ ਤੋਂ ਸਪੱਸ਼ਟ ਹੈ ਕਿ ਤੁਸੀਂ ਉਪਰੋਕਤ ਘਟਨਾ ਵਿੱਚ ਸ਼ਾਮਲ ਹੋ।

ਸੁਖਬੀਰ ਸਿੰਘ ਬਾਦਲ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਜਾਰੀ ਹੁਕਮਾਂ ਦੀ ਅਣਦੇਖੀ ਕਰਨ ਦਾ ਦੋਸ਼ੀ ਠਹਿਰਾਉਂਦੇ ਹੋਏ, ਤਨਖ਼ਾਹੀਆ ਘੋਸ਼ਿਤ ਕੀਤਾ ਗਿਆ ਹੈ।

ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?
ਪੰਜਾਬ ਵਿਧਾਨ ਸਭਾ ਵਿੱਚ ਬੇਅਦਬੀ ਵਿਰੁੱਧ ਕਾਨੂੰਨ, ਕੀ ਹੈ ਪੂਰਾ ਮਾਮਲਾ?...
AAP ਆਗੂਆਂ ਖਿਲਾਫ ਸਿਆਸੀ ਬਦਲਾਖੋਰੀ ਕਾਰਨ ਦਰਜ ਕਰਵਾਈ FIR- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ
AAP ਆਗੂਆਂ ਖਿਲਾਫ ਸਿਆਸੀ ਬਦਲਾਖੋਰੀ ਕਾਰਨ ਦਰਜ ਕਰਵਾਈ FIR- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?
ਗੁਰੂਗ੍ਰਾਮ ਵਿੱਚ ਅੰਤਰਰਾਸ਼ਟਰੀ ਟੈਨਿਸ ਖਿਡਾਰਨ ਰਾਧਿਕਾ ਯਾਦਵ ਦਾ ਪਿਤਾ ਨੇ ਕਿਉਂ ਕੀਤਾ ਕਤਲ?...
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ
ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ, ਹਰਜੀਤ ਸਿੰਘ ਲਾਡੀ ਨੇ ਲਈ ਜ਼ਿੰਮੇਵਾਰੀ...
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%
Indian GDP Growth: ਭਾਰਤ ਦੀ Economic Growth ਮਜ਼ਬੂਤ, ਕ੍ਰਿਸਿਲ ਦਾ ਅਨੁਮਾਨ 6.5%...
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !
ਪੰਜਾਬ ਵਿਧਾਨ ਸਭਾ ਦਾ Special Session, ਬੇਅਦਬੀ ਨੂੰ ਲੈ ਕੇ ਕਾਨੂੰਨ ਲਿਆ ਸਕਦੀ ਹੈ AAP ਸਰਕਾਰ !...
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ
ਬਾਈਕ ਸਵਾਰ ਦੋ ਵਿਅਕਤੀਆਂ ਨੇ ਡਿਵਾਈਡਰ ਤੇ ਬੋਰੀ 'ਚ ਸੁੱਟੀ ਲਾਸ਼, ਲੋਕਾਂ ਨੇ ਬਣਾਈ ਵੀਡੀਓ...
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ
ਜੰਮੂ-ਕਸ਼ਮੀਰ ਦੇ ਅਨੰਤਨਾਗ ਵਿੱਚ ਬੱਦਲ ਫਟਣ ਨਾਲ ਭਾਰੀ ਤਬਾਹੀ...
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ
ਪੰਜਾਬ ਦੇ ਸਾਰੇ ਲੋਕਾਂ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸੁਣੋ ਕੀ ਬੋਲੇ ਸਿਹਤ ਮੰਤਰੀ ਬਲਬੀਰ ਸਿੰਘ...