ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਕੇਪੀ ਦੀ ਪਤਨੀ ਦਾ ਹੋਇਆ ਦੇਹਾਂਤ | Shiromani Akali Dal's senior leader Mahinder Singh KPs wife passed away know in Punjabi Punjabi news - TV9 Punjabi

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਕੇਪੀ ਦੀ ਪਤਨੀ ਦਾ ਦੇਹਾਂਤ

Updated On: 

08 Jul 2024 10:52 AM

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਕੇਪੀ ਦੀ ਪਤਨੀ ਸੁਮਨ ਕੇਪੀ ਪਿਛਲੇ ਕੁਝ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ। ਸੁਮਨ ਕੇਪੀ ਦਾ ਵੀ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਪਹਿਲਾਂ ਪੀਜੀਆਈ ਤੋਂ ਉਨ੍ਹਾਂ ਨੂੰ ਜਵਾਬ ਦਿੱਤਾ ਗਿਆ ਸੀ। ਉਨ੍ਹਾਂ ਦੇ ਅੰਤਿਮ ਸਸਕਾਰ ਦੀ ਤਰੀਕ ਅਤੇ ਸਮਾਂ ਬਾਅਦ ਵਿੱਚ ਤੈਅ ਕੀਤਾ ਜਾਵੇਗਾ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਕੇਪੀ ਦੀ ਪਤਨੀ ਦਾ ਦੇਹਾਂਤ
Follow Us On

ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਲੋਕ ਸਭਾ ਚੋਣ ਲੜਨ ਵਾਲੇ ਸੀਨੀਅਰ ਅਕਾਲੀ ਆਗੂ ਅਤੇ ਮਹਿੰਦਰ ਸਿੰਘ ਕੇਪੀ ਦੀ ਪਤਨੀ ਸੁਮਨ ਕੇਪੀ ਦਾ ਦੇਹਾਂਤ ਹੋ ਗਿਆ ਹੈ। ਸੁਮਨ ਕੇਪੀ ਦੀ ਉਮਰ 68 ਸਾਲ ਸੀ। ਦੱਸ ਦਈਏ ਕਿ 2012 ਵਿੱਚ ਉਨ੍ਹਾਂ ਨੇ ਕਾਂਗਰਸ ਦੀ ਟਿਕਟ ‘ਤੇ ਜਲੰਧਰ ਦੇ ਹਲਕਾ ਪੱਛਮੀ ਤੋਂ ਵਿਧਾਇਕ ਦੇ ਅਹੁਦੇ ਦੀ ਚੋਣ ਲੜੀ ਸੀ। ਜਿਸ ਵਿੱਚ ਭਾਜਪਾ ਦੇ ਭਗਤ ਚੁੰਨੀ ਲਾਲ ਜੇਤੂ ਰਹੇ ਸਨ।

ਮਿਲੀ ਜਾਣਾਕਰੀ ਮੁਤਾਬਕ ਸੁਮਨ ਕੇਪੀ ਪਿਛਲੇ ਕੁਝ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ। ਸੁਮਨ ਕੇਪੀ ਦਾ ਵੀ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਚੱਲ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਪਹਿਲਾਂ ਪੀਜੀਆਈ ਤੋਂ ਉਨ੍ਹਾਂ ਨੂੰ ਜਵਾਬ ਦਿੱਤਾ ਗਿਆ ਸੀ। ਉਨ੍ਹਾਂ ਦੇ ਅੰਤਿਮ ਸਸਕਾਰ ਦੀ ਤਰੀਕ ਅਤੇ ਸਮਾਂ ਬਾਅਦ ਵਿੱਚ ਤੈਅ ਕੀਤਾ ਜਾਵੇਗਾ।

ਕੌਣ ਹੈ ਮਹਿੰਦਰ ਸਿੰਘ ਕੇ.ਪੀ. ?

ਮਹਿੰਦਰ ਸਿੰਘ ਕੇਪੀ ਪੰਜਾਬ ਦੇ ਦੁਆਬ ਖੇਤਰ ਦੇ ਇੱਕ ਪ੍ਰਮੁੱਖ ਦਲਿਤ ਨੇਤਾ ਹਨ ਅਤੇ 1992 ਅਤੇ 1995 ਵਿੱਚ ਕਾਂਗਰਸ ਸਰਕਾਰ ਵਿੱਚ ਮੰਤਰੀ ਰਹੇ ਹਨ। ਉਹ 2009 ਵਿੱਚ ਜਲੰਧਰ ਲੋਕ ਸਭਾ ਸੀਟ ਤੋਂ ਚੁਣੇ ਗਏ ਸਨ ਅਤੇ 2014 ਵਿੱਚ ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਚੋਣ ਲੜੇ ਸਨ। ਮਹਿੰਦਰ ਸਿੰਘ ਕੇਪੀ 1985, 1992 ਅਤੇ 2002 ਵਿੱਚ ਤਿੰਨ ਵਾਰ ਜਲੰਧਰ ਦੱਖਣੀ ਤੋਂ ਵਿਧਾਇਕ ਚੁਣੇ ਗਏ। ਉਨ੍ਹਾਂ ਨੂੰ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਦਮਪੁਰ ਸੀਟ ਤੋਂ ਪਵਨ ਕੁਮਾਰ ਟੀਨੂੰ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਕੇਪੀ ਦੀ ਇੱਕ ਅਮੀਰ ਸਿਆਸੀ ਵਿਰਾਸਤ ਹੈ। ਕੇਪੀ ਜਲੰਧਰ ਤੋਂ ਪੰਜ ਵਾਰ ਵਿਧਾਇਕ ਰਹੇ ਉਨ੍ਹਾਂ ਦੇ ਪਿਤਾ ਦਰਸ਼ਨ ਸਿੰਘ ਦੀ 1992 ਵਿੱਚ ਅੱਤਵਾਦੀਆਂ ਨੇ ਹੱਤਿਆ ਕਰ ਦਿੱਤੀ ਸੀ।

ਇਹ ਵੀ ਪੜ੍ਹੋ: ਸੁਸ਼ੀਲ ਰਿੰਕੂ ਨੇ ਚੰਨੀ ਨੂੰ ਭੇਜਿਆ ਨੋਟਿਸ, ਬੋਲੇ- ਮੇਰੇ ਪਰਿਵਾਰ ਨੂੰ ਬਦਨਾਮ ਕਰਨ ਦੀ ਕੀਤੀ ਕੋਸ਼ਿਸ

Related Stories
Exit mobile version