AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਸ਼੍ਰੋਮਣੀ ਕਮੇਟੀ ਦਾ ਅਹਿਮ ਫੈਸਲਾ, ਕੇਂਦਰ ਸਰਕਾਰ ਦੇ ਫੈਸਲਿਆਂ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਸੰਸਥਾਵਾਂ ‘ਚ ਦਖਲਅੰਦਾਜ਼ੀ ‘ਤੇ ਤਿੱਖਾ ਵਿਰੋਧ

Shiromani Committee Meeting: ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਦੱਸਿਆ ਕਿ ਕਮੇਟੀ ਵੱਲੋਂ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਹਸਪਤਾਲਾਂ ਅਤੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਨਾਲ ਸੰਬੰਧਿਤ ਮਾਮਲੇ ਵਿਚਾਰੇ ਗਏ। ਉਨ੍ਹਾਂ ਕਿਹਾ ਕਿ 10 ਹਜ਼ਾਰ ਰੁਪਏ ਤੋਂ ਵੱਧ ਦੇ ਖਰਚਿਆਂ ਅਤੇ ਪ੍ਰਾਜੈਕਟਾਂ ਨੂੰ ਅੰਤਰਾ ਕਮੇਟੀ ਵਿੱਚ ਮਨਜ਼ੂਰੀ ਲਈ ਪੇਸ਼ ਕੀਤਾ ਜਾਂਦਾ ਹੈ।

ਸ਼੍ਰੋਮਣੀ ਕਮੇਟੀ ਦਾ ਅਹਿਮ ਫੈਸਲਾ, ਕੇਂਦਰ ਸਰਕਾਰ ਦੇ ਫੈਸਲਿਆਂ ਖ਼ਿਲਾਫ਼ ਨਿੰਦਾ ਪ੍ਰਸਤਾਵ ਪਾਸ, ਸੰਸਥਾਵਾਂ 'ਚ ਦਖਲਅੰਦਾਜ਼ੀ 'ਤੇ ਤਿੱਖਾ ਵਿਰੋਧ
lalit-sharma
| Updated On: 20 Apr 2026 16:06 PM IST
Share

ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਾ ਕਮੇਟੀ ਦੀ ਬੈਠਕ ਪ੍ਰਧਾਨ ਐਡਵੋਕੇਟ ਸਰਦਾਰ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਵੱਖ-ਵੱਖ ਰੋਜ਼ਮਰਰਾ ਅਤੇ ਅਹਿਮ ਮਸਲਿਆਂ ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਦੱਸਿਆ ਕਿ ਕਮੇਟੀ ਵੱਲੋਂ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਹਸਪਤਾਲਾਂ ਅਤੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਨਾਲ ਸੰਬੰਧਿਤ ਮਾਮਲੇ ਵਿਚਾਰੇ ਗਏ। ਉਨ੍ਹਾਂ ਕਿਹਾ ਕਿ 10 ਹਜ਼ਾਰ ਰੁਪਏ ਤੋਂ ਵੱਧ ਦੇ ਖਰਚਿਆਂ ਅਤੇ ਪ੍ਰਾਜੈਕਟਾਂ ਨੂੰ ਅੰਤਰਾ ਕਮੇਟੀ ਵਿੱਚ ਮਨਜ਼ੂਰੀ ਲਈ ਪੇਸ਼ ਕੀਤਾ ਜਾਂਦਾ ਹੈ।

ਰਾਜੋਆਣਾ ਦੇ ਮਾਮਲੇ ਤੇ ਫਿਰ ਉਠੀ ਅਵਾਜ਼

ਬੈਠਕ ਦੌਰਾਨ ਸਭ ਤੋਂ ਮਹੱਤਵਪੂਰਨ ਮਸਲਾ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਰਿਹਾ, ਜੋ ਪਿਛਲੇ 32 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਹਨ ਅਤੇ ਲੰਬੇ ਸਮੇਂ ਤੋਂ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਹਨ। ਗੁਰਪ੍ਰੀਤ ਸਿੰਘ ਝੱਬਰ ਨੇ ਕਿਹਾ ਕਿ 2012 ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਗਈ ਅਪੀਲ ਤੇ ਕੇਂਦਰ ਸਰਕਾਰ ਦੀ ਬੇਰੁਖ਼ੀ ਸਿੱਖ ਕੌਮ ਵਿੱਚ ਨਿਰਾਸ਼ਾ ਪੈਦਾ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਕਈ ਵਾਰ ਸੁਪਰੀਮ ਕੋਰਟ ਵੱਲੋਂ ਵੀ ਇਸ ਮਾਮਲੇ ਤੇ ਫੈਸਲਾ ਕਰਨ ਲਈ ਕਿਹਾ ਗਿਆ, ਪਰ ਸਰਕਾਰ ਵੱਲੋਂ ਕੋਈ ਸਪਸ਼ਟ ਕਦਮ ਨਹੀਂ ਚੁੱਕਿਆ ਗਿਆ। ਇਸ ਸਬੰਧ ਵਿੱਚ ਅੰਤਰਾ ਕਮੇਟੀ ਨੇ ਇੱਕ ਵਾਰ ਫਿਰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮਾਮਲੇ ਤੇ ਹੁਕਮ ਜਾਰੀ ਕਰਨ। ਝੱਬਰ ਨੇ ਕਿਹਾ ਕਿ ਭਾਈ ਰਾਜੋਆਣਾ ਖੁਦ ਵੀ ਅਪੀਲ ਵਾਪਸ ਲੈਣ ਦੀ ਗੱਲ ਕਰ ਰਹੇ ਹਨ ਕਿਉਂਕਿ ਸਰਕਾਰ ਇਸ ਮਾਮਲੇ ਤੇ ਗੰਭੀਰ ਨਹੀਂ ਦਿਖ ਰਹੀ।

ਕੇਂਦਰ ਖਿਲਾਫ ਨਿੰਦਾ ਪ੍ਰਸਤਾਵ ਪਾਸ

ਇਸ ਤੋਂ ਇਲਾਵਾ, ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਵਿੱਚ ਪੰਜਾਬ ਦੇ ਅਧਿਕਾਰੀਆਂ ਦੀ ਤੈਨਾਤੀ ਖਤਮ ਕਰਨ ਦੇ ਮਾਮਲੇ ਤੇ ਵੀ ਨਿੰਦਾ ਪ੍ਰਸਤਾਵ ਪਾਸ ਕੀਤਾ ਗਿਆ। ਕਮੇਟੀ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਪੰਜਾਬ ਦੇ ਹੱਕਾਂ ਤੇ ਹਸਤਖੇਪ ਕਰ ਰਹੀ ਹੈ ਅਤੇ ਇਹ ਰੁਝਾਨ ਹੋਰ ਖੇਤਰਾਂ ਵਿੱਚ ਵੀ ਵੇਖਣ ਨੂੰ ਮਿਲ ਰਿਹਾ ਹੈ। ਜਿਵੇਂ ਕਿ ਬੀਐਸਐਫ ਦੇ ਅਧਿਕਾਰ ਖੇਤਰ ਦਾ ਵਧਾਇਆ ਜਾਣਾ।

ਗੁਰਪ੍ਰੀਤ ਸਿੰਘ ਝੱਬਰ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ 45 ਦਿਨਾਂ ਅੰਦਰ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦਾ ਪੂਰਾ ਰਿਕਾਰਡ ਵੈੱਬਸਾਈਟ ਤੇ ਜਾਰੀ ਕਰਨ ਦੇ ਹੁਕਮ ਜਾਰੀ ਕਰਨਾ ਧਾਰਮਿਕ ਸੰਸਥਾਵਾਂ ਵਿੱਚ ਦਖਲਅੰਦਾਜ਼ੀ ਦੇ ਬਰਾਬਰ ਹੈ।

ਉਨ੍ਹਾਂ ਦਲੀਲ ਦਿੱਤੀ ਕਿ ਇਸ ਤਰ੍ਹਾਂ ਦੇ ਕਦਮਾਂ ਨਾਲ ਬੇਅਦਬੀ ਦੇ ਮਸਲਿਆਂ ਦਾ ਹੱਲ ਨਹੀਂ ਹੋ ਸਕਦਾ, ਸਗੋਂ ਕੌਮ ਦੀਆਂ ਸੰਸਥਾਵਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਅਖੀਰ ਵਿੱਚ ਕਿਹਾ ਕਿ ਸਿੱਖ ਕੌਮ ਦੇ ਮਸਲਿਆਂ ਨੂੰ ਨਜ਼ਰਅੰਦਾਜ਼ ਕਰਨ ਵਾਲੀਆਂ ਨੀਤੀਆਂ ਲੰਬੇ ਸਮੇਂ ਤੱਕ ਕਾਇਮ ਨਹੀਂ ਰਹਿ ਸਕਦੀਆਂ ਅਤੇ ਆਉਣ ਵਾਲੇ ਸਮੇਂ ਵਿੱਚ ਲੋਕ ਆਪਣਾ ਫੈਸਲਾ ਜ਼ਰੂਰ ਦੇਣਗੇ।

Follow Us
ਸਵੀਡਨ ਚ ਪੀਐਮ ਮੋਦੀ ਨੂੰ ਸਰਵਉੱਚ ਸਨਮਾਨ, ਕਮਾਂਡਰ ਗ੍ਰੈਂਡ ਕਰਾਸ ਨਾਲ ਨਾਲ ਨਵਾਜੇ ਗਏ ਪ੍ਰਧਾਨਮੰਤਰੀ
ਸਵੀਡਨ ਚ ਪੀਐਮ ਮੋਦੀ ਨੂੰ ਸਰਵਉੱਚ ਸਨਮਾਨ, ਕਮਾਂਡਰ ਗ੍ਰੈਂਡ ਕਰਾਸ ਨਾਲ ਨਾਲ ਨਵਾਜੇ ਗਏ ਪ੍ਰਧਾਨਮੰਤਰੀ...
CNG Prices Hike: ਦਿੱਲੀ 'ਚ CNG ਹੋਈ 80.90 ਰੁਪਏ ਪ੍ਰਤੀ ਕਿਲੋ, ਵਾਧੇ ਦਾ ਆਮ ਲੋਕਾਂ 'ਤੇ ਅਸਰ
CNG Prices Hike: ਦਿੱਲੀ 'ਚ CNG ਹੋਈ 80.90 ਰੁਪਏ ਪ੍ਰਤੀ ਕਿਲੋ, ਵਾਧੇ ਦਾ ਆਮ ਲੋਕਾਂ 'ਤੇ ਅਸਰ...
ਹੁਸ਼ਿਆਰਪੁਰ: ਬੋਰਵੈੱਲ 'ਚ ਡਿੱਗੇ ਬੱਚੇ ਨੂੰ 9 ਘੰਟਿਆਂ ਬਾਅਦ ਸੁਰੱਖਿਅਤ ਬਾਹਰ ਕੱਢਿਆ
ਹੁਸ਼ਿਆਰਪੁਰ: ਬੋਰਵੈੱਲ 'ਚ ਡਿੱਗੇ ਬੱਚੇ ਨੂੰ 9 ਘੰਟਿਆਂ ਬਾਅਦ ਸੁਰੱਖਿਅਤ ਬਾਹਰ ਕੱਢਿਆ...
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ
NEET UG Exam: ਅਗਲੇ ਸਾਲ ਤੋਂ Online ਹੋਵੇਗੀ NEET UG ਪ੍ਰੀਖਿਆ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ...
Petrol-Diesel Prices Hiked: ਪੈਟਰੋਲ-ਡੀਜ਼ਲ ਮਹਿੰਗਾ, ਤੁਹਾਡੇ ਸ਼ਹਿਰ 'ਚ ਕਿੰਨੀ ਹੋਈ ਕੀਮਤ? ਜਾਣੋ......
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ
PM ਮੋਦੀ ਦੀ ਪੰਜ ਦੇਸਾਂ ਦੀ ਅਹਿਮ ਯਾਤਰਾ ਸ਼ੁਰੂ, ਪੱਛਮੀ ਏਸ਼ੀਆ ਸੰਕਟ ਵਿਚਾਲੇ UAE ਦਾ ਮਹੱਤਵਪੂਰਨ ਦੌਰਾ...
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ
ਕੀ ਦੇਸ਼ ਵਿੱਚ Ban ਹੋਵੇਗੀ Bike Taxi, ਸਰਕਾਰੀ ਦੇ ਫੈਸਲੇ ਨਾਲ ਮੱਚਿਆ ਹੰਗਾਮਾ...
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ
NEET UG Scam: NEET UG ਪੇਪਰ ਲੀਕ 'ਚ CBI ਜਾਂਚ ਤੇਜ਼, ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਅਤੇ ਗ੍ਰਿਫ਼ਤਾਰੀਆਂ ਜਾਰੀ...
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?
PSEB 12th ਬੋਰਡ ਦੀ ਟੌਪਰ ਸੁਪਨੀਤ ਕੌਰ ਦਾ ਕੀ ਹੈ Success Mantra?...