‘ਸਤਲੁਜ’ ਫ਼ਿਲਮ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਵੱਡਾ ਬਿਆਨ, ਨੌਜਵਾਨਾਂ ਨੂੰ ਫ਼ਿਲਮ ਦੇਖਣ ਦੀ ਅਪੀਲ

Updated On: 

04 Jul 2026 13:35 PM IST

ਐਸਜੀਪੀਸੀ ਦੇ ਮੁੱਖ ਸਕੱਤਰ ਨੇ ਖ਼ਾਸ ਤੌਰ 'ਤੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਹ ਫ਼ਿਲਮ ਜ਼ਰੂਰ ਦੇਖਣ, ਕਿਉਂਕਿ ਇਸ ਰਾਹੀਂ ਉਨ੍ਹਾਂ ਨੂੰ ਪੰਜਾਬ ਦੇ ਇਤਿਹਾਸ ਤੇ ਜਸਵੰਤ ਸਿੰਘ ਖਾਲੜਾ ਦੇ ਯੋਗਦਾਨ ਨੂੰ ਸਮਝਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਜੇਕਰ ਸੈਂਸਰ ਬੋਰਡ ਜਾਂ ਕਿਸੇ ਹੋਰ ਪੱਧਰ 'ਤੇ ਲੋੜੀਂਦੀਆਂ ਸੋਧਾਂ ਕੀਤੀਆਂ ਗਈਆਂ ਹਨ ਤਾਂ ਉਨ੍ਹਾਂ ਦਾ ਸਵਾਗਤ ਕੀਤਾ ਜਾਣਾ ਚਾਹੀਦਾ ਹੈ।

ਸਤਲੁਜ ਫ਼ਿਲਮ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਵੱਡਾ ਬਿਆਨ, ਨੌਜਵਾਨਾਂ ਨੂੰ ਫ਼ਿਲਮ ਦੇਖਣ ਦੀ ਅਪੀਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਨ ਨੇ ਫ਼ਿਲਮ ‘ਸਤਲੁਜ’ (ਪਹਿਲਾ ਨਾਮ ‘ਪੰਜਾਬ 95’) ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਫ਼ਿਲਮ ਸਿੱਖ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ, ਉਨ੍ਹਾਂ ਦੇ ਸੰਘਰਸ਼ ਤੇ ਉਨ੍ਹਾਂ ਵੱਲੋਂ ਉਠਾਏ ਗਏ ਅਹਿਮ ਮੁੱਦਿਆਂ ‘ਤੇ ਆਧਾਰਿਤ ਹੈ। ਉਨ੍ਹਾਂ ਦੱਸਿਆ ਕਿ ਇਹ ਫ਼ਿਲਮ ਸਾਲ 2022 ‘ਚ ਸੈਂਸਰ ਬੋਰਡ ਕੋਲ ਭੇਜੀ ਗਈ ਸੀ ਤੇ ਇਸ ‘ਚ ਅਦਾਕਾਰ ਤੇ ਗਾਇਕ ਦਿਲਜੀਤ ਸਿੰਘ ਦੋਸਾਂਝ ਨੇ ਅਹਿਮ ਭੂਮਿਕਾ ਨਿਭਾਈ ਹੈ।

ਕੁਲਵੰਤ ਸਿੰਘ ਮੰਨਨ ਨੇ ਕਿਹਾ ਕਿ ਇਹ ਫ਼ਿਲਮ ਉਸ ਦੌਰ ਦੀਆਂ ਸੱਚੀਆਂ ਘਟਨਾਵਾਂ ਨੂੰ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕਰਦੀ ਹੈ, ਜਦੋਂ ਪੰਜਾਬ ਬਹੁਤ ਮੁਸ਼ਕਲ ਹਾਲਾਤਾਂ ‘ਚੋਂ ਲੰਘ ਰਿਹਾ ਸੀ। ਉਨ੍ਹਾਂ ਕਿਹਾ ਕਿ ਜਸਵੰਤ ਸਿੰਘ ਖਾਲੜਾ ਨੇ ਕਥਿਤ ਝੂਠੇ ਪੁਲਿਸ ਮੁਕਾਬਲਿਆਂ ਤੇ ਲਾਪਤਾ ਕੀਤੇ ਗਏ ਲੋਕਾਂ ਦੇ ਮਾਮਲਿਆਂ ਨੂੰ ਦੁਨੀਆ ਸਾਹਮਣੇ ਲਿਆਉਣ ਲਈ ਲੰਮਾ ਸੰਘਰਸ਼ ਕੀਤਾ। ਫ਼ਿਲਮ ‘ਚ ਇਸੇ ਸੰਘਰਸ਼ ਤੇ ਉਸ ਸਮੇਂ ਦੇ ਹਾਲਾਤਾਂ ਨੂੰ ਦਰਸਾਇਆ ਗਿਆ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੇ ਇਤਿਹਾਸ ਦੀ ਸੱਚਾਈ ਤੋਂ ਜਾਣੂ ਹੋ ਸਕਣ।

ਉਨ੍ਹਾਂ ਕਿਹਾ ਕਿ ਉਸ ਸਮੇਂ ਕਈ ਅਜਿਹੇ ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ‘ਚ ਲੋਕਾਂ ਨੂੰ ਬਿਨਾਂ ਕਿਸੇ ਕਾਨੂੰਨੀ ਪ੍ਰਕਿਰਿਆ ਦੇ ਲਾਪਤਾ ਕਰ ਦਿੱਤਾ ਜਾਂਦਾ ਸੀ ਜਾਂ ਸ਼ੱਕੀ ਹਾਲਾਤਾਂ ‘ਚ ਉਨ੍ਹਾਂ ਦੀ ਮੌਤ ਹੋ ਜਾਂਦੀ ਸੀ। ਜਸਵੰਤ ਸਿੰਘ ਖਾਲੜਾ ਨੇ ਇਨ੍ਹਾਂ ਮਾਮਲਿਆਂ ਦੀ ਸੱਚਾਈ ਨੂੰ ਉਜਾਗਰ ਕਰਨ ਲਈ ਦਲੇਰੀ ਨਾਲ ਆਵਾਜ਼ ਉਠਾਈ ਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਅਹਿਮ ਭੂਮਿਕਾ ਨਿਭਾਈ। ਫ਼ਿਲਮ ‘ਚ ਇਨ੍ਹਾਂ ਘਟਨਾਵਾਂ ਤੇ ਉਨ੍ਹਾਂ ਦੇ ਸੰਘਰਸ਼ ਨੂੰ ਪ੍ਰਮੁੱਖਤਾ ਨਾਲ ਪੇਸ਼ ਕੀਤਾ ਗਿਆ ਹੈ।

ਐਸਜੀਪੀਸੀ ਦੇ ਮੁੱਖ ਸਕੱਤਰ ਨੇ ਖ਼ਾਸ ਤੌਰ ‘ਤੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਹ ਫ਼ਿਲਮ ਜ਼ਰੂਰ ਦੇਖਣ, ਕਿਉਂਕਿ ਇਸ ਰਾਹੀਂ ਉਨ੍ਹਾਂ ਨੂੰ ਪੰਜਾਬ ਦੇ ਇਤਿਹਾਸ ਤੇ ਜਸਵੰਤ ਸਿੰਘ ਖਾਲੜਾ ਦੇ ਯੋਗਦਾਨ ਨੂੰ ਸਮਝਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਜੇਕਰ ਸੈਂਸਰ ਬੋਰਡ ਜਾਂ ਕਿਸੇ ਹੋਰ ਪੱਧਰ ‘ਤੇ ਲੋੜੀਂਦੀਆਂ ਸੋਧਾਂ ਕੀਤੀਆਂ ਗਈਆਂ ਹਨ ਤਾਂ ਉਨ੍ਹਾਂ ਦਾ ਸਵਾਗਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਮਾਜ ਤੇ ਇਤਿਹਾਸ ਨਾਲ ਜੁੜੇ ਵਿਸ਼ਿਆਂ ‘ਤੇ ਬਣੀਆਂ ਫ਼ਿਲਮਾਂ ਨੂੰ ਖੁੱਲ੍ਹੇ ਮਨ ਨਾਲ ਦੇਖਣਾ ਤੇ ਸਮਝਣਾ ਬਹੁਤ ਜ਼ਰੂਰੀ ਹੈ, ਤਾਂ ਜੋ ਨਵੀਂ ਪੀੜ੍ਹੀ ਸੱਚਾਈ ਤੇ ਇਤਿਹਾਸ ਦੋਵਾਂ ਨਾਲ ਜਾਣੂ ਹੋ ਸਕੇ।

Follow Us
Related Stories
ਦੇਸ਼ ਦੇ ਸਭ ਤੋਂ ਘੱਟ ਜਾਇਦਾਦ ਵਾਲੇ ਮੁੱਖ ਮੰਤਰੀਆਂ ‘ਚ 5ਵੇਂ ਸਥਾਨ ‘ਤੇ ਭਗਵੰਤ ਮਾਨ, ਕੌਣ ਸਭ ਤੋਂ ਅਮੀਰ? ADR ਦੀ ਰਿਪੋਰਟ ‘ਚ ਖੁਲਾਸਾ
ਸੰਗਰੂਰ BJP ਦਫ਼ਤਰ ‘ਤੇ ਪੈਟਰੋਲ ਬੰਬ ਹਮਲਾ, ਦੋ ਨੌਜਵਾਨ ਗ੍ਰਿਫ਼ਤਾਰ; ‘ਰਾਣਾ ਭਾਈ’ ਦੇ ਕਹਿਣ ‘ਤੇ ਦਿੱਤਾ ਵਾਰਦਾਤ ਨੂੰ ਅੰਜਾਮ
ਪਰਮਜੀਤ ਕੌਰ ਖਾਲੜਾ ਨੂੰ ਚੋਣ ਲੜਨ ਦੀ ਅਪੀਲ, ਅਯਾਲੀ ਬੋਲੇ- ਮੈਂ ਸੀਟ ਛੱਡਣ ਲਈ ਤਿਆਰ
ਪੰਜਾਬ ‘ਚ ਅੱਜ ਭਾਰੀ ਬਾਰਿਸ਼ ਦਾ ਅਲਰਟ, ਗੁਆਂਢੀ ਸੂਬੇ ਹਿਮਾਚਲ ‘ਚ ਹਾਲਾਤ ਖ਼ਰਾਬ; ਦੇਸ਼ ਦੇ ਵੱਖ-ਵੱਖ ਹਿੱਸੀਆਂ ‘ਚ ਮੀਂਹ ਨਾਲ ਤਬਾਹੀ
NIA ਦਾ ਵੱਡਾ ਐਕਸ਼ਨ: ਪਾਕਿਸਤਾਨੀ ਅੱਤਵਾਦੀ ਸ਼ਹਿਜ਼ਾਦ ਭੱਟੀ ਖ਼ਿਲਾਫ਼ NBW ਜਾਰੀ, ਰੈੱਡ ਕਾਰਨਰ ਨੋਟਿਸ ਦੀ ਤਿਆਰੀ
ਏਅਰ ਇੰਡੀਆ ਨੇ ਅੰਮ੍ਰਿਤਸਰ ਤੋਂ ਈਜ਼ੀ ਕਨੈਕਟ ਉਡਾਣਾਂ ਕੀਤੀਆਂ ਸ਼ੁਰੂ, ਪੰਜਾਬ ਨੂੰ ਦੁਨੀਆ ਦੇ 27 ਇੰਟਰਨੈਸ਼ਨਲ ਡੈਸਟੀਨੇਸ਼ਨਸ ਨਾਲ ਕਨੈਕਟੀਵਿਟੀ