AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੌਣ ਬਣੇਗਾ SGPC ਦਾ ਨਵਾਂ ਪ੍ਰਧਾਨ? ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ ਸਾਲਾਨਾ ਇਜਲਾਸ; ਗਿਆਨੀ ਹਰਪ੍ਰੀਤ ਸਿੰਘ ਧੜੇ ਵੱਲੋਂ ਬਾਈਕਾਟ

ਚੋਣਾਂ ਤੋਂ ਇੱਕ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੰਮ੍ਰਿਤਸਰ ਸਥਿਤ ਐਸਜੀਪੀਸੀ ਦਫ਼ਤਰ ਪਹੁੰਚੇ, ਜਿੱਥੇ ਉਨ੍ਹਾਂ ਨੇ ਸਬੰਧਤ ਐਸਜੀਪੀਸੀ ਮੈਂਬਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੈਂਬਰਾਂ ਨਾਲ ਇਕ-ਇਕ ਕਰਕੇ ਗੱਲਬਾਤ ਕੀਤੀ ਤੇ ਉਨ੍ਹਾਂ ਦੇ ਸੁਝਾਅ ਲਏ। ਮੀਟਿੰਗ 'ਚ ਚੋਣ ਰਣਨੀਤੀ ਤੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੇ ਨਾਵਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ।

ਕੌਣ ਬਣੇਗਾ SGPC ਦਾ ਨਵਾਂ ਪ੍ਰਧਾਨ? ਅੱਜ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ ਸਾਲਾਨਾ ਇਜਲਾਸ; ਗਿਆਨੀ ਹਰਪ੍ਰੀਤ ਸਿੰਘ ਧੜੇ ਵੱਲੋਂ ਬਾਈਕਾਟ
lalit-sharma
| Updated On: 20 Nov 2026 08:58 AM IST
Share

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸਾਲਾਨਾ ਇਜਲਾਸ ਅਤੇ ਅਹੁਦੇਦਾਰਾਂ ਦੀ ਚੋਣ ਨੂੰ ਲੈ ਕੇ ਪੰਥਕ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਅੱਜ 20 ਨਵੰਬਰ ਨੂੰ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਣ ਵਾਲੇ ਜਨਰਲ ਇਜਲਾਸ ਦੌਰਾਨ ਕਮੇਟੀ ਦੇ ਨਵੇਂ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ।

ਚੋਣਾਂ ਤੋਂ ਇੱਕ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੰਮ੍ਰਿਤਸਰ ਸਥਿਤ ਐਸਜੀਪੀਸੀ ਦਫ਼ਤਰ ਪਹੁੰਚੇ, ਜਿੱਥੇ ਉਨ੍ਹਾਂ ਨੇ ਸਬੰਧਤ ਐਸਜੀਪੀਸੀ ਮੈਂਬਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੈਂਬਰਾਂ ਨਾਲ ਇਕ-ਇਕ ਕਰਕੇ ਗੱਲਬਾਤ ਕੀਤੀ ਤੇ ਉਨ੍ਹਾਂ ਦੇ ਸੁਝਾਅ ਲਏ। ਮੀਟਿੰਗ ‘ਚ ਚੋਣ ਰਣਨੀਤੀ ਤੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੇ ਨਾਵਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ।

ਮੈਂਬਰਾਂ ਦੀ ਰਾਏ ਤੋਂ ਬਾਅਦ ਹੋਵੇਗਾ ਅੰਤਿਮ ਫੈਸਲਾ

ਮੀਟਿੰਗ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਹਰ ਸਾਲ ਹੋਣ ਵਾਲੀ ਰਵਾਇਤੀ ਮੀਟਿੰਗ ਹੈ। ਉਹ ਪਾਰਟੀ ਨਾਲ ਸਬੰਧਤ ਐਸਜੀਪੀਸੀ ਮੈਂਬਰਾਂ ਦੇ ਵਿਚਾਰ ਤੇ ਸੁਝਾਅ ਸੁਣਨ ਲਈ ਪਹੁੰਚੇ ਹਨ। ਉਨ੍ਹਾਂ ਦੱਸਿਆ ਕਿ ਸਾਰੇ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਅਗਲੀ ਰਣਨੀਤੀ ਤੇ ਅਹੁਦੇਦਾਰਾਂ ਦੇ ਨਾਵਾਂ ਬਾਰੇ ਫੈਸਲਾ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ‘ਚ ਅਹਿਮ ਚੋਣਾਂ ਹੋਣੀਆਂ ਹਨ, ਇਸ ਲਈ ਪੂਰੀ ਟੀਮ ਦਾ ਇਕਜੁੱਟ ਹੋ ਕੇ ਕੰਮ ਕਰਨਾ ਜ਼ਰੂਰੀ ਹੈ। ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਉਨ੍ਹਾਂ ਪਾਰਟੀ ਮੈਂਬਰਾਂ ਨੂੰ ਇੱਕ ਮਿਸ਼ਨ ਤਹਿਤ ਅੱਗੇ ਵਧਣ ਦੀ ਲੋੜ ‘ਤੇ ਜ਼ੋਰ ਦਿੱਤਾ।

ਬੀਬੀ ਜਗੀਰ ਕੌਰ ਤੇ ਪ੍ਰੇਮ ਸਿੰਘ ਚੰਦੂਮਾਜਰਾ ਦੀ ਵਾਪਸੀ ਨੂੰ ਦੱਸਿਆ ਸਕਾਰਾਤਮਕ ਸੰਕੇਤ

ਬੀਬੀ ਜਗੀਰ ਕੌਰ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਦੀ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ‘ਚ ਸੁਖਬੀਰ ਸਿੰਘ ਬਾਦਲ ਨੇ ਇਸ ਨੂੰ ਸਕਾਰਾਤਮਕ ਸੰਕੇਤ ਦੱਸਿਆ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਾਰੇ ਮੈਂਬਰਾਂ ਦੀ ਰਾਏ ਨੂੰ ਤਰਜੀਹ ਦਿੱਤੀ ਜਾ ਰਹੀ ਹੈ।

‘ਲਿਫ਼ਾਫ਼ਾ ਕਲਚਰ’ ਦੇ ਇਲਜ਼ਾਮਾਂ ਨੂੰ ਐਡਵੋਕੇਟ ਧਾਮੀ ਨੇ ਕੀਤਾ ਖਾਰਜ

ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੋਣਾਂ ਸਬੰਧੀ ਗੱਲਬਾਤ ਕਰਦਿਆਂ ਕਿਹਾ ਕਿ ਜਨਰਲ ਹਾਊਸ ਦੀ ਮੀਟਿੰਗ ਤੋਂ ਬਾਅਦ ਹੀ ਨਵੇਂ ਅਹੁਦੇਦਾਰਾਂ ਦੇ ਨਾਵਾਂ ਬਾਰੇ ਸਥਿਤੀ ਸਪੱਸ਼ਟ ਹੋਵੇਗੀ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਇਸ ਵਾਰ ਵੀ ਅਹੁਦੇਦਾਰਾਂ ਦੇ ਨਾਂ ਲਿਫ਼ਾਫ਼ੇ ‘ਚੋਂ ਨਿਕਲਣਗੇ ਤਾਂ ਉਨ੍ਹਾਂ ਇਸ ਗੱਲ ਨੂੰ ਸਿਰੇ ਤੋਂ ਖ਼ਾਰਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਨਾਂ ਲਿਫ਼ਾਫ਼ੇ ‘ਚੋਂ ਨਹੀਂ ਨਿਕਲਦੇ। ਛੇਵੀਂ ਵਾਰ ਸੇਵਾ ਦਾ ਮੌਕਾ ਮਿਲਣ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਜਿਸ ‘ਤੇ ਵੀ ਗੁਰੂ ਸਾਹਿਬ ਦੀ ਕਿਰਪਾ ਹੋਵੇਗੀ, ਉਸ ਨੂੰ ਹੀ ਇਹ ਸੇਵਾ ਮਿਲੇਗੀ।

ਬੇਅਦਬੀ ਦੀਆਂ ਘਟਨਾਵਾਂ ‘ਤੇ ਸਖ਼ਤ ਕਾਨੂੰਨ ਬਣਾਉਣ ਦੀ ਮੰਗ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਾਲ ਹੀ ‘ਚ ਦਿੱਲੀ ਦੇ ਇੱਕ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ‘ਤੇ ਚਿੰਤਾ ਅਤੇ ਨਾਰਾਜ਼ਗੀ ਪ੍ਰਗਟਾਈ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ, ਜੋ ਬੇਹੱਦ ਮੰਦਭਾਗੀ ਗੱਲ ਹੈ। ਉਨ੍ਹਾਂ ਮੰਗ ਕੀਤੀ ਕਿ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਬਹੁਤ ਸਖ਼ਤ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ। ਇਹ ਕਾਨੂੰਨ ਸਿਰਫ਼ ਪੰਜਾਬ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਦੇਸ਼ ਦੇ ਸਾਰੇ ਸੂਬਿਆਂ ‘ਚ ਵੀ ਸਖ਼ਤੀ ਨਾਲ ਲਾਗੂ ਹੋਣਾ ਚਾਹੀਦਾ ਹੈ।

ਗੁਰਪ੍ਰੀਤ ਸਿੰਘ ਝੱਬਰ ਨੇ ਧਾਮੀ ਦੇ ਪੰਜ ਸਾਲਾਂ ਦੇ ਕਾਰਜਕਾਲ ਦੀ ਕੀਤੀ ਸ਼ਲਾਘਾ

ਐਸਜੀਪੀਸੀ ਦੇ ਐਗਜ਼ੈਕਟਿਵ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਕਿਹਾ ਕਿ ਪਿਛਲੇ 106 ਸਾਲਾਂ ਤੋਂ ਇਹ ਰਵਾਇਤ ਚੱਲਦੀ ਆ ਰਹੀ ਹੈ ਕਿ ਚੋਣ ਤੋਂ ਇੱਕ ਦਿਨ ਪਹਿਲਾਂ ਸਾਰੇ ਮੈਂਬਰ ਇਕੱਠੇ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਅਹੁਦੇਦਾਰਾਂ ਦੀ ਚੋਣ ਸਬੰਧੀ ਅਧਿਕਾਰ ਸੌਂਪਦੇ ਹਨ। ਉਨ੍ਹਾਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨੇ ਲਗਭਗ ਦੋ ਘੰਟੇ ਤੱਕ ਹਰੇਕ ਮੈਂਬਰ ਦੀ ਰਾਏ ਸੁਣੀ, ਤਾਂ ਜੋ ਪੰਥ ਤੇ ਕੌਮ ਦੀ ਸੇਵਾ ਲਈ ਸਹੀ ਫੈਸਲਾ ਲਿਆ ਜਾ ਸਕੇ।

ਝੱਬਰ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਪਿਛਲੇ ਪੰਜ ਸਾਲਾਂ ਦੇ ਕਾਰਜਕਾਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਬਿਨਾਂ ਕਿਸੇ ਹੰਕਾਰ ਜਾਂ ਦਿਖਾਵੇ ਦੇ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਦਾ ਯਤਨ ਕੀਤਾ ਹੈ ਅਤੇ ਹਮੇਸ਼ਾ ਪੰਥ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਕੁਝ ਤਾਕਤਾਂ ਪੰਥ ‘ਚ ਪਾੜ ਪਾਉਣ ਤੇ ਸਰਕਾਰੀ ਦਖ਼ਲਅੰਦਾਜ਼ੀ ਵਧਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ, ਪਰ ਐਸਜੀਪੀ ਦੇ ਮੈਂਬਰ ਇਕਜੁੱਟ ਹਨ ਤੇ ਕਿਸੇ ਵੀ ਬਾਹਰੀ ਦਖ਼ਲਅੰਦਾਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਗਿਆਨੀ ਹਰਪ੍ਰੀਤ ਸਿੰਘ ਧੜੇ ਵੱਲੋਂ ਇਜਲਾਸ ਦਾ ਬਾਈਕਾਟ

ਇੱਕ ਪਾਸੇ ਸ਼੍ਰੋਮਣੀ ਅਕਾਲੀ ਦਲ ਆਪਣੇ ਮੈਂਬਰਾਂ ਨੂੰ ਇਕਜੁੱਟ ਰੱਖ ਕੇ ਸਰਬਸੰਮਤੀ ਨਾਲ ਅਹੁਦੇਦਾਰ ਚੁਣਨ ਦੀ ਕੋਸ਼ਿਸ਼ ਕਰ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਗਿਆਨੀ ਹਰਪ੍ਰੀਤ ਸਿੰਘ ਧੜੇ ਨੇ 20 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਗਿਆਨੀ ਹਰਪ੍ਰੀਤ ਸਿੰਘ ਤੇ ਉਨ੍ਹਾਂ ਦੇ ਪਾਰਟੀ ਦੇ ਆਗੂ ਤੇ ਸਮਰਥਕਾਂ ਵੱਲੋਂ ਦਿੱਲੀ ਸਥਿਤ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਬਾਹਰ ਇਕੱਠੇ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਹ ਪ੍ਰਦਰਸ਼ਨ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਪ੍ਰਦਰਸ਼ਨਕਾਰੀਆਂ ਦੀ ਮੁੱਖ ਮੰਗ ਹੈ ਕਿ ਪਿਛਲੇ 15 ਸਾਲਾਂ ਤੋਂ ਲੰਬਿਤ ਪਈਆਂ ਐਸਜੀਪੀਸੀ ਦੀਆਂ ਆਮ ਚੋਣਾਂ ਜਲਦ ਤੋਂ ਜਲਦ ਕਰਵਾਈਆਂ ਜਾਣ।

Follow Us
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ
ਨਸ਼ੇ ਖ਼ਿਲਾਫ਼ ਸਰਕਾਰ ਨਾਲ ਮਿਲ ਕੇ ਜੰਗ ਲੜਣ ਲੋਕ, ਅਮਨ ਅਰੋੜਾ ਨੇ ਦੱਸਿਆ ਫਾਰਮੂਲਾ...
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ
ਪੰਜਾਬ 'ਚ BJP ਆਪਣੇ ਦੱਮ 'ਤੇ ਬਣਾਵੇ ਸਰਕਾਰ, ਕਿਸੇ ਦਾ ਬੈਗੇਜ ਲੈਣਾ ਠੀਕ ਨਹੀਂ: ਬਿੱਟੂ...
ਪੰਜਾਬ ਚੋਣਾਂ 2027: ਕੀ 50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ
ਪੰਜਾਬ ਚੋਣਾਂ 2027: ਕੀ  50% ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਰਹੀ ਹੈ AAP ? CM ਮਾਨ ਨੇ ਦਿੱਤਾ ਜਵਾਬ...
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ
ਦਿੱਲੀ ਦੇ ਪ੍ਰਦੂਸ਼ਣ 'ਚ ਨਹੀਂ ਹੈ ਪੰਜਾਬ ਦਾ ਹੱਥ, ਸਾਨੂੰ ਬਦਨਾਮ ਕਰਨ ਦੀ ਕੋਸ਼ਿਸ਼: CM ਮਾਨ...
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ
ਪੰਜਾਬ ਵਿੱਚ ਭਾਜਪਾ-ਅਕਾਲੀ ਦਲ ਗਠਜੋੜ 'ਤੇ ਸਚਿਨ ਪਾਇਲਟ ਦਾ ਤੰਜ, ਬੋਲੇ- ਆਪ ਨਾਲ ਹੋਵੇਗਾ ਸਿੱਧਾ ਮੁਕਾਬਲਾ...
ਚੰਨੀ ਦੀ ਸਾਈਕਲ ਯਾਤਰਾ 'ਚ ਵੜਿੰਗ ਨਹੀਂ...ਵੜਿੰਗ ਦੇ 'ਇਨਸਾਫ ਮਾਰਚ' 'ਚੋਂ ਚੰਨੀ ਗਾਇਬ...? ਟੀਵੀ9 ਦੇ ਸਵਾਲ ਦਾ ਪਾਇਲਟ ਨੇ ਕੀ ਦਿੱਤਾ ਜਵਾਬ
ਚੰਨੀ ਦੀ ਸਾਈਕਲ ਯਾਤਰਾ 'ਚ ਵੜਿੰਗ ਨਹੀਂ...ਵੜਿੰਗ ਦੇ 'ਇਨਸਾਫ ਮਾਰਚ' 'ਚੋਂ ਚੰਨੀ ਗਾਇਬ...? ਟੀਵੀ9 ਦੇ ਸਵਾਲ ਦਾ ਪਾਇਲਟ ਨੇ ਕੀ ਦਿੱਤਾ ਜਵਾਬ...
BJP-SAD ਦਾ ਗਠਜੋੜ ਹੋਵਗਾ ਜਾਂ ਨਹੀਂ... ਕੀ ਬੋਲੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ?
BJP-SAD ਦਾ ਗਠਜੋੜ ਹੋਵਗਾ ਜਾਂ ਨਹੀਂ... ਕੀ ਬੋਲੇ ਭਾਜਪਾ ਦੇ ਸੀਨੀਅਰ ਆਗੂ ਵਿਜੇ ਸਾਂਪਲਾ?...
ਸਚਿਨ ਪਾਇਲਟ ਨੇ ਕਿਉਂ ਕੀਤੀ ਪਰਗਟ ਸਿੰਘ ਦੀ ਤਾਰੀਫ਼, ਰਾਜਾ ਵੜਿੰਗ ਨੂੰ ਲੈ ਕੇ ਕੀ ਬੋਲੇ ਪੰਜਾਬ ਕਾਂਗਰਸ ਦੇ ਇੰਚਾਰਜ? ਵੇਖੋ
ਸਚਿਨ ਪਾਇਲਟ ਨੇ ਕਿਉਂ ਕੀਤੀ ਪਰਗਟ ਸਿੰਘ ਦੀ ਤਾਰੀਫ਼, ਰਾਜਾ ਵੜਿੰਗ ਨੂੰ ਲੈ ਕੇ ਕੀ ਬੋਲੇ ਪੰਜਾਬ ਕਾਂਗਰਸ ਦੇ ਇੰਚਾਰਜ? ਵੇਖੋ...
ਕਾਂਗਰਸ ਨੂੰ ਗਾਲੀ-ਗਲੌਚ ਦੀ ਸਿਆਸਤ 'ਚ ਆਉਂਦਾ ਹੈ ਮਜਾ... ਰਾਹੁਲ ਗਾਂਧੀ ਦੇ CM ਮਾਨ 'ਤੇ ਨਿੱਜੀ ਅਟੈਕ 'ਤੇ ਭੜਕੇ ਸਿਸੋਦੀਆ
ਕਾਂਗਰਸ ਨੂੰ ਗਾਲੀ-ਗਲੌਚ ਦੀ ਸਿਆਸਤ 'ਚ ਆਉਂਦਾ ਹੈ ਮਜਾ... ਰਾਹੁਲ ਗਾਂਧੀ ਦੇ CM ਮਾਨ 'ਤੇ ਨਿੱਜੀ ਅਟੈਕ 'ਤੇ ਭੜਕੇ ਸਿਸੋਦੀਆ...