ਸ਼ਿਵ ਸੈਨਾ ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਡੀਜੀਪੀ ਤੇ ਕਮਿਸ਼ਨਰ ਨੂੰ ਸ਼ਿਕਾਇਤ | Shiv Sena leader received death threat complained to Ludhiana police commissioner know full detail in punjabi Punjabi news - TV9 Punjabi

ਸ਼ਿਵ ਸੈਨਾ ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਡੀਜੀਪੀ ਤੇ ਕਮਿਸ਼ਨਰ ਨੂੰ ਸ਼ਿਕਾਇਤ

Updated On: 

14 Jul 2024 12:20 PM

ਬੀਤੀ 5 ਜੁਲਾਈ ਨੂੰ ਸ਼ਿਵ ਸੈਨਾ ਨੇਤਾ ਸੰਦੀਪ ਥਾਪਰ 'ਤੇ ਲੁਧਿਆਣਾ 'ਚ ਹਮਲਾ ਹੋਇਆ ਸੀ। ਜਿਸ ਦਾ ਤੀਜਾ ਦੋਸ਼ੀ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ ਹੈ ਅਤੇ ਸ਼ਿਵ ਸੈਨਾ ਆਗੂਆਂ ਦਾ ਗੁੱਸਾ ਅਜੇ ਸ਼ਾਂਤ ਨਹੀਂ ਹੋਇਆ ਸੀ ਕਿ ਹੁਣ ਲੁਧਿਆਣਾ 'ਚ ਸ਼ਿਵ ਸੈਨਾ ਦੇ ਇੱਕ ਹੋਰ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਫ਼ੋਨ ਆਇਆ ਹੈ।

ਸ਼ਿਵ ਸੈਨਾ ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਡੀਜੀਪੀ ਤੇ ਕਮਿਸ਼ਨਰ ਨੂੰ ਸ਼ਿਕਾਇਤ

ਸ਼ਿਵ ਸੈਨਾ ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

Follow Us On

Ludhiana Police commissioner: ਲੁਧਿਆਣਾ ‘ਚ ਸ਼ਿਵ ਸੈਨਾ ਆਗੂ ਸੰਦੀਪ ਥਾਪਰ ‘ਤੇ ਹੋਏ ਕਾਤਲਾਨਾ ਹਮਲੇ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ ਸੀ ਕਿ ਅਣਪਛਾਤੇ ਲੋਕਾਂ ਨੇ ਸ਼ਿਵ ਸੈਨਾ ਦੇ ਇੱਕ ਹੋਰ ਆਗੂ ਨੂੰ ਫ਼ੋਨ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਧਮਕੀ ਭਰੇ ਫ਼ੋਨ ਮਿਲਣ ਤੋਂ ਬਾਅਦ ਸ਼ਿਵ ਸੈਨਾ ਆਗੂ ਨੇ ਡੀਜੀਪੀ ਪੰਜਾਬ ਅਤੇ ਲੁਧਿਆਣਾ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਕੀਤੀ ਹੈ। ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਵੀ ਦਰਜ ਕਰ ਲਿਆ ਹੈ।

ਹੁਣ ਸ਼ਿਵ ਸੈਨਾ ਦੇ ਉਪ ਪ੍ਰਧਾਨ ਅਮਿਤ ਅਰੋੜਾ ਨੂੰ ਪੰਜਾਬ ਵਿੱਚ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਅਮਿਤ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਦੇ ਮੋਬਾਈਲ ‘ਤੇ ਬਾਹਰਲੇ ਨੰਬਰ ਤੋਂ ਕਿਸੇ ਅਣਪਛਾਤੇ ਵਿਅਕਤੀ ਦਾ ਕਾਲ ਆਇਆ, ਜਿਸ ਨੇ ਉਸ ਨਾਲ ਦੁਰਵਿਵਹਾਰ ਕੀਤਾ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਉਨ੍ਹਾਂ ਨੇ ਦੱਸਿਆ ਕਿ ਉਸਨੇ ਫੋਨ ਨੰਬਰ ਸਮੇਤ ਫੋਨ ਕਾਲ ਦੀ ਸਾਰੀ ਰਿਕਾਰਡਿੰਗ ਡੀਜੀਪੀ ਪੰਜਾਬ ਅਤੇ ਸੀਪੀ ਲੁਧਿਆਣਾ ਕੁਲਦੀਪ ਚਾਹਲ ਨੂੰ ਭੇਜ ਦਿੱਤੀ ਹੈ।

ਕੁਝ ਦਿਨ ਪਹਿਲਾਂ ਹੋਇਆ ਸੀ ਹਮਲਾ

ਬੀਤੀ 5 ਜੁਲਾਈ ਨੂੰ ਸ਼ਿਵ ਸੈਨਾ ਨੇਤਾ ਸੰਦੀਪ ਥਾਪਰ ‘ਤੇ ਲੁਧਿਆਣਾ ‘ਚ ਹਮਲਾ ਹੋਇਆ ਸੀ। ਜਿਸ ਦਾ ਤੀਜਾ ਦੋਸ਼ੀ ਅਜੇ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ ਹੈ ਅਤੇ ਸ਼ਿਵ ਸੈਨਾ ਆਗੂਆਂ ਦਾ ਗੁੱਸਾ ਅਜੇ ਸ਼ਾਂਤ ਨਹੀਂ ਹੋਇਆ ਸੀ ਕਿ ਹੁਣ ਲੁਧਿਆਣਾ ‘ਚ ਸ਼ਿਵ ਸੈਨਾ ਦੇ ਇੱਕ ਹੋਰ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਫ਼ੋਨ ਆਇਆ ਹੈ।

ਇਹ ਵੀ ਪੜ੍ਹੋ: ਵਿਆਹ ਚ ਆਏ ਮਹਿਮਾਨਾਂ ਨੂੰ ਮਿਲੇ ਮਹਿੰਗੇ ਗਿਫ਼ਟ, ਅਨੰਤ-ਰਾਧਿਕਾ ਦੇ ਰਿਸੈਪਸ਼ਨ ਚ ਵੱਡੇ ਸਟਾਰ ਕਰਨਗੇ ਪਰਫਾਰਮ

ਅੰਮ੍ਰਿਤਸਰ ਵਿੱਚ ਹਿੰਦੂ ਸੰਗਠਨਾਂ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਜਾਗਰੂਕਤਾ ਰੈਲੀ (ਜਾਗੋ) ਕਰਨ ਦਾ ਫੈਸਲਾ ਕੀਤਾ ਗਿਆ। ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਰਾਜੀਵ ਟੰਡਨ ਨੇ ਕਿਹਾ ਕਿ ਹਿੰਦੂ ਸ਼ਕਤੀ ਨੂੰ ਇਕੱਠਾ ਕਰਨ ਲਈ 18 ਜੁਲਾਈ ਨੂੰ ਜਾਗੋ ਬੁਲਾਈ ਗਈ ਹੈ, ਜਿਸ ਵਿੱਚ ਸਮੂਹ ਹਿੰਦੂ ਜਥੇਬੰਦੀਆਂ ਨੇ ਇਕੱਠੇ ਹੋ ਕੇ ਆਪਣੇ ਸਮਾਜ ਦੀ ਆਵਾਜ਼ ਬੁਲੰਦ ਕਰਨ ਦਾ ਫੈਸਲਾ ਕੀਤਾ ਹੈ।

ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਦੱਸਿਆ ਕਿ ਲੁਧਿਆਣਾ ਪੁਲਿਸ ਨੇ ਭੜਕਾਊ ਭਾਸ਼ਣ ਦੇਣ ਅਤੇ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲੀਸ ਨੇ ਰੌਬਿਨ ਗਿੱਲ, ਸੁਮਿਤ ਜਸੂਜਾ ਲੁਧਿਆਣਾ ਅਤੇ ਨੀਰਜ ਵਾਸੀ ਲੁਧਿਆਣਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਤਰ੍ਹਾਂ ਦੇ ਭੜਕਾਊ ਭਾਸ਼ਣ ਅਤੇ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਲੋਕ ਅਜਿਹੇ ਭਾਸ਼ਣ ਤੋਂ ਗੁਰੇਜ਼ ਕਰਨ।

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version