ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

Published: 

17 Nov 2026 11:29 AM IST

ਕੇਂਦਰੀ ਮੰਤਰੀ ਮੋਹਾਲੀ ਦੇ ਪਿੰਡ ਬਦਰਪੁਰ 'ਚ ਕਰਵਾਏ ਗਏ 'ਖੇਤ ਬਚਾਓ ਮੁਹਿੰਮ' ਪ੍ਰੋਗਰਾਮ 'ਚ ਸ਼ਾਮਲ ਹੋਏ। ਇਸ ਦੌਰਾਨ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਸਾਨਾਂ ਤੇ ਸਵੈ-ਸਹਾਇਤਾ ਸਮੂਹਾਂ ਦੇ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ।

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ਚ ਖੇਤ ਬਚਾਓ ਮੁਹਿੰਮ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ ‘ਤੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਭਾਜਪਾ ਆਗੂ ਸੁਨੀਲ ਜਾਖੜ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਮੋਹਾਲੀ ਪਹੁੰਚਣ ‘ਤੇ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਜਦੋਂ ਵੀ ਉਹ ਪੰਜਾਬ ਦੀ ਧਰਤੀ ‘ਤੇ ਆਉਂਦੇ ਹਨ ਤਾਂ ਉਨ੍ਹਾਂ ਦਾ ਮਨ ਖੁਸ਼ੀ ਤੇ ਸ਼ਰਧਾ ਨਾਲ ਭਰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸੰਦੇਸ਼ ਦਿੱਤਾ ਹੈ। ਉਹ ਪੰਜਾਬ ‘ਚ ਕਿਸਾਨਾਂ ਦੀ ਸੇਵਾ ਕਰਨ ਲਈ ਆਏ ਹਨ।

ਬਦਰਪੁਰ ‘ਚ ‘ਖੇਤ ਬਚਾਓ ਮੁਹਿੰਮ’ ‘ਚ ਸ਼ਾਮਲ

ਕੇਂਦਰੀ ਮੰਤਰੀ ਮੋਹਾਲੀ ਦੇ ਪਿੰਡ ਬਦਰਪੁਰ ‘ਚ ਕਰਵਾਏ ਗਏ ‘ਖੇਤ ਬਚਾਓ ਮੁਹਿੰਮ’ ਪ੍ਰੋਗਰਾਮ ‘ਚ ਸ਼ਾਮਲ ਹੋਏ। ਇਸ ਦੌਰਾਨ ਕਿਸਾਨਾਂ ਨੂੰ ਆਧੁਨਿਕ ਖੇਤੀ ਤਕਨੀਕਾਂ ਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਸਾਨਾਂ ਤੇ ਸਵੈ-ਸਹਾਇਤਾ ਸਮੂਹਾਂ ਦੇ ਮੈਂਬਰਾਂ ਨਾਲ ਵੀ ਗੱਲਬਾਤ ਕੀਤੀ।

h2>ਗ੍ਰੀਨ ਅਮੋਨੀਆ ਤਕਨੀਕ ਦਾ ਕੀਤਾ ਜਾਵੇਗਾ ਪ੍ਰਦਰਸ਼ਨ

ਸ਼ਿਵਰਾਜ ਸਿੰਘ ਚੌਹਾਨ ਨੇ ਦੱਸਿਆ ਕਿ ਪ੍ਰੋਗਰਾਮ ਦੌਰਾਨ ਗ੍ਰੀਨ ਅਮੋਨੀਆ ਤਕਨੀਕ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਮੁਤਾਬਕ ਸੂਰਜੀ ਊਰਜਾ ਦੀ ਵਰਤੋਂ ਕਰਕੇ ਗ੍ਰੀਨ ਅਮੋਨੀਆ ਤਿਆਰ ਕੀਤੀ ਜਾ ਸਕਦੀ ਹੈ। ਇਸ ਦੀ ਵਰਤੋਂ ਖੇਤੀ ‘ਚ ਯੂਰੀਆ ਦੇ ਬਦਲ ਵਜੋਂ ਕਰਨ ਦੀਆਂ ਸੰਭਾਵਨਾਵਾਂ ਬਾਰੇ ਵੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਣਕ ਦੀ ਬਿਜਾਈ, ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਤੇ ਆਧੁਨਿਕ ਖੇਤੀ ਮਸ਼ੀਨਰੀ ਨਾਲ ਸਬੰਧਤ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।

ਪੰਜਾਬ ਦੇ ਕਿਸਾਨਾਂ ਨੂੰ 254 ਕਰੋੜ ਰੁਪਏ ਦੀ ਵਿੱਤੀ ਸਹਾਇਤਾ

ਕੇਂਦਰੀ ਮੰਤਰੀ ਨੇ ਐਲਾਨ ਕੀਤਾ ਕਿ ਵੱਖ-ਵੱਖ ਯੋਜਨਾਵਾਂ ਤਹਿਤ ਪੰਜਾਬ ਦੇ ਕਿਸਾਨਾਂ ਨੂੰ 254 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਮਨਜ਼ੂਰੀ ਪੱਤਰ ਵੀ ਸੌਂਪੇ ਜਾਣਗੇ। ਇਸ ਦੇ ਨਾਲ ਹੀ ਕਿਸਾਨਾਂ ਨਾਲ ਖੇਤੀਬਾੜੀ ਤੇ ਖੇਤਾਂ ਨੂੰ ਬਚਾਉਣ ਸਬੰਧੀ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ।

ਦੇਸ਼ ‘ਚ ਬਾਗਬਾਨੀ ਫਸਲਾਂ ਦੇ ਉਤਪਾਦਨ ‘ਚ ਵਾਧਾ

ਇਸ ਦੌਰਾਨ ਸ਼ਿਵਰਾਜ ਸਿੰਘ ਚੌਹਾਨ ਨੇ ਦੇਸ਼ ‘ਚ ਬਾਗਬਾਨੀ ਫਸਲਾਂ ਦੇ ਉਤਪਾਦਨ ‘ਚ ਹੋਏ ਵਾਧੇ ਦੇ ਅੰਕੜੇ ਵੀ ਸਾਂਝੇ ਕੀਤੇ। ਉਨ੍ਹਾਂ ਅਨੁਸਾਰ ਸਾਲ 2025-26 ਦੇ ਤੀਜੇ ਅਗਾਊਂ ਅਨੁਮਾਨ ਮੁਤਾਬਕ ਦੇਸ਼ ‘ਚ ਬਾਗਬਾਨੀ ਫਸਲਾਂ ਦਾ ਕੁੱਲ ਉਤਪਾਦਨ 3,869.15 ਲੱਖ ਟਨ ਹੋਣ ਦੀ ਉਮੀਦ ਹੈ। ਇਹ ਸਾਲ 2024-25 ਦੇ 3,707.38 ਲੱਖ ਟਨ ਦੇ ਮੁਕਾਬਲੇ 4.36 ਫੀਸਦੀ ਵੱਧ ਹੈ।

ਉਨ੍ਹਾਂ ਦੱਸਿਆ ਕਿ ਫਲਾਂ ਦਾ ਉਤਪਾਦਨ 54.18 ਲੱਖ ਟਨ ਹੋਣ ਦਾ ਅਨੁਮਾਨ ਹੈ, ਜਦਕਿ ਸਬਜ਼ੀਆਂ ਦਾ ਉਤਪਾਦਨ ਵਧ ਕੇ 2,272.68 ਲੱਖ ਟਨ ਤੱਕ ਪਹੁੰਚਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਆਲੂ, ਟਮਾਟਰ, ਪਿਆਜ਼, ਫੁੱਲਾਂ ਅਤੇ ਮਸਾਲਿਆਂ ਦੇ ਉਤਪਾਦਨ ‘ਚ ਵੀ ਵਾਧੇ ਦਾ ਅਨੁਮਾਨ ਹੈ।

ਕੇਂਦਰੀ ਮੰਤਰੀ ਨੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕਿਸਾਨ ਖੇਤੀਬਾੜੀ ‘ਚ ਵਿਭਿੰਨਤਾ ਵੱਲ ਵਧ ਰਹੇ ਹਨ ਤੇ ਵੱਖ-ਵੱਖ ਫਸਲਾਂ ਦੀ ਪੈਦਾਵਾਰ ‘ਚ ਯੋਗਦਾਨ ਪਾ ਰਹੇ ਹਨ।

Loading...
Unable to load recommendations.
Follow Us
Related Stories
ਕੱਲ੍ਹ ਜਲੰਧਰ ਤੋਂ ਸ਼ੁਰੂ ਹੋਵੇਗੀ ਭਾਜਪਾ ਦੀ ‘ਸਮਰਸਤਾ ਸੰਕਲਪ ਯਾਤਰਾ’, ਨਿਤਿਨ ਨਬੀਨ ਦਿਖਾਉਣਗੇ ਹਰੀ ਝੰਡੀ
ਲੁਧਿਆਣਾ ਬੱਸ ਸਟੈਂਡ ਦੀ ਵਰਕਸ਼ਾਪ ‘ਚ ਲੱਗੀ ਭਿਆਨਕ ਅੱਗ, 8 ਫਾਇਰ ਬ੍ਰਿਗੇਡ ਗੱਡੀਆਂ ਨੇ 2 ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਪਾਇਆ ਕਾਬੂ
ਵਿਨੋਦ ਕੁਮਾਰ ਕਤਲਕਾਂਡ ‘ਚ ਵੱਡਾ CCTV ਖੁਲਾਸਾ, 2 ਨੌਜਵਾਨਾਂ ਨਾਲ ਖੁਦ ਬਾਈਕ ‘ਤੇ ਬੈਠੇ ਸਨ ਹੈੱਡ ਕਾਂਸਟੇਬਲ
ਕਾਂਗਰਸ ‘ਚ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ, ਸੋਨੀਆ ਗਾਂਧੀ ਦੀ ਬੁੱਕ ਲਾਂਚ ‘ਚ ਪਹੁੰਚਣ ਤੋਂ ਬਾਅਦ ਉੱਡੀਆਂ ਅਫਵਾਹਾਂ ਤੇ ਬੋਲੇ ਕੈਪਟਨ ਅਮਰਿੰਦਰ ਸਿੰਘ
ਪੰਜਾਬ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ, ਸਿਰਿਵੇਲਾ ਪ੍ਰਸਾਦ ਨੂੰ ਸਕ੍ਰੀਨਿੰਗ ਕਮੇਟੀ ਦੀ ਕਮਾਨ, ਸਚਿਨ ਸਾਵੰਤ ਤੇ ਨਿਵੇਦਿਤ ਅਲਵਾ ਵੀ ਸ਼ਾਮਲ
ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ