ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪਹੁੰਚੇ ਅੰਮ੍ਰਿਤਸਰ, ਰਾਜਪਾਲ ਨਾਲ ਕੀਤੀ ਮੁਲਾਕਾਤ, ਹੜ੍ਹ ਦੀ ਸਥਿਤੀ ਦਾ ਲੈਣਗੇ ਜਾਇਜ਼ਾ
ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਉਨ੍ਹਾਂ ਨੂੰ ਅੰਮ੍ਰਿਤਸਰ ਭੇਜਿਆ ਹੈ। ਉਨ੍ਹਾਂ ਕਿਹਾ ਕਿ ਅੱਜ ਉਹ ਅੰਮ੍ਰਿਤਸਰ ਆਏ ਹਨ ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਤੇ ਉੱਥੋਂ ਦੀ ਸਥਿਤੀ ਦਾ ਜਾਇਜ਼ਾ ਲੈਣਗੇ। ਉਹ ਇੱਕ ਰਿਪੋਰਟ ਤਿਆਰ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਭੇਜਣਗੇ ਕਿਉਂਕਿ ਉਨ੍ਹਾਂ ਵੱਲੋਂ ਅੱਜ ਇੱਥੋਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਭੇਜਿਆ ਗਿਆ ਹੈ।
ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਪੰਜਾਬ ਦੇ ਦੌਰੇ’ ਤੇ ਹਨ। ਉਹ ਅੱਜ ਸਵੇਰ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਅੰਮ੍ਰਿਤਸਰ ਏਅਰ ਓਵੇਸ਼ਨ ਕਲੱਬ ਵਿਖੇ ਕੇਂਦਰਾ ਖੇਤੀਬਾੜੀ ਮੰਤਰੀ ਸਮੇਤ ਭਾਜਪਾ ਲੀਡਰਸ਼ਿਪ ਦੇ ਕਈ ਆਗੂਆਂ, ਜਿਨ੍ਹਾਂ ‘ਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਕੁਮਾਰ ਜਾਖੜ, ਭਾਜਪਾ ਜਨਰਲ ਸਕੱਤਰ ਤਰੁਣ ਚੁੱਘ, ਭਾਜਪਾ ਅੰਮ੍ਰਿਤਸਰ ਦਿਹਾਤੀ ਪ੍ਰਧਾਨ ਅਮਰਪਾਲ ਸਿੰਘ ਬਾਊਣੀ ਸ਼ਾਮਲ ਸਨ, ਨੇ ਇੱਕ ਪ੍ਰੈਸ ਕਾਨਫਰੰਸ ਕੀਤੀ।
ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਉਨ੍ਹਾਂ ਨੂੰ ਅੰਮ੍ਰਿਤਸਰ ਭੇਜਿਆ ਹੈ। ਉਨ੍ਹਾਂ ਕਿਹਾ ਕਿ ਅੱਜ ਉਹ ਅੰਮ੍ਰਿਤਸਰ ਆਏ ਹਨ ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਤੇ ਉੱਥੋਂ ਦੀ ਸਥਿਤੀ ਦਾ ਜਾਇਜ਼ਾ ਲੈਣਗੇ। ਉਹ ਇੱਕ ਰਿਪੋਰਟ ਤਿਆਰ ਕਰਕੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਭੇਜਣਗੇ ਕਿਉਂਕਿ ਉਨ੍ਹਾਂ ਵੱਲੋਂ ਅੱਜ ਇੱਥੋਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਭੇਜਿਆ ਗਿਆ ਹੈ ਤੇ ਉਹ ਇਸ ਸੰਕਟ ਦੀ ਘੜੀ ‘ਚ ਪੰਜਾਬ ਦੇ ਨਾਲ ਹਨ ਤੇ ਪੰਜਾਬ ਦੀ ਸੇਵਾ ਕਰਨ ਦੀ ਭਾਵਨਾ ਰੱਖਦੇ ਹਨ।
ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਵੀ ਅੱਜ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ। ਉਨ੍ਹਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਮੁਲਾਕਾਤ ਕੀਤੀ, ਜਿੱਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਮੁਲਾਂਕਣ ਦੀ ਰਿਪੋਰਟ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਵੀ ਸੌਂਪੀ। ਪੰਜਾਬ ਦੇ ਰਾਜਪਾਲ ਬੀਤੇ ਦਿਨਾਂ ਤੋਂ ਹੀ ਪੰਜਾਬ ਦੇ ਕਈ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ।
ਕੇਂਦਰੀ ਮੰਤਰੀ ਸੜਕ ਮਾਰਗ ਰਾਹੀਂ ਅੰਮ੍ਰਿਤਸਰ, ਗੁਰਦਾਸਪੁਰ ਤੇ ਕਪੂਰਥਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਹੜ੍ਹ ਨਾਲ ਹੋਏ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣਗੇ। ਉਹ ਕਿਸਾਨਾਂ ਨਾਲ ਵੀ ਮੁਲਾਕਾਤ ਕਰਨਗੇ। ਉਹ ਸਵੇਰ 10:30 ਵਜੇ ਅੰਮ੍ਰਿਤਸਰ ਦੇ ਘੋਨੇਵਾਲ ਪਿੰਡ ਚ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮਿਲਣਗੇ। ਦੁਪਹਿਰ 12 ਵਜੇ ਗੁਰਦਾਸਪੁਰ ਦੇ ਧਰਮਕੋਟ ਰੰਧਾਵਾ ਪਿੰਡ ਚ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਨਗੇ ਤੇ ਕਿਸਾਨਾਂ ਨਾਲ ਗੱਲਬਾਤ ਕਰਨਗੇ। ਇਸ ਤੋਂ ਬਾਅਦ ਉਹ ਦੁਪਹਿਰ 1:30 ਵਜੇ ਗੁਰਦਾਸਪੁਰ ਦੇ ਬਹਿਰਾਮਪੁਰ ਪਿੰਡ ਦੇ ਕਿਸਾਨਾਂ ਨੂੰ ਮਿਲਣਗੇ। ਦੁਪਹਿਰ 3:15 ਵਜੇ ਉਹ ਕਪੂਰਥਲਾ ਦੇ ਬੇਘੋਵਾਲ ਦਾ ਦੌਰਾ ਕਰਨਗੇ।