ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜ ਸਿੰਘ ਸਾਹਿਬਾਨ ਦੀ ਬੁਲਾਈ ਮੀਟਿੰਗ, ਕਈ ਅਹਿਮ ਮੁੱਦਿਆਂ 'ਤੇ ਲਏ ਜਾਣਗੇ ਫੈਸਲੇ | Shri Akal Takht Sahib called a meeting of Panj Singh Sahibs know in Punjabi Punjabi news - TV9 Punjabi

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜ ਸਿੰਘ ਸਾਹਿਬਾਨ ਦੀ ਬੁਲਾਈ ਮੀਟਿੰਗ, ਕਈ ਅਹਿਮ ਮੁੱਦਿਆਂ ‘ਤੇ ਲਏ ਜਾਣਗੇ ਫੈਸਲੇ

Updated On: 

12 Jul 2024 14:35 PM

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਕੱਤਰੇਤ ਵਿਖੇ ਹੋਣ ਵਾਲੀ ਮੀਟਿੰਗ ਵਿੱਚ ਸਿੱਖ ਮਰਿਆਦਾ ਅਤੇ ਹੋਰ ਕਈ ਮੁੱਦਿਆਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਵਿੱਚ ਬਾਗੀ ਧੜੇ ਦਾ ਮੁੱਦਾ ਵੀ ਸਿੰਘ ਸਾਹਿਬਾਨ ਵੱਲੋਂ ਉਠਾਇਆ ਜਾ ਸਕਦਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜ ਸਿੰਘ ਸਾਹਿਬਾਨ ਦੀ ਬੁਲਾਈ ਮੀਟਿੰਗ, ਕਈ ਅਹਿਮ ਮੁੱਦਿਆਂ ਤੇ ਲਏ ਜਾਣਗੇ ਫੈਸਲੇ

ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਤਸਵੀਰ

Follow Us On

ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ 15 ਜੁਲਾਈ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਪੰਜਾਂ ਤਖ਼ਤਾਂ ਦੇ ਜਥੇਦਾਰ ਹਾਜ਼ਰ ਹੋ ਕੇ ਕਈ ਅਹਿਮ ਮੁੱਦਿਆਂ ‘ਤੇ ਫ਼ੈਸਲੇ ਲੈ ਸਕਦੇ ਹਨ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੋਂ ਇਲਾਵਾ ਤਖ਼ਤ ਸ੍ਰੀ ਪਟਨਾ ਦੇ ਜਥੇਦਾਰ ਸਾਹਿਬਾਨ ਨੂੰ ਸੱਦਾ ਪੱਤਰ ਦਿੱਤਾ ਗਿਆ ਸੀ। ਸਾਹਿਬ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੂੰ ਪੱਤਰ ਭੇਜੇ ਗਏ ਹਨ।

ਪਤਾ ਲੱਗਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਕੱਤਰੇਤ ਵਿਖੇ ਹੋਣ ਵਾਲੀ ਮੀਟਿੰਗ ਵਿੱਚ ਸਿੱਖ ਮਰਿਆਦਾ ਅਤੇ ਹੋਰ ਕਈ ਮੁੱਦਿਆਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਵਿੱਚ ਬਾਗੀ ਧੜੇ ਦਾ ਮੁੱਦਾ ਵੀ ਸਿੰਘ ਸਾਹਿਬਾਨ ਵੱਲੋਂ ਉਠਾਇਆ ਜਾ ਸਕਦਾ ਹੈ।

ਅਕਾਲੀ ਦਲ ‘ਚ ਬਗਾਵਤ, ਸੁਖਬੀਰ ਬਾਦਲ ਦੇ ਅਸਤੀਫੇ ਦੀ ਮੰਗ

ਪੰਜਾਬ ਵਿੱਚ ਲੋਕ ਸਭਾ ਚੋਣਾਂ ਵਿੱਚ ਸਿਰਫ਼ ਇੱਕ ਸੀਟ ਜਿੱਤਣ ਵਿੱਚ ਕਾਮਯਾਬ ਰਹੇ ਸ਼੍ਰੋਮਣੀ ਅਕਾਲੀ ਦਲ ਵਿੱਚ ਬਗਾਵਤੀ ਸੁਰ ਦੇਖਣ ਨੂੰ ਮਿਲ ਗਏ ਹਨ। ਪਾਰਟੀ ਦੋ ਧੜਿਆਂ ਵਿੱਚ ਵੰਡੀ ਨਜ਼ਰ ਆ ਰਹੀ ਹੈ। ਅਕਾਲੀ ਦਲ ਦੇ ਇੱਕ ਧੜੇ ਨੇ ਸੁਖਬੀਰ ਬਾਦਲ ਦੇ ਅਸਤੀਫੇ ਦੀ ਮੰਗ ਕੀਤੀ ਹੈ। ਜਿਸ ਵਿੱਚ ਉਨ੍ਹਾਂ ਦੇ ਪ੍ਰਧਾਨ ਅਹੁਦੇ ‘ਤੇ ਸਵਾਲ ਚੁੱਕੇ ਜਾ ਰਹੇ ਹਨ।

ਜਲੰਧਰ ਦੀ ਮੀਟਿੰਗ ਵਿੱਚ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਬੀਬੀ ਜਗੀਰ ਕੌਰ ਸਮੇਤ ਕਈ ਆਗੂਆਂ ਨੇ ਸ਼ਿਰਕਤ ਕੀਤੀ ਅਤੇ ਸੁਖਬੀਰ ਬਾਦਲ ਦੇ ਅਸਤੀਫੇ ਦੀ ਮੰਗ ਕੀਤੀ। ਚੰਦੂਮਾਜਰਾ ਨੇ ਕਿਹਾ ਕਿ ਉਨ੍ਹਾਂ ਨੂੰ ਤਿਆਗ ਦਾ ਜਜ਼ਬਾ ਦਿਖਾਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਜਦੋਂ ਪਾਰਟੀ ਲਈ 2017 ਤੋਂ 2024 ਤੱਕ ਇਹ ਸਥਿਤੀ ਪੈਦਾ ਹੋਈ ਹੈ ਤਾਂ ਉਨ੍ਹਾਂ ਨੂੰ ਆਪਣੇ-ਆਪ ਪਿੱਛੇ ਹਟ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਪੰਜਾਬ ਦੇ 15 ਜ਼ਿਲ੍ਹਿਆਂ ਚ ਮੀਂਹ ਦਾ ਅਲਰਟ, ਛਾਏ ਰਹਿਣਗੇ ਬੱਦ, ਗਰਮੀ ਤੋਂ ਮਿਲੀ ਰਾਹਤ

Related Stories
ਬੇਅਦਬੀ ਦੀ ਸ਼ਿਕਾਇਤ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਨੌਜਵਾਨ: ਸਿਆਸੀ ‘ਤੇ ਲੱਗੇ ਇਲਜ਼ਾਮ, ਸ੍ਰੀ ਗੁਰੂ ਗ੍ਰੰਥ ਸਾਹਿਬ ‘ਤੇ ਲਾਇਆ ਤਿਲਕ
ਰਵਨੀਤ ਸਿੰਘ ਬਿੱਟੂ ਦੇ ਬਿਆਨ ‘ਤੇ ਸਿਆਸੀ ਹੰਗਾਮਾ, ਕਾਂਗਰਸੀ ਆਗੂਆਂ ਨੇ ਕਿਹਾ- ਅਹਿਸਾਨ ਫਰਾਮੋਸ਼, ਜਾਣੋ ਕੀ ਹੈ ਪੂਰਾ ਵਿਵਾਦ
ਅੰਮ੍ਰਿਤਪਾਲ ਦੇ ਸਾਥੀ ਰਾਊਕੇ ਨੇ NSA ਨੂੰ ਦਿੱਤੀ ਚੁਣੌਤੀ: HC ‘ਚ ਪਟੀਸ਼ਨ ਦਾਇਰ, ਕੇਂਦਰ ਸਰਕਾਰ ਤੇ ਡਿਬਰੂਗੜ੍ਹ ਜੇਲ੍ਹ ਨੂੰ ਨੋਟਿਸ
ਅਕਾਲੀ ਆਗੂ ਮਹਿੰਦਰ ਸਿੰਘ ਰੋਮਾਣਾ ਦਾ ਦਿਹਾਂਤ: 3 ਸੂਬਿਆਂ ਦੀਆਂ ਹੱਦਾਂ ਨਿਰਧਾਰਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ, ਸਾਬਕਾ CM ਬਰਨਾਲਾ-ਬਾਦਲ ਦੇ ਸਨ ਕਰੀਬੀ
ਲੁਧਿਆਣਾ ‘ਚ ਅਵਾਰਾ ਕੁੱਤਿਆ ਦੀ ਦਹਿਸ਼ਤ, ਗਲੀ ‘ਚ ਖੇਡ ਰਹੀ ਬੱਚੀ 2 ਸਾਲਾ ਬੱਚੀ ਨੂੰ ਨੌਚਿਆ
ਸੁਨਾਮ ਨੇੜੇ ਟੈਂਪੂ ਨੇ ਕੁਚਲੇ ਔਰਤ ਸਮੇਤ 4 ਮਨਰੇਗਾ ਮਜ਼ਦੂਰ, ਲੋਕਾਂ ਨੇ ਕੀਤਾ ਰੋਡ ਜਾਮ
Exit mobile version