ਸ਼ੁਰਕਵਾਰ ਸੰਹੁ ਚੁੱਕ ਸਕਦਾ ਹੈ ਅੰਮ੍ਰਿਤਪਾਲ ਸਿੰਘ, ਅਜੇ ਅਧਿਕਾਰਕ ਨੋਟਿਸ ਨਹੀਂ ਹੋਇਆ ਜਾਰੀ | shri khandor sahib mp amritpal singh may take oath for on 5th july know full detail in punjabi Punjabi news - TV9 Punjabi

ਸ਼ੁਰਕਵਾਰ ਸੰਹੁ ਚੁੱਕ ਸਕਦਾ ਹੈ ਅੰਮ੍ਰਿਤਪਾਲ ਸਿੰਘ, ਅਜੇ ਅਧਿਕਾਰਕ ਨੋਟਿਸ ਨਹੀਂ ਹੋਇਆ ਜਾਰੀ

Updated On: 

03 Jul 2024 13:36 PM

ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ (ਡੀਸੀ) ਘਨਸ਼ਿਆਮ ਥੋਰੀ ਬੁੱਧਵਾਰ ਨੂੰ ਸੰਸਦ ਵਿੱਚ ਸਹੁੰ ਚੁੱਕਣ ਲਈ ਜੇਲ੍ਹ ਤੋਂ ਆਰਜ਼ੀ ਰਿਹਾਈ ਲਈ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਰਜ਼ੀ ਦੀ ਸਥਿਤੀ ਬਾਰੇ ਫੈਸਲਾ ਕਰਨਗੇ। ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਫੈਸਲਾ ਲੈਣ ਦਾ ਅਧਿਕਾਰ ਦਿੱਤਾ ਹੈ।

ਸ਼ੁਰਕਵਾਰ ਸੰਹੁ ਚੁੱਕ ਸਕਦਾ ਹੈ ਅੰਮ੍ਰਿਤਪਾਲ ਸਿੰਘ, ਅਜੇ ਅਧਿਕਾਰਕ ਨੋਟਿਸ ਨਹੀਂ ਹੋਇਆ ਜਾਰੀ

ਅੰਮ੍ਰਿਤਪਾਲ ਸਿੰਘ. Image Credit source: Getty Images

Follow Us On

Amritpal Singh: ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਲਈ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਅਰਜ਼ੀ ਭੇਜੀ ਸੀ। ਹੁਣ ਚਰਚਾ ਹੈ ਕਿ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਅਜਿਹੇ ਚ ਸ਼ੁਕਰਵਾਰ ਨੂੰ ਸਹੁੰ ਚੁੱਕ ਸਕਦੇ ਹਨ।

2017 ਦੇ ਜੰਮੂ-ਕਸ਼ਮੀਰ ਅੱਤਵਾਦੀ ਫੰਡਿੰਗ ਮਾਮਲੇ ‘ਚ ਜੇਲ੍ਹ ‘ਚ ਬੰਦ ਕਸ਼ਮੀਰੀ ਨੇਤਾ ਸ਼ੇਖ ਅਬਦੁਲ ਰਸ਼ੀਦ ਉਰਫ ਇੰਜੀਨੀਅਰ ਰਸ਼ੀਦ ਵੀ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਦੀ ਇਜਾਜ਼ਤ ਤੋਂ ਬਾਅਦ ਕੱਲ੍ਹ ਸਹੁੰ ਚੁੱਕਣਗੇ। ਅਜਿਹੇ ‘ਚ ਚਰਚਾ ਹੈ ਕਿ ਅੰਮ੍ਰਿਤਪਾਲ ਵੀ ਭਲਕੇ ਸਹੁੰ ਚੁੱਕਣਗੇ ਪਰ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।

ਜਾਣਕਾਰੀ ਮੁਤਾਬਕ ਉਹ ਸਪੀਕਰ ਦੇ ਕਮਰੇ ‘ਚ ਇਹ ਸਹੁੰ ਚੁੱਕਣਗੇ। ਅਬਦੁਲ ਰਸ਼ੀਦ ਨੇ ਵੀ ਸਹੁੰ ਚੁੱਕਣੀ ਹੈ। ਉਨ੍ਹਾਂ ਨੂੰ ਏਜੰਸੀਆਂ ਅਤੇ ਸਰਕਾਰ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ। ਹਾਲਾਂਕਿ ਨਾ ਤਾਂ ਅੰਮ੍ਰਿਤਪਾਲ ਦੇ ਵਕੀਲ ਅਤੇ ਨਾ ਹੀ ਉਸ ਦੇ ਪਰਿਵਾਰ ਨੂੰ ਇਸ ਬਾਰੇ ਕੋਈ ਜਾਣਕਾਰੀ ਹੈ।

ਇਹ ਵੀ ਪੜ੍ਹੋ: ਕੋਈ ਵਾਅਦਾ ਪੂਰਾ ਨਹੀਂ ਹੋਇਆ, ਰਾਹੁਲ ਦੇ ਇਲਜ਼ਾਮਾਂ ਵਿਚਾਲੇ ਸ਼ਹੀਦ ਅਗਨੀਵੀਰ ਦੇ ਪਰਿਵਾਰ ਦਾ ਖੁਲਾਸਾ

ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ (ਡੀਸੀ) ਘਨਸ਼ਿਆਮ ਥੋਰੀ ਬੁੱਧਵਾਰ ਨੂੰ ਸੰਸਦ ਵਿੱਚ ਸਹੁੰ ਚੁੱਕਣ ਲਈ ਜੇਲ੍ਹ ਤੋਂ ਆਰਜ਼ੀ ਰਿਹਾਈ ਲਈ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਰਜ਼ੀ ਦੀ ਸਥਿਤੀ ਬਾਰੇ ਫੈਸਲਾ ਕਰਨਗੇ। ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਫੈਸਲਾ ਲੈਣ ਦਾ ਅਧਿਕਾਰ ਦਿੱਤਾ ਹੈ।

ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਕਿਹਾ- ਸਾਨੂੰ ਫਿਲਹਾਲ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਅਤੇ ਨਾ ਹੀ ਪਰਿਵਾਰ ਦੇ ਕਿਸੇ ਮੈਂਬਰ ਨੂੰ ਇਸ ਬਾਰੇ ਕੁਝ ਪਤਾ ਹੈ। ਜੇਲ੍ਹ ਵਿੱਚ ਵੀ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਰਾਜਦੇਵ ਸਿੰਘ ਖ਼ਾਲਸਾ ਨੇ ਕਿਹਾ- ਜੋ ਵੀ ਚੈਨਲ ਖ਼ਬਰਾਂ ਚਲਾ ਰਹੇ ਹਨ, ਉਨ੍ਹਾਂ ਦੇ ਆਪਣੇ ਸਰੋਤ ਹਨ। ਸਾਨੂੰ ਫਿਲਹਾਲ ਅਜਿਹੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

60 ਦਿਨ ਦਾ ਹੁੰਦਾ ਸਮਾਂ: ਖਾਲਸਾ

ਖਾਲਸਾ ਨੇ ਕਿਹਾ ਕਿ ਚੁਣੇ ਗਏ ਮੈਂਬਰ ਕੋਲ ਸਹੁੰ ਚੁੱਕਣ ਲਈ 60 ਦਿਨ ਹੁੰਦੇ ਹਨ। ਜਿੱਥੋਂ ਤੱਕ ਸਾਨੂੰ ਜਾਣਕਾਰੀ ਹੈ, ਲੋਕ ਸਭਾ ਸਪੀਕਰ ਨੇ ਅਜੇ ਤੱਕ ਅਰਜ਼ੀ ‘ਤੇ ਕੋਈ ਕਾਰਵਾਈ ਨਹੀਂ ਕੀਤੀ ਹੈ। ਲੋਕ ਸਭਾ ਵੱਲੋਂ ਅੰਮ੍ਰਿਤਪਾਲ ਸਿੰਘ ਦਾ ਨਾਂ ਅਤੇ ਸੰਸਦ ਮੈਂਬਰ ਵਜੋਂ ਨਿਯੁਕਤੀ ਸਬੰਧੀ ਦਿੱਤੇ ਹੁਕਮਾਂ ਮਗਰੋਂ ਉਸ ਨੂੰ ਨਿਰਧਾਰਤ ਸਮੇਂ ਲਈ ਇੱਕ ਦਿਨ ਦੀ ਪੈਰੋਲ ਦਿੱਤੀ ਜਾਵੇਗੀ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਅੰਮ੍ਰਿਤਪਾਲ ਨੂੰ ਇੱਕ ਹਫ਼ਤੇ ਵਿੱਚ ਸਹੁੰ ਚੁਕਾਈ ਜਾ ਸਕਦੀ ਹੈ।

ਰਾਜਦੇਵ ਖਾਲਸਾ ਨੇ ਦੱਸਿਆ ਕਿ ਅੰਮ੍ਰਿਤਪਾਲ ਦੀ ਐਨ.ਐਸ.ਏ. ਦੀ ਮਿਆਦ ਇੱਕ ਸਾਲ ਲਈ 23 ਅਪ੍ਰੈਲ 2025 ਤੱਕ ਵਧਾ ਦਿੱਤੀ ਗਈ ਹੈ। ਜਨਤਾ ਨੇ ਅੰਮ੍ਰਿਤਪਾਲ ਨੂੰ ਇੰਨੀ ਵੱਡੀ ਲੀਡ ਨਾਲ ਜਿਤਾਇਆ ਹੈ। ਅਜਿਹੇ ‘ਚ ਸਰਕਾਰ ਦਾ ਇਹ ਫੈਸਲਾ ਲੋਕਾਂ ਦੇ ਖਿਲਾਫ ਹੈ।

Exit mobile version