ਸ਼ੁਭਕਰਨ ਦੀ ਮੌਤ ਮਾਮਲੇ 'ਚ ਪੰਜਾਬ-ਹਰਿਆਣਾ ਸਰਕਾਰ ਨੂੰ ਨੋਟਿਸ: ਪਰਿਵਾਰ ਨੇ HC 'ਚ ਪਾਈ ਪਟੀਸ਼ਨ, CBI ਜਾਂਚ ਦੀ ਕੀਤੀ ਮੰਗ | Shubhkaran Singh death case Punjab Haryana government notice to High Court Know in Punjabi Punjabi news - TV9 Punjabi

ਸ਼ੁਭਕਰਨ ਦੀ ਮੌਤ ਮਾਮਲੇ ‘ਚ ਪੰਜਾਬ-ਹਰਿਆਣਾ ਸਰਕਾਰ ਨੂੰ ਨੋਟਿਸ: ਪਰਿਵਾਰ ਨੇ HC ‘ਚ ਪਾਈ ਪਟੀਸ਼ਨ, CBI ਜਾਂਚ ਦੀ ਕੀਤੀ ਮੰਗ

Updated On: 

10 Nov 2024 08:53 AM

ਸ਼ੁਭਕਰਨ ਦੇ ਪਿਤਾ ਚਰਨਜੀਤ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਨਾਲ ਹੀ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦਾ ਮੁੱਦਾ ਚੁੱਕਿਆ ਹੈ। ਇਸ 'ਤੇ ਅਦਾਲਤ ਨੇ ਪੰਜਾਬ ਅਤੇ ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ ਹੈ।

ਸ਼ੁਭਕਰਨ ਦੀ ਮੌਤ ਮਾਮਲੇ ਚ ਪੰਜਾਬ-ਹਰਿਆਣਾ ਸਰਕਾਰ ਨੂੰ ਨੋਟਿਸ: ਪਰਿਵਾਰ ਨੇ HC ਚ ਪਾਈ ਪਟੀਸ਼ਨ, CBI ਜਾਂਚ ਦੀ ਕੀਤੀ ਮੰਗ

ਸ਼ੁਭਕਰਨ ਦੀ ਮੌਤ ਦਾ ਮਾਮਲਾ

Follow Us On

ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਚੱਲ ਰਹੇ ਕਿਸਾਨ ਪ੍ਰਦਰਸ਼ਨ ਦੌਰਾਨ 21 ਫਰਵਰੀ ਨੂੰ ਬਠਿੰਡਾ ਦੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਖਨੌਰੀ ਸਰਹੱਦ ‘ਤੇ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ। ਸ਼ੁਭਕਰਨ ਸਿੰਘ ਦਾ ਪਰਿਵਾਰ ਇਸ ਮਾਮਲੇ ਦੀ ਸੀਬੀਆਈ ਜਾਂਚ ਚਾਹੁੰਦਾ ਹੈ। ਇਸ ਮੰਗ ਨੂੰ ਲੈ ਕੇ ਮ੍ਰਿਤਕ ਦੇ ਪਿਤਾ ਚਰਨਜੀਤ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਨਾਲ ਹੀ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦਾ ਮੁੱਦਾ ਚੁੱਕਿਆ ਹੈ। ਇਸ ‘ਤੇ ਅਦਾਲਤ ਨੇ ਪੰਜਾਬ ਅਤੇ ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ ਹੈ।

ਇਸ ਤਰ੍ਹਾਂ ਚੱਲਿਆ ਅਦਾਲਤ ਵਿੱਚ ਕੇਸ

ਕਿਸਾਨ ਅੰਦੋਲਨ ਦੌਰਾਨ ਸ਼ੁਭਕਰਨ ਸਿੰਘ ਦੀ ਖਨੌਰੀ ਸਰਹੱਦ ‘ਤੇ ਗੋਲੀ ਲੱਗਣ ਕਾਰਨ ਮੌਤ ਹੋ ਗਈ। ਹਰਿਆਣਾ ਪੁਲਿਸ ‘ਤੇ ਇਹ ਇਲਜ਼ਾਮ ਹੈ ਕਿ ਸ਼ੁਭਕਰਨ ਸਿੰਘ ਤੇ ਗੋਲੀ ਚਲਾਈ ਗਈ। ਉਸ ਸਮੇਂ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਗਿਆ ਸੀ। ਫਿਰ ਇਸ ਮਾਮਲੇ ਦੀ ਜਾਂਚ ਲਈ ਹਾਈਕੋਰਟ ਨੇ ਸਭ ਤੋਂ ਪਹਿਲਾਂ ਇੱਕ ਸੇਵਾਮੁਕਤ ਜੱਜ ਦੀ ਅਗਵਾਈ ਵਿੱਚ ਇੱਕ ਕਮੇਟੀ ਦਾ ਗਠਨ ਕੀਤਾ ਸੀ। ਪਰਿਵਾਰ ਦਾ ਤਰਕ ਹੈ ਕਿ ਇਸ ਮਾਮਲੇ ਵਿੱਚ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ। ਹਾਲਾਂਕਿ ਇਸ ਸਬੰਧੀ ਥਾਣਾ ਪਾਤੜਾਂ ਵਿੱਚ ਕੇਸ ਦਰਜ ਕੀਤਾ ਗਿਆ ਸੀ।

ਇਸ ਤੋਂ ਪਹਿਲਾਂ 7 ਅਗਸਤ ਨੂੰ ਮਾਮਲੇ ਦੀ ਜਾਂਚ ਕਰ ਰਹੇ ਹਰਿਆਣਾ ਪੁਲਿਸ ਦੇ ਅਧਿਕਾਰੀ ਬੀ ਸਤੀਸ਼ ਬਾਲਨ ਨੇ ਹਾਈ ਕੋਰਟ ਵਿੱਚ ਆਪਣੀ ਸੀਲਬੰਦ ਰਿਪੋਰਟ ਦਾਇਰ ਕੀਤੀ ਸੀ। ਉਸ ਸਮੇਂ ਪਤਾ ਲੱਗਾ ਸੀ ਕਿ ਸ਼ੁਭਕਰਨ ਦੇ ਸਿਰ ‘ਤੇ ਗੋਲੀ ਲੱਗੀ ਸੀ। ਪਰ ਸਰਕਾਰੀ ਵਕੀਲ ਨੇ ਕਿਹਾ ਸੀ ਕਿ ਹਰਿਆਣਾ ਪੁਲਿਸ ਵੱਲੋਂ ਸ਼ਾਟਗਨ ਦੀ ਵਰਤੋਂ ਨਹੀਂ ਕੀਤੀ ਜਾਂਦੀ।

ਭੈਣ ਨੂੰ ਨੌਕਰੀ ਅਤੇ ਪਰਿਵਾਰ ਨੂੰ 1 ਕਰੋੜ ਰੁਪਏ ਦਿੱਤੇ

ਕਿਸਾਨ ਸ਼ੁਭਕਰਨ ਦੀ ਮੌਤ ਤੋਂ ਬਾਅਦ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਆਰਥਿਕ ਮਦਦ ਦਿੱਤੀ ਗਈ, ਉਸ ਦੀ ਭੈਣ ਗੁਰਪ੍ਰੀਤ ਕੌਰ ਨੂੰ ਸਰਕਾਰੀ ਨੌਕਰੀ ਦਿੱਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਪਰਿਵਾਰ ਨੂੰ ਨਿਯੁਕਤੀ ਪੱਤਰ ਅਤੇ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਇਸ ਦੌਰਾਨ ਕਿਸਾਨ ਆਗੂ ਵੀ ਹਾਜ਼ਰ ਸਨ।

Exit mobile version