ਸ਼ੁਭਕਰਨ ਮਾਮਲੇ ‘ਚ ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਨੋਟਿਸ, ਖਨੌਰੀ ਬਾਰਡਰ ‘ਤੇ ਹੋਈ ਸੀ ਮੌਤ

Updated On: 

12 Nov 2024 11:05 AM

Shubkaran Singh Death Case: ਸ਼ੁਭਕਰਨ ਦੇ ਪਰਿਵਾਰ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਪੁਲਿਸ ਕਮਿਸ਼ਨਰ ਵੀ ਮੌਜੂਦ ਸਨ। ਅਜਿਹੇ 'ਚ ਪੁਲਸ ਦੀ ਕਾਰਵਾਈ 'ਤੇ ਉਨ੍ਹਾਂ ਨੂੰ ਸ਼ੱਕ ਹੈ। ਇਸ ਲਈ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

ਸ਼ੁਭਕਰਨ ਮਾਮਲੇ ਚ ਹਾਈਕੋਰਟ ਦਾ ਹਰਿਆਣਾ ਸਰਕਾਰ ਨੂੰ ਨੋਟਿਸ, ਖਨੌਰੀ ਬਾਰਡਰ ਤੇ ਹੋਈ ਸੀ ਮੌਤ

ਸ਼ੁਭਕਰਨ ਦੀ ਮੌਤ ਦਾ ਮਾਮਲਾ

Follow Us On

Shubkaran Singh Death Case: ਖਨੌਰੀ ਬਾਰਡਰ ‘ਤੇ ਕਿਸਾਨਾਂ ਦੇ ਧਰਨੇ ਦੌਰਾਨ ਸ਼ੁਭਕਰਨ ਸਿੰਘ ਦੀ ਮੌਤ ਦਾ ਮਾਮਲਾ ਹੁਣ ਜਾਂਚ ਵੱਲ ਵਧਦਾ ਨਜ਼ਰ ਆ ਰਿਹਾ ਹੈ। ਇਸ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਬਣਾਏ ਗਏ ਜੁਡੀਸ਼ੀਅਲ ਕਮਿਸ਼ਨ ਦੀ ਰਿਪੋਰਟ ਪੇਸ਼ ਕਰ ਦਿੱਤੀ ਗਈ ਹੈ। ਪਰ ਸ਼ੁਭਕਰਨ ਦੇ ਪਰਿਵਾਰ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਪੁਲਿਸ ਕਮਿਸ਼ਨਰ ਵੀ ਮੌਜੂਦ ਸਨ। ਅਜਿਹੇ ‘ਚ ਪੁਲਿਸ ਦੀ ਕਾਰਵਾਈ ‘ਤੇ ਉਨ੍ਹਾਂ ਨੂੰ ਸ਼ੱਕ ਹੈ। ਇਸ ਲਈ ਇਸ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਮੱਦੇਨਜ਼ਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।

21 ਫਰਵਰੀ ਨੂੰ ਖਨੌਰੀ ਸਰਹੱਦ ‘ਤੇ ਪ੍ਰਦਰਸ਼ਨ ਕਰਦੇ ਹੋਏ ਸ਼ੁਭਕਰਨ ਸਿੰਘ ਦੀ ਜਾਨ ਚਲੀ ਗਈ ਸੀ। ਕਿਸਾਨਾਂ ਦਾ ਦੋਸ਼ ਹੈ ਕਿ ਹਰਿਆਣਾ ਪੁਲਿਸ ਵੱਲੋਂ ਚਲਾਈ ਗਈ ਗੋਲੀ ਕਾਰਨ ਸ਼ੁਭਕਰਨ ਦੀ ਜਾਨ ਚਲੀ ਗਈ ਸੀ ਅਤੇ ਪਰਿਵਾਰ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਇਸ ਤੋਂ ਬਾਅਦ ਹਾਈਕੋਰਟ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਸਨ।

ਕਿਸਾਨਾਂ ਨੇ ਪੁਲਿਸ ਤੇ ਲਾਏ ਸਨ ਆਰੋਪ

ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਦੀ ਇਸ ਕਾਰਵਾਈ ਨੂੰ ਦੇਖ ਕੇ ਕਿਸਾਨ ਰੁਕ ਗਏ ਸਨ ਪਰ ਫਿਰ ਵੀ ਪੁਲਿਸ ਅਧਿਕਾਰੀਆਂ ਵੱਲੋਂ ਕਾਰਵਾਈ ਨੂੰ ਰੋਕਿਆ ਨਹੀਂ ਗਿਆ। ਇਲਜ਼ਾਮਾਂ ਅਨੁਸਾਰ ਕਿਸਾਨ ਸ਼ੁਭਕਰਨ ਸਿੰਘ ਹਰਿਆਣਾ ਸਰਹੱਦ ਤੋਂ ਮਹਿਜ਼ ਪੰਜ ਕਦਮ ਦੀ ਦੂਰੀ ਤੇ ਹੀ ਸੀ ਜਦੋਂ ਉਸ ਦੇ ਸਿਰ ਦੇ ਪਿੱਛੇ ਗੋਲੀ ਆ ਕੇ ਲੱਗੀ। ਇਸ ਵਿੱਚ ਉਹ ਗੰਭੀਰ ਤੌਰ ਤੇ ਜ਼ਖ਼ਮੀ ਹੋ ਗਿਆ। ਉਸ ਨੂੰ ਹਸਪਤਾਲ ਲਿਜਾਇਆ ਗਿਆ। ਕਰੀਬ ਇਕ ਘੰਟੇ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ ਮਾਮਲੇ ਨੂੰ ਲੈ ਕੇ ਕਿਸਾਨਾਂ ਨੇ ਆਰੋਪੀ ਪੁਲਿਸ ਮੁਲਾਜ਼ਮਾਂ ਖਿਲਾਫ਼ ਐਫਆਈਆਰ ਦਰਜ ਕਰਨ ਦੀ ਮੰਗ ਨੂੰ ਲੈ ਕੇ ਕਈ ਦਿਨਾਂ ਤੱਕ ਧਰਨਾ ਲਗਾਇਆ ਤੇ ਨਾਲ ਹੀ ਹਾਈਕੋਰਟ ਦਾ ਰੁੱਖ ਕੀਤਾ। ਜਿਸਤੋਂ ਬਾਅਦ ਐਫਆਈਆਰ ਦਰਜ ਕੀਤੀ ਗਈ ਅਤੇ ਕੋਰਟ ਦੇ ਹੁਕਮਾਂ ਮੁਤਾਬਕ, ਮਾਮਲੇ ਦੀ ਜਾਂਚ ਅੱਗੇ ਵਧਾਈ ਗਈ।

Exit mobile version