ਅੰਮ੍ਰਿਤਸਰ ਪਹੁੰਚੀ ਸ਼ੁਕਰਾਨਾ ਯਾਤਰਾ, AAP ਆਗੂਆਂ ਨੇ ਕੀਤੀ ਸਭ ਦੇ ਭਲੇ ਦੀ ਅਰਦਾਸ
Shukrana Yatra: ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਚੱਬੇਵਾਲ, ਡੇਰਾ ਬਾਬਾ ਨਾਨਕ, ਗਿੱਦੜਬਾਹਾ ਅਤੇ ਬਰਨਾਲਾ ਵਿੱਚ ਜ਼ਿਮਨੀ ਚੋਣਾਂ ਹੋਈਆਂ। ਕਿਉਂਕਿ ਇੱਥੋਂ ਦੇ ਵਿਧਾਇਕ ਐਮਪੀ ਬਣ ਚੁੱਕੇ ਸਨ। ਇਸ ਕਾਰਨ ਇਹ ਸੀਟ ਖਾਲੀ ਹੋਈ ਸੀ। ਜ਼ਿਮਨੀ ਚੋਣ 'ਚ ਬਰਨਾਲਾ ਸੀਟ ਨੂੰ ਛੱਡ ਕੇ ਬਾਕੀ ਸਾਰੀਆਂ ਸੀਟਾਂ 'ਆਪ' ਦੇ ਖਾਤੇ 'ਚ ਗਈਆਂ ਹਨ। ਆਮ ਆਦਮੀ ਪਾਰਟੀ ਨੇ ਇਹ ਸਾਰੀਆਂ ਸੀਟਾਂ ਪਹਿਲੀ ਵਾਰ ਜਿੱਤੀਆਂ ਹਨ।
Shukrana Yatra: ਅੱਜ ਆਮ ਆਦਮੀ ਪਾਰਟੀ ਦੀ ਸ਼ੁਕਰਾਨਾ ਯਾਤਰਾ ਪਟਿਆਲਾ ਤੋਂ ਸ਼ੁਰੂ ਹੋ ਕੇ ਅਖੀਰ ਅੰਮ੍ਰਿਤਸਰ ਪੁੱਜੀ। ਇਸ ਮੌਕੇ ਸ਼ੁਕਰਾਨਾ ਯਾਤਰਾ ਵਿੱਚ ਸ਼ਾਮਿਲ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਵਰਕਿੰਗ ਪ੍ਰਧਾਨ ਅਮਨ ਸ਼ੈਰ ਸਿੰਘ ਕਲਸੀ ਤੇ ਉਹਨਾਂ ਦੇ ਨਾਲ ਕੈਬਨਟ ਮੰਤਰੀ ਤੇ ਵਿਧਾਇਕਾਂ ਨੇ ਗੁਰੂ ਨਗਰੀ ਪਹੁੰਚੇ। ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਮਨ ਅਰੋੜਾ ਤੇ ਅਮਨ ਸ਼ੇਰ ਸਿੰਘ ਕਲਸੀ ਨੇ ਕਿਹਾ ਕਿ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ ਗਈ। ਇਸ ਨੇ ਅੱਜ ਅੰਮ੍ਰਿਤਸਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਪੰਜਾਬ ਨੇ ਵੀ ਜ਼ਿਮਨੀ ਚੋਣਾਂ ਵਿਚ ਹਿੱਸਾ ਲਿਆ ਹੈ ਅਤੇ ਉਹ ਉਨ੍ਹਾਂ ਦੇ ਧੰਨਵਾਦੀ ਹਨ।
ਇਸ ਮੌਕੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਅੱਜ ਪਰਮ ਪਿਤਾ ਪਰਮਾਤਮਾ ਦਾ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਦੇ ਲਈ ਅੰਮ੍ਰਿਤਸਰ ਦੀ ਪਵਿੱਤਰ ਧਰਤੀ ਦੇ ਉੱਪਰ ਪਹੁੰਚੇ ਹਾਂ। ਇਸ ਮੌਕੇ ਸ਼ੈਰੀ ਕਲਸੀ ਨੂੰ ਮਿਲਿਆ। ਪਿਛਲੇ ਦਿਨਾਂ ਵਿੱਚ ਜੋ ਬਹੁਤ ਵੱਡੀ ਜਿੱਤ ਬਾਈ ਇਲੈਕਸ਼ਨ ਦੇ ਵਿੱਚ ਪਾਰਟੀ ਨੂੰ ਪੰਜਾਬ ਦੇ ਵਿੱਚ ਹੋਈ ਹੈ। ਉਹਦਾ ਸ਼ੁਕਰਾਨਾ ਕਰਨ ਦੇ ਲਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਦੇ ਲਈ ਆਏ ਹਾਂ।
ਇਸ ਮੌਕੇ ਅਮਨ ਸ਼ੈਰੀ ਸਿੰਘ ਕਲਸੀ ਨੇ ਕਿਹਾ ਕਿ ਅੱਜ ਅਸੀਂ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਆਏ ਹਾਂ ਤੇ ਉਹਦੇ ਤੋਂ ਅਰਦਾਸ ਬੇਨਤੀ ਕਰਕੇ ਪੰਜਾਬ ਦੀ ਚੜ੍ਹਦੀ ਕਲਾ ਲਈ ਅਤੇ ਆਪਣੀ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਨਾਲ ਹੀ ਉਨ੍ਹਾਂ ਕਿਹਾ ਕਿ ਦੱਸਣਾ ਚਾਹੁੰਦਾ ਹਾਂ ਕਿ ਇਹ ਆਪੋ ਆਪਣੀ ਸੋਚ ਹੈ ਆਪੋ ਆਪਣੀ ਮਾਰਗ ਦਿਸ਼ਾ ਹੈ ਜੇ ਚੰਗੇ ਰਸਤੇ ਚੁਣਦੇ ਆ ਤੇ ਅਖੀਰ ਮਿਹਨਤ ਦੀ ਲੋੜ ਹੁੰਦੀ ਹੈ ਮੰਜਿਲ ਤੁਹਾਨੂੰ ਆਪਣੇ ਆਪ ਹੀ ਮਿਲਦੀ ਹੈ।
3 ਸੀਟਾਂ ਤੇ ਕੀਤੀ ਜਿੱਤ ਹਾਸਲ
ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਚੱਬੇਵਾਲ, ਡੇਰਾ ਬਾਬਾ ਨਾਨਕ, ਗਿੱਦੜਬਾਹਾ ਅਤੇ ਬਰਨਾਲਾ ਵਿੱਚ ਜ਼ਿਮਨੀ ਚੋਣਾਂ ਹੋਈਆਂ। ਕਿਉਂਕਿ ਇੱਥੋਂ ਦੇ ਵਿਧਾਇਕ ਐਮਪੀ ਬਣ ਚੁੱਕੇ ਸਨ। ਇਸ ਕਾਰਨ ਇਹ ਸੀਟ ਖਾਲੀ ਹੋਈ ਸੀ। ਜ਼ਿਮਨੀ ਚੋਣ ‘ਚ ਬਰਨਾਲਾ ਸੀਟ ਨੂੰ ਛੱਡ ਕੇ ਬਾਕੀ ਸਾਰੀਆਂ ਸੀਟਾਂ ‘ਆਪ’ ਦੇ ਖਾਤੇ ‘ਚ ਗਈਆਂ ਹਨ। ਆਮ ਆਦਮੀ ਪਾਰਟੀ ਨੇ ਇਹ ਸਾਰੀਆਂ ਸੀਟਾਂ ਪਹਿਲੀ ਵਾਰ ਜਿੱਤੀਆਂ ਹਨ। ਜਦੋਂਕਿ ਬਰਨਾਲਾ ਸੀਟ ਨੂੰ ਆਪ ਦਾ ਗੜ੍ਹ ਕਿਹਾ ਜਾਂਦਾ ਸੀ। ਇਸ ‘ਤੇ ਹੁਣ ਕਾਂਗਰਸ ਨੇ ਕਬਜ਼ਾ ਕਰ ਲਿਆ ਹੈ। ਇਸ ਦੇ ਨਾਲ ਹੀ ਚੱਬੇਵਾਲ ਤੋਂ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਦੇ ਪੁੱਤਰ ਡਾ: ਇੰਸ਼ਾਕ ਨੇ ਚੋਣ ਜਿੱਤੀ ਹੈ |