AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਮੂਸੇਵਾਲਾ ਡਾਕੂਮੈਂਟਰੀ ਮਾਮਲਾ: ਮਾਨਸਾ ਕੋਰਟ ‘ਚ ਪੇਸ਼ ਹੋਏ BBC ਦੇ ਵਕੀਲ, 21 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਡਾਕੂਮੈਂਟਰੀ ਫਿਲਮ 'ਦਿ ਕਿਲਿੰਗ ਕਾਲ' ਦੇ ਮਾਮਲੇ ਵਿੱਚ ਬੀਬੀਸੀ ਦੇ ਵਕੀਲ ਸੋਮਵਾਰ ਨੂੰ ਮਾਨਸਾ ਅਦਾਲਤ ਵਿੱਚ ਪੇਸ਼ ਹੋਏ। ਇਸ ਦੌਰਾਨ ਦੂਜੇ ਸਮੂਹ ਵੱਲੋਂ ਕੋਈ ਵੀ ਪੇਸ਼ ਨਹੀਂ ਹੋਇਆ। ਜਿਸ ਤੋਂ ਬਾਅਦ ਦੋਵਾਂ ਦੀ ਮੌਜੂਦਗੀ ਨਾ ਹੋਣ ਕਾਰਨ ਸੁਣਵਾਈ ਲਈ ਅਗਲੀ ਤਰੀਕ ਦਿੱਤੀ ਗਈ ਹੈ।

ਮੂਸੇਵਾਲਾ ਡਾਕੂਮੈਂਟਰੀ ਮਾਮਲਾ: ਮਾਨਸਾ ਕੋਰਟ 'ਚ ਪੇਸ਼ ਹੋਏ BBC ਦੇ ਵਕੀਲ, 21 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ
Sidhu Moosewala
tv9-punjabi
| Published: 22 Jul 2025 09:42 AM IST

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਜੀਵਨ ‘ਤੇ ਆਧਾਰਿਤ ਡਾਕੂਮੈਂਟਰੀ ‘ਦਿ ਕਿਲਿੰਗ ਕਾਲ’ ਦੇ ਮਾਮਲੇ ਵਿੱਚ ਸੋਮਵਾਰ ਨੂੰ ਸੁਣਵਾਈ ਹੋਈ। ਹਾਲਾਂਕਿ, ਅਦਾਲਤ ਨੇ ਹੁਣ ਮਾਮਲੇ ਦੀ ਅਗਲੀ ਸੁਣਵਾਈ 21 ਅਗਸਤ ਨੂੰ ਤੈਅ ਕੀਤੀ ਹੈ। ਬੀਬੀਸੀ ਵੱਲੋਂ ਸੀਨੀਅਰ ਵਕੀਲ ਬਲਵੰਤ ਭਾਟੀਆ, ਐਂਕਰ ਇਸ਼ਲੀਨ ਕੌਰ ਅਤੇ ਅੰਕੁਰ ਜੈਨ ਵੱਲੋਂ ਐਡਵੋਕੇਟ ਗੁਰਦਾਸ ਸਿੰਘ ਮਾਨ ਪੇਸ਼ ਹੋਏ।

ਅੰਤਰਿਮ ਸਟੇਅ ਲਈ ਅਰਜ਼ੀ ਦਾਇਰ ਕੀਤੀ

ਜ਼ਿਕਰਯੋਗ ਹੈ ਕਿ ਪਿਛਲੀ ਸੁਣਵਾਈ ‘ਤੇ ਬੀਬੀਸੀ ਸਮੂਹ ਨੇ ਮੁੱਖ ਦਾਅਵੇ ਅਤੇ ਅੰਤਰਿਮ ਸਟੇਅ ਲਈ ਅਰਜ਼ੀ ਦਾ ਜਵਾਬ ਅਦਾਲਤ ਵਿੱਚ ਦਾਇਰ ਕੀਤਾ ਸੀ, ਜਦੋਂ ਕਿ ਜਵਾਬ ਤੋਂ ਪਹਿਲਾਂ, ਇਸ ਸਮੂਹ ਨੇ ਸੀਪੀਸੀ ਆਰਡਰ-07 ਨਿਯਮ 11 ਦੇ ਤਹਿਤ ਕੇਸ ਨੂੰ ਰੱਦ ਕਰਨ ਲਈ ਇੱਕ ਅਰਜ਼ੀ ਦਾਇਰ ਕੀਤੀ ਸੀ, ਜਿਸ ਦਾ ਜਵਾਬ ਮੁੱਦਈ ਸਮੂਹ ਦੁਆਰਾ ਦਿੱਤਾ ਜਾਣਾ ਸੀ, ਪਰ ਮੁੱਦਈ ਸਮੂਹ ਕਿਸੇ ਨਾ ਕਿਸੇ ਬਹਾਨੇ ਜਵਾਬ ਦੇਣ ਤੋਂ ਬਚ ਰਿਹਾ ਹੈ।

ਬੀਬੀਸੀ ਦੇ ਵਕੀਲ ਨੇ ਰੱਖੀ ਅਪਣੀ ਗੱਲ

ਬੀਬੀਸੀ ਦੇ ਵਕੀਲ ਬਲਵੰਤ ਭਾਟੀਆ ਅਤੇ ਐਂਕਰ ਇਸ਼ਲੀਨ ਕੌਰ ਅਤੇ ਅੰਕੁਰ ਜੈਨ ਦੀ ਨੁਮਾਇੰਦਗੀ ਕਰ ਰਹੇ ਐਡਵੋਕੇਟ ਗੁਰਦਾਸ ਸਿੰਘ ਮਾਨ ਨੇ ਇਹ ਸਵਾਲ ਉਠਾਇਆ ਹੈ ਕਿ ਤੁਰੰਤ ਸਟੇਅ ਦਾ ਮਾਮਲਾ ਮੁੱਦਈ ਸਮੂਹ ਲਈ ਬਹੁਤ ਮਹੱਤਵਪੂਰਨ ਹੈ। ਜੇਕਰ ਮੁੱਦਈ ਸਮੂਹ ਖੁਦ ਕੇਸ ਨੂੰ ਦੇਰੀ ਨਾਲ ਕਰਨ ‘ਤੇ ਤੁਲਿਆ ਹੋਇਆ ਹੈ, ਤਾਂ ਇਹ ਸਪੱਸ਼ਟ ਹੈ ਕਿ ਮੁੱਦਈ ਸਮੂਹ ਵਿਰੋਧੀ ਸਮੂਹ ਨੂੰ ਪਰੇਸ਼ਾਨ ਕਰਨ ਤੋਂ ਇਲਾਵਾ ਕੁਝ ਨਹੀਂ ਕਰ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਅਗਲੀ ਤਰੀਕ ‘ਤੇ ਜਵਾਬ ਦਾਇਰ ਨਹੀਂ ਕੀਤਾ ਜਾਂਦਾ ਹੈ, ਤਾਂ ਉਹ ਅਦਾਲਤ ਨੂੰ ਕੇਸ ਖਾਰਜ ਕਰਨ ਦੀ ਬੇਨਤੀ ਕਰਨਗੇ।

ਜਾਣੋ ਕੀ ਹੈ ਪੂਰਾ ਮਾਮਲਾ

ਸਿੱਧੂ ਮੂਸੇਵਾਲਾ ਦੀ ਡਾਕੂਮੈਂਟਰੀ ਦਾ ਮਾਮਲਾ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਵੱਲੋਂ ਬੀਬੀਸੀ ‘ਤੇ ਬਿਨਾਂ ਇਜਾਜ਼ਤ ਤੋਂ ਡਾਕੂਮੈਂਟਰੀ ਬਾਣਾਉਣ ਅਤੇ ਰਿਲੀਜ਼ ਕਰਨ ਨੂੰ ਲੈ ਕੇ ਹੈ। ਬਲਕੌਰ ਸਿੰਘ ਦਾ ਕਹਿਣਾ ਹੈ ਕਿ ਡਾਕੂਮੈਂਟਰੀ ਉਨ੍ਹਾਂ ਦੇ ਪੁੱਤਰ ਬਾਰੇ ਗਲਤ ਜਾਣਕਾਰੀ ਦਿੰਦੀ ਹੈ ਅਤੇ ਇਹ ਉਨ੍ਹਾਂ ਦੀ ਛਵੀ ਨੂੰ ਖਰਾਬ ਕਰ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਤਲ ਮਾਮਲੇ ਦੀ ਜਾਂਚ ਨੂੰ ਪ੍ਰਭਾਵਿਤ ਵੀ ਕਰ ਸਕਦੀ ਹੈ।

Follow Us
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?
ਅਕਾਲੀ ਦਲ ਨਾਲ ਗੱਠਜੋੜ ਬਾਰੇ ਕੀ ਬੋਲੇ ਅਮਿਤ ਸ਼ਾਹ?...
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ
ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, ਸੀਐਮ ਬੋਲੇ - ਮਿਲੇਗੀ ਹਰ ਸਹੂਲਤ...
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ
ਮੱਧ ਪੂਰਬ ਤਣਾਅ ਵਿਚਾਲੇ PM ਮੋਦੀ ਦੀ ਈਰਾਨੀ ਰਾਸ਼ਟਰਪਤੀ ਨਾਲ ਗੱਲਬਾਤ...
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ
ਪੰਜਾਬ ਵਿਧਾਨਸਭਾ 'ਚ ਉੱਠੇ UPSC 'ਤੇ ਸਵਾਲ, MLA ਗਿਆਸਪੁਰਾ ਨੇ ਲਗਾਏ ਨੰਬਰਾਂ 'ਚ ਹੇਰਾਫੇਰੀ ਦੇ ਇਲਜਾਮ...
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ
India Secures Hormuz Passage: ਹੋਰਮੁਜ਼ ਤੋਂ ਮੁੰਬਈ ਪਹੁੰਚਿਆ ਭਾਰਤੀ ਤੇਲ ਜਹਾਜ਼ , ਈਰਾਨ ਨੇ ਦਿੱਤਾ ਸੁਰੱਖਿਅਤ ਮਾਰਗ ਦਾ ਭਰੋਸਾ...
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?
ਖਹਿਰਾ ਦੀ ਔਰਤਾਂ 'ਤੇ ਵਿਵਾਦਿਤ ਪੋਸਟ 'ਤੇ ਵਿਧਾਨਸਭਾ 'ਚ ਮੁੜ ਹੰਗਾਮਾ, ਕੀ ਬੋਲੇ AAP ਵਿਧਾਇਕ?...
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ
LPG ਸੰਕਟ ਅਤੇ ਈਰਾਨ-ਇਜ਼ਰਾਈਲ ਯੁੱਧ, ਆਮ ਆਦਮੀ 'ਤੇ ਅਸਰ ਰੋਕਣ ਲਈ ਭਾਰਤ ਸਰਕਾਰ ਦੀ ਰਣਨੀਤੀ...
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ
India Gas Crises: ਮਿਡਿਲ ਈਸਟ ਜੰਗ ਦਾ LPG ਸਪਲਾਈ 'ਤੇ ਅਸਰ, ਬਲੈਕ ਮਾਰਕੀਟਿੰਗ, ਜਨਤਾ ਪਰੇਸ਼ਾਨ...
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ
ਏਅਰਪੋਰਟ ਤੇ ਮਹਿੰਗੇ ਖਾਣੇ ਦਾ ਮੁੱਦਾ ਫਿਰ ਉੱਠਿਆ, ਰਾਘਵ ਚੱਢਾ ਨੇ ਸੰਸਦ 'ਚ ਕਹੀ ਇਹ ਗੱਲ...