AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮੂਸਾ ਹਵੇਲੀ ‘ਚ ਮਨਾਇਆ ਗਿਆ ਸਿੱਧੂ ਮੂਸੇਵਾਲਾ ਦਾ ਜਨਮਦਿਨ, ਛੋਟੇ ਭਰਾ ਨੇ ਕੱਟਿਆ ਕੇਕ; ਫੈਂਸ ਵੀ ਰਹੇ ਮੌਜੂਦ

ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਦਾ ਉਹਨਾਂ ਦੇ ਇਸ ਦੁਨੀਆਂ ਤੋਂ ਚਲੇ ਜਾਣ ਤੋਂ ਬਾਅਦ ਚੌਥਾ ਜਨਮਦਿਨ ਜੱਦੀ ਪਿੰਡ ਮੂਸਾ ਸਥਿਤ ਹਵੇਲੀ ਵਿਖੇ ਬਹੁਤ ਹੀ ਭਾਵੁਕ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ, ਪਿਤਾ ਬਲਕੌਰ ਸਿੰਘ ਅਤੇ ਪ੍ਰਸ਼ੰਸਕ ਮੌਜੂਦ ਰਹੇ।

ਮੂਸਾ ਹਵੇਲੀ 'ਚ ਮਨਾਇਆ ਗਿਆ ਸਿੱਧੂ ਮੂਸੇਵਾਲਾ ਦਾ ਜਨਮਦਿਨ, ਛੋਟੇ ਭਰਾ ਨੇ ਕੱਟਿਆ ਕੇਕ; ਫੈਂਸ ਵੀ ਰਹੇ ਮੌਜੂਦ
bhupinder-singh-mansa
| Updated On: 11 Jun 2026 19:25 PM IST
Share

ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਦਾ ਉਹਨਾਂ ਦੇ ਇਸ ਦੁਨੀਆਂ ਤੋਂ ਚਲੇ ਜਾਣ ਤੋਂ ਬਾਅਦ ਚੌਥਾ ਜਨਮਦਿਨ ਜੱਦੀ ਪਿੰਡ ਮੂਸਾ ਸਥਿਤ ਹਵੇਲੀ ਵਿਖੇ ਬਹੁਤ ਹੀ ਭਾਵੁਕ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ, ਪਿਤਾ ਬਲਕੌਰ ਸਿੰਘ ਅਤੇ ਪ੍ਰਸ਼ੰਸਕ ਮੌਜੂਦ ਰਹੇ।

ਇਸ ਖ਼ਾਸ ਅਤੇ ਭਾਵੁਕ ਪਲ ਦੌਰਾਨ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸ਼ੁਭਦੀਪ ਸਿੰਘ ਸਿੱਧੂ ਨੇ ਆਪਣੇ ਵੱਡੇ ਭਰਾ ਦੇ ਜਨਮਦਿਨ ਦਾ ਕੇਕ ਕੱਟਿਆ। ਹਵੇਲੀ ਵਿਖੇ ਸਵੇਰ ਤੋਂ ਹੀ ਪ੍ਰਸ਼ੰਸਕਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ, ਜਿਨ੍ਹਾਂ ਨੇ ਆਪਣੇ ਮਰਹੂਮ ਗਾਇਕ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ।

ਬਲਕੌਰ ਸਿੰਘ ਨੇ ਕੀਤੇ ਹੈਰਾਨੀਜਨਕ ਖੁਲਾਸੇ

ਇਸ ਭਾਵੁਕ ਮੌਕੇ ‘ਤੇ ਇਕੱਠੇ ਹੋਏ ਪ੍ਰਸ਼ੰਸਕਾਂ ਨੂੰ ਸੰਬੋਧਨ ਕਰਦਿਆਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਈ ਵੱਡੇ ਅਤੇ ਹੈਰਾਨੀਜਨਕ ਖੁਲਾਸੇ ਕੀਤੇ। ਉਨ੍ਹਾਂ ਨੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਅੱਜ ਵੀ ਕੁਝ ਸ਼ਰਾਰਤੀ ਅਤੇ ਗੈਰ-ਸਮਾਜਿਕ ਅੰਸ਼ ਉਨ੍ਹਾਂ ਨੂੰ ਲਗਾਤਾਰ ਡਰਾਉਣ-ਧਮਕਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਉਨ੍ਹਾਂ ਦੀ ਆਪਣੀ ਜਾਇਦਾਦ ਅਤੇ ਸੰਪੱਤੀ ਦੇ ਪੂਰੇ ਅਧਿਕਾਰ ਵੀ ਨਹੀਂ ਦਿੱਤੇ ਜਾ ਰਹੇ। ਬਲਕੌਰ ਸਿੰਘ ਨੇ ਇੱਕ ਹੋਰ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਕੁਝ ਗੈਂਗਸਟਰ ਅਜੇ ਵੀ ਉਨ੍ਹਾਂ ਨਾਲ ਲਗਾਤਾਰ ਸੰਪਰਕ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਗੱਲਬਾਤ ਕਰਨਾ ਚਾਹੁੰਦੇ ਹਨ। ਇੱਥੋਂ ਤੱਕ ਕਿ ਕੁਝ ਤੱਤਾਂ ਵੱਲੋਂ ਗੋਲਡੀ ਬਰਾੜ ਨੂੰ ਜਾਨੋਂ ਮਾਰਨ ਦੀ ਪੇਸ਼ਕਸ਼ ਵੀ ਕੀਤੀ ਗਈ ਹੈ।

ਪਿਤਾ ਬੋਲੇ- ਮੈਂ ਕਿਸੇ ਦੀ ਜਾਨ ਲੈਣ ਦੇ ਪੱਖ ਵਿੱਚ ਨਹੀਂ ਹਾਂ

ਗੈਂਗਸਟਰਾਂ ਵੱਲੋਂ ਮਿਲੀ ਇਸ ਪੇਸ਼ਕਸ਼ ‘ਤੇ ਆਪਣਾ ਰੁਖ਼ ਸਾਫ਼ ਕਰਦਿਆਂ ਬਲਕੌਰ ਸਿੰਘ ਨੇ ਬੜੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਕਿਸੇ ਵੀ ਵਿਅਕਤੀ ਦੀ ਜਾਨ ਲੈਣ ਦੇ ਬਿਲਕੁਲ ਪੱਖ ਵਿੱਚ ਨਹੀਂ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਜਵਾਨ ਪੁੱਤ ਨੂੰ ਖੋਹਣ ਦਾ ਅਸਹਿ ਅਤੇ ਡੂੰਘਾ ਦਰਦ ਖੁਦ ਹੰਢਾ ਰਹੇ ਹਨ, ਇਸ ਲਈ ਉਹ ਕਦੇ ਵੀ ਨਹੀਂ ਚਾਹੁਣਗੇ ਕਿ ਦੁਨੀਆ ਦੀ ਕਿਸੇ ਹੋਰ ਮਾਂ ਨੂੰ ਵੀ ਆਪਣੇ ਪੁੱਤ ਨੂੰ ਖੋਹਣ ਦੀ ਅਜਿਹੀ ਭਿਆਨਕ ਪੀੜਾ ਅਤੇ ਦੁੱਖ ਸਹਿਣਾ ਪਵੇ।

ਪ੍ਰਸ਼ੰਸਕਾਂ ਦੇ ਨਿਰੰਤਰ ਪਿਆਰ ਲਈ ਜਤਾਇਆ ਆਭਾਰ

ਆਪਣੇ ਸੰਬੋਧਨ ਦੌਰਾਨ ਬਲਕੌਰ ਸਿੰਘ ਬਹੁਤ ਭਾਵੁਕ ਨਜ਼ਰ ਆਏ। ਉਨ੍ਹਾਂ ਕਿਹਾ ਕਿ ਬੇਟੇ ਸਿੱਧੂ ਮੂਸੇਵਾਲਾ ਦੇ ਇਸ ਦੁਨੀਆ ਤੋਂ ਚਲੇ ਜਾਣ ਤੋਂ ਬਾਅਦ ਇਹ ਉਸਦਾ ਚੌਥਾ ਜਨਮਦਿਨ ਹੈ। ਉਨ੍ਹਾਂ ਨੇ ਦੇਸ਼ ਅਤੇ ਦੁਨੀਆ ਭਰ ਦੇ ਕੋਨੇ-ਕੋਨੇ ਤੋਂ ਸਿੱਧੂ ਨੂੰ ਚਾਹੁਣ ਵਾਲੇ ਪ੍ਰਸ਼ੰਸਕਾਂ ਵੱਲੋਂ ਮਿਲ ਰਹੇ ਨਿਰੰਤਰ ਸਮਰਥਨ, ਸਾਥ ਅਤੇ ਅਥਾਹ ਪਿਆਰ ਲਈ ਸਾਰਿਆਂ ਦਾ ਦਿਲੋਂ ਧੰਨਵਾਦ ਅਤੇ ਆਭਾਰ ਪ੍ਰਗਟ ਕੀਤਾ।

ਇਸ ਦੇ ਨਾਲ ਹੀ ਸੋਸ਼ਲ ਮੀਡੀਆ ‘ਤੇ ਸਿੱਧੂ ਮੂਸੇਵਾਲਾ ਦੇ ਖ਼ਿਲਾਫ਼ ਕਥਿਤ ਤੌਰ ‘ਤੇ ਨਕਾਰਾਤਮਕ ਅਤੇ ਗਲਤ ਪ੍ਰਚਾਰ ਕਰਨ ਵਾਲੇ ਲੋਕਾਂ ਨੂੰ ਸਖ਼ਤ ਨਸੀਹਤ ਅਤੇ ਚੇਤਾਵਨੀ ਦਿੰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਕਿਸੇ ਵੀ ਇਨਸਾਨ ਨੂੰ ਅਜਿਹਾ ਕੋਈ ਵੀ ਘਿਨਾਉਣਾ ਕੰਮ ਨਹੀਂ ਕਰਨਾ ਚਾਹੀਦਾ, ਜਿਸ ਨਾਲ ਕਿਸੇ ਦੇ ਦੁਖੀ ਮਾਤਾ-ਪਿਤਾ ਦੀਆਂ ਭਾਵਨਾਵਾਂ ਅਤੇ ਹਿਰਦੇ ਨੂੰ ਠੇਸ ਪਹੁੰਚੇ। ਉਨ੍ਹਾਂ ਕਿਹਾ ਕਿ ਸਿੱਧੂ ਹੁਣ ਇਸ ਦੁਨੀਆ ਵਿੱਚ ਨਹੀਂ ਹੈ, ਇਸ ਲਈ ਉਸਦੀ ਯਾਦ ਅਤੇ ਪਰਿਵਾਰ ਦੇ ਦੁੱਖ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...