ਸਿੱਧੂ ਮੂਸੇਵਾਲਾ ਦੇ ਪਿਤਾ ਨੇ ਮਾਨਸਾ ਤੋਂ ਚੋਣ ਲੜਨ ਦੀ ਜਤਾਈ ਇੱਛਾ, ਲੋਕਾਂ ਤੋਂ ਮੰਗੀ ਰਾਏ

Published: 

19 Nov 2026 20:44 PM IST

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਦੀ ਸਿਆਸਤ ਵਿੱਚ ਉਤਰਨ ਦੇ ਸੰਕੇਤ ਦੇ ਕੇ ਇੱਕ ਵਾਰ ਮੁੜ ਸਿਆਸੀ ਹਲਚਲ ਤੇਜ਼ ਕਰ ਦਿੱਤੀ ਹੈ। ਉਨ੍ਹਾਂ ਨੇ ਮਾਨਸਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦੀ ਇੱਛਾ ਜ਼ਾਹਿਰ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਫ਼ੈਸਲੇ ਨੂੰ ਲੈ ਕੇ ਇਲਾਕੇ ਦੇ ਲੋਕਾਂ ਤੋਂ ਸਮਰਥਨ ਅਤੇ ਰਾਏ ਮੰਗੀ ਹੈ।

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਮਾਨਸਾ ਤੋਂ ਚੋਣ ਲੜਨ ਦੀ ਜਤਾਈ ਇੱਛਾ, ਲੋਕਾਂ ਤੋਂ ਮੰਗੀ ਰਾਏ

Ai Genrated Image

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਦੀ ਸਿਆਸਤ ਵਿੱਚ ਉਤਰਨ ਦੇ ਸੰਕੇਤ ਦੇ ਕੇ ਇੱਕ ਵਾਰ ਮੁੜ ਸਿਆਸੀ ਹਲਚਲ ਤੇਜ਼ ਕਰ ਦਿੱਤੀ ਹੈ। ਉਨ੍ਹਾਂ ਨੇ ਮਾਨਸਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦੀ ਇੱਛਾ ਜ਼ਾਹਿਰ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਫ਼ੈਸਲੇ ਨੂੰ ਲੈ ਕੇ ਇਲਾਕੇ ਦੇ ਲੋਕਾਂ ਤੋਂ ਸਮਰਥਨ ਅਤੇ ਰਾਏ ਮੰਗੀ ਹੈ।

ਮਾਨਸਾ ਤੋਂ ਜਤਾਈ ਚੋਣ ਲੜਨ ਦੀ ਇੱਛਾ

ਬਲਕੌਰ ਸਿੰਘ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਦੇ ਸਿਆਸੀ ਹਲਕਿਆਂ ਵਿੱਚ ਉਨ੍ਹਾਂ ਦੇ ਚੋਣ ਲੜਨ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਚਰਚਾਵਾਂ ਛਿੜ ਗਈਆਂ ਹਨ। ਬਲਕੌਰ ਸਿੰਘ ਨੇ ਕਿਹਾ ਕਿ ਉਹ ਮਾਨਸਾ ਤੋਂ ਵਿਧਾਨ ਸਭਾ ਚੋਣ ਲੜਨ ਦੇ ਇੱਛੁਕ ਹਨ, ਪਰ ਇਸ ਸਬੰਧੀ ਅੰਤਿਮ ਫ਼ੈਸਲਾ ਜਨਤਾ ਦੀ ਰਾਏ ਅਤੇ ਸਮਰਥਨ ਦੇ ਆਧਾਰ ‘ਤੇ ਹੀ ਲੈਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆ ਕੇ ਦੱਸਣ ਕਿ ਕੀ ਉਨ੍ਹਾਂ ਨੂੰ ਚੋਣ ਮੈਦਾਨ ਵਿੱਚ ਉਤਰਨਾ ਚਾਹੀਦਾ ਹੈ? ਉਨ੍ਹਾਂ ਦਾ ਮੰਨਣਾ ਹੈ ਕਿ ਕਿਸੇ ਵੀ ਸਿਆਸੀ ਫ਼ੈਸਲੇ ਵਿੱਚ ਜਨਤਾ ਦਾ ਸਮਰਥਨ ਸਭ ਤੋਂ ਅਹਿਮ ਭੂਮਿਕਾ ਨਿਭਾਉਂਦਾ ਹੈ।

ਸਾਲ 2022 ਵਿੱਚ ਹੋਇਆ ਸੀ ਸਿੱਧੂ ਮੂਸੇਵਾਲਾ ਦਾ ਕਤਲ

ਜ਼ਿਕਰਯੋਗ ਹੈ ਕਿ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ ਨੇੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਕਾਂਡ ਨੇ ਨਾ ਸਿਰਫ਼ ਪੰਜਾਬ, ਸਗੋਂ ਦੇਸ਼-ਵਿਦੇਸ਼ ਵਿੱਚ ਵਸਦੇ ਉਨ੍ਹਾਂ ਦੇ ਕਰੋੜਾਂ ਪ੍ਰਸ਼ੰਸਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਤੋਂ ਹੀ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਲਗਾਤਾਰ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਉਠਾਉਂਦੇ ਰਹੇ ਹਨ ਅਤੇ ਉਹ ਕਈ ਵਾਰ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਚੁੱਕ ਚੁੱਕੇ ਹਨ।

ਅਜੇ ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਨਹੀਂ ਹੋਏ ਬਲਕੌਰ ਸਿੰਘ

ਬਲਕੌਰ ਸਿੰਘ ਆਪਣੇ ਪੁੱਤਰ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਜਨਤਕ ਮੰਚਾਂ ਤੋਂ ਆਵਾਜ਼ ਬੁਲੰਦ ਕਰਦੇ ਰਹੇ ਹਨ। ਹੁਣ ਉਨ੍ਹਾਂ ਵੱਲੋਂ ਵਿਧਾਨ ਸਭਾ ਚੋਣ ਲੜਨ ਦੀ ਇੱਛਾ ਪ੍ਰਗਟਾਉਣ ਨਾਲ ਮਾਨਸਾ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਹਾਲਾਂਕਿ, ਬਲਕੌਰ ਸਿੰਘ ਨੇ ਅਜੇ ਤੱਕ ਕਿਸੇ ਵੀ ਸਿਆਸੀ ਪਾਰਟੀ ਵਿੱਚ ਸ਼ਾਮਲ ਹੋਣ ਜਾਂ ਚੋਣ ਲੜਨ ਬਾਰੇ ਕੋਈ ਰਸਮੀ ਐਲਾਨ ਨਹੀਂ ਕੀਤਾ ਹੈ। ਉਨ੍ਹਾਂ ਫ਼ਿਲਹਾਲ ਜਨਤਾ ਸਾਹਮਣੇ ਆਪਣੀ ਇੱਛਾ ਰੱਖੀ ਹੈ ਅਤੇ ਲੋਕਾਂ ਦੇ ਸਮਰਥਨ ਨੂੰ ਇਸ ਦਿਸ਼ਾ ਵਿੱਚ ਅਹਿਮ ਦੱਸਿਆ ਹੈ। ਅਜਿਹੇ ਵਿੱਚ ਹੁਣ ਦੇਖਣਾ ਹੋਵੇਗਾ ਕਿ ਮਾਨਸਾ ਦੇ ਲੋਕ ਉਨ੍ਹਾਂ ਦੇ ਇਸ ਸਿਆਸੀ ਕਦਮ ਨੂੰ ਕਿੰਨਾ ਹੁੰਗਾਰਾ ਦਿੰਦੇ ਹਨ।

Loading...
Unable to load recommendations.
Follow Us