Lawrance Bishnoi ਦਾ ਕਸੂਰ ਨਹੀਂ, ਉਸਦੇ ਨਾਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ:ਬਲਕੌਰ ਸਿੰਘ

Published: 

16 Mar 2023 14:53 PM

Sidhu Moosewala ਦੇ ਪਿਤਾ ਬਲਕੌਰ ਸਿੰਘ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਏਜੰਸੀਆਂ ਵੱਲੋਂ ਬਿਸ਼ਨੋਈ ਦੇ ਨਾਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ ਅਤੇ ਸਾਜਿਸ਼ ਤਹਿਤ ਉਸਦਾ ਇੰਟਰਵਿਊ ਟੀਵੀ ਚੈਨਲ 'ਤੇ ਚਲਾਇਆ ਜਾ ਰਿਹਾ ਹੈ

Lawrance Bishnoi ਦਾ ਕਸੂਰ ਨਹੀਂ, ਉਸਦੇ ਨਾਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ:ਬਲਕੌਰ ਸਿੰਘ

Lawrance Bishnoi ਦਾ ਕਸੂਰ ਨਹੀਂ, ਉਸਦੇ ਨਾਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ:ਬਲਕੌਰ ਸਿੰਘ।

Follow Us On

ਲੁਧਿਆਣਾ ਨਿਊਜ: ਸਿੱਧੂ ਮੂਸੇਵਾਲਾ (Sidhu Moosewala) ਦੇ ਪਿਤਾ ਬਲਕੌਰ ਸਿੰਘ (Balkaur Singh) ਦਾ ਲਾਰੈਂਸ ਬਿਸ਼ਨੋਈ (Lawrance Bishnoi) ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਸੁਰੱਖਿਆ ਏਜੰਸੀਆਂ ਲਾਰੈਂਸ ਬਿਸ਼ਨੋਈ ਦੇ ਨਾਂ ਦਾ ਇਸਤੇਮਾਲ ਕਰ ਰਹੀਆਂ ਹਨ। ਉਨ੍ਹਾਂ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਬਿਆਨ ਦੀ ਵੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਕਾਰਵਾਈ ਕਰਨ ‘ਚ ਅਜੇ ਵੀ ਢਿੱਲ ਵਰਤ ਰਹੀ । ਨਾਲ ਹੀ ਬਿਸ਼ਨੋਈ ਦੇ ਇੰਟਰਵਿਊ ਦੇ ਟੀਵੀ ਚੈਨਲ ਤੇ ਚੱਲਣ ਨੂੰ ਲੈ ਕੇ ਉਨ੍ਹਾਂ ਕਿਹਾ ਨੌਜਵਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ ‘ਚ ਉਸਦਾ ਇੰਟਰਵਿਊ ਚਲਾਇਆ ਗਿਆ।ਉਨ੍ਹਾਂ ਕਿਹਾ ਕਿ ਜਿਨ੍ਹਾਂ ਦਾ ਹੁਣ ਤੱਕ ਜ਼ਿਕਰ ਕੀਤਾ ਗਿਆ ਹੈ ਉਨ੍ਹਾਂ ਦੋਸ਼ੀਆਂ ਨੂੰ ਸਰਕਾਰ ਨੇ ਹਾਲੇ ਵੀ ਨਹੀਂ ਫੜਿਆ ਅਤੇ ਨਾ ਹੀ ਉਨ੍ਹਾਂ ਦੋਸ਼ੀਆਂ ਨੂੰ ਲੈ ਕੇ ਕੋਈ ਬਿਆਨ ਦਿੱਤਾ ਹੈ।

ਬਿਸ਼ਨੋਈ ਦੀ ਇੰਟਰਵਿਊ ਚਲਣਾ ਸਰਕਾਰ ਦੀ ਕਾਰਜਸ਼ੈਲੀ ‘ਤੇ ਸਵਾਲ

ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਵਿੱਚ ਕਰਵਾਏ ਗਏ ਆਨੰਦ ਉਤਸਵ ਵਿੱਚ ਪੁੱਜੇ ਬਲਕੋਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਕਿਹਾ ਕਿ ਸਖ਼ਤ ਸੁਰੱਖਿਆ ਪ੍ਰਬੰਧਾਂ ‘ਚ ਲਾਰੇਂਸ ਬਿਸ਼ਨੋਈ ਦੀ ਇੰਟਰਵਿਊ ਚਲਣਾ ਸਰਕਾਰ ਦੀ ਕਾਰਜਸ਼ੈਲੀ ‘ਤੇ ਵੱਡਾ ਸਵਾਲ ਹੈ, ਨਾਲ ਹੀ ਉਨ੍ਹਾਂ ਵੱਡਾ ਬਿਆਨ ਦਿੰਦਿਆ ਕਿਹਾ ਕਿ ਲਾਰੇਂਸ ਬਿਸ਼ਨੋਈ ਨੂੰ ਸਿਰਫ ਵਰਤਿਆ ਜਾ ਰਿਹਾ ਹੈ। ਅਸਲੀ ਦੋਸ਼ੀ ਹਾਲੇ ਵੀ ਪਹੁੰਚ ਤੋਂ ਪਰੇ ਹਨ।

ਅਸਲੀ ਦੋਸ਼ੀ ਹਾਲੇ ਵੀ ਪਹੁੰਚ ਤੋਂ ਦੂਰ – ਬਲਕੌਰ ਸਿੰਘ

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਸਿੱਧੂ ਮੂਸੇ ਵਾਲਾ ਦੇ ਕਤਲ ‘ਚ ਕਰੋੜਾਂ ਰੁਪਏ ਦੇ ਹਥਿਆਰਾਂ ਦੀ ਵਰਤੋਂ ਕੀਤੀ ਗਈ ਹੈ, ਇਸ ਪਿੱਛੇ ਕੌਣ ਹੈ ਅਤੇ ਇੰਨੇ ਪੈਸੇ ਦੀ ਕਿਸ ਨੇ ਫੰਡਿੰਗ ਕੀਤੀ, ਇਸ ਦਾ ਸਰਕਾਰ ਨੇ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ ਹੈ। ਮੰਤਰੀ ਅਮਨ ਅਰੋੜਾ ਦੇ ਬਿਆਨ ਤੇ ਪਲਟਵਾਰ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਹਨੂੰ ਇਨਸਾਫ਼ ਨਹੀਂ ਦੇ ਸਕਦੀ ਤਾਂ ਉਨ੍ਹਾਂ ਖ਼ਿਲਾਫ਼ ਅਜਿਹੇ ਬਿਆਨ ਵੀ ਨਾ ਦੇਵੇ ਕਿਉਂਕਿ ਉਹਨਾਂ ਨੇ ਆਪਣਾ ਜਵਾਨ ਪੁੱਤਰ ਗੁਆ ਦਿੱਤਾ ਹੈ।

ਸਿੱਧੂ ਦੀ ਬਰਸੀ ਮੌਕੇ ਨੌਜਵਾਨਾਂ ਨੂੰ ਗੁੰਮਰਾਹ ਕਰਨਾ ਹੈ ਮਕਸਦ

ਬਲਕੌਰ ਸਿੰਘ ਨੇ ਕਿਹਾ ਕਿ ਲਾਰੇਂਸ ਬਿਸ਼ਨੋਈ ਦੀ ਇੰਟਰਵਿਊ ਚਲਵਾਉਣ ਦਾ ਮੁੱਖ ਮਕਸਦ ਸਿੱਧੂ ਦੀ ਬਰਸੀ ਮੌਕੇ ਨੌਜਵਾਨਾਂ ਨੂੰ ਗੁੰਮਰਾਹ ਕਰਨਾ ਹੈ ਤਾਂ ਜੋ ਉਹ ਬਰਸੀ ਸਮਾਗਮ ਵਿੱਚ ਨਾ ਪਹੁੰਚ ਸਕਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਬਰਸੀ ਸਮਾਗਮ ਮਨਾਇਆ ਜਾਵੇਗਾ ਜਿਸ ਨੂੰ ਲੈ ਕੇ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਬਰਸੀ 19 ਮਾਰਚ ਨੂੰ ਹੈ ਇਸ ਤੋਂ ਇਲਾਵਾ ਉਨ੍ਹਾਂ ਹਾਈ ਕੋਰਟ ਦੇ ਸੀਨੀਅਰ ਵਕੀਲ ਦੀ ਰਾਏ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਰਾਏ ਲਈ ਜਾ ਰਹੀ ਹੈ।ਜੇਕਰ ਸਰਕਾਰ ਨੇ ਉਨ੍ਹਾਂ ਦੀ ਆਵਾਜ਼ ਨਾ ਸੁਣੀ ਤਾਂ ਉਹ ਹਾਈਕੋਰਟ ਅੱਗੇ ਮਾਮਲੇ ਦੀ ਜਾਂਚ ਦੀ ਸੀਬੀਆਈ ਤੋਂ ਕਰਵਾਉਣ ਦੀ ਮੰਗ ਕਰਨਗੇ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ