Moosewala Death Anniversary: ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਅੱਜ, ਮਾਨਸਾ ਦਾਣਾ ਮੰਡੀ ‘ਚ ਸ਼ਰਧਾਂਜਲੀ ਸਮਾਗਮ

Updated On: 

19 Mar 2023 10:41 AM

Sidhu Moosewala Death Anniversary: ਸਿੱਧੂ ਮੂਸੇਵਾਲਾ ਦੀ ਅੱਜ ਪਹਿਲੀ ਬਰਸੀ ਦਾਣਾ ਮੰਡੀ ਮਾਨਸਾ ਵਿੱਚ ਮਨਾਈ ਜਾਵੇਗੀ। ਦੱਸ ਦਈਏ ਕਿ ਪੰਡਾਲ 'ਚ ਸਿੱਧੂ ਮੂਸੇਵਾਲਾ ਦਾ ਬੁੱਤ 5911 ਟਰੈਕਟਰ 'ਤੇ ਦਰਸ਼ਨਾਂ ਲਈ ਰੱਖਿਆ ਜਾਵੇਗਾ। ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

Moosewala Death Anniversary: ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਅੱਜ,  ਮਾਨਸਾ ਦਾਣਾ ਮੰਡੀ ਚ ਸ਼ਰਧਾਂਜਲੀ ਸਮਾਗਮ
Follow Us On

Sidhu Moosewala Death Anniversary: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਪਹਿਲੀ ਬਰਸੀ ਦਾਣਾ ਮੰਡੀ ਮਾਨਸਾ ਵਿੱਚ ਮਨਾਈ ਜਾਵੇਗੀ। ਜਿਸ ਨੂੰ ਲੈ ਕੇ ਤਿਆਰੀਆਂ ਮੁਕੰਮਲ ਹੋ ਚੁੱਕਿਆਂ ਹਨ। ਦੱਸ ਦਈਏ ਕਿ ਪੰਡਾਲ ‘ਚ ਸਿੱਧੂ ਮੂਸੇਵਾਲਾ (Sidhu Moosewala) ਦਾ ਬੁੱਤ 5911 ਟਰੈਕਟਰ ‘ਤੇ ਦਰਸ਼ਨਾਂ ਲਈ ਰੱਖਿਆ ਜਾਵੇਗਾ। ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਦੇ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਵਾਲੇ ਲੋਕਾਂ ਨੂੰ ਸ਼ਾਂਤਮਈ ਢੰਗ ਨਾਲ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ।

ਮਾਹੌਲ ਖਰਾਬ ਕਰਨਾ ਚਾਹੁੰਦੇ ਕੁਝ ਲੋਕ- ਬਲਕੌਰ ਸਿੰਘ

ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਦੀ ਬਰਸੀ ਮੌਕੇ ਵੱਧ ਤੋਂ ਵੱਧ ਲੋਕਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੀ ਬਰਸੀ ਮੌਕੇ ਲੋਕਾਂ ਨੂੰ ਆਉਣ ਤੋਂ ਰੋਕਿਆ ਜਾ ਰਿਹਾ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਖਿਲਾਫ ਕੀਤੀ ਗਈ ਕਾਰਵਾਈ ਇਸੇ ਘਟਨਾਕ੍ਰਮ ਦਾ ਹਿੱਸਾ ਹੈ। ਪੰਜਾਬੀ ਵਿੱਚ ਇੱਕ ਵੀਡੀਓ ਸੰਦੇਸ਼ ਵਿੱਚ ਬਲਕੌਰ ਸਿੰਘ ਨੇ ਕਿਹਾ, ‘ਸਾਨੂੰ ਪਤਾ ਹੈ ਕਿ ਬਰਸੀ ਸਮਾਗਮ ਵਿੱਚ ਵਿਘਨ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਮੈਂ ਆਪਣੇ ਬੇਟੇ ਦੇ ਪ੍ਰਸ਼ੰਸਕਾਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਂਤਮਈ ਢੰਗ ਨਾਲ ਸਮਾਗਮ ਵਾਲੀ ਥਾਂ ਤੇ ਪਹੁੰਚਣ ਦੀ ਅਪੀਲ ਕਰਦਾ ਹਾਂ।

ਗੈਂਗਸਟਰ ਨੂੰ ਹੀਰੋ ਬਣਾਉਣ ਦੀ ਕੀਤੀ ਜਾ ਰਹੀ ਕੋਸ਼ਿਸ਼

ਲਾਰੈਂਸ ਵਿਸ਼ਨੋਈ (Lawrence Bishnoi) ਦੇ ਹਾਲੀਆ ਇੰਟਰਵਿਊ ਬਾਰੇ ਬਲਕੌਰ ਸਿੰਘ ਨੇ ਕਿਹਾ ਕਿ ਇੱਕ ਗੈਂਗਸਟਰ ਨੂੰ ਹੀਰੋ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇੰਡੀਅਨ ਐਕਸਪ੍ਰੈਸ ਦੇ ਅਨੁਸਾਰ, ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੋਸ਼ ਲਗਾਇਆ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਉਸ ਦੇ ਪੁੱਤਰ ਦੀ ਬਰਸੀ (Anniversary) ਤੋਂ ਪਹਿਲਾਂ ਟੀਵੀ ਇੰਟਰਵਿਊ ਉਸ ਦੇ ਪੁੱਤਰ ਦੇ ਅਕਸ ਨੂੰ ਖਰਾਬ ਕਰਨ ਦੀ ਸੋਚੀ-ਸਮਝੀ ਸਾਜ਼ਿਸ਼ ਸੀ।

ਸ਼ਰਧਾਂਜਲੀ ਸਮਾਗਮ ਲਈ ਤਿਆਰੀਆਂ ਮੁਕੰਮਲ

ਮਾਨਸਾ ਦੇ ਐਸਐਸਪੀ ਡਾ ਨਾਨਕ ਸਿੰਘ ਨੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕਿਆਂ ਹਨ। ਸਿੱਧੂ ਮੂਸੇਵਾਲਾ ਦੀ ਟੀਮ ਵੱਲੋਂ ਦੱਸਿਆ ਗਿਆ ਕਿ ਮਾਨਸਾ ਤੋਂ ਆਉਣ ਵਾਲੇ ਪਹਿਲੇ ਗੇਟ ਤੋਂ ਆਮ ਲੋਕਾਂ ਦੀ ਐਂਟਰੀ ਹੋਵੇਗੀ। ਇਸ ਦੇ ਨਾਲ ਹੀ ਦੂਜੇ ਗੇਟ ਤੋਂ ਵੀ.ਵੀ.ਆਈ.ਪੀ ਅਤੇ ਤੀਜੇ ਗੇਟ ‘ਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ