AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਖੰਨਾ ਫਾਇਰਿੰਗ ਤੇ ਫਿਰੌਤੀ ਮਾਮਲੇ ‘ਚ ਵੱਡੀ ਕਾਰਵਾਈ, ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਮਾਤਾ-ਪਿਤਾ ਗ੍ਰਿਫ਼ਤਾਰ

ਲੁਧਿਆਣਾ ਦੇ ਕਸਬਾ ਖੰਨਾ ਦੀ ਪੁਲਿਸ ਨੇ ਬੀਤੀ 1 ਮਈ ਨੂੰ ਪ੍ਰੇਮ ਵੈਸ਼ਨੋ ਢਾਬੇ 'ਤੇ ਹੋਈ ਫਾਇਰਿੰਗ ਅਤੇ ਫਿਰੌਤੀ ਮੰਗਣ ਦੇ ਹਾਈ-ਪ੍ਰੋਫਾਈਲ ਮਾਮਲੇ ਵਿੱਚ ਇੱਕ ਬਹੁਤ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਆਸਟ੍ਰੇਲੀਆ ਵਿੱਚ ਬੈਠੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਮਾਤਾ-ਪਿਤਾ ਨੂੰ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਹੈ।

ਖੰਨਾ ਫਾਇਰਿੰਗ ਤੇ ਫਿਰੌਤੀ ਮਾਮਲੇ 'ਚ ਵੱਡੀ ਕਾਰਵਾਈ, ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਦੇ ਮਾਤਾ-ਪਿਤਾ ਗ੍ਰਿਫ਼ਤਾਰ
rajinder-arora-ludhiana
| Published: 22 May 2026 16:37 PM IST
Share

ਲੁਧਿਆਣਾ ਦੇ ਕਸਬਾ ਖੰਨਾ ਦੀ ਪੁਲਿਸ ਨੇ ਬੀਤੀ 1 ਮਈ ਨੂੰ ਪ੍ਰੇਮ ਵੈਸ਼ਨੋ ਢਾਬੇ ‘ਤੇ ਹੋਈ ਫਾਇਰਿੰਗ ਅਤੇ ਫਿਰੌਤੀ ਮੰਗਣ ਦੇ ਹਾਈ-ਪ੍ਰੋਫਾਈਲ ਮਾਮਲੇ ਵਿੱਚ ਇੱਕ ਬਹੁਤ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਆਸਟ੍ਰੇਲੀਆ ਵਿੱਚ ਬੈਠੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਦੇ ਮਾਤਾ-ਪਿਤਾ ਨੂੰ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ ਹੈ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਸ਼ਗਨਪ੍ਰੀਤ ਦੇ ਪਿਤਾ ਸੌਦਾਗਰ ਸਿੰਘ ਅਤੇ ਮਾਤਾ ਦਲਜੀਤ ਕੌਰ ਵਜੋਂ ਹੋਈ ਹੈ, ਜਿਨ੍ਹਾਂ ਨੂੰ ਪੁਲਿਸ ਨੇ ਉਨ੍ਹਾਂ ਦੇ ਪੇਂਡੂ ਪਿੰਡ ਚੜ੍ਹੀ (ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ) ਤੋਂ ਕਾਬੂ ਕੀਤਾ ਹੈ। ਪੁਲਿਸ ਵੱਲੋਂ ਇਨ੍ਹਾਂ ਦੋਵਾਂ ਨੂੰ ਇਸ ਪੂਰੀ ਵਾਰਦਾਤ ਦੀ ਸਾਜ਼ਿਸ਼ ਰਚਣ ਵਾਲੇ ਵਜੋਂ ਨਾਮਜ਼ਦ ਕੀਤਾ ਗਿਆ ਹੈ।

ਸਿੱਧੂ ਮੂਸੇਵਾਲਾ ਦਾ ਸਾਬਕਾ ਮੈਨੇਜਰ ਹੈ ਸ਼ਗਨਪ੍ਰੀਤ

ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦਾ ਸਾਬਕਾ ਮੈਨੇਜਰ ਰਿਹਾ ਸ਼ਗਨਪ੍ਰੀਤ ਸਿੰਘ ਪਿਛਲੇ ਲੰਮੇ ਸਮੇਂ ਤੋਂ ਵਿਦੇਸ਼ ਵਿੱਚ ਰਹਿ ਰਿਹਾ ਹੈ। ਪੁਲਿਸ ਜਾਂਚ ਮੁਤਾਬਕ, ਉਸ ਦੇ ਮਾਤਾ-ਪਿਤਾ ਲਗਾਤਾਰ ਵਿਦੇਸ਼ ਵਿੱਚ ਬੈਠੇ ਆਪਣੇ ਪੁੱਤਰ ਦੇ ਸੰਪਰਕ ਵਿੱਚ ਸਨ। ਇੰਨਾ ਹੀ ਨਹੀਂ, ਉਹ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸ਼ੂਟਰਾਂ, ਹੋਰ ਮੁਲਜ਼ਮਾਂ ਅਤੇ ਉਨ੍ਹਾਂ ਦੇ ਮਦਦਗਾਰਾਂ ਨਾਲ ਵੀ ਲਗਾਤਾਰ ਤਾਲਮੇਲ ਬਣਾ ਕੇ ਰੱਖ ਰਹੇ ਸਨ।

ਪਹਿਲਾਂ ਵੀ ਕਈ ਫਾਇਰਿੰਗ ਮਾਮਲਿਆਂ ‘ਚ ਆ ਚੁੱਕਾ ਹੈ ਨਾਮ

ਇਹ ਗੱਲ ਵੀ ਸਾਹਮਣੇ ਆਈ ਹੈ ਕਿ ਸ਼ਗਨਪ੍ਰੀਤ ਸਿੰਘ ਦੇ ਮਾਤਾ-ਪਿਤਾ ਦਾ ਨਾਮ ਪਹਿਲਾਂ ਵੀ ਖੰਨਾ ਦੇ ਅਧੀਨ ਆਉਂਦੇ ਇਲਾਕੇ ਪਾਇਲ ਅਤੇ ਦੋਰਾਹਾ ਵਿੱਚ ਹੋਈਆਂ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਆ ਚੁੱਕਾ ਹੈ। ਉਨ੍ਹਾਂ ਪੁਰਾਣੇ ਮਾਮਲਿਆਂ ਵਿੱਚ ਵੀ ਖੰਨਾ ਪੁਲਿਸ ਨੇ ਇਨ੍ਹਾਂ ਦੋਵਾਂ ਨੂੰ ਨਾਮਜ਼ਦ ਕੀਤਾ ਸੀ। ਪਿਛਲੀ ਗ੍ਰਿਫ਼ਤਾਰੀ ਤੋਂ ਬਾਅਦ ਸੌਦਾਗਰ ਸਿੰਘ ਨੂੰ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਸੀ, ਜਦਕਿ ਦਲਜੀਤ ਕੌਰ ਵੀ ਜ਼ਮਾਨਤ ‘ਤੇ ਬਾਹਰ ਚੱਲ ਰਹੀ ਸੀ। ਹੁਣ ਪ੍ਰੇਮ ਵੈਸ਼ਨੋ ਢਾਬਾ ਫਾਇਰਿੰਗ ਅਤੇ ਫਿਰੌਤੀ ਦੇ ਨਵੇਂ ਮਾਮਲੇ ਵਿੱਚ ਉਨ੍ਹਾਂ ਨੂੰ ਦੁਬਾਰਾ ਨਾਮਜ਼ਦ ਕਰਕੇ ਸਲਾਖਾਂ ਪਿੱਛੇ ਭੇਜਿਆ ਗਿਆ ਹੈ।

ਵਿਦੇਸ਼ੀ ਨੈੱਟਵਰਕ ਅਤੇ ਪੁਲਿਸ ਕੋਲ ਮੌਜੂਦ ਸਬੂਤ

ਖੰਨਾ ਦੇ ਡੀਐਸਪੀ (ਇਨਵੈਸਟੀਗੇਸ਼ਨ) ਮੋਹਿਤ ਸਿੰਗਲਾ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਡੂੰਘਾਈ ਨਾਲ ਕੀਤੀ ਗਈ ਜਾਂਚ ਦੌਰਾਨ ਪੁਲਿਸ ਨੂੰ ਅਜਿਹੇ ਪੁਖ਼ਤਾ ਸਬੂਤ ਮਿਲੇ ਹਨ, ਜਿਸ ਤੋਂ ਸਾਫ਼ ਹੁੰਦਾ ਹੈ ਕਿ ਸ਼ਗਨਪ੍ਰੀਤ ਦੇ ਮਾਤਾ-ਪਿਤਾ ਵਿਦੇਸ਼ ਵਿੱਚ ਬੈਠੇ ਆਪਣੇ ਪੁੱਤਰ ਦੇ ਸੰਪਰਕ ਵਿੱਚ ਰਹਿ ਕੇ ਇਸ ਅਪਰਾਧਿਕ ਨੈੱਟਵਰਕ ਨੂੰ ਚਲਾਉਣ ਵਿੱਚ ਮਦਦ ਕਰ ਰਹੇ ਸਨ।

ਉਨ੍ਹਾਂ ਦੇ ਤਾਰ ਵਾਰਦਾਤ ਕਰਨ ਵਾਲੇ ਮੁਲਜ਼ਮਾਂ ਨਾਲ ਸਿੱਧੇ ਜੁੜੇ ਹੋਏ ਸਨ। ਪੁਲਿਸ ਅਧਿਕਾਰੀਆਂ ਮੁਤਾਬਕ ਇਨ੍ਹਾਂ ਠੋਸ ਸਬੂਤਾਂ ਦੇ ਆਧਾਰ ‘ਤੇ ਹੀ ਦੋਵਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਇਸ ਮਾਮਲੇ ਵਿੱਚ ਸ਼ਾਮਲ ਕੁਝ ਹੋਰ ਲੋਕਾਂ ਦੀ ਭੂਮਿਕਾ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਕੇਸ ਤਹਿਤ ਕੁਝ ਹੋਰ ਵੱਡੇ ਖੁਲਾਸੇ ਅਤੇ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।

Follow Us
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ...
PoK Protest: ਮੁਨੀਰ-ਸ਼ਹਿਬਾਜ਼ ਖਿਲਾਫ ਉਬਾਲ, ਪਾਕਿਸਤਾਨ ਵਿੱਚ ਸਿਵਿਲ ਵਾਰ ਵਰਗਾ ਹਾਲ......
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ
PM Modi Breaks Nehru Record: PM ਮੋਦੀ ਨੇ ਤੋੜਿਆ ਨਹਿਰੂ ਦਾ ਰਿਕਾਰਡ , ਬਣੇ ਭਾਰਤ ਦੇ ਸਭ ਤੋਂ ਲੰਬੇ ਸਮੇਂ ਕਾਰਜਕਾਲ ਵਾਲੇ ਪ੍ਰਧਾਨ ਮੰਤਰੀ...
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ
Lawrence Bishnoi ਦਾ ਜਾਨੀ ਦੁਸ਼ਮਨ Shehzad Bhatti ਭਾਰਤ ਵਿੱਚ ਬਣਾ ਰਿਹਾ ਗੈਂਗ, Special Cell ਦਾ ਵੱਡਾ ਖੁਲਾਸਾ...
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon
Weather Update: ਉੱਤਰੀ ਭਾਰਤ ਵਿੱਚ ਝੁਲਸਾਉਣ ਲੱਗੀ ਗਰਮੀ! ਇਸ ਦਿਨ ਆਵੇਗਾ Monsoon...
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ
Zojila Tunnel: ਸ਼੍ਰੀਨਗਰ-ਲੇਹ ਰੂਟ 'ਤੇ ਆਲ ਵੈਦਰ ਕੁਨੈਕਟਿਵਿਟੀ ਦਾ ਨਵਾਂ ਅਧਿਆਇ...
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ
ਨਾਇਬ ਸੈਣੀ ਦਾ ਧੁਰੀ ਰੈਲੀ, ਇੰਡੀਆ ਗਠਜੋੜ ਦੀ ਮੀਟਿੰਗ, ਸੀਐਮ ਦਾ ਤਿੱਖਾ ਪਲਟਵਾਰ...
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ
Monsoon Update: : ਕੇਰਲਮ ਵਿੱਚ ਮਾਨਸੂਨ ਦੀ ਦਸਤਕ, IMD ਦਾ ਅਲਰਟ, ਪੂਰੇ ਸੀਜ਼ਨ ਦੌਰਾਨ ਆਮ ਤੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ...
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ
'AAP' ਦਾ 'ਮਿਸ਼ਨ ਪੰਜਾਬ ਕਲੀਨ' ਲਾਂਚ, ਨਗਰ ਨਿਗਮ ਅਧਿਕਾਰੀਕਰਵਾਉਣਗੇ ਸਫਾਈ; ਮੰਤਰੀ VC ਰਾਹੀਂ ਲੈਣਗੇ ਹਾਜ਼ਰੀ...