AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਗੈਂਗਸਟਰ ਬੌਬੀ ਕਬੂਤਰ ਗ੍ਰਿਫ਼ਤਾਰ, ਮੂਸੇਵਾਲਾ ਦੇ ਕਤਲ ਲਈ ਕੀਤੀ ਸੀ ਰੇਕੀ

ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਗੈਂਗਸਟਰ ਬੌਬੀ ਕਬੂਤਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਗੁਰੁਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦਿੱਲੀ ਪੁਲਿਸ ਦੀ ਜਾਂਚ ਮੁਤਾਬਕ ਬੌਬੀ ਕਬੂਤਰ ਨੇ ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੀ ਕਤਲ ਦੇ ਲਈ ਰੇਕੀ ਕੀਤੀ ਸੀ। ਉਹ ਮੂਸੇਵਾਲਾ ਕਤਲ ਦੇ ਲਈ ਆਏ ਸ਼ੂਟਰ ਸ਼ਾਹਰੂਖ ਦੇ ਨਾਲ ਟਚ 'ਚ ਸੀ। ਹਾਲਾਂਕਿ, ਬਾਅਦ 'ਚ ਮੂਸੇਵਾਲਾ ਦੇ ਨਾਲ ਏਕੇ-47 ਵਾਲੇ ਗਨਮੈਨ ਦੇਖ ਕੇ ਸ਼ਾਹਰੂਖ ਨੇ ਕਤਲ ਤੋਂ ਇਨਕਾਰ ਕਰ ਦਿੱਤਾ ਸੀ।

ਗੈਂਗਸਟਰ ਬੌਬੀ ਕਬੂਤਰ ਗ੍ਰਿਫ਼ਤਾਰ, ਮੂਸੇਵਾਲਾ ਦੇ ਕਤਲ ਲਈ ਕੀਤੀ ਸੀ ਰੇਕੀ
ਗੈਂਗਸਟਰ ਬੌਬੀ ਕਬੂਤਰ ਗ੍ਰਿਫ਼ਤਾਰ (PIc: Social Media)
tv9-punjabi
| Updated On: 18 Feb 2026 12:35 PM IST
Share

ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਗੈਂਗਸਟਰ ਬੌਬੀ ਕਬੂਤਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਗੁਰੁਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦਿੱਲੀ ਪੁਲਿਸ ਦੀ ਜਾਂਚ ਮੁਤਾਬਕ ਬੌਬੀ ਕਬੂਤਰ ਨੇ ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਕਤਲ ਦੇ ਲਈ ਰੇਕੀ ਕੀਤੀ ਸੀ। ਉਹ ਮੂਸੇਵਾਲਾ ਕਤਲ ਦੇ ਲਈ ਆਏ ਸ਼ੂਟਰ ਸ਼ਾਹਰੂਖ ਦੇ ਨਾਲ ਸੰਪਰਕ ‘ਚ ਸੀ। ਹਾਲਾਂਕਿ, ਬਾਅਦ ‘ਚ ਮੂਸੇਵਾਲਾ ਦੇ ਨਾਲ ਏਕੇ-47 ਵਾਲੇ ਗਨਮੈਨ ਦੇਖ ਕੇ ਸ਼ਾਹਰੂਖ ਨੇ ਕਤਲ ਤੋਂ ਇਨਕਾਰ ਕਰ ਦਿੱਤਾ ਸੀ।

ਸਿੱਧੂ ਮੂਸੇਵਾਲਾ ਕਤਲ ਕੇਸ ਸਮੇਤ ਕਈ ਮਾਮਲਿਆਂ ‘ਚ ਬੌਬੀ ਕਬੂਤਰ ਦਿੱਲੀ ਪੁਲਿਸ ਨੂੰ ਲੋੜੀਂਦਾ ਸੀ। ਬੌਬੀ ਕਬੂਤਰ ਬਿਸ਼ਨੋਈ ਗੈਂਗ ਦਾ ਕਰੀਬੀ ਮੰਨਿਆ ਜਾਂਦਾ ਹੈ। ਉਹ ਬੀਤੇ ਲੰਬੇ ਸਮੇਂ ਤੋਂ ਫ਼ਰਾਰ ਚੱਲ ਰਿਹਾ ਸੀ ਤੇ ਲੁੱਕ ਕੇ ਰਹਿ ਰਿਹਾ ਸੀ। ਉਸ ‘ਤੇ ਇਲਜ਼ਾਮ ਹੈ ਕਿ ਉਸ ਨੇ ਸਿੰਗਰ ਮੂਸੇਵਾਲਾ ਦੇ ਕਤਲ ਦੇ ਲਈ ਜ਼ਮੀਨੀ ਪੱਧਰ ‘ਤੇ ਜਾਣਕਾਰੀ ਜੁਟਾਈ ਸੀ।

ਮੂਸੇਵਾਲਾ ਦਾ ਕਤਲ

29 ਮਈ, 2022 ਦੀ ਸ਼ਾਮ ਨੂੰ ਮਾਨਸਾ ਦੇ ਪਿੰਡ ਜਵਾਹਰਕੇ ‘ਚ 6 ਸ਼ੂਟਰਾਂ ਨੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੰਜ਼ਾਮ ਦਿੱਤਾ ਸੀ। ਮੂਸੇਵਾਲਾ ਉਦੋਂ 28 ਸਾਲ ਦੇ ਸਨ। ਇਸ ਕਤਲ ਦੀ ਜ਼ਿੰਮੇਵਾਰੀ ਬਦਨਾਮ ਗੈਂਗਸਟਰ ਲਾਰੈਂਸ ਗੈਂਗ ਨੇ ਲਈ ਸੀ। ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਸਾਰੀ ਸਾਜ਼ਿਸ਼ ਨੂੰ ਅੰਜ਼ਾਮ ਦਿੱਤਾ। ਜਿਸ ਚ ਲਾਰੇਂਸ ਦੇ ਭਰਾ ਅਨਮੋਲ ਤੇ ਭਤੀਜੇ ਸਚਿਨ ਥਾਪਨ ਵੀ ਸ਼ਾਮਲ ਸੀ। ਪੁਲਿਸ ਨੇ ਇਸ ਮਾਮਲੇ ‘ਚ 35 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਇਨ੍ਹਾਂ ‘ਚੋਂ 4 ਦੀ ਮੌਤ ਹੋ ਚੁੱਕੀ ਹੈ। ਕਤਲ ਤੋਂ ਬਾਅਦ ਤੋਂ ਹੀ ਮਾਪੇ ਆਪਣੇ ਪੁੱਤਰ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਕਰ ਰਹੇ ਹਨ।

ਸਿੱਧੂ ਦਾ ਗਾਇਕੀ ਸਫਰ

ਸਿੱਧੂ ਨੇ ਆਪਣੇ ਸੰਗੀਤਕ ਸਫ਼ਰ ਦੀ ਸ਼ੁਰੂਆਤ ਗੀਤ ਗਾ ਕੇ ਨਹੀਂ ਸਗੋਂ ਲੇਖਕ ਵਜੋਂ ਕੀਤੀ ਸੀ। ਉਨ੍ਹਾਂ ਦਾ ਲੇਖਕ ਵਜੋਂ ਸਭ ਤੋਂ ਪਹਿਲਾਂ ਗਾਣਾ ‘ਲਾਈਸੈਂਸ’ ਸੀ। ਗਾਇਕ ਨਿੰਜਾ ਨੇ ਇਸ ਨੂੰ ਆਪਣੀ ਆਵਾਜ਼ ਦਿੱਤੀ ਸੀ। ਇਹ ਗੀਤ ਕਾਫੀ ਹਿੱਟ ਹੋਇਆ ਸੀ, ਜਿਸ ਤੋਂ ਬਾਅਦ ਸਿੱਧੂ ਨੂੰ ਲੇਖਕ ਦੇ ਤੌਰ ਤੇ ਪਛਾਣ ਮਿਲੀ ਸੀ। ਸਿੱਧੂ ਦਾ ਪਹਿਲਾ ਗੀਤ ਜੀ ਵੈਗਨ 2017 ਚ ਰਿਲੀਜ਼ ਹੋਇਆ ਸੀ। ਹਾਲਾਂਕਿ ਉਨ੍ਹਾਂ ਨੇ ਸੋ ਹਾਈ ਗੀਤ ਨਾਲ ਪ੍ਰਸਿੱਧੀ ਹਾਸਲ ਕੀਤੀ। ਉਨ੍ਹਾਂ ਨੇ 2018 ਤੋਂ ਭਾਰਤ ‘ਚ ਲਾਈਵ ਸ਼ੋਅ ਕਰਨਾ ਸ਼ੁਰੂ ਕੀਤਾ ਤੇ ਕੈਨੇਡਾ ਵਿੱਚ ਕਈ ਸ਼ੋਅ ਕੀਤੇ। ਸਿੱਧੂ ਦਾ ਗੀਤ ਫੇਮਸ 2018 ਵਿੱਚ ਰਿਲੀਜ਼ ਹੋਇਆ ਸੀ, ਜਿਸ ਦੀ ਪ੍ਰਸਿੱਧੀ ਨੇ ਉਨ੍ਹਾਂ ਟੌਪ 40 ਯੂਕੇ ਏਸ਼ੀਅਨ ਚਾਰਟ ‘ਚ ਐਂਟਰੀ ਦਵਾਈ ਸੀ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...