Balkaur Singh Voluntary Retirement: ਸਿੱਧੂ ਮੂਸੇਵਾਲਾ ਦੇ ਪਿਤਾ ਵਾਲੰਟਰੀ ਰਿਟਾਇਰਮੈਂਟ ਲੈਕੇ ਹੋਏ ਸੇਵਾਮੁਕਤ
Balkaur Singh Voluntary Retirement: ਬਲਕੌਰ ਸਿੰਘ ਮਾਨਸਾ ਨਗਰ ਕੌਂਸਲ ਵਿੱਚ ਫਾਇਰ ਬ੍ਰਿਗੇਡ ਵਿੱਚ ਬਤੌਰ ਡਰਾਇਵਰ ਕੰਮ ਕਰਦੇ ਸਨ। ਉਨ੍ਹਾਂ ਨੇ ਵਾਲੰਟਰੀ ਰਿਟਾਇਰਮੈਂਟ ਦੀ ਮੰਗ ਕੀਤੀ ਸੀ, ਜਿਸਨੂੰ ਨਗਰ ਕੌਂਸਲ ਦੀ ਮੀਟਿੰਗ ਵਿੱਚ ਮਨਜ਼ੂਰੀ ਦੇ ਦਿੱਤੀ ਗਈ ਹੈ।
ਮਾਨਸਾ ਨਿਊਜ : ਮਸ਼ਹੂਰ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ (Shubhdeep Singh Moosewala) ਦੇ ਪਿਤਾ ਬਲਕੌਰ ਸਿੰਘ ਸੇਵਾ ਮੁਕਤ ਹੋ ਗਏ ਹਨ। ਮਾਨਸਾ ਨਗਰ ਕੌਂਸਲ ਦੇ ਈਓ ਤਰੁਣ ਕੁਮਾਰ ਨੇ ਦੱਸਿਆ ਕਿ ਮਾਨਸਾ ਨਗਰ ਕੌਂਸਲ ਦੀ ਮੀਟਿੰਗ ਹੋਈ। ਜਿਸ ਵਿੱਚ ਫਾਇਰ ਬ੍ਰਿਗੇਡ ਵਿਭਾਗ ਵਿੱਚ ਬਤੌਰ ਡਰਾਈਵਰ ਤਾਇਨਾਤ ਬਲਕੌਰ ਸਿੰਘ ਨੇ ਸੇਵਾਮੁਕਤੀ ਲਈ ਮੰਗ ਪੱਤਰ ਦਿੱਤਾ ਸੀ ਜਿਸ ਨੂੰ ਕੌਂਸਲ ਨੇ ਸਵੀਕਾਰ ਕਰ ਲਿਆ ਹੈ।
ਪੁੱਤਰ ਦੀ ਮੌਤ ਤੋਂ ਬਾਅਦ ਬੁਰੀ ਤਰ੍ਹਾਂ ਟੁੱਟਿਆ ਪਰਿਵਾਰ
ਪੁੱਤਰ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪੂਰਾ ਪਰਿਵਾਰ ਬੁਰੀ ਤਰ੍ਹਾਂ ਟੁੱਟ ਗਿਆ ਹੈ। ਪਿਤਾ ਬਲਕੌਰ ਸਿੰਘ ਸਰਕਾਰ ਤੋਂ ਇਨਸਾਫ ਦੀ ਮੰਗ ਕਰ ਰਹੇ ਹਨ। ਅਗਲੇ ਮਹੀਨੇ ਮੂਸੇਵਾਲਾ ਦੀ ਬਰਸੀ ਤੋਂ ਬਾਅਦ ਬਲਕੌਰ ਸਿੰਘ ਮੂਸੇਵਾਲਾ ਦੀ ਲਾਸਟ ਰਾਈਡ (ਥਾਰ) ਨੂੰ ਪੰਜਾਬ ਭਰ ਦੇ ਲੋਕਾਂ ਵਿੱਚ ਲੈ ਕੇ ਜਾਣਗੇ। ਬਲਕੌਰ ਸਿੰਘ ਨੇ ਐਤਵਾਰ ਨੂੰ ਹੋਈ ਇੱਕ ਜਨਤਕ ਮੀਟਿੰਗ ਵਿੱਚ ਕਿਹਾ ਸੀ ਕਿ ਸਰਕਾਰ ਉਨ੍ਹਾਂ ਦੇ ਪੁੱਤਰ ਦੀ ਮੌਤ ਦੇ ਸਾਜ਼ਿਸ਼ਘਾੜਿਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਢਿੱਲ ਵਰਤ ਕਰ ਰਹੀ ਹੈ।
ਬਦਲਾ ਲੈਣ ਲਈ ਕੀਤੀ ਸੀ ਵਾਰਦਾਤ
ਮਾਨਸਾ ਦੇ ਪਿੰਡ ਜਵਾਹਰਕੇ ਵਿੱਚ 29 ਮਈ ਦੀ ਸ਼ਾਮ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਉਸ ਸਮੇਂ ਉਹ ਬਿਨਾਂ ਗੰਨਮੈਨ ਦੇ ਦੋ ਰਿਸ਼ਤੇਦਾਰਾਂ ਨਾਲ ਥਾਰ ਰਾਹੀਂ ਜਾ ਰਿਹਾ ਸੀ। ਕਤਲ ਤੋਂ ਇੱਕ ਦਿਨ ਪਹਿਲਾਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੂਸੇਵਾਲਾ ਦੀ ਸੁਰੱਖਿਆ ਵਿੱਚ ਕਟੌਤੀ ਕਰ ਦਿੱਤੀ ਸੀ ਅਤੇ ਦੋ ਗੰਨਮੈਨ ਵਾਪਸ ਲੈ ਲਏ ਸਨ। ਲਾਰੈਂਸ ਗੈਂਗ ਦੇ ਕੈਨੇਡੀਅਨ ਮੂਲ ਦੇ ਗੈਂਗਸਟਰ ਗੋਲਡੀ ਬਰਾੜ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਸੋਸ਼ਲ ਮੀਡੀਆ ਪੋਸਟ ਰਾਹੀਂ ਕਿਹਾ ਗਿਆ ਕਿ ਮੂਸੇਵਾਲਾ ਨੂੰ ਮੋਹਾਲੀ ‘ਚ ਕਤਲ ਕੀਤੇ ਗਏ ਲਾਰੈਂਸ ਦੇ ਕਾਲਜ ਦੋਸਤ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਲੈਣ ਲਈ ਮਾਰਿਆ ਗਿਆ ਸੀ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ