19 ਮਾਰਚ ਨੂੰ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ।
ਮਾਨਸਾ ਨਿਊਜ਼: 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਵੱਲੋਂ ਗੋਲੀਆਂ ਮਾਰਕੇ
ਪੰਜਾਬੀ ਗਾਇਕ ਸੁਭਦੀਪ ਸਿੰਘ ਸਿੱਧੂ ਮੂਸੇ ਵਾਲਾ (Sidhu Moose Wala) ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਦੇ ਮਾਪਿਆਂ ਵੱਲੋਂ ਉਹਨਾਂ ਦੀ ਪਹਿਲੀ ਬਰਸੀ 19 ਮਾਰਚ ਨੂੰ ਅਨਾਜ ਮੰਡੀ ਵਿੱਚ ਮਨਾਈ ਜਾ ਰਹੀ ਹੈ।ਜਿਸ ਦੀਆਂ ਤਿਆਰੀਆਂ ਲਈ ਵੱਖ-ਵੱਖ ਪਿੰਡਾਂ ਦੇ ਪੰਚਾਂ, ਸਰਪੰਚਾਂ, ਕੌਂਸਲਰਾਂ ਅਤੇ ਕਲੱਬਾਂ ਦੇ ਮੈਂਬਰਾਂ ਨੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਮੀਟਿੰਗ ਕੀਤੀ ਅਤੇ ਬਰਸੀਂ ਵਾਲੇ ਦਿਨ ਹੋਣ ਵਾਲੇ ਪ੍ਰੋਗਰਾਮ ਬਾਰੇ ਵਿਚਾਰ ਚਰਚਾ ਕੀਤੀ।
ਸਿੱਧੂ ਨੂੰ ਇਨਸਾਫ ਦਵਾਉਣ ਲਈ ਲੜਾਈ ਰਹੇਗੀ ਜਾਰੀ
ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਵੱਲੋਂ ਵਿਧਾਨ ਸਭਾ ਬਾਹਰ ਦਿੱਤੇ ਧਰਨੇ ਤੋਂ ਬਾਅਦ ਮੰਤਰੀਆਂ ਵੱਲੋਂ ਦਿੱਤੇ ਜਾ ਰਹੇ ਬਿਆਨਾਂ ਦੀ ਨਿੰਦਾ ਕਰਦਿਆਂ
ਬਲਕੌਰ ਸਿੰਘ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਵਾਉਣ ਲਈ ਲੜਾਈ ਜਾਰੀ ਰਹੇਗੀ। ਬਰਸੀ ਪ੍ਰੋਗਰਾਮ ਬਾਰੇ ਬੋਲਦਿਆਂ ਸੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਮੈਂ ਤਾਂ ਸਿੱਧੂ ਮੂਸੇਵਾਲਾ ਦਾ ਸਿਰਫ ਦੁਨੀਆਵੀ ਪਿਓ ਹਾਂ। ਉਨ੍ਹਾਂ ਉਮੀਦ ਜਤਾਈ ਕਿ ਪਰਮਾਤਮਾ ਦੀ ਕਿਰਪਾ ਨਾਲ ਪਹਿਲਾਂ ਵਾਂਗ ਹੁਣ ਵੀ ਸਭ ਕੁਝ ਵਧੀਆ ਹੋਵੇਗਾ।
ਬਲਕੌਰ ਸਿੰਘ ਨੇ ਮੰਤਰੀਆਂ ਦੇ ਬਿਆਨਾਂ ਨੂੰ ਨਿੰਦਣਯੋਗ ਦੱਸਿਆ
ਵਿਧਾਨ ਸਭਾ ਅੱਗੇ ਦਿੱਤੇ ਧਰਨੇ ਤੋਂ ਬਾਅਦ ਪੰਜਾਬ ਸਰਕਾਰ ਦੇ ਮੰਤਰੀਆਂ ਵੱਲੋਂ ਦਿੱਤੇ ਗਏ ਬਿਆਨਾਂ ‘ਤੇ ਬਲਕੌਰ ਸਿੰਘ ਨੇ ਕਿਹਾ ਕਿ
ਅਮਨ ਅਰੋੜਾ ਇੱਕ ਜਿੰਮੇਵਾਰ ਮੰਤਰੀ ਹਨ ਅਤੇ ਉਨ੍ਹਾਂ ਦਾ ਇਹ ਕਹਿਣਾ ਕਿ ਸਿਧੂ ਮੂਸੇਵਾਲਾ ਆਪਣੀਆਂ ਗਲਤੀਆਂ ਕਰ ਕੇ ਮਰਿਆ ਹੈ, ਇਹ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਗਲਤੀ ਕੀਤੀ ਹੈ ਤਾਂ ਅਸੀਂ ਆਪਣਾ ਪੁੱਤ ਗਵਾ ਲਿਆ ਹੈ ਅਤੇ ਸਾਨੂੰ ਉਸ ਦੀ ਸਜ਼ਾ ਮਿਲ ਗਈ ਹੈ।
ਕੈਬਨਿਟ ਮੰਤਰੀ ਮੀਤ ਹੇਅਰ ਦੇ ਬਿਆਨ ‘ਤੇ ਉਨ੍ਹਾਂ ਕਿਹਾ ਕਿ ਜੇਕਰ ਤੁਹਾਡੀ ਸਰਕਾਰ ਵਿੱਚ ਵੀ ਪਹਿਲਾਂ ਵਾਂਗ ਹੀ ਕਤਲ ਹੁੰਦੇ ਰਹਿਣਗੇ ਤਾਂ ਲੋਕਾਂ ਵੱਲੋਂ ਤੁਹਾਨੂੰ ਵੋਟਾਂ ਪਾਉਣ ਦਾ ਕੀ ਫਾਇਦਾ। ਉਨ੍ਹਾਂ ਮੰਤਰੀਆਂ ਦੇ ਬਿਆਨਾਂ ਨੂੰ ਤਜਰਬੇ ਦੀ ਘਾਟ ਦੱਸਦਿਆਂ ਕਿਹਾ ਕਿ
ਉਨ੍ਹਾਂ ਵੱਲੋਂ ਦਿੱਤੇ ਬਿਆਨ ਨਿੰਦਣਯੋਗ ਹਨ। ਉਨ੍ਹਾਂ ਕਿਹਾ ਕਿ ਤੁਸੀਂ ਯਕੀਨ ਰੱਖਿਆ ਕਿ ਸਿੱਧੂ ਮੂਸੇਵਾਲਾ ਦੇ ਇਨਸਾਫ਼ ਲਈ ਆਪਾਂ ਲੜਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਚੋਣਾਂ ਵਿੱਚ ਸਿੱਧੂ ਮੂਸੇਵਾਲਾ ਦੇ ਨਾਲ 25-30 ਗੰਨ ਮੈਨ ਸੀ, ਪਰ ਚੋਣਾਂ ਹਾਰਨ ਤੋਂ ਬਾਅਦ ਸਿੱਧੂ ਮੂਸੇਵਾਲਾ ਦੀ ਸਕਿਓਰਟੀ ਸਰਕਾਰ ਨੇ ਬਿਨਾਂ ਦੱਸੇ ਵਾਪਸ ਲੈ ਲਈ। ਉਹਨਾਂ ਕਿਹਾ ਕਿ ਜੋ ਵਿਅਕਤੀ ਇਮਾਨਦਾਰੀ ਨਾਲ ਕੰਮ ਕਰਕੇ ਸਰਕਾਰ ਨੂੰ ਕਰੋੜਾਂ ਰੁਪਏ ਟੈਕਸ ਭਰਦਾ ਹੋਵੇ ਉਸਦਾ ਤੁਸੀਂ ਅਜਿਹਾ ਹਾਲ ਕੀਤਾ ਹੈ ਤਾਂ ਆਮ ਵਿਅਕਤੀ ਕੀ ਕਰੇਗਾ।
ਪੰਚਾਂ, ਸਰਪੰਚਾਂ, ਕੌਂਸਲਰਾਂ, ਕਲੱਬ ਪ੍ਰਧਾਨਾਂ ਨੇ ਕੀਤੀ ਮੀਟਿੰਗ
ਮੀਟਿੰਗ ਵਿੱਚ ਹਾਜ਼ਰ ਪੰਚਾਂ, ਸਰਪੰਚਾਂ, ਕੌਂਸਲਰਾਂ ਅਤੇ ਕਲੱਬਾਂ ਦੇ ਮੈਂਬਰਾਂ ਨੇ ਕਿਹਾ ਕਿ ਅਸੀਂ ਸਾਰੇ ਸਿੱਧੂ ਪਰਿਵਾਰ ਦੇ ਨਾਲ ਹਾਂ ਅਤੇ
ਸਿੱਧੂ ਮੂਸੇਵਾਲਾ ਦੀ ਬਰਸੀ ਜੰਗੀ ਪੱਧਰ ‘ਤੇ ਮਨਾਈ ਜਾਵੇਗੀ। ਉਹਨਾਂ ਕਿਹਾ ਕਿ ਅਸੀਂ ਪਰਿਵਾਰ ਨੂੰ ਬਰਸੀ ਮੌਕੇ ਦੁੱਧ, ਪਾਣੀ ਲੰਗਰ ਅਤੇ ਵਰਕਰਾਂ ਦੀ ਵਿਵਸਥਾ ਵਿੱਚ
ਪੂਰਨ ਸਹਿਯੋਗ ਦਾ ਭਰੋਸਾ ਦਿਵਾਉਂਦੇ ਹਾਂ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ