ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਮਰਹੂਮ ਮੂਸੇਵਾਲਾ ਦੇ ਪਿਤਾ ਦਾ MP ਰਿੰਕੂ ਦੀ ਭਾਜਪਾ ‘ਚ ਐਂਟਰੀ ‘ਤੇ ਤੰਜ, ਕਿਹਾ- ਹੁਣ ਦੱਸੋ ਕੌਣ ਹੈ ਗੱਦਾਰ?

ਬਲਕੌਰ ਸਿੰਘ ਨੇ ਕਿਹਾ ਕਿ ਸਰਕਾਰਾਂ ਨੇ ਘਰਾਂ ਨੂੰ ਉਜਾੜ ਦਿੱਤਾ ਹੈ, ਜਿਸ ਕਾਰਨ ਉਹ ਸੜਕਾਂ 'ਤੇ ਆ ਗਏ ਹਨ। ਉਨ੍ਹਾਂ ਕਿਹਾ ਕਿ ਉਹ ਚਾਹੇ ਕਿੰਨਾ ਵੀ ਕਮਜ਼ੋਰ ਜਾਂ ਬਰਬਾਦ ਕਿਉਂ ਨਾ ਹੋਵੇ, ਉਹ ਇਨਸਾਫ਼ ਲਈ ਲੜਣਗੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਨੂੰ ਲੜਨ ਅਤੇ ਅਰਦਾਸ ਕਰਨ ਦੀ ਸਿੱਖਿਆ ਦਿੱਤੀ ਹੈ।

ਮਰਹੂਮ ਮੂਸੇਵਾਲਾ ਦੇ ਪਿਤਾ ਦਾ MP ਰਿੰਕੂ ਦੀ ਭਾਜਪਾ ‘ਚ ਐਂਟਰੀ ‘ਤੇ ਤੰਜ, ਕਿਹਾ- ਹੁਣ ਦੱਸੋ ਕੌਣ ਹੈ ਗੱਦਾਰ?
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ
Follow Us
tv9-punjabi
| Updated On: 28 Mar 2024 15:28 PM

ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਮ ਆਦਮੀ ਪਾਰਟੀ ਦੇ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੀ ਭਾਜਪਾ ਵਿੱਚ ਐਂਟਰੀ ਨੂੰ ਲੈ ਕੇ ਚੁਟਕੀ ਲਈ ਹੈ। ਬਲਕੌਰ ਸਿੰਘ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸ਼ੇਅਰ ਕੀਤੀ ਹੈ। ਉਨ੍ਹਾਂ ਲਿਖਿਆ ਹੈ- ਹੁਣ ਜਲੰਧਰ ਦੇ ਲੋਕ ਦੱਸਣ ਕਿ ਗੱਦਾਰ ਕੌਣ ਹੈ? ਬਲਕੌਰ ਸਿੰਘ ਨੇ 1 ਮਿੰਟ 15 ਸੈਕਿੰਡ ਦੀ ਵੀਡੀਓ ਰੀਲ ਪੋਸਟ ਕੀਤੀ ਹੈ।

ਵੀਡੀਓ ਰੀਲ ‘ਚ ਬਲਕੌਰ ਸਿੰਘ ਜਲੰਧਰ ਉਪ ਚੋਣ ਸਬੰਧੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਹਨ। ਵੀਡੀਓ ‘ਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜਲੰਧਰ ਦੀਆਂ ਸੜਕਾਂ ‘ਤੇ ਆਉਣ ਦੀ ਕੋਈ ਦਿਲਚਸਪੀ ਨਹੀਂ ਹੈ। ਅਸੀਂ ਤਬਾਹ ਹੋ ਕੇ ਸੜਕਾਂ ‘ਤੇ ਆ ਗਏ ਹਾਂ। 3 ਕਰੋੜ ਦੀ ਮਹਿਲ (ਕੋਠੀ) ਨੂੰ ਤਾਲਾ ਲੱਗਿਆ ਹੋਇਆ ਹੈ, ਇਸ ਲਈ ਮੈਂ ਆਇਆ ਹਾਂ।

ਬਲਕੌਰ ਸਿੰਘ ਨੇ ਕਿਹਾ ਕਿ ਸਰਕਾਰਾਂ ਨੇ ਘਰਾਂ ਨੂੰ ਉਜਾੜ ਦਿੱਤਾ ਹੈ, ਜਿਸ ਕਾਰਨ ਉਹ ਸੜਕਾਂ ‘ਤੇ ਆ ਗਏ ਹਨ। ਉਨ੍ਹਾਂ ਕਿਹਾ ਕਿ ਉਹ ਚਾਹੇ ਕਿੰਨਾ ਵੀ ਕਮਜ਼ੋਰ ਜਾਂ ਬਰਬਾਦ ਕਿਉਂ ਨਾ ਹੋਵੇ, ਉਹ ਇਨਸਾਫ਼ ਲਈ ਲੜਣਗੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਾਨੂੰ ਲੜਨ ਅਤੇ ਅਰਦਾਸ ਕਰਨ ਦੀ ਸਿੱਖਿਆ ਦਿੱਤੀ ਹੈ। ਉਹ ਲੋਕਾਂ ਨੂੰ ਅਪੀਲ ਕਰਦੇ ਨਜ਼ਰ ਆਏ, ਜਿਸ ਵਿੱਚ ਉਨ੍ਹਾਂ ਕਿਹਾ ਕਿ ਟੋਪੀ ਵਾਲਾ ਜੋ ਖੇਤਾਂ ਵਿੱਚ ਜੋ ਬੀਜ ਬੀਜਿਆ ਹੈ, ਉਸ ਨੂੰ ਸਾਫ਼ ਕਰਨਾ ਜ਼ਰੂਰੀ ਹੈ।

ਬਾਕੀ ਲੋਕ ਆਪਣੀ ਮਰਜ਼ੀ ਅਨੁਸਾਰ ਵੋਟ ਪਾ ਸਕਦੇ ਹਨ, ਉਨ੍ਹਾਂ ਨੂੰ ਕੋਈ ਇਤਰਾਜ਼ ਨਹੀਂ ਹੈ। ਜੇਕਰ ਕਿਸੇ ਨੂੰ ਅਜੇ ਵੀ ਇਹ ਪਸੰਦ ਨਹੀਂ ਹੈ ਤਾਂ ਲੋਕ NOTA ਬਟਨ ਦਬਾ ਸਕਦੇ ਹਨ। ਉਹ ਲੋਕਾਂ ਨੂੰ ਮੌਜੂਦਾ ਸਰਕਾਰ ਨੂੰ ਪੰਜਵੇਂ ਨੰਬਰ ‘ਤੇ ਲਿਆਉਣ ਦੀ ਅਪੀਲ ਕਰ ਰਹੇ ਹਨ, ਤਾਂ ਜੋ ਸਰਕਾਰ ਨੂੰ ਪਤਾ ਲੱਗ ਸਕੇ ਕਿ ਇਹ ਗਲਤ ਕੰਮ ਕਰ ਰਹੀ ਹੈ।

ਪਹਿਲਾਂ ‘ਆਪ’ ਤੇ ਹੁਣ ਭਾਜਪਾ ਦਾ ਝੰਡਾ

ਬਲਕੌਰ ਸਿੰਘ ਨੇ ਵੀਡੀਓ ਵਿੱਚ ਦਿਖਾਇਆ ਹੈ ਕਿ ਕਿਵੇਂ ਸੁਸ਼ੀਲ ਰਿੰਕੂ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਫਿਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਸਿਰੋਪਾ ਪਾ ਕੇ ਹੱਥ ਮਿਲਾਉਂਦੇ ਹਨ। ਇਸੇ ਤਰ੍ਹਾਂ ਹੁਣ ਉਨ੍ਹਾਂ ਨੂੰ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਤੋਂ ਸਿਰੋਪਾ ਮਿਲ ਗਿਆ ਹੈ। ਦੱਸ ਦਈਏ ਕਿ ਪਿਛਲੇ ਸਾਲ 5 ਮਾਰਚ ਨੂੰ ਬਲਕੌਰ ਸਿੰਘ ਨੇ ਫਿਲੌਰ ਦੇ ਬੜਾ ਪਿੰਡ ਅਤੇ ਰੁੜਕਾ ਕਲਾਂ ਤੋਂ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਖਿਲਾਫ ਰੋਸ ਮਾਰਚ ਕੱਢਿਆ ਸੀ।

ਮੋਹਾਲੀ ਹਾਦਸੇ 'ਚ 2 ਦੀ ਮੌਤ, ਕਈ ਲੋਕ ਫਸੇ... ਇਹ ਹੈ ਹਾਦਸੇ ਦੀ ਪੂਰੀ ਕਹਾਣੀ
ਮੋਹਾਲੀ ਹਾਦਸੇ 'ਚ 2 ਦੀ ਮੌਤ, ਕਈ ਲੋਕ ਫਸੇ... ਇਹ ਹੈ ਹਾਦਸੇ ਦੀ ਪੂਰੀ ਕਹਾਣੀ...
ਚੰਡੀਗੜ੍ਹ 'ਚ AP ਢਿੱਲੋਂ ਦੇ ਕੰਸਰਟ ਤੋਂ ਪਹਿਲਾਂ ਸੁਰੱਖਿਆ ਕਿਉਂ ਵਧਾਈ ਗਈ?
ਚੰਡੀਗੜ੍ਹ 'ਚ AP ਢਿੱਲੋਂ ਦੇ ਕੰਸਰਟ ਤੋਂ ਪਹਿਲਾਂ ਸੁਰੱਖਿਆ ਕਿਉਂ ਵਧਾਈ ਗਈ?...
OP Chautala: ਕਦੇ 5, ਕਦੇ 15 ਦਿਨ... ਫਿਰ ਪੂਰਾ ਕੀਤਾ ਕਾਰਜਕਾਲ, 5 ਵਾਰ ਮੁੱਖ ਮੰਤਰੀ ਰਹੇ ਓਪੀ ਚੌਟਾਲਾ ਦੇ ਨਹੀਂ ਸੁਣੇ ਹੋਣਗੇ ਇਹ ਕਿੱਸੇ!
OP Chautala: ਕਦੇ 5, ਕਦੇ 15 ਦਿਨ... ਫਿਰ ਪੂਰਾ ਕੀਤਾ ਕਾਰਜਕਾਲ, 5 ਵਾਰ ਮੁੱਖ ਮੰਤਰੀ ਰਹੇ ਓਪੀ ਚੌਟਾਲਾ ਦੇ ਨਹੀਂ ਸੁਣੇ ਹੋਣਗੇ ਇਹ ਕਿੱਸੇ!...
ਜੈਪੁਰ 'ਚ LPG ਟੈਂਕਰ ਧਮਾਕੇ ਦੀ ਲਾਈਵ ਵੀਡੀਓ, 11 ਜ਼ਿੰਦਾ ਸੜੇ, 40 ਗੱਡੀਆਂ ਤਬਾਹ
ਜੈਪੁਰ 'ਚ LPG ਟੈਂਕਰ ਧਮਾਕੇ ਦੀ ਲਾਈਵ ਵੀਡੀਓ, 11 ਜ਼ਿੰਦਾ ਸੜੇ, 40 ਗੱਡੀਆਂ ਤਬਾਹ...
ਖੜਗੇ, ਸਾਰੰਗੀ, ਰਾਹੁਲ ਤੇ ਰਾਜਪੂਤ ਸੰਸਦ ਵਿੱਚ ਧੱਕਾ-ਮੁੱਕੀ ਦੇ ਕਿੰਨੇ ਕਿਰਦਾਰ? ਵੇਖੋ
ਖੜਗੇ, ਸਾਰੰਗੀ, ਰਾਹੁਲ ਤੇ ਰਾਜਪੂਤ ਸੰਸਦ ਵਿੱਚ ਧੱਕਾ-ਮੁੱਕੀ ਦੇ ਕਿੰਨੇ ਕਿਰਦਾਰ? ਵੇਖੋ...
ਕਟੜਾ : ਬੰਦ ਕਾਰਨ ਯਾਤਰੀਆਂ ਨੂੰ ਹੋ ਰਹੀ ਪ੍ਰੇਸ਼ਾਨੀ, ਹੁਣ ਕਿਵੇਂ ਕਰ ਪਾਉਣਗੇ ਦਰਸ਼ਨ?
ਕਟੜਾ : ਬੰਦ ਕਾਰਨ ਯਾਤਰੀਆਂ ਨੂੰ ਹੋ ਰਹੀ ਪ੍ਰੇਸ਼ਾਨੀ, ਹੁਣ ਕਿਵੇਂ ਕਰ ਪਾਉਣਗੇ ਦਰਸ਼ਨ?...
ਪੰਜਾਬ ਦੇ 48 ਰੇਲ ਪਟੜੀਆਂ 'ਤੇ ਬੈਠੇ ਕਿਸਾਨ...3 ਘੰਟੇ ਚੱਲਿਆ ਅੰਦੋਲਨ
ਪੰਜਾਬ ਦੇ 48 ਰੇਲ ਪਟੜੀਆਂ 'ਤੇ ਬੈਠੇ ਕਿਸਾਨ...3 ਘੰਟੇ ਚੱਲਿਆ ਅੰਦੋਲਨ...
ਕਰੋੜਾਂ ਚ ਖੇਡਦੇ ਹਨ ਅੰਨਾ,ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ
ਕਰੋੜਾਂ ਚ ਖੇਡਦੇ ਹਨ ਅੰਨਾ,ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਦਾ ਐਲਾਨ...
'ਉਮੀਦ ਛੱਡ ਦਿੱਤੀ ਸੀ... ਧੋਖੇ ਨਾਲ ਪਾਕਿਸਤਾਨ ਲਿਜਾਇਆ ਗਿਆ', 23 ਸਾਲਾਂ ਬਾਅਦ ਭਾਰਤ ਪਰਤੀ ਹਮੀਦਾ ਦੀ ਦਰਦਨਾਕ ਕਹਾਣੀ !
'ਉਮੀਦ ਛੱਡ ਦਿੱਤੀ ਸੀ... ਧੋਖੇ ਨਾਲ ਪਾਕਿਸਤਾਨ ਲਿਜਾਇਆ ਗਿਆ', 23 ਸਾਲਾਂ ਬਾਅਦ ਭਾਰਤ ਪਰਤੀ ਹਮੀਦਾ ਦੀ ਦਰਦਨਾਕ ਕਹਾਣੀ !...