ਮਹਰੂਮ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਘਰ ਬੱਚੇ ਨੇ ਜਨਮ ਲਿਆ ਹੈ – Punjabi News

ਮਹਰੂਮ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਘਰ ਬੱਚੇ ਨੇ ਜਨਮ ਲਿਆ ਹੈ

Updated On: 

20 Mar 2024 17:42 PM

ਸਿੱਧੂ ਮੂਸੇਵਾਲਾ ਦੇ ਪਰਿਵਾਰ ਲਈ ਅੱਜ ਦਾ ਦਿਨ ਮੁੜ ਖੁਸ਼ੀਆਂ ਲੈਕੇ ਆਇਆ ਹੈ। ਜਾਣਕਾਰੀ ਅਨੁਸਾਰ ਬਲਕੌਰ ਸਿੰਘ ਸਿੱਧੂ ਦੇ ਘਰ ਪੁੱਤਰ ਨੇ ਜਨਮ ਲਿਆ ਹੈ। ਬੱਚੇ ਦੇ ਜਨਮ ਤੋਂ ਬਾਅਦ ਪਰਿਵਾਰ ਨੇ ਕਿਹਾ ਕਿ ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ।

ਮਹਰੂਮ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਦੇ ਘਰ ਬੱਚੇ ਨੇ ਜਨਮ ਲਿਆ ਹੈ
Follow Us On

ਸਿੱਧੂ ਮੂਸੇਵਾਲਾ ਦੇ ਪਰਿਵਾਰ ਲਈ ਅੱਜ ਦਾ ਦਿਨ ਮੁੜ ਖੁਸ਼ਿਆਂ ਲੈਕੇ ਆਇਆ ਹੈ। ਜਾਣਕਾਰੀ ਅਨੁਸਾਰ ਬਲਕੌਰ ਸਿੰਘ ਸਿੱਧੂ ਦੇ ਘਰ ਪੁੱਤਰ ਨੇ ਜਨਮ ਲਿਆ ਹੈ।

ਸਿੱਧੂ ਦੇ ਪਰਿਵਾਰ ਵੱਲੋਂ ਸ਼ੋਸ਼ਲ ਮੀਡੀਆ ਪਲੇਟਫਾਰਮ ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਗਿਆ ਕਿ ‘ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ ਵਿੱਚ ਸ਼ੁਭ ਦਾ ਛੋਟਾ ਵੀਰ ਪਾਇਆ ਹੈ। ਵਾਹਿਗੁਰੂ ਦੀਆਂ ਬਖਸ਼ਿਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭ-ਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ।’

ਨੰਨ੍ਹੇ ਮਹਿਮਾਨ ਦੀ ਪਹਿਲੀ ਤਸਵੀਰ

IVF ਕੀ ਹੈ ਜਿਸ ਕਾਰਨ ਮੂਸੇਵਾਲਾ ਦੇ ਪਰਿਵਾਰ ਵਿੱਚ ਆਈ ਹੈ ਖੁਸ਼ੀ?

ਆਈਵੀਐਫ ਗਰਭ ਧਾਰਨ ਦੀ ਇੱਕ ਆਰਟੀਫਿਸ਼ਲ ਪ੍ਰਕਿਰਿਆ ਹੈ। ਆਈਵੀਐਫ ਇਲਾਜ ਦੌਰਾਨ, ਲੈਬ ਵਿੱਚ ਇੱਕ ਔਰਤ ਦੇ ਅੰਡੇ ਅਤੇ ਇੱਕ ਮਰਦ ਦੇ ਸ਼ੁਕਰਾਣੂ ਨੂੰ ਮਿਲਾਇਆ ਜਾਂਦਾ ਹੈ। ਜਿਸ ਤੋਂ ਇੱਕ ਭਰੂਣ ਬਣਦਾ ਹੈ। ਫਿਰ ਇਸਨੂੰ ਔਰਤ ਦੇ ਬੱਚੇਦਾਨੀ ਵਿੱਚ ਵਾਪਸ ਰੱਖਿਆ ਜਾਂਦਾ ਹੈ। ਜਿਸ ਤੋਂ ਬਾਅਦ ਬੱਚੇ ਦਾ ਜਨਮ ਹੁੰਦਾ ਹੈ।

ਮੂਸੇਵਾਲਾ ਦੇ ਪਰਿਵਾਰ ਨੇ ਸਾਂਝੀ ਕੀਤੀ ਜਾਣਕਾਰੀ

2022 ਵਿੱਚ ਹੋਇਆ ਸੀ ਮੂਸੇਵਾਲਾ ਦਾ ਕਤਲ

29 ਮਈ 2022 ਨੂੰ ਪੰਜਾਬੀ ਗਾਇਕ ਸ਼ੁਭਦੀਪ ਉਰਫ ਸਿੱਧੂ ਮੂਸੇਵਾਲਾ ਨੂੰ ਮਾਨਸਾ ਨੇੜੇ ਇੱਕ ਪਿੰਡ ਵਿੱਚ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਦਰਅਸਲ ਸਿੱਧੂ ਆਪਣੇ ਕਿਸੇ ਕੰਮ ਨੂੰ ਲੈਕੇ ਮੂਸਾ ਪਿੰਡ ਤੋਂ ਨਿਕਲਿਆ ਸੀ। ਉੱਧਰ ਤਾਕ ਵਿੱਚ ਬੈਠਕੇ ਸ਼ੂਟਰਾਂ ਨੇ ਉਸ ਦੀ ਕਾਰ ਨੂੰ ਘੇਰਾ ਪਾਕੇ ਅੰਨ੍ਹੇਵਾਹ ਗੋਲੀਬਾਰੀ ਕਰ ਦਿੱਤੀ ਸੀ।ਜਿਸ ਵਿੱਚ ਸਿੱਧੂ ਦੀ ਮੌਤ ਹੋ ਗਈ ਸੀ। ਜਾਂਚ ਦੌਰਾਨ ਸਾਹਮਣੇ ਆਇਆ ਸੀ ਇਹਨਾਂ ਸ਼ੂਟਰਾਂ ਦਾ ਸਬੰਧ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨਾਲ ਸੀ।

ਇਨਪੁਟ- ਜਰਨੈਲ ਸਿੰਘ

Exit mobile version