AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

“ਚੋਣਾਂ ਨੇੜੇ ਹੋਣ ਦਾ ਸੰਕੇਤ”, ਪੰਜਾਬ ‘ਚ CBI ਰੇਡਾਂ ‘ਤੇ ਮੁੱਖ ਮੰਤਰੀ ਦਾ ਨਿਸ਼ਾਨਾ

ਮੁੱਖ ਮੰਤਰੀ ਨੇ ਇਸ ਦੌਰਾਨ ਝਾਰਖੰਡ ਤੇ ਪੱਛਮੀ ਬੰਗਾਲ ਸਮੇਤ ਹੋਰ ਸੂਬਿਆਂ ਦੀਆਂ ਉਦਾਹਰਣਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਝਾਰਖੰਡ 'ਚ ਹੇਮੰਤ ਸੋਰੇਨ ਨਾਲ ਜੁੜੀ ਕਾਰਵਾਈ ਚੋਣਾਂ ਤੋਂ ਪਹਿਲਾਂ ਹੋਈ ਸੀ। ਉਨ੍ਹਾਂ ਜ਼ਿਕਰ ਕੀਤਾ ਕਿ ਇਸੇ ਤਰ੍ਹਾਂ ਪੱਛਮੀ ਬੰਗਾਲ 'ਚ ਵੀ ਚੋਣ ਮੁਹਿੰਮ ਦੌਰਾਨ ਤ੍ਰਿਣਮੂਲ ਕਾਂਗਰਸ ਦੇ ਆਗੂਆਂ ਖ਼ਿਲਾਫ਼ ਜਾਂਚ ਏਜੰਸੀਆਂ ਦੀ ਕਾਰਵਾਈ ਕੀਤੀ ਤੇ ਹਰਿਆਣਾ 'ਚ ਵੀ ਚੋਣਾਂ ਤੋਂ ਪਹਿਲਾਂ ਅਜਿਹਾ ਕੁਝ ਦੇਖਣ ਨੂੰ ਮਿਲਿਆ।

ਚੋਣਾਂ ਨੇੜੇ ਹੋਣ ਦਾ ਸੰਕੇਤ, ਪੰਜਾਬ 'ਚ CBI ਰੇਡਾਂ 'ਤੇ ਮੁੱਖ ਮੰਤਰੀ ਦਾ ਨਿਸ਼ਾਨਾ
tv9-punjabi
| Updated On: 07 Oct 2026 12:19 PM IST
Share

ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਹੋਈਆਂ CBI ਰੇਡਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚ CBI ਦੀਆਂ ਰੇਡਾਂ ਤੋਂ ਸੰਕੇਤ ਮਿਲਦਾ ਹੈ ਕਿ ਸੂਬੇ ‘ਚ ਚੋਣਾਂ ਜਲਦ ਹੋਣ ਵਾਲੀਆਂ ਹਨ।

ਮੁਖ ਮੰਤਰੀ ਨੇ ਕਿਹਾ ਕਿ ਇਹ ਭਾਜਪਾ ਦੇ ਕੰਮ ਕਰਨ ਦਾ ਤਰੀਕਾ ਹੈ ਕਿ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਵਿਰੋਧੀ ਆਗੂਆਂ ਦੇ ਸਹਿਯੋਗੀਆਂ, ਪਰਿਵਾਰਕ ਮੈਂਬਰਾਂ ਜਾਂ ਕਰੀਬੀਆਂ ਨੂੰ ਜਾਂਚ ਏਜੰਸੀਆਂ ਦੀਆਂ ਰੇਡਾਂ ਰਾਹੀਂ ਨਿਸ਼ਾਨਾ ਬਣਾਇਆ ਜਾਂਦਾ ਹੈ।

ਝਾਰਖੰਡ ਤੇ ਪੱਛਮੀ ਬੰਗਾਲ ਦੀਆਂ ਚੋਣਾਂ ਦਾ ਦਿੱਤਾ ਹਵਾਲਾ

ਮੁੱਖ ਮੰਤਰੀ ਨੇ ਇਸ ਦੌਰਾਨ ਝਾਰਖੰਡ ਤੇ ਪੱਛਮੀ ਬੰਗਾਲ ਸਮੇਤ ਹੋਰ ਸੂਬਿਆਂ ਦੀਆਂ ਉਦਾਹਰਣਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਝਾਰਖੰਡ ‘ਚ ਹੇਮੰਤ ਸੋਰੇਨ ਨਾਲ ਜੁੜੀ ਕਾਰਵਾਈ ਚੋਣਾਂ ਤੋਂ ਪਹਿਲਾਂ ਹੋਈ ਸੀ। ਉਨ੍ਹਾਂ ਜ਼ਿਕਰ ਕੀਤਾ ਕਿ ਇਸੇ ਤਰ੍ਹਾਂ ਪੱਛਮੀ ਬੰਗਾਲ ‘ਚ ਵੀ ਚੋਣ ਮੁਹਿੰਮ ਦੌਰਾਨ ਤ੍ਰਿਣਮੂਲ ਕਾਂਗਰਸ ਦੇ ਆਗੂਆਂ ਖ਼ਿਲਾਫ਼ ਜਾਂਚ ਏਜੰਸੀਆਂ ਦੀ ਕਾਰਵਾਈ ਕੀਤੀ ਤੇ ਹਰਿਆਣਾ ‘ਚ ਵੀ ਚੋਣਾਂ ਤੋਂ ਪਹਿਲਾਂ ਅਜਿਹਾ ਕੁਝ ਦੇਖਣ ਨੂੰ ਮਿਲਿਆ।

ਉਨ੍ਹਾਂ ਦਿੱਲੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਨੀਸ਼ ਸਿਸੋਦੀਆ ਤੇ ਅਰਵਿੰਦ ਕੇਜਰੀਵਾਲ ਖ਼ਿਲਾਫ਼ ਵੀ ਕਾਰਵਾਈ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਹੋਈ ਸੀ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ‘ਚ ਵੀ ਹੁਣ ਇਸੇ ਤਰ੍ਹਾਂ ਦਾ ਮਾਹੌਲ ਬਣਾਇਆ ਜਾ ਰਿਹਾ ਹੈ।

‘ਰੇਡਾਂ ‘ਚ ਕੁਝ ਨਹੀਂ ਮਿਲਿਆ’

ਪੰਜਾਬ ‘ਚ ਹੋਈ CBI ਕਾਰਵਾਈ ਬਾਰੇ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਰੇਡਾਂ ਦੌਰਾਨ ਕੁਝ ਵੀ ਨਹੀਂ ਮਿਲਿਆ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਕਾਰਵਾਈਆਂ ਤੋਂ ਬਾਅਦ ਅਧਿਕਾਰੀ ਸਗੋਂ ਕਲੀਨ ਚਿੱਟ ਦੇ ਕੇ ਗਏ ਕਿ ਕਾਰਵਾਈ ਦੌਰਾਨ ਕੁਝ ਨਹੀਂ ਮਿਲਿਆ।

ਉਨ੍ਹਾਂ ਕਿਹਾ ਕਿ ਉਹ ਆਪਣੇ ਵੱਲੋਂ ਕੁਝ ਵੀ ਕਹਿ ਸਕਦੇ ਹਨ, ਪਰ ਸਾਨੂੰ ਜੋ ਜਾਣਕਾਰੀ ਮਿਲੀ ਹੈ, ਉਸ ਮੁਤਾਬਕ ਉਹ ਖਾਲੀ ਹੱਥ ਵਾਪਸ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਚੋਣਾਂ ਨੇੜੇ ਆ ਰਹੀਆਂ ਹਨ, ਇਸ ਲਈ ਮੈਨੂੰ, ਮੇਰੇ ਪਰਿਵਾਰ ਤੇ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

“ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕਰਨਾ ਰਿਵਾਜ ਬਣ ਗਿਆ”

ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਕੋਲ ਹੁਣ ਨਾ ਤਾਂ ਲੋਕਾਂ ਦਾ ਸਮਰਥਨ ਰਿਹਾ ਹੈ ਤੇ ਨਾ ਹੀ ਕੋਈ ਅਜਿਹਾ ਰਾਹ ਬਚਿਆ ਹੈ, ਜਿਸ ਰਾਹੀਂ ਉਹ ਪੰਜਾਬ ਦੇ ਲੋਕਾਂ ਦਾ ਭਰੋਸਾ ਜਿੱਤ ਸਕੇ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ED, CBI ਤੇ ਇਨਕਮ ਟੈਕਸ ਵਰਗੀਆਂ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕਰਨਾ ਹੁਣ ਇੱਕ ਰਿਵਾਜ ਬਣ ਗਿਆ ਹੈ।

Follow Us
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ
ਚੰਡੀਗੜ੍ਹ 'ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, CEC ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ...
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!
ਹੁਣ ਲੱਗਣ ਜਾ ਰਿਹਾ iPhone18pro Max ਦਾ ਲੰਗਰ, 12 ਸ਼ਹਿਰਾਂ ਦੇ ਲੱਕੀ ਲੋਕਾਂ ਦੀ ਨਿੱਕਲੇਗੀ ਲਾਟਰੀ!...
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ
ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ... LPG, CNG ਤੋਂ ਲੈ ਕੇ ਹਵਾਈ ਸਫਰ ਤਕ ਮਹਿੰਗਾ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ...
BJP-SAD ਦਾ ਗਠਜੋੜ ਹੋਣਾ ਤੈਅ... ਕੀ ਕਹਿੰਦੇ ਹਨ ਅਕਾਲੀ ਦਲ ਦੇ 3 ਸਰਵੇ? ਵੇਖੋ......
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ...
ਪਰਗਟ ਸਿੰਘ ਦੇ ਪ੍ਰਧਾਨ ਬਣਨ ਤੋਂ ਬਾਅਦ ਹੋਵੇਗੀ ਨਵਜੋਤ ਸਿੰਘ ਸਿੱਧੂ ਦੀ ਵਾਪਸੀ! ਕਿਉਂ ਮਿਲ ਰਹੇ ਸੰਕੇਤ? ਜਾਣੋ......
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ
ਅੰਮ੍ਰਿਤਸਰ 'ਚ ਮੁੜ ASI 'ਤੇ ਹਮਲਾ, ਸਿਵਿਲ ਡਰੈੱਸ ਚ ਜਾ ਰਹੇ ਸੁਖਚੈਨ ਸਿੰਘ 'ਤੇ ਫਾਈਰਿੰਗ, ਵਾਲ-ਵਾਲ ਬਚੇ...
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ
UPI ਭੁਗਤਾਨਾਂ 'ਤੇ ਵਾਧੂ ਖਰਚੇ? ਜਾਣੋ ਗਾਹਕਾਂ ਤੋਂ MDR ਵਸੂਲਣ ਦੇ ਨਿਯਮ...
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ
ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ, ਸਮਰਥਕਾਂ ਤੇ ਪਰਿਵਾਰ 'ਚ ਖੁਸ਼ੀ ਦੀ ਲਹਿਰ...
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...