ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਵਿਗੜੀ ਸਿਹਤ, ਬਠਿੰਡਾ ‘ਚ ਪ੍ਰਦਰਸ਼ਨ ਦੌਰਾਨ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਬੇਸੁੱਧ

Updated On: 

04 Aug 2025 16:17 PM IST

ਬਠਿੰਡਾ ਵਿੱਚ ਲੈਂਡ ਪੁਲਿੰਗ ਨਿਤੀ ਦੇ ਵਿਰੋਧ ਵਜੋਂ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਦਰਸ਼ਨ ਚੱਲ ਰਿਹਾ ਸੀ। ਇਸ ਦੌਰਾਨ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਸਿਹਤ ਵਿਗੜ ਗਈ। ਇਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦੇ ਰਹੇ ਸਨ। ਉਨ੍ਹਾਂ ਨੂੰ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੂੰ ਚੱਕਰ ਆ ਗਿਆ ਅਤੇ ਉਹ ਬੇਸੁੱਧ ਹੋ ਗਏ। ਮੌਕੇ ਤੇ ਮੌਜੂਦ ਪਾਰਟੀ ਵਰਕਾਰਾਂ ਨੇ ਉਨ੍ਹਾਂ ਨੂੰ ਨੇੜਲੇ ਹਸਪਤਾਲ ਇਲਾਜ ਲਈ ਪਹੁੰਚਾਇਆ।

ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਵਿਗੜੀ ਸਿਹਤ, ਬਠਿੰਡਾ ਚ ਪ੍ਰਦਰਸ਼ਨ ਦੌਰਾਨ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਬੇਸੁੱਧ

ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਵਿਗੜੀ ਸਿਹਤ

Follow Us On

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅੱਜ ਅਚਾਨਕ ਤਬੀਅਤ ਵਿਗੜ ਗਈ ਅਤੇ ਉਹ ਬੇਹੋਸ਼ ਹੋ ਗਏ। ਇਹ ਘਟਨਾ ਉਦੋਂ ਵਾਪਰੀ ਜਦੋਂ ਉਹ ਲੈਂਡ ਪੂਲਿੰਗ ਨੀਤੀ ਖਿਲਾਫ਼ ਬਠਿੰਡਾ ਵਿਚ ਦਿੱਤੇ ਧਰਨੇ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਰਦਿਆਂ ਅਚਾਨਕ ਸਿਕੰਦਰ ਸਿੰਘ ਮਲੂਕਾ ਨੂੰ ਘਬਰਾਹਟ ਹੋਣ ਲੱਗੀ। ਜਿਸ ‘ਤੇ ਉਨ੍ਹਾਂ ਦੇ ਨਾਲ ਮੌਜੂਦ ਸਾਥੀਆਂ ਵੱਲੋਂ ਉਨ੍ਹਾਂ ਨੂੰ ਪਾਣੀ ਪਿਲਾਇਆ ਗਿਆ, ਇਸ ਉਪਰੰਤ ਉਹ ਬੇਹੋਸ਼ ਹੋ ਗਏ ਅਤੇ ਲੜਖੜਾ ਕੇ ਡਿੱਗਣ ਲੱਗੇ। ਇਸ ਦੌਰਾਨ ਉਨ੍ਹਾਂ ਨੂੰ ਸਾਥੀਆਂ ਅਤੇ ਸੁਰੱਖਿਆ ਕਰਮਚਾਰੀਆਂ ਨੇ ਮੋਢਾ ਦੇ ਕੇ ਸੰਭਾਲ ਲਿਆ।

ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਇਆ

ਇਸ ਉਪਰੰਤ ਉਨ੍ਹਾਂ ਨੂੰ ਤੁਰੰਤ ਨਜ਼ਦੀਕੀ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿਥੇ ਉਨ੍ਹਾਂ ਦੀ ਸਿਹਤ ਜਾਂਚ ਕੀਤੀ ਗਈ ਹੈ, ਜੋ ਬਿਲਕੁਲ ਠੀਕ ਆਈ ਹੈ। ਜਾਂਚ ਉਪਰੰਤ ਮਲੂਕਾ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਨ੍ਹਾਂ ਦੇ ਕਰੀਬੀ ਨੇ ਦੱਸਿਆ ਕਿ ਗਰਮੀ ਹੋਣ ਕਰਕੇ ਸਿਕੰਦਰ ਸਿੰਘ ਮਲੂਕਾ ਨੂੰ ਥੋੜ੍ਹੀ ਘਬਰਾਹਟ ਮਹਿਸੂਸ ਹੋਈ ਸੀ, ਜਿਸ ਕਰਕੇ ਉਨ੍ਹਾਂ ਨੂੰ ਹਸਪਤਾਲ ਲਿਜਾਣਾ ਪਿਆ ਪਰ ਉਹ ਬਿਲਕੁਲ ਠੀਕ ਹਨ।

ਸੁਖਬੀਰ ਬਾਦਲ ਨੇ ਕੀਤੀ ਧਰਨੇ ਦੀ ਅਗਵਾਈ

ਸ਼੍ਰੋਮਣੀ ਅਕਾਲੀ ਦਲ ਦੇ ਧਰਨੇ ਦੀ ਅਗਵਾਈ ਸੁਖਬੀਰ ਸਿੰਘ ਬਾਦਲ ਨੇ ਕੀਤੀ। ਇਸ ਧਰਨੇ ਦੌਰਾਨ ਅਕਾਲੀ ਦਲ ਦੇ ਹੋਰ ਆਗੂ ਜਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ, ਸਾਬਕਾ ਜਿਲ੍ਹਾ ਪ੍ਰਧਾਨ ਬਲਕਾਰ ਸਿੰਘ ਬਰਾੜ, ਬਠਿੰਡਾ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿਲੋਂ, ਬਠਿੰਡਾ, ਐਡਵੋਕੇਟ ਰਾਜਵਿੰਦਰ ਸਿੰਘ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਨ, ਸੁਖਰਾਜ ਸਿੰਘ ਰਾਜੀ, ਅਮਰਜੀਤ ਜੰਡਾ ਵਾਲਾ, ਜਗਤਾਰ ਸਿੰਘ ਬਰਾੜ,ਮੋਹਿਤ ਗੁਪਤਾ, ਇਲਾਕੇ ਦੇ ਕਈ ਪਿੰਡਾਂ ਤੋਂ ਆਏ ਅਕਾਲੀ ਵੀ ਮੌਜੂਦ ਸਨ।