Sikh Boy Mob Lynching: ਮੌਬ ਲਿੰਚਿੰਗ ‘ਚ ਸਿੱਖ ਨੌਜਵਾਨ ਦਾ ਕਤਲ, ਪਿੰਡ ਵਾਲਿਆਂ ਨੇ ਬੱਕਰਾ ਚੋਰ ਸਮਝ ਕੇ ਕੀਤੀ ਕੁੱਟਮਾਰ, ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਕਾਬੂ

Updated On: 

31 May 2023 11:41 AM

ਇਸ ਮਾਮਲੇ 'ਚ ਪੁਲਿਸ ਨੇ 4 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ 5 ਅਜੇ ਫਰਾਰ ਹਨ। ਦੱਸ ਦੇਈਏ ਕਿ ਪੁਲਿਸ ਨੇ ਕੁੱਲ 9 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਵਿੱਚ ਮੁੱਖ ਮੁਲਜ਼ਮ ਸਾਬਕਾ ਸਰਪੰਚ ਅਕਰਮ ਪਟੇਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Sikh Boy Mob Lynching: ਮੌਬ ਲਿੰਚਿੰਗ ਚ ਸਿੱਖ ਨੌਜਵਾਨ ਦਾ ਕਤਲ, ਪਿੰਡ ਵਾਲਿਆਂ ਨੇ ਬੱਕਰਾ ਚੋਰ ਸਮਝ ਕੇ ਕੀਤੀ ਕੁੱਟਮਾਰ, ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਕਾਬੂ
Follow Us On

Sikh Boy Mob Lynching: ਮਹਾਰਾਸ਼ਟਰ ਦੇ ਪਰਭਨੀ ਵਿੱਚ ਮੌਬ ਲਿੰਚਿੰਗ ਦਾ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਭੀੜ ਨੇ ਇੱਕ ਨਾਬਾਲਗ ਸਿੱਖ ਨੌਜਵਾਨ ਨੂੰ ਬੱਕਰਾ ਚੋਰ ਸਮਝ ਕੇ ਮਾਰ ਦਿੱਤਾ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੋ ਨੌਜਵਾਨਾਂ ਨੂੰ ਬਚਾਇਆ। ਫਿਲਹਾਲ ਇਸ ਮਾਮਲੇ ‘ਚ ਕਾਰਵਾਈ ਕਰਦੇ ਹੋਏ ਪੁਲਿਸ (Police) ਨੇ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ 5 ਅਜੇ ਵੀ ਫਰਾਰ ਹਨ।

ਦੱਸ ਦੇਈਏ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਕੁੱਲ 9 ਲੋਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ‘ਚ ਮੁੱਖ ਮੁਲਜ਼ਾਮ ਗ੍ਰਾਮ ਪੰਚਾਇਤ ਦੇ ਸਾਬਕਾ ਸਰਪੰਚ ਅਕਰਮ ਪਟੇਲ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।

ਸੁਖਬੀਰ ਸਿੰਘ ਬਾਦਲ ਨੇ ਕੀਤਾ ਟਵੀਟ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਵੀ ਇਸ ਘਟਨਾ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਮਹਾਰਾਸ਼ਟਰ ਵਿੱਚ ਤਿੰਨ ਸਿੱਖ ਨਾਬਾਲਗ ਬੱਚਿਆਂ ਦੀ ਲਿੰਚਿੰਗ ਨਾਲ ਪੂਰਾ ਭਾਈਚਾਰਾ ਸਦਮੇ ਵਿੱਚ ਹੈ। ਬਾਦਲ ਨੇ ਲਿਖਿਆ ਕਿ ਪਹਿਲਾਂ ਹੀ ਪੀੜਤ ਸਿੱਖ ਕੌਮ ਵਿਰੁੱਧ ਇਹ ਘਿਨਾਉਣੇ ਅਪਰਾਧ ਮੁਆਫ਼ ਕਰਨ ਯੋਗ ਨਹੀਂ ਹੈ।

ਮਹਾਰਾਸ਼ਟਰ ਦੇ ਮੁੱਖ ਮੰਤਰੀ ਦਫ਼ਤਰ, ਡੀਜੀਪੀ ਅਤੇ ਰਾਜਪਾਲ ਨੂੰ ਟੈਗ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ਦੋਸ਼ੀਆਂ ਨੂੰ ਤੁਰੰਤ ਸਜ਼ਾ ਮਿਲਣੀ ਚਾਹੀਦੀ ਹੈ।

ਬੱਕਰੀ ਚੋਰੀ ਦੇ ਸ਼ੱਕ ‘ਚ ਭੀੜ ਨੇ ਕੁੱਟਿਆ

ਦਰਅਸਲ ਪਰਭਾਨੀ ਤਹਿਸੀਲ ਦੇ ਉਖਲਾਦ ਪਿੰਡ ‘ਚ ਭੀੜ ਨੇ ਬੱਕਰੀਆਂ ਚੋਰੀ ਕਰਨ ਦੇ ਸ਼ੱਕ ‘ਚ ਤਿੰਨ ਨੌਜਵਾਨਾਂ ਦੀ ਕੁੱਟਮਾਰ ਕੀਤੀ। ਇਨ੍ਹਾਂ ਵਿੱਚੋਂ ਇੱਕ ਨੌਜਵਾਨ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਦੱਸ ਦੇਈਏ ਕਿ ਇਹ ਮਾਮਲਾ ਸ਼ਨੀਵਾਰ ਦਾ ਹੈ। ਇੱਥੇ ਸ਼ਨੀਵਾਰ ਦੇਰ ਰਾਤ ਤਿੰਨ ਨੌਜਵਾਨ ਕ੍ਰਿਪਾਨ ਸਿੰਘ ਭੋਂਦ, ਗੋਰਾ ਸਿੰਘ ਅਤੇ ਅਰੁਣ ਸਿੰਘ ਸਾਈਕਲ ‘ਤੇ ਜਾ ਰਹੇ ਸਨ। ਜਿਸ ਕਾਰਨ ਪਿੰਡ ਵਾਸੀਆਂ ਨੇ ਉਸ ਨੂੰ ਚੋਰ ਸਮਝ ਕੇ ਫੜ ਲਿਆ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।

9 ਵਿਅਕਤੀਆਂ ਖਿਲਾਫ ਮਾਮਲਾ ਦਰਜ

ਇਸ ਦੇ ਨਾਲ ਹੀ ਪਿੰਡ ਵਾਸੀਆਂ ਨੇ ਬੱਕਰੀ ਚੋਰ ਦੇ ਫੜੇ ਜਾਣ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ। ਇਸ ਦੇ ਨਾਲ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਤਿੰਨਾਂ ਨੌਜਵਾਨਾਂ ਨੂੰ ਹਸਪਤਾਲ (Hospital) ‘ਚ ਭਰਤੀ ਕਰਵਾਇਆ। ਇੱਥੇ ਇਲਾਜ ਦੌਰਾਨ ਕ੍ਰਿਪਾਨ ਸਿੰਘ ਭੋਂਦ ਦੀ ਮੌਤ ਹੋ ਗਈ। ਦੱਸ ਦੇਈਏ ਕਿ ਕੁੱਟਮਾਰ ਦੌਰਾਨ ਭੀੜ ਨੇ ਵੀਡੀਓ ਵੀ ਬਣਾਈ ਹੈ। ਫਿਲਹਾਲ ਪੁਲਿਸ ਨੇ ਨੌਜਵਾਨ ਦੀ ਮੌਤ ਦੇ ਮਾਮਲੇ ‘ਚ 9 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਜਿਸ ਵਿੱਚ ਚਾਰ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ